Sunday, 12 May 2024

 

 

ਖ਼ਾਸ ਖਬਰਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ

 

ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ ਮੁਆਫੀ ਯੋਜਨਾ ਦੀ ਸ਼ੁਰੂਆਤ

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਲਾਭਪਾਤਰੀਆਂ ਨੂੰ ਕਰਜ਼ ਰਾਹਤ ਸਰਟੀਫਿਕੇਟਾਂ ਦੀ ਵੰਡ

Sukhbinder Singh Sarkaria, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਅੰਮ੍ਰਿਤਸਰ , 20 Aug 2021

ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਹਿਕਾਰੀ ਸਭਾਵਾਂ ਦਾ ਕਰਜ਼ ਮੁਆਫ ਕਰਨ ਦੀ ਯੋਜਨਾ ਦੀ ਜਿਲ੍ਹੇ ਵਿਚ ਅੱਜ ਸ਼ੁਰੂਆਤ ਹੋ ਗਈ ਹੈ। ਇਸ ਯੋਜਨਾ ਤਹਿਤ ਜਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ 1 ਕਰੋੜ 98 ਲੱਖ ਰੁਪੈ ਦੀ ਕਰਜ਼ ਰਾਹਤ ਦਿੱਤੀ ਗਈ।ਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਰੋਪੜ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਬੇਜ਼ਮੀਨੇ ਕਿਸਾਨ ਅਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ ਰਾਹਤ ਦਿੱਤੀ ਗਈ ਹੈ। ਜਿਸ ਅਧੀਨ ਰਾਜ ਦੇ 2.85 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਮਿਲਿਆ ਹੈ।ਇਸ ਸਬੰਧੀ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਚੁਅਲ ਸਮਾਗਮ ਵਿਖੇ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਇਸ ਨਿਵੇਕਲੀ ਪਹਿਲ ਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਯੋਜਨਾ ਸੂਬੇ ਦੇ ਕਿਸਾਨਾਂ ਲਈ ਸੁਨਹਿਰੀ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨਾਂ ਕਿਹਾ ਕਿ ਇਸ ਨਾਲ ਕਿਸਾਨ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇਗਾ।ਸ: ਸਰਕਾਰੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 41 ਸੁਸਾਇਟੀਆਂ ਦੇ 1267 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 1 ਕਰੋੜ 98 ਲੱਖ 39 ਹਜ਼ਾਰ ਰੁਪਏ ਦੀ ਰਾਹਤ ਮਿਲੀ ਹੈ। 

ਉਨਾਂ ਦਸਿਆ ਕਿ ਅਜਨਾਲਾ ਦੀਆਂ 16 ਕੋਆਪ੍ਰੇਟਿਵ ਸੁਸਾਇਟੀਆਂ ਦੇ 394 ਕਿਸਾਨਾਂ ਨੂੰ 72.88 ਲੱਖ, ਅੰਮ੍ਰਿਤਸਰ ਪੂਰਬੀ ਦੀ ਇਕ ਸੁਸਾਇਟੀ ਦੇ 45 ਕਿਸਾਨਾਂ ਨੂੰ 4.13 ਲੱਖ ਰੁਪਏ, ਅੰਮ੍ਰਿਤਸਰ ਦੱਖਣੀ ਦੇ ਇਕ ਸੁਸਾਇਟੀ ਦੇ 38 ਕਿਸਾਨਾਂ ਨੂੰ 3.02 ਲੱਖ ਰੁਪਏ, ਅਟਾਰੀ ਦੀਆਂ 4 ਸੁਸਾਇਟੀਆਂ ਦੇ 103 ਕਿਸਾਨਾਂ ਨੂੰ 9.61 ਲੱਖ ਰੁਪਏ, ਜੰਡਿਆਲਾ ਦੀਆਂ 9 ਸੁਸਾਇਟੀਆਂ ਦੇ 318 ਕਿਸਾਨਾਂ ਨੂੰ 37.7 ਲੱਖ ਰੁਪਏ, ਮਜੀਠਾ ਦੇ ਇਕ ਕੋਆਪ੍ਰੇਟਿਵ ਸੁਸਾਇਟੀ ਦੇ 7 ਕਿਸਾਨਾਂ ਨੂੰ 0.26 ਲੱਖ ਰੁਪਏ ਅਤੇ ਰਾਜਾਸਾਂਸੀ ਦੇ 9 ਕੋਆਪ੍ਰੇਟਿਵ ਸੁਸਾਇਟੀਆਂ ਦੇ 362 ਕਿਸਾਨਾਂ ਨੂੰ 70.79 ਲੱਖ ਰੁਪਏ ਲਾਭਪਾਤਰੀਆਂ ਨੂੰ ਇਸ ਪੰਜਵੇ ਪੜਾਅ ਤਹਿਤ ਲਾਭ ਦਿੱਤਾ ਗਿਆ ਹੈ।ਇਸ ਦੌਰਾਨ ਹਲਕਾ ਵਿਧਾਇਕ ਅਟਾਰੀ ਸ: ਤਰਸੇਮ ਸਿੰਘ ਡੀ.ਸੀ., ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸ: ਦਿਲਰਾਜ ਸਿੰਘ ਸਰਕਾਰੀਆ, ਅਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਡਾ. ਭੁਪਿੰਦਰ ਸਿੰਘ ਵਲੋਂ ਸਾਂਝੇ ਤੌਰ ਤੇ ਹਰੇਕ ਵਿਧਾਨ ਸਭਾ ਹਲਕੇ ਤੋਂ ਆਏ ਲਾਭਪਾਤਰੀਆਂ ਨੂੰ ਚੈਕ ਸੌਂਪਦਿਆਂ ਲਾਭਪਾਤਰੀਆਂ ਨੂੰ ਲਾਭ ਵੰਡ ਦੀ ਸੰਕੇਤਕ ਸ਼ੁਰੂਆਤ ਕੀਤੀ।  ਇਸ ਮੌਕੇ ਆਏ ਹੋਏ ਖੇਤ ਮਜ਼ਦੂਰਾਂ ਨੇ ਇਕ ਸੁਰ ਵਿੱਚ ਕਿਹਾ ਕਿ ਸਰਕਾਰ ਵਲੋਂ ਇਹ ਕੀਤੀ ਗਈ ਪਹਿਲਕਦਮੀ ਸ਼ਲਾਘਾਯੋਗ ਹੈ ਅਤੇ ਕੋਵਿਡ 19 ਮਹਾਂਮਾਰੀ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਮਜ਼ਦੂਰ ਭਾਈਚਾਰੇ ਨੂੰ ਕਾਫ਼ੀ ਰਾਹਤ ਮਿਲੇਗੀ।ਇਸ ਮੌਕੇ ਚੇਅਰਮੈਨ ਸ੍ਰੀ ਜੁਗਲ ਕਿਸ਼ੋਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂੱਧਲ,  ਸ੍ਰੀ ਨਵਪ੍ਰੀਤ ਸਿੰਘ, ਐਮ.ਡੀ. ਸਹਿਕਾਰੀ ਸਭਾਵਾਂ, ਸ੍ਰੀ ਸੰਜੀਵ ਗੌਡ ਜਿਲ੍ਹਾ ਮੈਨੇਜਰ ਕੋਆਪ੍ਰੇਟਿਵ ਸੁਸਾਇਟੀ, ਸ: ਰਵਿੰਦਰ ਸਿੰਘ ਏ.ਆਰ., ਮੈਡਮ ਰਜਿੰਦਰ ਕੌਰ ਏ.ਆਰ., ਸ: ਪ੍ਰਿੰਸ ਸਿੰਘ ਤੋਂ ਇਲਾਵਾ ਲਾਭਪਾਤਰੀ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD