Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ’ਤੇ ਸਹਿਮਤੀ

ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੇ ਸਮੂਹ ਦੀ ਹਫਤਾਵਾਰੀ ਹੋਵੇਗੀ ਮੀਟਿੰਗ, ਸਰਕਾਰ ਦੀਆਂ ਪਹਿਲਕਦਮੀਆਂ ਤੇ ਪ੍ਰੋਗਰਾਮਾਂ ਵਿੱਚ ਤੇਜ਼ੀ ਲਿਆਉਣ ’ਚ ਕਰੇਗਾ ਮਦਦ

Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of Punjab, Navjot Singh Sidhu

Web Admin

Web Admin

5 Dariya News

ਚੰਡੀਗੜ੍ਹ , 20 Aug 2021

Last updated on: Aug 20, 2021, 00:00 IST

ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲਕਦਮੀਆਂ, ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਇਕ 10-ਮੈਂਬਰੀ ‘ਰਣਨੀਤਿਕ ਨੀਤੀ ਸਮੂਹ’ ਕਾਇਮ ਕਰਨ ’ਤੇ ਸਹਿਮਤੀ ਜਤਾਈ ਹੈ। ਇਸ ਸਮੂਹ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਨਗੇ ਅਤੇ ਸਥਾਨਕ ਸਰਕਾਰ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ, ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਚਾਰ ਵਰਕਿੰਗ ਪ੍ਰਧਾਨਾਂ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਤੇ ਪਰਗਟ ਸਿੰਘ ਤੋਂ ਇਲਾਵਾ ਇਸ ਸਮੂਹ ਦੇ ਮੈਂਬਰ ਹੋਣਗੇ। ਇਹ ਫੈਸਲਾ ਅੱਜ ਸਵੇਰੇ ਉਦੋਂ ਲਿਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਅਤੇ ਪਰਗਟ ਸਿੰਘ ਸਮੇਤ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਤਾਂ ਜੋ ਪੰਜਾਬ ਨਾਲ ਜੁੜੇ ਮੁੱਦਿਆਂ ਅਤੇ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ ਕਦਮ ਚੁੱਕਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। 

ਇਸ ਸਮੂਹ ਵੱਲੋਂ ਹੋਰ ਮੰਤਰੀਆਂ ਅਤੇ ਮਾਹਰਾਂ ਦੇ ਲੋੜ ਅਨੁਸਾਰ ਸਲਾਹ ਮਸ਼ਵਰੇ ਨਾਲ ਹਫਤਾਵਾਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨਾਂ ਮੀਟਿੰਗਾਂ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਰਹੀਆਂ ਵੱਖੋ-ਵੱਖ ਪਹਿਲਕਦਮੀਆਂ ਬਾਰੇ ਵਿਚਾਰ ਚਰਚਾ ਅਤੇ ਸਮੀਖਿਆ ਹੋਵੇਗੀ ਅਤੇ ਇਸ ਤੋਂ ਇਲਾਵਾ ਇਨਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਸੁਝਾਅ ਵੀ ਦਿੱਤੇ ਜਾਣਗੇ।  ਇਕ ਹੋਰ ਫੈਸਲੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਦੇ ਸਹਿਯੋਗੀਆਂ ਨੂੰ ਪ੍ਰਤੀ ਦਿਨ ਪੰਜਾਬ ਕਾਂਗਰਸ ਭਵਨ ਵਿੱਚ ਵਾਰੋ-ਵਾਰ ਮੌਜੂਦ ਰਹਿਣ ਲਈ ਕਿਹਾ ਹੈ ਤਾਂ ਜੋ ਵਿਧਾਇਕਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਨਾਲ ਉਨਾਂ ਦੇ ਹਲਕਿਆਂ/ਇਲਾਕਿਆਂ ਨਾਲ ਸਬੰਧਿਤ ਮੁੱਦਿਆਂ ਬਾਰੇ ਵਿਚਾਰ-ਚਰਚਾ ਕਰ ਕੇ ਕਿਸੇ ਵੀ ਸ਼ਿਕਾਇਤ ਨੂੰ ਦੂਰ ਕੀਤਾ ਜਾ ਸਕੇ।  ਇਕ ਮੰਤਰੀ ਕਾਂਗਰਸ ਭਵਨ ਵਿਖੇ ਸੋਮਵਾਰ ਤੋਂ ਤਿੰਨ ਘੰਟਿਆਂ (ਸਵੇਰੇ 11:00 ਤੋਂ ਦੁਪਹਿਰ 02:00) ਵਜੇ ਤੱਕ ਮੌਜੂਦ ਰਹੇਗਾ ਅਤੇ ਜੇਕਰ ਕਿਸੇ ਖਾਸ ਦਿਨ ਲਈ ਤਾਇਨਾਤ ਮੰਤਰੀ ਕਿਸੇ ਕਾਰਨ ਉੱਥੇ ਮੌਜੂਦ ਰਹਿਣ ’ਚ ਅਸਮਰੱਥ ਰਹਿੰਦੇ ਹਨ, ਤਾਂ ਉਹ ਕਿਸੇ ਹੋਰ ਮੰਤਰੀ ਨਾਲ ਸਲਾਹ ਕਰ ਕੇ ਆਪਣਾ ਬਦਲ ਮੁਹੱਈਆ ਕਰਵਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਬੰਧ ਹਫਤੇ ਵਿੱਚ ਪੰਜ ਦਿਨ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਹੋਵੇਗਾ। ਉਨਾਂ ਅੱਗੇ ਕਿਹਾ ਕਿ ਇਸ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨਾਂ ਦੀ ਸਰਕਾਰ ਅਤੇ ਪਾਰਟੀ ਦੇ ਅਹੁਦੇਦਾਰਾਂ ਦਰਮਿਆਨ ਬਿਹਤਰ ਤਾਲਮੇਲ ਬਣੇਗਾ। 

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD