Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਵੱਲੋਂ ਸੰਗਰੂਰ ’ਚ ਧੀਆਂ-ਭੈਣਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਰੱਖੜੀ ਦੇ ਤੋਹਫ਼ੇ ਵਜੋਂ ਮਹਿਲਾ ਥਾਣਾ ਲੋਕ ਅਰਪਿਤ

ਔਰਤਾਂ ਲਈ ਘਰੇਲੂ ਜਾਂ ਕਿਸੇ ਵੀ ਹੋਰ ਤਰਾਂ ਦੀ ਹਿੰਸਾ ਦੇ ਮਾਮਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਉਣੀ ਹੋਵੇਗੀ ਸੁਖਾਲੀ: ਵਿਜੈ ਇੰਦਰ ਸਿੰਗਲਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur

Web Admin

Web Admin

5 Dariya News

ਸੰਗਰੂਰ , 21 Aug 2021

Last updated on: Aug 21, 2021, 00:00 IST

ਸੰਗਰੂਰ ਜ਼ਿਲੇ ’ਚ ਧੀਆਂ-ਭੈਣਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਮਹਿਲਾਵਾਂ ਨੂੰ ਰੱਖੜੀ ਦੇ ਤੋਹਫ਼ੇ ਵਜੋਂ ਜ਼ਿਲੇ ਦੇ ਪਹਿਲੇ ਮਹਿਲਾ ਥਾਣੇ ਦੇ ਕੰਮਕਾਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਹਿਲਾਵਾਂ ਵਿਰੁੱਧ ਕਿਸੇ ਵੀ ਤਰਾਂ ਦੀ ਹਿੰਸਾ ਦੇ ਮਾਮਲਿਆਂ ਨੂੰ ਸੰਜੀਦਗੀ ਨਾਲ ਨਜਿੱਠਣ ਲਈ ਇਸ ਮਹਿਲਾ ਥਾਣੇ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨਾਂ ਕਿਹਾ ਕਿ ਇਸ ਮਹਿਲਾ ਥਾਣੇ ਅੰਦਰ ਐਸ.ਐਚ.ਓ. ਤੋਂ ਲੈ ਕੇ ਹੇਠਲੇ ਪੱਧਰ ਤੱਕ ਸਾਰੇ ਮਹਿਲਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ।ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਿਲਾ ਥਾਣੇ ’ਚ ਸਿਰਫ਼ ਮਹਿਲਾ ਪੁਲਿਸ ਅਫ਼ਸਰ ਤੇ ਕਰਮਚਾਰੀ ਤੈਨਾਤ ਕਰਨ ਦਾ ਮਕਸਦ ਘਰੇਲੂ ਜਾਂ ਕਿਸੇ ਵੀ ਹੋਰ ਤਰਾਂ ਦੀ ਹਿੰਸਾ ਦਾ ਸ਼ਿਕਾਰ ਹੋਣ ਵਾਲੀਆਂ ਔਰਤਾਂ ਤੇ ਲੜਕੀਆਂ ਨੂੰ ਇਨਾਂ ਅਪਰਾਧਾਂ ਦੀ ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਖਾਲਾ ਕਰਨਾ ਹੈ। ਉਨਾਂ ਕਿਹਾ ਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਪੁਰਸ਼ ਪੁਲਿਸ ਅਫ਼ਸਰ ਦੀ ਮੌਜੂਦਗੀ ਹੋਣ ਕਾਰਨ ਕਈ ਮਹਿਲਾਵਾਂ ਆਪਣੇ ਵਿਰੁੱਧ ਹੋਈ ਹਿੰਸਾ ਦੇ ਮਾਮਲੇ ਦੀ ਸ਼ਿਕਾਇਤ ਕਰਨ ਤੋਂ ਝਿਜਕ ਜਾਂਦੀਆਂ ਹਨ। ਉਨਾਂ ਕਿਹਾ ਕਿ ਇਸੇ ਝਿਜਕ ਤੇ ਡਰ ਨੂੰ ਦੂਰ ਕਰਨ ਲਈ ਹੀ ਇਸ ਮਹਿਲਾ ਥਾਣੇ ਦੀ ਸ਼ੁਰੂਆਤ ਕਰਵਾਈ ਗਈ ਹੈ ਜਿੱਥੇ ਕਿਸੇ ਵੀ ਤਰਾਂ ਦੀ ਹਿੰਸਾ ਜਾਂ ਕਿਸੇ ਹੋਰ ਅਪਰਾਧ ਦੀਆਂ ਸ਼ਿਕਾਰ ਹੋਈਆਂ ਔਰਤਾਂ ਜਾਂ ਲੜਕੀਆਂ ਬੇਝਿਜਕ ਹੋ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੀਆਂ। 

ਉਨਾਂ ਕਿਹਾ ਕਿ ਇਸ ਮਹਿਲਾ ਥਾਣੇ ’ਚ ਮਹਿਲਾਵਾਂ ਵਿਰੁੱਧ ਹੋਏ ਅਪਰਾਧਾਂ ਨੂੰ ਸੰਜੀਦਗੀ ਨਾਲ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਸੰਵੇਦਨਸ਼ੀਲ ਮਾਮਲਿਆਂ ’ਚ ਮਹਿਲਾ ਸ਼ਿਕਾਇਤਕਰਤਾ ਦੇ ਵੇਰਵਿਆਂ ਨੂੰ ਹਰ ਪੱਖੋਂ ਗੁਪਤ ਰੱਖਿਆ ਜਾਵੇਗਾ।ਸ਼੍ਰੀ ਸਿੰਗਲਾ ਨੇ ਕਿਹਾ ਕਿ ਅਜਿਹੇ ਥਾਣੇ ਵਿਕਸਿਤ ਹੋਣ ਨਾਲ ਜਿੱਥੇ ਔਰਤਾਂ ਵੱਲੋਂ ਡਰ ਜਾਂ ਕਿਸੇ ਹੋਰ ਕਾਰਨ ਰਿਪੋਰਟ ਨਾ ਕੀਤੇ ਜਾਣ ਵਾਲੇ ਕੇਸ ਰਿਪੋਰਟ ਹੋਣਗੇ ਸਗੋਂ ਅਜਿਹੇ ਅਪਰਾਧੀਆਂ ਵਿਰੁੱਧ ਵੀ ਕਾਰਵਾਈ ਸੰਭਵ ਹੋਵੇਗੀ ਜੋ ਸ਼ਿਕਾਇਤ ਨਾ ਹੋਣ ਕਾਰਨ ਗੁਨਾਹ ਕਰਕੇ ਵੀ ਬੱਚ ਜਾਂਦੇ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਸ਼੍ਰੀ ਵਿਵੇਕ ਸ਼ੀਲ ਸੋਨੀ, ਡਾਇਰੈਕਟਰ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਡਾ. ਆਰ.ਏ. ਵਧਵੇ, ਐਸ.ਪੀ. ਆਲਮ ਵਿਜੇ ਸਿੰਘ, ਡੀ.ਐਸ.ਪੀ. ਸਤਪਾਲ ਸ਼ਰਮਾ, ਡੀ.ਐਸ.ਪੀ. ਸੁਖਰਾਜ ਸਿੰਘ, ਮਹਿਲਾ ਥਾਣੇ ਦੇ ਐਸ.ਐਚ.ਓ. ਰਮਨਦੀਪ ਕੌਰ, ਪ੍ਰਧਾਨ ਨਗਰ ਕੌਂਸਲ ਭਵਾਨੀਗੜ੍ਹ, ਸੁਖਜੀਤ ਕੌਰ ਘਾਬਦੀਆ, ਜਨਰਲ ਸਕੱਤਰ ਮਹਿਲਾ ਕਾਂਗਰਸ ਕਮੇਟੀ ਬਲਬੀਰ ਕੌਰ ਸੈਣੀ, ਬਲਜੀਤ ਜੀਤੀ, ਹਰਵਿੰਦਰ ਕੌਰ ਛੰਨਾ, ਮਨਦੀਪ ਕੌਰ, ਮੈਡਮ ਨਰੇਸ਼ ਸ਼ਰਮਾ, ਸੰਤੋਸ਼ ਮਾਸੀ, ਅੰਜੂ ਰੰਗਾ, ਪ੍ਰੀਤੀ ਮਹੰਤ, ਰਣਜੀਤ ਕੌਰ ਚੰਨੋ, ਜਸਵੀਰ ਕੌਰ ਬਲਿਆਲ, ਹਰਵਿੰਦਰ ਕੌਰ ਪਟਿਆਲੋ  ਤੇ ਮਹਿਲਾ ਥਾਣੇ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD