Thursday, 02 May 2024

 

 

ਖ਼ਾਸ ਖਬਰਾਂ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ, 2021 ਤੋਂ ਮੁਹੱਈਆ ਕਰਵਾਈਆਂ ਜਾਣਗੀਆਂ : ਵਿਨੀ ਮਹਾਜਨ

ਮੁੱਖ ਸਕੱਤਰ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਨਿਊ ਚੰਡੀਗੜ ਵਿਖੇ ਨਿਰਮਾਣ ਸਥਾਨ ਦਾ ਦੌਰਾ ਕਰਕੇ ਪ੍ਰਗਤੀ ਦੀ ਕੀਤੀ ਸਮੀਖਿਆ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Homi Bhabha Cancer Hospital and Research Centre, Girish Dayalan

Web Admin

Web Admin

5 Dariya News

ਐਸ.ਏ.ਐਸ. ਨਗਰ , 20 Aug 2021

ਨਿਊ ਚੰਡੀਗੜ (ਮੋਹਾਲੀ) ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਭਰੋਸਾ ਦਵਾਇਆ ਕਿ ਇਸ ਅਤਿ-ਆਧੁਨਿਕ ਕੈਂਸਰ ਟਰਸਰੀ ਕੇਅਰ ਸਹੂਲਤਾਂ ਨੂੰ ਇਸ ਸਾਲ ਨਵੰਬਰ ਤੋਂ ਕਾਰਜਸ਼ੀਲ ਕੀਤਾ ਜਾਵੇਗਾ। ਉਨਾਂ ਨੇ ਸਬੰਧਤ ਵਿਭਾਗਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਜਲਦ ਉਦਘਾਟਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ ਵੀ ਦਿੱਤੇ। ਨਿਰਮਾਣ ਸਥਾਨ ‘ਤੇ ਦੌਰੇ ਦੌਰਾਨ ਸ੍ਰੀਮਤੀ ਮਹਾਜਨ ਨੂੰ ਦੱਸਿਆ ਗਿਆ ਕਿ ਚਿਰਕੋਣੀ ਉਡੀਕ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਮੁਕੰਮਲ ਹੋਣ ਕੰਢੇ ਹੈ।ਇਸ ਮਹੱਤਵਪੂਰਨ ਸਿਹਤ ਸੰਭਾਲ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ 300 ਬੈੱਡਾਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਮੁੱਚੇ ਉੱਤਰੀ ਖੇਤਰ, ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ, ਜੰਮੂ-ਕਸਮੀਰ, ਰਾਜਸਥਾਨ, ਉੱਤਰਾਖੰਡ ਅਤੇ ਉੱਤਰ ਪ੍ਰਦੇਸ ਸਾਮਲ ਹਨ, ਲਈ ਤੀਜੇ ਦਰਜੇ ਦੀਆਂ ਸੇਵਾਵਾਂ ਲਈ ਸੈਂਟਰ ਵਜੋਂ ਕੰਮ ਕਰੇਗਾ। ਉਹਨਾਂ ਦੱਸਿਆ ਕਿ ਹਸਪਤਾਲ ਵਿੱਚ ਰੇਡੀਓਥੈਰੇਪੀ, ਰੇਡੀਓਲੌਜੀ, ਸੀਟੀ ਸਕੈਨ, ਐਮਆਰਆਈ, ਅਲਟਰਾਸਾਊਂਡ, ਐਕਸ-ਰੇ, ਮੈਮੋਗ੍ਰਾਫੀ, ਮੈਡੀਕਲ ਓਨਕੋਲੋਜੀ, ਕੀਮੋਥੈਰੇਪੀ, ਡੇ-ਕੇਅਰ ਵਾਰਡ, ਪੈਥੋਲੋਜੀ ਅਤੇ ਲੈਬ ਸਹੂਲਤਾਂ, ਮਾਈਨਰ ਓਟੀ, ਓਪੀਡੀ ਸੇਵਾਵਾਂ ਸੁਰੂ ਕਰਨ ਤੋਂ ਇਲਾਵਾ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸਨ ਓਨਕੋਲੋਜੀ, ਪੈਲੀਏਟਿਵ ਕੇਅਰ ਪ੍ਰੀਵੇਂਟਿਵ ਓਨਕੋਲੋਜੀ ਸਹੂਲਤਾਂ ਦਿੱਤੀਆਂ ਜਾਣਗੀਆਂ। ਉਹਨਾਂ ਅੱਗੇ ਦੱਸਿਆ ਕਿ ਇਹ ਸਹੂਲਤਾਂ ਇਸੇ ਸਾਲ ਨਵੰਬਰ ਤੋਂ ਮਰੀਜਾਂ ਲਈ ਉਪਲਬਧ ਹੋਣਗੀਆਂ।

ਹਸਪਤਾਲ ਦੇ ਨਿਰਮਾਣ ਸਥਾਨ ‘ਤੇ ਚੱਲ ਰਹੇ ਕੰਮਾਂ ਦਾ ਜਾਇਜਾ ਲੈਂਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਇਸ ਕੇਂਦਰ ਨੂੰ ਲੋਕਾਂ ਲਈ ਜਲਦ ਤੋਂ ਜਲਦ ਉਪਲਬਧ ਕਰਾਉਣ ਦੀ ਇੱਛਾ ਰੱਖਦੇ ਹਨ।ਮੁੱਖ ਸਕੱਤਰ ਨੇ ਕਿਹਾ ਕਿ ਪ੍ਰਮਾਣੂ ਊਰਜਾ ਵਿਭਾਗ ਅਧੀਨ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੀ ਇਕ ਇਕਾਈ 663.74 ਕਰੋੜ ਰੁਪਏ ਦੀ ਮਨਜੂਰਸੁਦਾ ਲਾਗਤ ਨਾਲ 40,545 ਵਰਗ ਮੀਟਰ ਖੇਤਰ ਵਿੱਚ ਸਥਾਪਿਤ ਕੀਤੀ ਜਾ ਰਹੀ ਹੈ, ਜਿਸ ਲਈ 50 ਏਕੜ ਜਮੀਨ ਪੰਜਾਬ ਸਰਕਾਰ ਵੱਲੋਂ ਮੁਫਤ ਮੁਹੱਈਆ ਕਰਵਾਈ ਗਈ ਹੈ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਕੈਂਸਰ ਕੇਅਰ ਸੈਂਟਰ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਇਲਾਜ ਸਹੂਲਤਾਂ ਨਾਲ ਲੈਸ ਹੋਵੇਗਾ ਜਿਸ ਵਿੱਚ ਟੂ ਲੀਨੀਅਰ ਐਕਸੀਲੇਟਰ, ਬ੍ਰੈਕੀਥੈਰੇਪੀ, ਪੀਈਸੀਟੀ ਸੀਟੀ, ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ), ਸੀਟੀ ਸਿਮੂਲੇਟਰ, ਐਮਆਰ ਸਿਮੂਲੇਟਰ, ਇੰਟਰਵੈਂਸਨਲ ਰੇਡੀਓਲੋਜੀ ਅਤੇ ਸਰਜੀਕਲ ਸਹੂਲਤਾਂ ਦੇ ਨਾਲ ਨਲ ਡੇ-ਕੇਅਰ ਸੈਂਟਰ, ਆਈ.ਸੀ.ਯੂ. ਅਤੇ ਰਿਕਵਰੀ ਯੂਨਿਟਸ ਸ਼ਾਮਲ ਹਨ।ਉਹਨਾਂ ਦੱਸਿਆ ਕਿ ਇਲੈਕਟ੍ਰਾਨਿਕ ਮੈਡੀਕਲ ਰਿਕਾਰਡਾਂ ਦੀ ਸਹੂਲਤ ਵਾਲਾ ਇਹ ਹਸਪਤਾਲ ਪੂਰੀ ਤਰਾਂ ਆਈਟੀ ਅਧਾਰਤ ਹੋਵੇਗਾ। ਉਹਨਾਂ ਅੱਗੇ ਦੱਸਿਆ ਕਿ ਇਹ ਦੇਸ ਭਰ ਵਿੱਚ ਸਥਿਤ ਸਾਰੇ ਟਾਟਾ ਮੈਮੋਰੀਅਲ ਸੈਂਟਰਾਂ ਨਾਲ ਵੀ ਜੁੜਿਆ ਹੋਵੇਗਾ। ਇਹ ਇਸ ਖੇਤਰ ਦੇ ਮਰੀਜਾਂ ਨੂੰ ਡਿਸੀਜ਼ ਮੈਨੇਜਮੈਂਟ ਗੁਰੱਪਸ (ਡੀਐਮਜੀ) ਅਧੀਨ ਵੱਖ-ਵੱਖ ਕਿਸਮਾਂ ਦੀਆਂ ਕੈਂਸਰ ਬਿਮਾਰੀਆਂ ਦੇ ਪ੍ਰਬੰਧਨ ਲਈ ਆਨਲਾਈਨ ਸੁਪਰ-ਸਪੈਸਲਿਟੀ ਕੰਸਲਟੇਸ਼ਨ ਲੈਣ ਵਿੱਚ ਸਹਾਇਤਾ ਕਰੇਗਾ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਡਾਕਟਰਾਂ ਅਤੇ ਨਰਸਾਂ ਲਈ ਰਿਹਾਇਸੀ ਹੋਸਟਲ ਅਤੇ ਫੈਕਲਟੀ ਲਈ ਰਿਹਾਇਸ ਦੀ ਸਹੂਲਤ ਤੋਂ ਇਲਾਵਾ, ਹਸਪਤਾਲ ਵਿੱਚ ਵਿਸੇਸ ਤੌਰ ‘ਤੇ ਬਣਾਈ ਗਈ ਧਰਮਸਾਲਾ ਵਿੱਚ ਕੈਂਸਰ ਦੇ ਮਰੀਜਾਂ ਲਈ ਠਹਿਰਨ ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। 

ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਦੇ ਮਾਲਵਾ ਖੇਤਰ ਵਿੱਚ ਸੰਗਰੂਰ ਅਤੇ ਬਠਿੰਡਾ ਵਿਖੇ ਦੋ ਅਤਿ ਆਧੁਨਿਕ ਕੈਂਸਰ ਹਸਪਤਾਲ ਪਹਿਲਾਂ ਹੀ ਕਾਰਜਸ਼ੀਲ ਹਨ।ਸੰਗਰੂਰ ਦੇ ਹੋਮੀ ਭਾਭਾ ਕੈਂਸਰ ਹਸਪਤਾਲ ਵਿੱਚ ਹੁਣ ਤੱਕ 23,000 ਤੋਂ ਵੱਧ ਕੈਂਸਰ ਮਰੀਜਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ ਬਠਿੰਡਾ ਦੇ ਐਡਵਾਂਸ ਕੈਂਸਰ ਡਾਇਗਨੋਸਿਸ, ਟ੍ਰੀਟਮੈਂਟ ਐਂਡ ਰਿਸਰਚ ਸੈਂਟਰ ਵਿੱਚ ਹੁਣ ਤੱਕ 2500 ਤੋਂ ਵੱਧ ਕੈਂਸਰ ਦੇ ਮਰੀਜਾਂ ਦਾ ਇਲਾਜ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸੂਬੇ ਵਿੱਚ ਕੈਂਸਰ ਦੇ ਇਲਾਜ ਦੀਆਂ ਸਹੂਲਤਾਂ ਨੂੰ ਹੋਰ ਮਜਬੂਤ ਕਰਨ ਲਈ ਫਾਜਲਿਕਾ ਵਿੱਚ ਇੱਕ ਤੀਜੇ ਦਰਜੇ ਦਾ ਕੈਂਸਰ ਕੇਅਰ ਸੈਂਟਰ ਵੀ ਸਥਾਪਤ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਇਸ ਸੈਂਟਰ ਸਬੰਧੀ ਮੁੱਖ ਸਿਵਲ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਅਗਲੇ ਸਾਲ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸੂਬੇ ਦੇ ਵੱਖ -ਵੱਖ ਕੈਂਸਰ ਹਸਪਤਾਲਾਂ ਵਿੱਚ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ ਸਕੀਮ ਅਧੀਨ 65,000 ਤੋਂ ਵੱਧ ਕੈਂਸਰ ਮਰੀਜਾਂ ਨੂੰ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ।ਇਹ ਪ੍ਰੋਜੈਕਟ ਮੁਕੰਮਲ ਹੋਣ ‘ਤੇ ਨਾ ਸਿਰਫ ਇਸ ਖੇਤਰ ਲਈ ਸਿਹਤ ਸਹੂਲਤਾਂ ਨੂੰ ਪਹੁੰਚਯੋਗ ਬਣਾਏਗਾ ਬਲਕਿ ਮੈਡੀਕਲ ਸੈਰ-ਸਪਾਟੇ ਨੂੰ ਉਤਸਾਹਤ ਕਰਨ ਵਿੱਚ ਵੀ ਸਹਾਇਤਾ ਕਰੇਗਾ ਕਿਉਂਕਿ ਸੂਬਾ ਸਰਕਾਰ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਨੂੰ ਮੈਡੀਕਲ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਮੈਡੀਸਿਟੀ ਨਿਊ ਚੰਡੀਗੜ ਵਿੱਚ ਪੀਜੀਆਈ, ਚੰਡੀਗੜ ਦੇ ਨਜ਼ਦੀਕੀ ਖੇਤਰ ਵਿੱਚ 250 ਏਕੜ ਵਿੱਚ ਫੈਲੀ ਹੋਈ ਹੈ ਜਿਸ ਵਿੱਚ ਮਲਟੀ-ਸਪੈਸ਼ਲਿਟੀ ਅਤੇ ਸੁਪਰ-ਸਪੈਸਲਿਟੀ ਹਸਪਤਾਲ, ਮੈਡੀਕਲ ਖੋਜ ਸੰਸਥਾਵਾਂ ਅਤੇ ਡਾਕਟਰਾਂ ਅਤੇ ਹੋਰ ਸਟਾਫ ਲਈ ਰਿਹਾਇਸ ਸਹੂਲਤਾਂ ਸਾਮਲ ਹਨ।ਇਸ ਦੌਰੇ ਦੌਰਾਨ ਮੁੱਖ ਸਕੱਤਰ ਨਾਲ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ, ਡਾਇਰੈਕਟਰ ਟਾਟਾ ਮੈਮੋਰੀਅਲ ਸੈਂਟਰ, ਮੁੰਬਈ ਡਾ. ਆਰ.ਏ. ਬਡਵੇ, ਡਿਪਟੀ ਕਮਿਸਨਰ ਮੋਹਾਲੀ ਗਿਰੀਸ ਦਿਆਲਨ, ਡਾਇਰੈਕਟਰ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਨਿਊ ਚੰਡੀਗੜ ਡਾ. ਰਾਕੇਸ ਕਪੂਰ, ਅਫਸਰ ਇੰਚਾਰਜ ਐਚ.ਬੀ.ਸੀ.ਐਚ. ਐਂਡ ਆਰ.ਸੀ., ਨਿਊ ਚੰਡੀਗੜ ਡਾ. ਆਸੀਸ ਗੁਲੀਆ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Homi Bhabha Cancer Hospital and Research Centre , Girish Dayalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD