Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਸਾਧੂ ਸਿੰਘ ਧਰਮਸੋਤ ਤੇ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ 36ਵੀਂ ਬਰਸੀ ਮੌਕੇ ਭੇਂਟ ਕੀਤੀਆਂ ਸ਼ਰਧਾਂਜਲੀਆਂ

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਦਿੱਤੀ ਸ਼ਹਾਦਤ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ: ਸਾਧੂ ਸਿੰਘ ਧਰਮਸੋਤ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਲੌਂਗੋਵਾਲ/ਸੰਗਰੂਰ , 20 Aug 2021

ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 36ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਇੱਕ ਸਾਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ’ਚ ਕੈਬਨਿਟ ਮੰਤਰੀਆਂ ਸ. ਸਾਧੂ ਸਿੰਘ ਧਰਮਸੋਤ ਅਤੇ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ ਤੌਰ ’ਤੇ ਸ਼ਾਮਲ ਹੁੰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ  ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਸੰਤ ਹਰਚੰਦ ਸਿੰਘ ਲੌਗੋਂਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ  ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ  ਨੂੰ ਯਾਦ ਰੱਖਦੀਆਂ ਹਨ, ੳਹ ਹਮੇਸ਼ਾ ਜਿਊਦੀਂਆਂ ਰਹਿੰਦੀਆਂ ਹਨ। ਉਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਵੱਲੋਂ ਕੁਰਬਾਨੀਆਂ ਦੇ ਕੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ ਸੀ ਜਿਸਨੂੰ ਕਾਇਮ ਰੱਖਣ ਲਈ ਹੀ ਸੰਤ ਹਰਚੰਦ ਸਿੰਘ ਲੌਂਗੋਵਾਲ ਮਹਾਨ ਸ਼ਹੀਦ ਨੇ ਆਪਣਾ ਬਲਿਦਾਨ ਦਿੱਤਾ ਸੀ।ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਹੈ ਕਿ ਦੇਸ਼ ਅਤੇ ਕੌਮ ਲਈ ਸ਼ਹੀਦ ਹੋਣ ਵਾਲਿਆਂ ਦਾ ਸਾਨੂੰ ਦਿਲੋ ਸਤਿਕਾਰ ਕਰਨਾ ਚਾਹੀਦਾ ਹੈ ਜਿਸ ਕਰਕੇ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਉਨਾਂ ਨੂੰ ਤੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੂੰ ਉਚੇਚੇ ਤੌਰ ’ਤੇ ਇੱਥੇ ਭੇਜਿਆ। ਉਨਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਜੋੜਨ ਅਤੇ ਇਕਜੁੱਟ ਕਰਨ ਲਈ ਕਾਰਜ਼ਸੀਲ ਹੈ ਜਿਸ ਤਹਿਤ ਸਾਰੇ ਧਰਮਾਂ ਦੇ ਲੋਕਾਂ  ਨੂੰ ਨਾਲ ਲੈ ਕੇ ਤੁਰਨ  ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਕੁਰਬਾਨੀ ਤੇ ਉਨਾਂ ਦੀ ਸੋਚ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਤਰੱਕੀ ਦਾ ਬੀੜਾ ਚੁੱਕਿਆ ਸੀ। ਉਨਾਂ ਕਿਹਾ ਕਿ ਪੰਜਾਬ ਦੇ ਮਾੜੇ ਹਾਲਾਤਾਂ ਨੂੰ ਸੁਧਾਰਨ ਤੇ ਉਸ ਵੇਲੇ ਦੀ ਬਲਦੀ ਅੱਗ ਨੂੰ ਠੱਲ ਪਾਉਣ ਲਈ ਰਾਜੀਵ-ਲੌਂਗੋਵਾਲ ਸਮਝੌਤਾ ਹੋਇਆ ਸੀ। ਉਨਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰਕੇ ਪੰਜਾਬ ਅਤੇ ਪੰਜਾਬੀਅਤ ਦੀ ਤਰੱਕੀ ਤੇ ਸ਼ਾਂਤੀ ਲਈ ਅਹਿਮ ਯੋਗਦਾਨ ਪਾਇਆ। ਉਨਾਂ ਕਿਹਾ ਸੰਤ ਲੌਂਗੋਵਾਲ ਦੇ ਜੀਵਨ ਦਾ ਮਕਸਦ ਪੰਜਾਬ ਅੰਦਰ ਅਮਨ ਸ਼ਾਂਤੀ  ਨੂੰ ਬਣਾਈ ਰੱਖਣਾ ਸੀ, ਪਰੰਤੂ ਉਸ ਸਮੇਂ ਅਮਨ ਸ਼ਾਂਤੀ  ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ  ਨੂੰ ਸ਼ਹੀਦ ਕਰ ਦਿੱਤਾ।ਸ਼੍ਰੀ ਸਿੰਗਲਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਸਿਆਸਤ ਤੋਂ ਉੱਪਰ ਉਠ ਕੇ ਇੱਕ ਤਪਸਵੀ ਦੇ ਤੌਰ ’ਤੇ ਲੋਕਾਈ ਦੇ ਭਲੇ ਲਈ ਕੰਮ ਕੀਤਾ। ਉਨਾਂ ਕਿਹਾ ਸੰਤ ਲੌਂਗੋਵਾਲ ਨੇ ਛੋਟੀ ਉਮਰ ਤੋਂ ਸ਼ੁਰੂ ਕਰਕੇ ਆਪਣੀ ਸਾਰੀ ਜ਼ਿੰਦਗੀ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੱਤਾ ਅਤੇ ਲੋਕ ਸੇਵਾ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨਾਂ ਕਿਹਾ ਕਿ ਅਜਿਹੇ ਅਮਰ ਸ਼ਹੀਦਾਂ ਦੀ ਸ਼ਹਾਦਤ ਲੋਕਾਂ ਖ਼ਾਸ ਕਰ ਨੌਜਵਾਨਾਂ ਲਈ ਚਾਨਣ ਮੁਨਾਰਾ ਸਾਬਤ ਹੁੰਦੀ ਹੈ ਤੇ ਪੰਜਾਬ ਸਰਕਾਰ ਉਨਾਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਕਾਰਜਸ਼ੀਲ ਹੈ।ਇਸ ਮੌਕੇ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ, ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਹਰਮਨ ਦੇਵ ਬਾਜਵਾ, ਐਸ.ਡੀ.ਐਮ ਅਮਰਿੰਦਰ ਸਿੰਘ, ਐਸ.ਪੀ. ਆਲਮ ਵਿਜੇ ਸਿੰਘ ਸਮੇਤ ਹੋਰ ਆਗੂ, ਵਰਕਰ ਅਤੇ ਅਧਿਕਾਰੀ ਹਾਜ਼ਰ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD