Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਡਿਪਟੀ ਕਮਿਸ਼ਨਰ ਵੱਲੋਂ ਧੀਆਂ ਨੂੰ ਅੱਗੇ ਵਧਣ ਲਈ ਮੌਕੇ ਦੇਣ ਦਾ ਸੁਨੇਹਾ ਦਿੰਦੀ ਲਘੂ ਫ਼ਿਲਮ ਬੋਝ ਦਾ ਪੋਸਟਰ ਰਿਲੀਜ਼

ਆਓ ਇਸ ਪਵਿੱਤਰ ਤਿਉਹਾਰ ਉੱਤੇ ਧੀਆਂ ਦੇ ਅਸਲੀ ਸਸ਼ਕਤੀਕਰਨ ਉੱਤੇ ਜ਼ੋਰ ਦੇਈਏ - ਵਰਿੰਦਰ ਸ਼ਰਮਾ

DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 21 Aug 2021

Last updated on: Aug 21, 2021, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੇ ਸਮਾਜ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਰੱਖੜੀ ਦੇ ਪਵਿੱਤਰ ਤਿਉਹਾਰ ਉੱਤੇ ਇਹ ਪ੍ਰਣ ਕਰਨ ਕਿ ਉਹ ਧੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਅਤੇ ਉਹਨਾਂ ਦੇ ਅਸਲ ਸਸ਼ਕਤੀਕਰਨ ਉੱਤੇ ਜ਼ੋਰ ਦੇਣ। ਉਹ ਅੱਜ ਆਪਣੇ ਨਿਵਾਸ ਅਸਥਾਨ ਉੱਤੇ ਪ੍ਰਸਿੱਧ ਫਿਲਮ ਨਿਰਦੇਸ਼ਕ ਅਤੇ ਅਦਾਕਾਰ ਦੀਪ ਜਗਦੀਪ ਦੀ ਲਘੂ ਫ਼ਿਲਮ " ਬੋਝ " ਦੇ ਪੋਸਟਰ ਨੂੰ ਰਿਲੀਜ਼ ਕਰ ਰਹੇ ਸਨ। ਇਸ ਮੌਕੇ ਉਹਨਾਂ ਨਾਲ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਬਿਸ਼ਵ ਮੋਹਨ, ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਅਤੇ ਹੋਰ ਵੀ ਹਾਜ਼ਰ ਸਨ।ਇਸ ਮੌਕੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ੍ਹ ਹੈ ਕਿ ਕੁੜੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਦਿਸ਼ਾ ਵਿਚ ਕਈ ਉਪਰਾਲੇ ਵਿੱਢੇ ਹੋਏ ਹਨ ਪਰ ਇਹ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਉਹਨਾਂ ਹੋਰ ਵੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਦਿਸ਼ਾ ਵਿਚ ਕਾਰਜਸ਼ੀਲ ਹੋਣ। ਅਦਾਕਾਰ ਦੀਪ ਜਗਦੀਪ ਨੇ ਦੱਸਿਆ ਕਿ ਇਹ ਫਿਲਮ ਰੱਖੜੀ ਦੇ ਤਿਉਹਾਰ ਉੱਤੇ ਰਿਲੀਜ਼ ਕੀਤੀ ਜਾ ਰਹੀ ਹੈ। ਫਿਲਮ ਨਿਰਮਾਣ ਵਿਚ ਨਿਰਮਾਤਾ ਸੁਖਜੀਤ ਕੰਬੋ, ਨਿਮਰਤਾ ਕੰਬੋਜ, ਪ੍ਰੀਤ, ਜੱਸ ਗ੍ਰੇਂਗ, ਬਲਵਿੰਦਰ ਕੌਰ, ਮਨਸੀਰਤ ਕੌਰ ਬਾਣੀ, ਰੇਨੂੰ ਮਹਿਰਾ, ਗੁਰਪ੍ਰੀਤ ਸਿੰਘ, ਦੀਪੈਨ ਬਵੇਜਾ, ਪਲਵਿੰਦਰ ਸਿੰਘ, ਵਿਸ਼ਾਲ, ਰਾਜ ਵਰਮਾ, ਕ੍ਰਿਸ਼ ਸ਼ਰਮਾ ਅਤੇ ਹੋਰਾਂ ਨੇ ਯੋਗਦਾਨ ਪਾਇਆ ਹੈ।

 

Tags: DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD