Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੈਪਟਨ ਸਰਕਾਰ ਨੇ ਜਲੰਧਰ ਦੇ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਦਾ ਕਰਜ਼ਾ ਕੀਤਾ ਮੁਆਫ਼

ਵਿਧਾਇਕ, ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਚੈੱਕ ਵੰਡ ਕੇ ਜ਼ਿਲ੍ਹੇ ਵਿੱਚ ਕਰਜ਼ਾ ਰਾਹਤ ਯੋਜਨਾ ਦੇ ਪੰਜਵੇਂ ਪੜਾਅ ਦੀ ਕੀਤੀ ਸ਼ੁਰੂਆਤ

Punjab Congress, DC Jalandhar, Ghanshyam Thori, Jalandhar, Deputy Commissioner Jalandhar, Surinder Chaudhry, Mayor Jagdish Raj Raja, Debt Relief Scheme

Web Admin

Web Admin

5 Dariya News

ਜਲੰਧਰ , 20 Aug 2021

Last updated on: Aug 20, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਰਜ਼ਾ ਰਾਹਤ ਸਕੀਮ ਦੇ ਪੰਜਵੇਂ ਪੜਾਅ ਤਹਿਤ ਵੱਡੀ ਰਾਹਤ ਦਿੰਦਿਆਂ ਜ਼ਿਲ੍ਹੇ ਦੇ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ।ਵਿਧਾਇਕ ਸੁਰਿੰਦਰ ਚੌਧਰੀ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਵਰਚੁਅਲ ਸਮਾਗਮ ਵਿੱਚ ਹਿੱਸਾ ਲੈਂਦਿਆਂ ਲਾਭਪਾਤਰੀਆਂ ਨੂੰ ਚੈੱਕ ਵੰਡ ਕੇ ਜਲੰਧਰ ਵਿੱਚ ਇਸ ਯੋਜਨਾ ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ।ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਯੋਜਨਾ ਸੂਬੇ ਦੇ ਕਿਸਾਨਾਂ ਲਈ 'ਸੁਨਹਿਰੀ ਯੁੱਗ' ਦੀ ਸ਼ੁਰੂਆਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਬੇਮਿਸਾਲ ਕਦਮ ਹੈ, ਜਿਸ ਦਾ ਉਦੇਸ਼ ਕਿਸਾਨ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਦਾ ਬਕਾਇਆ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ, ਜਿਸ ਵਿੱਚ ਮੂਲ ਕਰਜ਼ਾ ਰਾਸ਼ੀ ਵਜੋਂ 64.22 ਕਰੋੜ ਰੁਪਏ ਅਤੇ ਵਿਆਜ ਦੀ ਰਾਸ਼ੀ ਵਜੋਂ 14.25 ਕਰੋੜ ਰੁਪਏ ਮੁਆਫ਼ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ 78.48 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 9.64 ਕਰੋੜ ਨਕੋਦਰ ਹਲਕੇ ਦੇ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨਾਲ ਸਬੰਧਤ ਹਨ। ਇਸੇ ਤਰ੍ਹਾਂ 17.23 ਕਰੋੜ, 11.51, 15.76, 15.10, 6.75, 0.89 ਅਤੇ 1.59 ਕ੍ਰਮਵਾਰ ਸ਼ਾਹਕੋਟ, ਫਿਲੌਰ, ਆਦਮਪੁਰ, ਕਰਤਾਰਪੁਰ, ਜਲੰਧਰ ਕੈਂਟ, ਜਲੰਧਰ ਕੇਂਦਰੀ ਅਤੇ ਜਲੰਧਰ ਉੱਤਰੀ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਹਨ। ਇਸ ਤਰ੍ਹਾਂ ਨਕੋਦਰ, ਸ਼ਾਹਕੋਟ, ਫਿਲੌਰ, ਆਦਮਪੁਰ, ਕਰਤਾਰਪੁਰ, ਜਲੰਧਰ ਕੈਂਟ, ਜਲੰਧਰ ਕੇਂਦਰੀ ਅਤੇ ਜਲੰਧਰ ਉੱਤਰੀ ਹਲਕਿਆਂ ਦੇ ਕ੍ਰਮਵਾਰ 6109, 9477, 6156, 7699, 7405, 3177, 509 ਅਤੇ 776 ਲਾਭਪਾਤਰੀਆਂ ਨੂੰ ਇਸ ਪੰਜਵੇਂ ਪੜਾਅ ਤਹਿਤ ਲਾਭ ਪ੍ਰਾਪਤ ਹੋਏ ਹਨ।

ਇਸ ਦੌਰਾਨ ਵਿਧਾਇਕ, ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਸਾਂਝੇ ਤੌਰ 'ਤੇ ਹਰੇਕ ਵਿਧਾਨ ਸਭਾ ਹਲਕੇ ਤੋਂ ਆਏ ਲਾਭਪਾਤਰੀਆਂ ਨੂੰ ਚੈੱਕ ਸੌਂਪਦਿਆਂ ਲਾਭਪਾਤਰੀਆਂ ਨੂੰ ਲਾਭ ਵੰਡ ਦੀ ਸੰਕੇਤਕ ਸ਼ੁਰੂਆਤ ਕੀਤੀ।ਉਨ੍ਹਾਂ ਇਹ ਵੀ ਕਿਹਾ ਕਿ ਕਰਜ਼ਾ ਰਾਹਤ ਸਕੀਮ ਦੇ ਪੰਜਵਾਂ ਪੜਾਅ ਸਦਕਾ ਕਿਸਾਨ ਭਾਈਚਾਰੇ ਦੀਆਂ ਪ੍ਰੇਸ਼ਾਨੀਆਂ ਦੂਰ ਹੋਣਗੀਆਂ । ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਭਾਈਚਾਰੇ ਦੀ ਬਾਂਹ ਫੜਨ ਲਈ ਇਹ ਇਤਿਹਾਸਕ ਕਦਮ ਚੁੱਕਣ ਦੀ ਸ਼ਲਾਘਾ ਵੀ ਕੀਤੀ।ਜਿਨ੍ਹਾਂ ਲਾਭਪਾਤਰੀਆਂ ਵੱਲੋਂ ਸਮਾਗਮ ਦੌਰਾਨ ਚੈੱਕ ਪ੍ਰਾਪਤ ਕੀਤੇ ਗਏ, ਉਨ੍ਹਾਂ ਵਿੱਚ ਸ਼ੇਖੇ ਪਿੰਡ ਦੇ ਰਣਜੀਤ ਕੁਮਾਰ, ਜਿਨ੍ਹਾਂ ਉੱਤੇ 32245 ਰੁਪਏ ਦਾ ਕਰਜ਼ਾ ਸੀ, ਸਮੇਤ ਕਬੂਲਪੁਰ ਦੇ ਕੁਲਦੀਪ ਚੰਦ (31189), ਲੱਧੇਵਾਲੀ ਦੇ ਜੋਗਿੰਦਰ ਸਿੰਘ (23820), ਲੱਧੇਵਾਲੀ ਦੇ ਕਰਨੈਲ ਸਿੰਘ (23730), ਨਿਰਮਲ ਸਿੰਘ (29705), ਭੋਡੇ ਸਪਰਾਏ ਦੇ ਪਲਵਿੰਦਰ ਸਿੰਘ (21396), ਸਾਧੂ ਸਿੰਘ (22110), ਨਾਗਰਾ ਦੇ ਜੋਗਿੰਦਰ ਸਿੰਘ (27696), ਟੁੱਟ ਕਲਾਂ ਦੇ ਹਰਬੰਸ ਸਿੰਘ (25708), ਸੈਦਪੁਰ ਦੇ ਗੁਰਮੀਤ ਸਿੰਘ, ਲਸਾੜਾ ਦੇ ਚਰਨਜੀਤ ਸਿੰਘ (15472) ਪ੍ਰਕਾਸ਼ ਕੌਰ (21927), ਪ੍ਰਿਤਪਾਲ ਸਿੰਘ (25743), ਆਦਮਪੁਰ ਦੇ ਸ਼ਿਵ ਰਾਮ (23506) ਮੰਗਲ ਸਿੰਘ (26828) ਅਤੇ ਗਿੱਦੜਪਿੰਡੀ ਦੇ ਰਾਮ ਸਿੰਘ (11952) ਸ਼ਾਮਲ ਹਨ।ਇਸ ਰਾਹਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਦਮਪੁਰ ਦੇ ਇੱਕ ਲਾਭਪਾਤਰੀ ਸ਼ਿਵ ਰਾਮ ਨੇ ਕਿਹਾ ਕਿ ਉਹ ਦਹਾਕਿਆਂ ਤੋਂ ਖੇਤ ਮਜ਼ਦੂਰ ਵਜੋਂ ਕੰਮ ਕਰ ਰਿਹਾ ਹੈ ਅਤੇ ਅੱਜ ਦੇ ਸਮਾਗਮ ਦੌਰਾਨ ਉਸਦਾ 23,506 ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਕੋਵਿਡ -19 ਮਹਾਂਮਾਰੀ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਮਜ਼ਦੂਰ ਭਾਈਚਾਰੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਰਾਜ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਯਤਨ ਸਮਾਜ ਦੇ ਕਮਜ਼ੋਰ ਵਰਗ ਨੂੰ ਉੱਚਾ ਚੁੱਕਣ ਵਿੱਚ ਬਹੁਤ ਸਹਾਈ ਹੋਣਗੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਕੌਂਸਲਰ ਜਸਲੀਨ ਸੇਠੀ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਡਾ. ਜਗਜੀਤ ਸਿੰਘ, ਜ਼ਿਲ੍ਹਾ ਮੈਨੇਜਰ ਸਤਨਾਮ ਸਿੰਘ ਪੱਡਾ ਅਤੇ ਯੂਥ ਕਾਂਗਰਸੀ ਆਗੂ ਅੰਗਦ ਦੱਤਾ ਵੀ ਮੌਜੂਦ ਸਨ।

          

 

Tags: Punjab Congress , DC Jalandhar , Ghanshyam Thori , Jalandhar , Deputy Commissioner Jalandhar , Surinder Chaudhry , Mayor Jagdish Raj Raja , Debt Relief Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD