Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਡੀਸੀ ਦਫਤਰ ਦੇ ਬਾਹਰ ਦਿੱਤਾ ਗਿਆ ਜਿਲ੍ਹਾ ਪੱਧਰੀ ਧਰਨਾ

ਪੇ-ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਕੀਤਾ ਜਾਵੇ ਰਲੀਜ, ਮੰਗਾ ਨਾਂ ਮੰਨਣ ਤੇ ਕੀਤਾ ਜਾਵੇਗਾ ਵਿਧਾਨ ਵੱਲ ਮਾਰਚ

Protest, Agitation, Demonstration, Strike

Web Admin

Web Admin

5 Dariya News

ਫਿਰੋਜ਼ਪੁਰ , 20 Aug 2021

Last updated on: Aug 20, 2021, 00:00 IST

ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਮੁਲਾਜ਼ਮਾਂ ਵੱਲੋ ਵੱਖ-ਵੱਖ ਕਨਵੀਨਰਾਂ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਵੱਖ ਵੱਖ ਵਿਭਾਗਾਂ ਦੇ ਸੈਕੜੇ ਮੁਲਾਜਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ੋਰਦਾਰ ਨਾਹਰੇਬਾਜ਼ੀ ਕਰਦੇ ਹੋਏ ਕੈਪਟਨ ਸਰਕਾਰ ਅਤੇ ਵਿੱਤ ਮੰਤਰੀ ਦਾ ਪਿੱਟ ਸਿਆਪਾ ਕੀਤਾ । ਕਨਵੀਨਰਾਂ ਵਿਚ ਸਾਥੀ ਅਜਮੇਰ ਸਿੰਘ, ਮਨਹੋਰ ਲਾਲ, ਰਾਮ ਪ੍ਰਸ਼ਾਦ, ਕ੍ਰਿਸ਼ਨ ਚੰਦ ਜਾਗੋਵਾਲੀਆ, ਅਜੀਤ ਸਿੰਘ ਸੋਢੀ, ਰਵਿੰਦਰ ਲੂਥਰਾ, ਰਾਕੇਸ਼ ਸ਼ਰਮਾ, ਬਲਵੀਰ ਸਿੰਘ ਕੰਬੋਜ ਤੋ ਇਲਾਵਾ ਪਰਵੀਨ ਕੁਮਾਰ, ਰਾਮਪਾਲ ਸਿੰਘ, ਸ਼ਿੰਗਾਰ ਚੰਦ, ਹਰਭਗਵਾਨ ਕਬੋਜ, ਸ਼ਤੀਸ ਕੁਮਾਰ, ਸੁਰਜੀਤ ਸਿੰਘ ਗੁਰੂਹਰਸਹਾਏ, ਅਵਤਾਰ ਸਿੰਘ ਮਹਿਮਾ, ਕਿਸਾਨ ਆਗੂ ਰਾਜਦੀਪ ਸਿੰਘ, ਦੀਦਾਰ ਸਿੰਘ ਮੁੱਦਕੀ, ਜਗਸੀਰ ਸਿੰਘ ਭਾਗਰ, ਜਸਵਿਦੰਰ ਸਿੰਘ ਕੜਮਾ, ਬਲਵੀਰ ਸਿੰਘ ਗੋਖੀਵਾਲ, ਸੰਤੋਖ ਸਿੰਘ ਤੱਖੀ, ਹਰਮੀਤ ਸਿੰਘ ਵਿਦਿਆਰਥੀ ਕਾਨੋਗੂ, ਬਲਵੰਤ ਸਿੰਘ, ਪਰਤਾਪ ਸਿੰਘ ਢਿਲੋ ਤੋ ਇਲਾਵਾ ਵੱਡ ਗਿਣਤੀ ਵਿਚ ਸਾਥੀਆਂ ਨੇ ਸਬੋਧਨ ਕਰਦਿਆ ਕਿਹਾ ਕਿ ਮੰਗਾਂ ਦੇ ਸਬੰਧ ਵਿਚ ਵਿਸ਼ਾਲ ਧਰਨੇ ਦੌਰਾਨ ਕਿਹਾ ਕਿ 29 ਜੁਲਾਈ ਨੂੰ ਪਟਿਆਲਾ ਵਿਖੇ ਹੋਏ ਵਿਸ਼ਾਲ ਧਰਨੇ ਦਾ ਦਬਾਅ ਸਦਕਾ ਪੰਜਾਬ ਸਰਕਾਰ ਨੇ ਸਾਂਝੇ ਫਰੰਟ ਨੇ ਮੀਟਿੰਗਾਂ ਕੀਤੀਆਂ ਜਿਸ ਵਿਚ ਸਬ ਕਮੇਟੀ ਦੇ ਚਾਰ ਮੰਤਰੀ ਅਤੇ ਪੰਜਾਬ ਸਰਕਾਰ ਦੇ ਸੈਕਟਰੀ ਤੋਂ ਇਲਾਵਾ ਸਾਂਝਾ ਫਰੰਟ ਦੇ 15 ਕਨਵੀਨਰ ਹਾਜਰ ਸਨ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਜਿਵੇ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਵਿਚ ਸੋਧਾ ਕਰਨ ਤੋ ਇਨਕਾਰ ਕਰਕੇ 15 ਫੀਸਦੀ ਹੀ ਤਨਖਾਹ ਵਧਾਉਣ ਦੀ ਗੱਲ ਕਰ ਰਹੀ ਹੈ ਜਦੋ ਕਿ ਫਰੰਟ ਵੱਲੋਂ 3.18 ਨਾਲ ਮਲਟੀਪਲਾਈ ਕਰਕੇ 1-1-2016 ਤੋਂ ਤਨਖਾਹ ਸਕੇਲ ਸੋਧੇ ਜਾਣ ਦੀ ਗੱਲ ਕਹੀ ਹੈ ਅਤੇ 20 ਫੀਸਦੀ ਵਾਧੇ ਦੀ ਗੱਲ ਕੀਤੀ ਹੈ ਜੋ ਕਿ ਕਿਸੇ ਮੁਲਾਜ਼ਮ ਪੈਨਸ਼ਨਰ ਦੀ ਤਨਖਾਹ ਘੱਟ ਦੀ ਹੈ ਤਾਂ 20 ਫੀਸਦੀ ਨਾਲ ਵਧਾਕੇ ਦਿੱਤੀ ਜਾਵੇ।

ਨਾਲ ਹੀ ਆਗੂਆ ਨੇ ਕਿਹਾ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਆਗਨਵਾੜੀ ਤੇ ਆਸ਼ਾ ਵਰਕਰ ਦਾ ਮਾਨ ਭੱਤੇ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਪ੍ਰਵਾਨ ਕੀਤੀਆਂ ਤਾਂ ਸਤੰਬਰ ਮਹੀਨੇ ਵਿਚ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਤਨਖਾਹ ਕਮਿਸ਼ਨ ਤੇ ਗੱਲ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਇਸ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਸਾਂਝੇ ਫਰੰਟ ਵੱਲੋਂ ਮੁੱਢੋਂ ਰੱਦ ਕਰ ਦਿੱਤਾ ਗਿਆ ਹੈ ਕਿਉਂ ਕਿ ਇਸ ਤਨਖਾਹ ਕਮਿਸ਼ਨ ਵਿਚ ਤਰੁੱਟੀਆਂ ਹੀ ਤਰੁੱਟੀਆਂ ਹਨ ਅਤੇ ਮੁਲਾਜ਼ਮ/ ਪੈਨਸ਼ਨਾਂ ਨੂੰ ਕੁਝ ਦੇਣ ਦੀ ਥਾਂ ਉਤੇ ਖੋਹਣ ਦਾ ਹੀ ਕੰਮ ਕੀਤਾ ਗਿਆ ਹੈ।ਆਗੂਆਂ ਵੱਲੋਂ ਤਨਖਾਹ ਕਮਿਸ਼ਨ ਦੀ ਹਰ ਮੱਦ ਉੱਤੇ ਅਧਿਕਾਰੀਆਂ ਨੂੰ ਦਲੀਲਾਂ ਅਤੇ ਅੰਕੜਿਆਂ ਸਹਿਤ ਝੁਠਲਾਇਆ ਗਿਆ ।ਉਨ੍ਹਾਂ ਕਿਹਾ ਕਿ ਆਉਣ  ਵਾਲੀਆਂ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਅਪੀਲ ਕੀਤੀ ਅਤੇ ਕਿਸਾਨ ਜਥੇਬੰਦੀਆਂ ਦੇ ਸਬੋਧਨ ਦੀ ਹਮਾਇਤ ਕੀਤੀ ਅਤੇ ਮੋਦੀ ਸਰਕਾਰ ਤੋ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਵੀ ਕੀਤੀ। ਇਸ ਤੋਂ ਬਾਅਦ ਆਗੂਆਂ ਵੱਲੋਂ ਮੋਟਰਸਾਇਕਲ ਮਾਰਚ ਕੱਢ ਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਵਿਖੇ ਜਾ ਕੇ ਮਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੋਕੇ ਵਿਲਸਨ ਡੀਸੀ ਦਫਤਰ, ਕੇਵਲ ਕਿਸ਼ਨ ਡੀਸੀ ਦਫਤਰ, ਰਾਮ ਕੁਮਾਰ, ਮਹੇਸ਼ ਕੁਮਾਰ, ਸਮਰ ਬਹਾਦਰ, ਕੁਲਦੀਪ ਅਟਵਾਲ, ਡੀਐਸ ਅਟਵਾਲ ਸਿੱਖਿਆ ਵਿਭਾਗ, ਮਨਜਿੰਦਰ ਸਿਹਤ ਵਿਭਾਗ, ਰਮਨ ਅੱਤਰੀ ਸਿਹਤ ਵਿਭਾਗ, ਅਜੀਤ ਗਿੱਲ ਸਿਹਤ ਵਿਭਾਗ, ਪੈਰਾ ਮੈਡੀਕਲ ਤੋਂ ਨਰਿੰਦਰ ਸ਼ਰਮਾ, ਸੁਧੀਰ ਅਤੇ ਰੋਬਿਨ, ਬੂਟਾ ਸਿੰਘ, ਚਰਨਜੀਤ ਸਿੰਘ ਫੂਡ ਸਪਲਾਈ ਵਿਭਾਗ ਸਮੇਤ ਵੱਡੀ ਗਿਣਤੀ ਵਿਚ ਮੁਲਾਜਮ ਪੈਨਸ਼ਨਰ ਹਾਜਰ ਸਨ। 

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD