Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ’ਚ ਹੁਣ 630 ਰੁਪਏ ਵਿੱਚ ਹੋਣਗੇ ਪਾਣੀ ਦੀ ਗੁਣਵੱਤਾ ਜਾਂਚ ਦੇ 18 ਟੈਸਟ

ਮੁੱਖ ਸਕੱਤਰ ਵੱਲੋਂ ਆਂਗਣਵਾੜੀ ਕੇਂਦਰਾਂ ’ਚ ਟੂਟੀ ਰਾਹੀਂ ਸਾਫ ਪਾਣੀ ਅਤੇ ਪਖਾਨਿਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਆਦੇਸ਼

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 20 Aug 2021

Last updated on: Aug 20, 2021, 00:00 IST

ਸੂਬੇ ਵਿੱਚ ਪੀਣ ਵਾਲੇ ਪਾਣੀ ਦੀ ਕਿਫ਼ਾਇਤੀ ਰੇਟ ਉਤੇ ਸਹੀ ਤੇ ਭਰੋਸੇਯੋਗ ਜਾਂਚ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਸਰਕਾਰੀ ਲੈਬਾਰਟਰੀਆਂ ਵਿੱਚ ਪਾਣੀ ਦੀ ਗੁਣਵੱਤਾ ਸਬੰਧੀ ਸੂਚੀਬੱਧ ਕੀਤੇ 18 ਟੈਸਟਾਂ ਦੀ ਫੀਸ 630 ਰੁਪਏ ਤੈਅ ਕਰ ਦਿੱਤੀ ਗਈ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਸਟੇਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਦੀ ਸੰਚਾਲਨ ਕਮੇਟੀ (ਐਸ.ਸੀ.ਐਸ.ਡਬਲਿਊ.ਐਸ.ਐਮ.) ਦੀ ਦੂਜੀ ਮੀਟਿੰਗ ਦੌਰਾਨ ਲਿਆ ਗਿਆ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਇਹ ਪਹਿਲਕਦਮੀ ਨਾਗਰਿਕਾਂ ਨੂੰ ਪੀਣ ਵਾਲੇ ਪਾਣੀ ਦੀ ਕਿਫਾਇਤੀ ਰੇਟ ਉਤੇ ਜਾਂਚ ਤੇ ਨਿਗਰਾਨੀ ਦੀ ਭਰੋਸੇਮੰਦ ਸਹੂਲਤ ਮੁਹੱਈਆ ਕਰਵਾਏਗੀ। ਉਨਾਂ ਨੇ ਸਬੰਧਤ ਵਿਭਾਗਾਂ ਨੂੰ ਇਸ ਸਾਲ ਦੇ ਅੰਤ ਤੱਕ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਟੂਟੀ ਰਾਹੀਂ ਸਾਫ ਪਾਣੀ ਦੀ ਸਪਲਾਈ ਅਤੇ ਪਖਾਨਿਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।ਸੰਚਾਲਨ ਕਮੇਟੀ ਨੇ ਪਾਣੀ ਦੀ ਗੁਣਵੱਤਾ ਨੂੰ ਬਰਕਰਾਰ ਲਈ ਵਾਟਰ ਕੁਆਲਿਟੀ ਕੋਸ਼ ਨੂੰ ਹਰੀ ਝੰਡੀ ਦਿੱਤੀ। ਸੰਚਾਲਨ ਕਮੇਟੀ ਨੇ ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੇ 600 ਪਿੰਡਾਂ ਵਿੱਚ ਸਮਾਜਿਕ ਅਤੇ ਜਾਗਰੂਕਤਾ ਗਤੀਵਿਧੀਆਂ ਲਈ ਰੀਵਾਈਵਿੰਗ ਗਰੀਨ ਰੈਵੋਲੂਸ਼ਨ ਸੈੱਲ (ਟਾਟਾ ਟਰੱਸਟਾਂ ਤੋਂ ਸਮਰਥਨ ਪ੍ਰਾਪਤ) ਨਾਲ ਸਮਝੌਤਾ ਸਹੀਬੱਧ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਤਾਂ ਜੋ ਪੰਚਾਇਤੀ ਰਾਜ ਸੰਸਥਾਵਾਂ ਦੀ ਮਦਦ ਕਰਕੇ ਜਲ ਸਪਲਾਈ ਯੋਜਨਾਵਾਂ ਦੇ ਪ੍ਰਬੰਧਨ ਵਿੱਚ ਉਨਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਸਕੇ।ਸੰਚਾਲਨ ਕਮੇਟੀ ਵੱਲੋਂ ਸੰਬੰਧਤ ਡਿਪਟੀ ਕਮਿਸ਼ਨਰਾਂ ਅਧੀਨ ਜ਼ਿਲਾ ਜਲ ਤੇ ਸੈਨੀਟੇਸ਼ਨ ਮਿਸ਼ਨਾਂ ਨੂੰ ਚਾਲੂ ਕਰਨ ਲਈ ਸਹਾਇਤਾ ਫੰਡ ਮੁਹੱਈਆ ਕਰਵਾਉਣ ਅਤੇ ਸ਼ਕਤੀਆਂ ਦੇਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਤਾਂ ਜੋ ਜ਼ਿਲਾ ਪ੍ਰਸ਼ਾਸਨਾਂ ਨੂੰ ਉਹਨਾਂ ਦੇ ਆਪਣੇ ਪੱਧਰ ‘ਤੇ ਬਾਕੀ ਬਚੇ ਪਾਈਪਾਂ ਵਾਲੇ ਪਾਣੀ ਦੇ ਕੁਨੈਕਸਨਾਂ ਦੀ ਕਵਰੇਜ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਮਰੱਥ ਬਣਾਇਆ ਜਾ ਸਕੇ।ਇਸ ਤੋਂ ਇਲਾਵਾ, ਕੇਂਦਰੀ ਫੰਡਾਂ ਨੂੰ ਤੇਜ਼ੀ ਨਾਲ ਪ੍ਰਾਜੈਕਟ ਲਾਗੂਕਰਨ ਏਜੰਸੀਆਂ ਨੂੰ ਤਬਦੀਲ ਕਰਨ ਵਾਸਤੇ ਜੇ.ਜੇ.ਐਮ. ਅਤੇ ਐਸ.ਬੀ.ਐਮ. ਲਈ ਐਸਕ੍ਰੋਵਡ ਸਿੰਗਲ ਨੋਡਲ ਅਕਾਊਂਟ ਖੋਲਣ ਨੂੰ ਪ੍ਰਵਾਨਗੀ ਦਿੱਤੀ ਗਈ।ਸੰਚਾਲਨ ਕਮੇਟੀ ਨੂੰ ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਤੇ ਘਰੇਲੂ ਪਖਾਨਿਆਂ ਦੇ ਨਿਰਮਾਣ, ਸਵੱਛਗ੍ਰਹਿਾਂ ਦੀ ਭੂਮਿਕਾ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਨਾਲ ਨਾਲ ਐਸ.ਬੀ.ਐਮ. ਦੀ ਸਾਲਾਨਾ ਕਾਰਜ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ, ਜਿਸ ਨੂੰ ਸੰਚਾਲਨ ਕਮੇਟੀ ਵੱਲੋਂ ਨੋਟਿਡ ਅਤੇ ਪ੍ਰਵਾਨ ਕਰ ਲਿਆ ਗਿਆ।ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਕੇ.ਏ.ਪੀ. ਸਿਨਹਾ (ਵਿੱਤ), ਅਲੋਕ ਸ਼ੇਖਰ (ਸਿਹਤ ਅਤੇ ਪਰਿਵਾਰ ਭਲਾਈ), ਜਸਪ੍ਰੀਤ ਤਲਵਾੜ (ਜਲ ਸਪਲਾਈ ਅਤੇ ਸੈਨੀਟੇਸ਼ਨ) ਅਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਹਾਜ਼ਰ ਸਨ।

ਕੋਵਿਡ ਖ਼ਿਲਾਫ਼ ਲੜਾਈ ਲਈ 3000 ਹੋਰ ਆਕਸੀਜਨ ਕੰਸਨਟ੍ਰੇਟਰ ਖਰੀਦੇ

ਸੰਚਾਲਨ ਕਮੇਟੀ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਗਿਆ ਕਿ ਸੂਬੇ ਵਿੱਚ ਬੁਨਿਆਦੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿਸਵ ਬੈਂਕ ਦੀ ਮਦਦ ਨਾਲ ਖਰੀਦੇ ਗਏ 3000 ਆਕਸੀਜਨ ਕੰਸੰਟਰੇਟਰ ਪੀ.ਐਚ.ਐਸ.ਸੀ ਨੂੰ ਸੌਂਪ ਦਿੱਤੇ ਗਏ ਹਨ ਅਤੇ ਇਹ ਆਕਸੀਜਨ ਕੰਸੰਟਰੇਟਰ ਪੀ.ਐਚ.ਐਸ.ਸੀ. ਵੱਲੋਂ ਸੂਬੇ ਦੀਆਂ ਸਿਹਤ ਸੰਸਥਾਵਾਂ ਨੂੰ ਦੇ ਦਿੱਤੇ ਗਏ ਹਨ। ਸ੍ਰੀਮਤੀ ਵਿਨੀ ਮਹਾਜਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਨਾਂ ਆਕਸੀਜਨ ਕੰਸਨਟ੍ਰੇਟਰਾਂ ਦੀ ਕਾਰਜਕੁਸ਼ਲਤਾ ਦਾ ਮੁਲਾਂਕਣ ਕਰਨ ਅਤੇ ਇਹਨਾਂ ਦੇ ਰੱਖ-ਰਖਾਵ ਸਬੰਧੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।   

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD