Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨਾ ਇਕ ਕ੍ਰਾਂਤੀਕਾਰੀ ਕਦਮ : ਬਲਬੀਰ ਸਿੰਘ ਸਿੱਧੂ

ਕੈਬਨਿਟ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਕੀਮ ਦੇ ਸਰਟੀਫਿਕੇਟ ਸੌਂਪੇ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 20 Aug 2021

Last updated on: Aug 20, 2021, 00:00 IST

ਪੰਜਾਬ ਸਰਕਾਰ ਦੇ ਇੱਕ ਹੋਰ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਰਜ਼ਾ ਰਾਹਤ ਸਕੀਮ ਦੇ ਪੰਜਵੇਂ ਪੜਾਅ ਅਧੀਨ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪੇ। ਇਸ ਪਹਿਲਕਦਮੀ ਨੂੰ ਮਿਸਾਲੀ ਦੱਸਦਿਆਂ ਸ. ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਅੱਜ ਕੁੱਲ 1148.42 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਸਮਾਰੋਹ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸਥਾਨ `ਤੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਰਜ਼ਾ ਮੁਆਫ਼ੀ ਸਕੀਮ ਦੇ ਪੰਜਵੇਂ ਪੜਾਅ ਤਹਿਤ ਕਰੋੜਾਂ ਰੁਪਏ ਦੇ ਕਰਜ਼ੇ ਦੀ ਮੁਆਫ਼ੀ ਕੀਤੀ। ਉਨ੍ਹਾਂ ਦੱਸਿਆ ਕਿ ਰਾਜ ਭਰ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ 2.85 ਲੱਖ ਕਰਜ਼ਦਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ ਕੁੱਲ 520 ਕਰੋੜ ਦਾ ਕਰਜ਼ਾ ਇਸ ਇਕ ਕਦਮ ਨਾਲ ਮੁਆਫ ਕਰ ਦਿੱਤਾ ਗਿਆ ਹੈ।ਇਸ ਕਰਜ਼ਾ ਮੁਆਫ਼ੀ ਸਕੀਮ ਬਾਰੇ ਗੱਲ ਕਰਦਿਆਂ, ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਦਾ ਤਕਰੀਬਨ 4600 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਦਬੇ ਕੁਚਲੇ ਵਰਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਰਦੇਸ਼ਤ ਹੈ ਅਤੇ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ਦੇ ਬਾਵਜੂਦ ਸਰਕਾਰ ਖੇਤੀਬਾੜੀ ਨੂੰ ਇਕ ਲਾਭਦਾਇਕ ਖੇਤਰ ਬਣਾਉਣ ਦੇ ਯਤਨ ਕਰ ਰਹੀ ਹੈ।ਸੂਬਾ ਸਰਕਾਰ ਦੇ ਯਤਨਾਂ ਬਾਰੇ ਜਾਣੂੰ ਕਰਵਾਉਂਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਜਿਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਤੋਂ ਇਲਾਵਾ ਇਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਫ਼ਸਲ ਮੰਡੀ ਵਿੱਚ ਆਉਣ ਦੇ 48 ਘੰਟਿਆਂ ਵਿੱਚ 9 ਫਸਲਾਂ ਦੀ ਖਰੀਦ ਕੀਤੀ ਹੈ ਅਤੇ ਕਿਸਾਨਾਂ ਦੇ ਬਕਾਏ ਸਮੇਂ ਸਿਰ ਅਦਾ ਕੀਤੇ ਹਨ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਡੀ) ਡਾ: ਹਿਮਾਂਸ਼ੂ ਅਗਰਵਾਲ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਨੇ ਵੱਖ-ਵੱਖ ਪਿੰਡਾਂ ਦੇ 10 ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫਿਕੇਟ ਸੌਂਪੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਹਾਲੀ ਜਸਵਿੰਦਰ ਸਿੰਘ, ਐਮ.ਡੀ. ਸਹਿਕਾਰੀ ਬੈਂਕ ਮੋਹਾਲੀ ਭਾਸਕਰ ਕਟਾਰੀਆ, ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ ਮੋਹਾਲੀ ਦਵਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਮੋਹਾਲੀ ਰਾਜੇਸ਼ ਕੁਮਾਰ ਰਹੇਜਾ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਮੋਹਾਲੀ ਗੁਰਦਿਆਲ ਕੁਮਾਰ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD