Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੀ ਕਰਜ ਮਾਫੀ ਦੀ ਸਕੀਮ ਦੀ ਸੁਰੂਆਤ

ਜਿਲਾ ਪੱਧਰੀ ਸਮਾਗਮ ਵਿਚ ਵਿਧਾਇਕ ਅਤੇ ਡਿਪਟੀ ਕਮਿਸਨਰ ਨੇ ਸਕੀਮ ਦੀ ਕੀਤੀ ਆਰੰਭਤਾ

Punjab Congress, Amrinder Singh Raja Warring, DC Sri Mukatsar Sahib, M K Aravind kumar, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Aug 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁੱਕਰਵਾਰ ਨੂੰ ਖੇਤ ਮਜਦੂਰਾਂ ਅਤੇ ਬੇਜਮੀਨੇ ਕਿਸਾਨਾਂ ਲਈ ਕਰਜਾਂ ਰਾਹਤ ਸਕੀਮ ਦੀ ਸਰੂਆਤ ਕੀਤੀ ਗਈ। ਇਸ ਸਕੀਮ ਤਹਿਤ 2.85 ਲੱਖ ਲੋਕਾਂ ਦਾ 520 ਕਰੋੜ ਰੁਪਏ ਦਾ ਕਰਜ ਮਾਫ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਸਮਾਗਮ ਦੌਰਾਨ ਦੱਸਿਆ ਕਿ ਇਸ ਤੋਂ ਪਹਿਲਾਂ ਰਾਜ ਸਰਕਾਰ 5.85 ਲੱਖ ਕਿਸਾਨਾਂ ਦਾ  4700 ਕਰੋੜ ਦਾ ਕਰਜਾ ਵੀ ਮਾਫ ਕਰ ਚੁੱਕੀ ਹੈ।ਇਸ ਸਬੰਧ ਵਿਚ ਜਿਲਾ ਪੱਧਰ ਤੇ ਹੋਏ ਸਮਾਗਮ ਦੌਰਾਨ ਗਿੱਦੜਬਾਹਾ ਦੇ  ਵਿਧਾਇਕ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਡਿਪਟੀ ਕਮਿਸਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਅਤੇ ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ ਨੇ ਲਾਭਪਾਤਰੀਆਂ ਨੂੰ ਕਰਜਾ ਮਾਫੀ ਦੇ ਸਰਟੀਫਿਕੇਟ ਵੰਡ ਕੇ ਸਕੀਮ ਦੀ ਜਿਲੇ ਵਿਚ ਆਰੰਭਤਾ ਕਰਵਾਈ।ਇਸ ਮੌਕੇ ਜਿਲਾ ਦੇ  ਡਿਪਟੀ ਕਮਿਸਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ  ਜਿਲੇ ਦੇ ਕੁੱਲ 200 ਬੇ-ਜਮੀਨੇ ਲਾਭਪਾਤਰੀਆਂ ਨੂੰ 23.29 ਲੱਖ ਰੂਪਏ ਦੀ ਕਰਜਾ ਰਾਹਤ ਮੁਆਫੀ ਕੀਤੀ ਗਈ। ਇਸ ਸਮਾਗਮ ਵਿਚ ਆਏ ਲਾਭ ਪਾਤਰੀਆਂ ਨੂੰ ਉਕਤ ਉਚ ਅਧਿਕਾਰੀਆਂ ਵੱਲੋਂ ਕਰਜਾ ਰਾਹਤ ਸਰਟੀਫਿਕੇਟ ਵੰਡੇ ਗਏ। ਉਨਾਂ ਨੇ ਦੱਸਿਆ ਕਿ ਜਿਲੇ ਦੀਆਂ ਵੱਖ ਵੱਖ ਸੁਸਾਇਟੀਆਂ ਨਾਲ ਸਬੰਧਤ ਲਾਭਪਾਤਰੀਆਂ ਦੇ ਕਰਜੇ ਮਾਫ ਕੀਤੇ ਗਏ ਹਨ।  ਸ.ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਤੋਂ ਬਾਅਦ ਬੇਜਮੀਨੇ ਅਤੇ ਖੇਤ ਮਜਦੂਰਾਂ ਦੇ ਕਰਜ ਮਾਫ ਕਰਕੇ ਸਰਕਾਰ ਨੇ ਸਮਾਜ ਦੇ ਗਰੀਬ ਤਬਕੇ ਲਈ ਬਹੁਤ ਚੰਗਾ ਕੰਮ ਕੀਤਾ ਹੈ।ਉਹਨਾਂ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਨੇ ਪੈਨਸਨਾਂ ਅਤੇ ਸਗਨ ਸਕੀਮ ਦੀ ਰਕਮ ਵਿਚ ਵਾਧਾ ਕਰਕੇ ਸਮਾਜ ਦੇ ਕਮਜੋਰ ਵਰਗਾਂ ਲਈ ਵੱਡੀ ਰਾਹਤ ਦਿੱਤੀ ਹੈ ਜਦ ਕਿ ਔਰਤਾਂ ਨੂੰ ਮੁਫਤ ਬਸ ਸਫਰ ਦੀ ਸਹੁਲਤ ਵੀ ਪੰਜਾਬ ਸਰਕਾਰ ਨੇ ਦਿੱਤੀ ਹੈ।ਇਸ ਮੋਕੇ ਏ ਡੀ ਸੀ ਗੁਰਜੀਤ ਸਿੰਘ ਅਰਬਨ, ਜਨਰਲ ਸਹਾਇਕ ਗਗਨਦੀਪ ਸਿੰਘ, ਡੀ ਆਰ ਓ ਕੋਪਰੇਟਿਵ ਸੋਸਾਇਟੀ ਨਰਿੰਦਰ ਕੁਮਾਰ, ਐਮ ਡੀ ਮਨਬੀਰ ਸਿੰਘ, ਬਲਦੇਵ ਸਿੰਘ ਭੁੰਦੜ ਚੇਅਰਮੈਨ ਕੋਪਰੇਟਿਵ ਸੋਸਾਇਟੀ, ਪਰਮਵੀਰ ਸਿੰਘ ਭੰਡਾਰੀ ਆਦਿ ਹਾਜਰ ਸਨ।

   

 

Tags: Punjab Congress , Amrinder Singh Raja Warring , DC Sri Mukatsar Sahib , M K Aravind kumar , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD