Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਅਸ਼ਵਨੀ ਸੇਖੜੀ ਨੇ ਤੇਲੀਆਂਵਾਲ ਕੱਚਾ ਕੋਟ ਇਲਾਕੇ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਇਸ ਗੱਲ ਦੀ ਮਨ ਨੂੰ ਬਹੁਤ ਤਸੱਲੀ ਕਿ ਮੇਰੇ ਵੱਲੋਂ ਬਟਾਲਾ ਸ਼ਹਿਰ ਲਈ ਪਾਸ ਕਰਵਾਈ ਅਮੁਰਤ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ - ਅਸਵਨੀ ਸੇਖੜੀ

Ashwani Sekhri, Congress, Punjab Congress, Batala

Web Admin

Web Admin

5 Dariya News

ਬਟਾਲਾ , 21 Aug 2021

Last updated on: Aug 21, 2021, 00:00 IST

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਪੀਣ ਵਾਲੇ ਸਾਫ਼ ਤੇ ਸੁੱਧ ਪਾਣੀ ਦੀ ਸਹੂਲਤ ਦੇਣ ਦੇ ਨਾਲ ਹਰ ਘਰ ਨੂੰ ਸੀਵਰੇਜ ਸਪਲਾਈ ਨਾਲ ਜੋੜਿਆ ਜਾਵੇਗਾ। ਬਟਾਲਾ ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ 141 ਕਰੋੜ ਰੁਪਏ ਦੀ ਲਾਗਤ ਹਰ ਗਲੀ-ਮੁੱਹਲੇ ਵਿੱਚ ਸੀਵਰੇਜ ਅਤੇ ਜਲ ਸਪਲਾਈ ਦੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਜਲਦੀ ਇਹ ਪ੍ਰੋਜੈਕਟ ਮੁਕੰਮਲ ਹੋ ਜਾਵੇਗਾ।ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਅੱਜ ਬਟਾਲਾ ਦੇ ਤੇਲੀਆਂਵਾਲ ਕੱਚਾ ਕੋਟ ਇਲਾਕੇ ਵਿੱਚ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਦੌਰਾਨ ਕੀਤਾ। ਸ੍ਰੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਤਸੱਲੀ ਹੈ ਕਿ ਉਨ੍ਹਾਂ ਵੱਲੋਂ ਬਟਾਲਾ ਸ਼ਹਿਰ ਲਈ ਪਾਸ ਕਰਵਾਈ ਗਈ ਅਮੁਰਤ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਹੁਤ ਸਾਰੇ ਇਲਾਕੇ ਜੋ ਸੀਵਰੇਜ ਸਪਲਾਈ ਨਾ ਹੋਣ ਕਾਰਨ ਬਹੁਤ ਤਰਸਯੋਗ ਹਾਲਤ ਵਿੱਚ ਸਨ ਪਰ ਹੁਣ ਉਨ੍ਹਾਂ ਇਲਾਕਿਆਂ ਵਿੱਚ ਵੀ ਸੀਵਰੇਜ ਪੈਣ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ।

ਸ੍ਰੀ ਸੇਖੜੀ ਨੇ ਕਿਹਾ ਕਿ ਤੇਲੀਆਂਵਾਲ ਕੱਚਾ ਕੋਟ ਇਲਾਕੇ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਤੇ ਜਲ ਸਪਲਾਈ ਦੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਸ ਇਲਾਕੇ ਦੀ ਸਾਰੀ ਵਸੋਂ ਨੂੰ ਵੱਡੀ ਸਹੂਲਤ ਮਿਲੇਗੀ।ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਅਮੁਰਤ ਯੋਜਨਾ ਦਾ ਵਿਸਥਾਰ ਕਰਵਾਇਆ ਹੈ, ਜਿਸ ਤਹਿਤ 50 ਕਰੋੜ ਰੁਪਏ ਹੋਰ ਖਰਚ ਕਰਕੇ ਗੇਟਾਂ ਦੇ ਅੰਦਰੂਨ ਸ਼ਹਿਰ ਵਿੱਚ ਵੀ ਸੀਵਰੇਜ ਪ੍ਰਣਾਲੀ ਨੂੰ ਦਰੁਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਹੋਰ ਵਿਕਾਸ ਕਾਰਜ ਵੀ ਤੇਜ਼ੀ ਨਾਲ ਜਾਰੀ ਹਨ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਇਸ ਸਾਲ ਦੇ ਅਖੀਰ ਤੱਕ ਇਹ ਸਾਰੇ ਕੰਮ ਮੁਕੰਮਲ ਹੋ ਜਾਣ।ਇਸ ਮੌਕੇ ਸ੍ਰੀ ਸਵਰਨ ਮੁੱਢ ਸਿਟੀ ਕਾਂਗਰਸ ਪ੍ਰਧਾਨ, ਸਵਿੰਦਰ ਸਿੰਘ ਭਾਗੋਵਾਲ, ਡਿਪਟੀ ਵੋਹਰਾ, ਹੀਰਾ ਅੱਤਰੀ, ਗੁਲਜ਼ਾਰੀ ਲਾਲ ਭੱਲਾ, ਡਿੱਕੀ ਬੱਲ, ਰਾਜੇਸ਼ ਸੋਨੀ, ਡਾ. ਸਵਿੰਦਰ ਸਿੰਘ ਬਿੱਟੂ, ਦਵਿੰਦਰ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਬਲਵਿੰਦਰ ਸਿੰਘ, ਪਵਨਦੀਪ ਸਿੰਘ, ਹਨੀ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ, ਰਜੀਵ ਗਿੱਲ, ਮਨਿੰਦਰ ਸਿੰਘ, ਗੁਰਨਾਮ ਸਿੰਘ, ਹਰਚਰਨ ਸਿੰਘ, ਮਨਦੀਪ ਸਿੰਘ, ਵਿਜੇ ਅੱਤਰੀ, ਹਰਮਨਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਿਕਰਮਜੀਤ ਸਿੰਘ ਵੀ ਮੌਜੂਦ ਸਨ।

    

 

Tags: Ashwani Sekhri , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD