Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ ਮੁਆਫੀ ਯੋਜਨਾ ਦੀ ਸ਼ੁਰੂਆਤ

ਜਿਲ੍ਹੇ ਦੇ 14597 ਕਿਸਾਨਾਂ ਨੂੰ ਮਿਲੇਗੀ 26.99 ਕਰੋੜ ਰੁਪੈ ਦੀ ਕਰਜ਼ ਰਾਹਤ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 20 Aug 2021

Last updated on: Aug 20, 2021, 00:00 IST

ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ ਮੁਆਫ ਕਰਨ ਦੀ ਯੋਜਨਾ ਦੀ ਕਪੂਰਥਲਾ ਜਿਲ੍ਹੇ ਵਿਚ ਅੱਜ ਸ਼ੁਰੂਆਤ ਹੋ ਗਈ ਹੈ। ਇਸ ਯੋਜਨਾ ਤਹਿਤ ਜਿਲ੍ਹੇ ਦੇ 14597 ਕਿਸਾਨਾਂ ਨੂੰ 26.99 ਕਰੋੜ ਰੁਪੈ ਦੀ ਕਰਜ਼ ਰਾਹਤ ਦਿੱਤੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ, ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅਨੂਪ ਕੱਲ੍ਹਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਰਜਿੰਦਰ ਕੌੜਾ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰੋਪੜ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਵਲੋਂ ਕਪੂਰਥਲਾ ਜਿਲ੍ਹੇ ਦੇ ਲਾਭਪਾਤਰੀਆਂ ਨੂੰ ਕਰਜ਼ ਰਾਹਤ ਦ ਸਰਟੀਫਿਕੇਟ ਵੰਡੇ ਗਏ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਕਿਸਾਨਾਂ, ਪੰਜਾਬ ਵਰਕਰਜ਼ ਬੋਰਡ ਕੋਲ ਰਜਿਟਰਡ ਕਾਮਿਆਂ ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਅਕਤੀਆਂ ਦੇ ਕਰਜ਼ ਮੁਆਫ ਕੀਤੇ ਗਏ ਹਨ। ਜਿਲ੍ਹਾ ਕਪੂਰਥਲਾ ਦੇ ਕਪੂਰਥਲਾ ਵਿਧਾਨ ਸਭਾ ਹਲਕੇ ਅੰਦਰ 2823 ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ 5.33 ਕਰੋੜ, ਭੁਲੱਥ ਦੇ 4018 ਕਿਸਾਨਾਂ ਨੂੰ 7.16 ਕਰੋੜ, ਸੁਲਤਾਨਪੁਰ ਲੋਧੀ ਦੇ 5884 ਕਿਸਾਨਾਂ ਨੂੰ 10.65 ਕਰੋੜ, ਫਗਵਾੜਾ ਦੇ 1872 ਕਿਸਾਨਾਂ ਨੂੰ 3.85 ਕਰੋੜ ਰੁਪੈ ਦੀ ਕਰਜ਼ ਰਾਹਤ ਦਿੱਤੀ ਗਈ ਹੈ। ਇਸ ਮੌਕੇ ਕਰਜ਼ ਰਾਹਤ ਪ੍ਰਾਪਤ ਕਰਨ ਵਾਲੇ ਕਿ੍ਰਪਾਲ ਸਿੰਘ ਜਿਸਦਾ 38875 ਰੁਪੈ ਦਾ ਕਰਜ਼ ਮੁਆਫ ਹੋਇਆ ਹੈ, ਨੇ ਕਿਹਾ ਕਿ ਕਿਸੇ ਵੀ ਸਰਕਾਰ ਵਲੋਂ ਪਹਿਲੀ ਵਾਰ ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਦੀ ਬਾਂਹ ਫੜ੍ਹੀ ਗਈ ਹੈ। ਇਸੇ ਤਰ੍ਹਾਂ ਮਨੋਹਰ ਸਿੰਘ ਪੁੱਤਰ ਆਤਮਾ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ 23478 ਰੁਪੈ ਦਾ ਕਰਜ਼ ਮੁਆਫ ਹੋਇਆ ਹੈ, ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਇਸ ਮੌਕੇ ਸੁੱਖਾ ਸਿੰਘ ਡਿਪਟੀ ਰਜਿਸਟਰਾਰ, ਹਰਜਿੰਦਰ ਸਿੰਘ ਸੰਧੂ ਪ੍ਰਬੰਧਕੀ ਨਿਰਦੇਸ਼ਕ,  ਗੁਲਜ਼ਾਰ ਸਿੰਘ ਡੀ.ਐਮ. , ਨੀਰਜ ਕੁਮਾਰ ਡੀ.ਡੀ.ਪੀ.ਓ, ਬਲਜਿੰਦਰ ਸਿੰਘ ਏ.ਆਰ. ਸੁਲਤਾਨਪੁਰ ਲੋਧੀ, ਹਰਪ੍ਰੀਤ ਕੁਮਾਰ ਏਏ.ਆਰ. ਕਪੂਰਥਲਾ, ਸੀਮਾ ਰਾਣੀ ਏ.ਆਰ. ਫਗਵਾੜਾ ਤੋਂ ਇਲਾਵਾ ਲਾਭਪਾਤਰੀ ਹਾਜ਼ਰ ਸਨ। 

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD