Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸੰਦੀਪ ਸੰਧੂ ਵੱਲੋਂ ਪਿੰਡ ਵਲੀਪੁਰ ਕਲਾਂ ਦੇ 51 ਲੱਖ ਰੁਪਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਹਲਕਾ ਦਾਖਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ - ਕੈਪਟਨ ਸੰਧੂ

Captain Sandeep Singh Sandhu, Congress, Punjab Congress, Sandeep Singh Sandhu

Web Admin

Web Admin

5 Dariya News

ਹੰਬੜਾਂ/ਵਲੀਪੁਰ ਕਲਾਂ , 20 Aug 2021

Last updated on: Aug 20, 2021, 00:00 IST

ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਕੱਤਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਵਲੀਪੁਰ ਕਲਾਂ ਦੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਮਸ਼ਾਨ ਘਾਟ ਵਿੱਚ ਕਮਰਾ, ਚਾਰ ਦਿਵਾਰੀ, ਗਲੀਆਂ ਨਾਲੀਆਂ 'ਤੇ ਇੰਟਰਲਾਕ ਟਾਈਲਾਂ ਤੇ ਮਨਰੇਗਾ ਸਕੀਮ ਅਧੀਨ ਪਾਰਕ ਅਤੇ ਸਕੂਲ ਦੀ ਚਾਰ ਦਿਵਾਰੀ ਅਤੇ ਪੰਚਾਇਤ ਘਰ ਦੀ ਚਾਰ ਦਿਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਸ੍ਰ. ਮੇਜਰ ਸਿੰਘ ਮੁੱਲਾਂਪੁਰ, ਲੁਧਿਆਣਾ ਦਿਹਾਤੀ ਪ੍ਰਧਾਨ ਸੋਨੀ ਗਾਲਿਬ, ਸਰਪੰਚ ਭੂਪਿੰਦਰ ਸਿੰਘ ਚਾਵਲਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਕੈਪਟਨ ਸੰਧੂ ਨੇ ਕਿਹਾ ਕਿ ਹਲਕਾ ਦਾਖਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਜਿਸ ਤਹਿਤ ਉਨ੍ਹਾਂ ਵੱਲੋਂ ਵਲੀਪੁਰ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਅਤੇ ਬੁੱਢੇ ਨਾਲੇ 'ਤੇ ਬਣੇ ਪੁਲ ਦੇ ਕੰਮ ਨੂੰ ਪੂਰਾ ਕਰਨ ਲਈ ਨਿੱਜੀ ਤੌਰ 'ਤੇ ਦੌਰਾ ਕਰਕੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਪੁਲ ਚਾਲੂ ਕਰਨ ਅਤੇ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ।ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਅਧੂਰੇ ਪਏ ਕੰਮਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਵਿਚ ਇਕ ਸੇਵਕ ਵਜੋਂ ਸੇਵਾ ਕਰ ਰਹੇ ਹਨ ਤੇ ਮੈਨੂੰ ਬਹੁਤ ਘੱਟ ਸਮਾਂ ਮਿਲਿਆ ਹੈ ਜੇ ਕਰ ਲੋਕ ਮੈਨੂੰ ਅੱਗੇ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲ ਦੇਵਾਂਗੇ।

ਉਨ੍ਹਾਂ ਸਰਪੰਚ ਸਿਮਰਨਜੀਤ ਕੌਰ ਚਾਵਲਾ, ਕਾਂਗਰਸ ਦੇ ਸੁਬਾਈ ਆਗੂ ਭੁਪਿੰਦਰਪਾਲ ਸਿੰਘ ਚਾਵਲਾ ਦੀ ਪੰਚਾਈਤੀ ਟੀਮ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਮੁਬਾਰਕਵਾਦ ਦਿੱਤੀ।ਕਾਂਗਰਸ ਦੇ ਸੀਨੀਅਰ ਆਗੂ ਮੇਜਰ ਸਿੰਘ ਮੁੱਲਾਂਪੁਰ, ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਸੋਨੀ ਗਾਲਿਬ ਨੇ ਕਿਹਾ ਕਿ ਕੈਪਟਨ ਸੰਧੂ ਵੱਲੋਂ ਢੇਡ ਸਾਲ ਵਿਚ ਪਹਿਲੀ ਵਾਰ ਹਲਕੇਚ ਰਿਕਾਰਡ ਤੋੜ ਵਿਕਾਸ ਕਰਵਾਕੇ ਇਕ ਮਿਸਾਲ ਪੈਦਾ ਕੀਤੀ ਹੈ ਤੇ ਅਗਾਮੀ ਚਣਾਂਚ ਹਲਕੇ ਦੇ ਲੋਕ ਉਨ੍ਹਾਂ ਦੇ ਕੰਮਾਂ ਨੂੰ ਦੇਖਦੇ ਹੋਏ ਹਲਕੇ ਚੋਂ ਵੱਡੀ ਲੀਡ ਨਾਲ ਜਿਤਾਕੇ ਭੇਜਣਗੇ। ਕਾਂਗਰਸ ਦੇ ਸੁਬਾਈ ਆਗੂ ਭੁਪਿੰਦਰਪਾਲ ਸਿੰਘ ਚਾਵਲਾ ਨੇ ਕੈਪਟਨ ਸੰਦੀਪ ਸੰਧੂ ਵੱਲੋਂ ਉਨ੍ਹਾਂ ਦੇ ਨਗਰ ਨੂੰ ਦਿੱਤੀਆਂ ਗ੍ਰਾਂਟਾ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਵਿਚ ਕੈਪਟਨ ਸੰਧੂ ਦੀ ਅਗਵਾਈ ਹੇਠ ਰਿਕਾਰਡ ਤੋੜ ਵਿਕਾਸ ਹੋਏ ਹਨ।ਇਸ ਮੌਕੇ ਤੇ ਚੇਅਰਮੈਨ ਕਤਿੰਦਰਪਾਲ ਸਿੰਘ ਸਿੰਘਪੁਰਾ, ਐਕਸੀਅਨ ਹਰਜੋਤ ਸਿੰਘ ਵਾਲੀਆ, ਐੱਸ।ਡੀ।ਓ ਪਰਮਿੰਦਰ ਸਿੰਘ, ਸੈਕਟਰੀ ਸਵਰਨਜੀਤ ਸਿੰਘ ਢੋਲਣ,ਸਰਪੰਚ ਬਲਵੰਤ ਸਿੰਘ ਰਾਣਕੇ, ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾ ਧੂਹਾ, ਸਰਪੰਚ ਜਗੀਰ ਸਿੰਘ ਵਲੀਪੁਰ ਖੁਰਦ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਨੰਬਰਦਾਰ ਜਸਵਿੰਦਰ ਸਿੰਘ ਹਾਂਸ, ਨੰਬਰਦਾਰ ਗੁਰਚਰਨ ਸਿੰਘ, ਪੰਚ ਜਗਦੀਸ਼ ਸਿੰਘ ਅਹੂਜਾ, ਪੰਚ ਕੁਲਦੀਪ ਸਿੰਘ ਧਾਲੀਵਾਲ, ਪੰਚ ਜਗਜੀਤ ਸਿੰਘ, ਪੰਚ ਅਮਰਜੀਤ ਕੌਰ, ਕੈਪਟਨ ਫਤਿਹ ਸਿੰਘ, ਪ੍ਰਭਜੀਤ ਸਿੰਘ ਚਾਵਲਾ, ਹਰਨੇਕ ਸਿੰਘ, ਗੁਰਮੇਲ ਸਿੰਘ ਮੰਡ, ਸਾਬਕਾ ਸਰਪੰਚ ਕੁਲਵੰਤ ਕੌਰ ਮੰਡ, ਜਸਵੰਤ ਸਿੰਘ, ਗੋਲਡੀ ਚਾਵਲਾ, ਹਰਿੰਦਰ ਸਿੰਘ, ਗੁਰਚਰਨ ਸਿੰਘ ਚੰਨਾ ਮਾਣੀਏਵਾਲ, ਬੂਟਾ ਸਿੰਘ, ਗੁਰਮੁੱਖ ਸਿੰਘ, ਅਮਨ ਚਾਵਲਾ ਆਦਿ ਸਮੇਤ ਹੋਰ ਪਿੰਡ ਵਾਸੀ ਵੱਡੀ ਗਿਣਤੀ ਚ ਮੌਜੂਦ ਸਨ।

 

Tags: Captain Sandeep Singh Sandhu , Congress , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD