Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਨੇ ਹੋਮੀ ਭਾਬਾ ਕੈਂਸਰ ਹਸਪਤਾਲ ‘ਚ ਕੀਤੀ ਬਹੁ-ਕਰੋੜੀ ਪ੍ਰਾਜੈਕਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਤਿ-ਆਧੁਨਿਕ ਪੈਟ-ਸੀ.ਟੀ. ਮਸ਼ੀਨ ਲਈ ਮਨਜ਼ੂਰ ਕੀਤੇ 15 ਕਰੋੜ ਰੁਪਏ: ਸਕੂਲ ਸਿੱਖਿਆ ਮੰਤਰੀ ਸਿੰਗਲਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur

Web Admin

Web Admin

5 Dariya News

ਸੰਗਰੂਰ , 21 Aug 2021

Last updated on: Aug 21, 2021, 00:00 IST

ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਵਿਖੇ ਬਹੁ-ਕਰੋੜੀ ਪ੍ਰਾਜੈਕਟਾਂ ਨੂੰ ਲੋਕ ਅਰਪਿਤ ਕੀਤਾ ਅਤੇ ਲੋਕ ਭਲਾਈ ਲਈ ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅਤਿ-ਆਧੁਨਿਕ ਨਾਲ ਲੈੱਸ ਰੇਡੀਆਲੋਜੀ ਬਲਾਕ ਤੇ ਅਤੇ 6 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਲੜਕੀਆਂ ਦੇ ਹੋਸਟਲ ਦਾ ਉਦਘਾਟਨ ਕੀਤਾ। ਇਹਨਾਂ ਪ੍ਰਾਜੈਕਟਾਂ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਸਥਾਨਕ ਰਣਬੀਰ ਕਲੱਬ ਨੇੜੇ 3 ਕਰੋੜ 92 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੀ ਡਾਕਟਰਾਂ ਦੀ ਰਿਹਾਇਸ਼ ਅਤੇ 3 ਕਰੋੜ 90 ਲੱਖ ਦੀ ਲਾਗਤ ਨਾਲ ਕੈਂਸਰ ਹਸਪਤਾਲ ‘ਚ ਹੀ ਰਿਹਾਇਸ਼ੀ ਖੇਤਰ ਦੇ ਵਿਕਾਸ ਲਈ ਬਲਾਕ ਦੇ ਨੀਂਹ ਪੱਥਰ ਵੀ ਰੱਖੇ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਹਸਪਤਾਲ ਨਾ ਕੇਵਲ ਸੰਗਰੂਰ ਸਗੋਂ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਕੈਂਸਰ ਪੀੜਤਾਂ ਦੇ ਇਲਾਜ ਲਈ ਵੀ ਵਰਦਾਨ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮਿਲੀਆਂ ਰਿਪੋਰਟਾਂ ਮੁਤਾਬਕ ਪਹਿਲਾਂ ਕੈਂਸਰ ਦੇ ਮਰੀਜ਼ ਰੇਲ ਗੱਡੀ ਰਾਹੀਂ ਬੀਕਾਨੇਰ ਜਾਂਦੇ ਸਨ ਪਰ ਹੁਣ ਦੂਰ-ਦਾਰਡਿਉਂ ਇਲਾਜ ਲਈ ਸੰਗਰੂਰ ਦੇ ਕੈਂਸਰ ਹਸਪਤਾਲ ‘ਚ ਆਉਂਦੇ ਹਨ।ਸ਼੍ਰੀ ਸਿੰਗਲਾ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਦਿਲਚਸਪੀ ਲੈ ਕੇ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਤੋਂ ਮਰੀਜ਼ਾਂ ਨੂੰ ਰਾਹਤ ਦਿਵਾਉਣ ਲਈ ਲੰਬੇ ਸਮੇਂ ਤੋਂ ਯਤਨਸ਼ੀਲ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੰਗਰੂਰ ਹਲਕੇ ਨੂੰ ਕੈਂਸਰ ਮੁਕਤ ਕਰਨ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੈਟ-ਸੀ.ਟੀ. ਮਸ਼ੀਨ ਲਈ 15 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਅਤੇ ਜਲਦ ਹੀ ਇਹ ਅਤਿ-ਆਧੁਨਿਕ ਮਸ਼ੀਨ ਕੈਂਸਰ ਹਸਪਤਾਲ ‘ਚ ਮਰੀਜ਼ਾਂ ਦੇ ਇਲਾਜ ਲਈ ਸਥਾਪਿਤ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਕੈਂਸਰ ਦਾ ਸ਼ੁਰੂਆਤ ਸਟੇਜ ‘ਤੇ ਪਤਾ ਲਗਾਉਣ ‘ਚ ਵੱਡੀ ਮਦਦ ਕਰਨਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਇਲਾਜ ਕਰਵਾਉਣ ਵਾਲੇ 90 ਫੀਸਦੀ ਤੋਂ ਵਧੇਰੇ ਮਰੀਜ਼ਾਂ ਦਾ ਇਲਾਜ ਮੁਫ਼ਤ ਹੁੰਦਾ ਹੈ ਕਿਉਂ ਜੋ ਕੈਂਸਰ ਪੀੜਤਾਂ ਨੂੰ ਬਹੁਤ ਹੀ ਸੀਮਤ ਦਰਾਂ ‘ਤੇ ਇਲਾਜ ਸੁਵਿਧਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਸਪਤਾਲ ਵਿੱਚ ਕੀਮੋਥੈਰੇਪੀ ਦਵਾਈਆਂ, ਸਾਧਾਰਨ ਦਵਾਈਆਂ ਅਤੇ ਸਰਜੀਕਲ ਦੇ ਮੁੱਲ ‘ਤੇ 70 ਪ੍ਰਤੀਸ਼ਤ ਤੱਕ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਟਾਟਾ ਹਸਪਤਾਲ ਦੀ ਤਰਫੋਂ ਇਲਾਜ ਲਈ ਵਿਸ਼ੇਸ਼ ਛੋਟ ਅਤੇ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਦੇ ਤਹਿਤ ਡੇਢ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਹੋਣ ਕਰਕੇ ਬਹੁਤੇ ਮਰੀਜ਼ਾਂ ਨੂੰ ਇਸ ਨਾਮੁਰਾਦ ਬਿਮਾਰੀ ਦੇ ਅਤਿ-ਆਧੁਨਿਕ ਇਲਾਜ ਲਈ ਕੋਈ ਖਰਚਾ ਨਹੀਂ ਕਰਨਾ ਪੈਂਦਾ। ਉਨ੍ਹਾ ਦੱਸਿਆ ਕਿ ਪਿਛਲੇ 5 ਸਾਲਾਂ ਦੌਰਾਨ 26 ਹਜ਼ਾਰ ਤੋਂ ਵਧੇਰੇ ਮਰੀਜ਼ਾਂ ਦਾ ਇੱਥੇ ਸਫ਼ਲ ਇਲਾਜ਼ ਹੋ ਚੁੱਕਾ ਹੈ।ਇਸ ਮੌਕੇ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੇ ਡਾਇਰੈਕਟਰ ਡਾ. ਆਰ.ਏ. ਬਡਵੇ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦਾ ਇਸ ਉਪਰਾਲੇ ਪ੍ਰਤੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਐਮ.ਪੀ. ਹੁੰਦੇ ਹੋਏ ਕੀਤੇ ਗਏ ਠੋਸ ਤੇ ਅਣਥੱਕ ਯਤਨਾਂ ਦੇ ਨਾਲ 30 ਬਿਸਤਰਿਆਂ ਦੀ ਸਮਰੱਥਾ ਵਾਲੇ ਹੋਮੀ ਭਾਬਾ ਕੈਂਸਰ ਹਸਪਤਾਲ ਦੀ ਸ਼ੁਰੂਆਤ ਸਾਲ 2013 ਵਿੱਚ ਓਦੋਂ ਦੇ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਦਮ ਸਦਕਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਟਾਟਾ ਮੈਮੋਰੀਅਲ ਸੈਂਟਰ ਵਿੱਚ ਮਰੀਜ਼ਾਂ ਦੇ ਕੀਮਤੀ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਪ੍ਰਣਾਲੀ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਲੋੜਵੰਦ ਮਰੀਜ਼ਾਂ ਲਈ ਇਹ ਇੱਕ ਵੱਡੀ ਸੁਵਿਧਾ ਪ੍ਰਦਾਨ ਕਰ ਰਿਹਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਡਾਇਰੈਕਟਰ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਡਾ. ਰਾਕੇਸ਼ ਕਪੂਰ, ਚੀਫ਼ ਇੰਜਨੀਅਰ ਪੀ.ਡਬਲਿਯੂ.ਡੀ. ਇੰਜ. ਐਨ ਆਰ. ਗੋਇਲ, ਐਚ.ਡੀ.ਐਫ.ਸੀ. ਬੈਂਕ ਦੇ ਉੱਤਰੀ-2 ਦੇ ਬ੍ਰਾਂਚ ਬੈਂਕਿੰਗ ਮੁਖੀ ਵਿਨੀਤ ਅਰੋੜਾ, ਡਾ. ਨਿਤਿਨ ਮਰਾਠੇ, ਡਾ. ਸੁਆਸ਼ ਕੁਲਕਰਨੀ, ਡਾ. ਰਾਹਤਦੀਪ ਸਿੰਘ ਬਰਾੜ, ਡਾ. ਸੰਕਲਪ ਸੰਚੇਤੀ ਅਤੇ ਡਾ. ਸ਼ਵੇਤਾ ਤਾਲਨ ਤੋਂ ਇਲਾਵਾ ਹਸਪਤਾਲ ਦਾ ਸਟਾਫ਼ ਤੇ ਹੋਰ ਪਤਵੰਤੇ ਹਾਜ਼ਰ ਸਨ।    

   

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD