Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਸਰਕਾਰ ਨੇ ਆਪਣੇ 93 ਫੀਸਦੀ ਤੋਂ ਵੱਧ ਵਾਅਦੇ ਪੂਰੇ ਕੀਤੇ : ਬਲਬੀਰ ਸਿੰਘ ਸਿੱਧੂ

ਬਲੌਂਗੀ ਗਊਸ਼ਾਲਾ ਵਿੱਚ ਰੱਖੜੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ, ਤਕਰੀਬਨ ਢਾਈ ਹਜ਼ਾਰ ਭੈਣਾਂ ਨੂੰ ਸੂਟ ਵੰਡੇ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab  Congress, Punjab Government, Government of Punjab, Sahibzada Ajit Singh Nagar, Amarjit Singh Jiti Sidhu

Web Admin

Web Admin

5 Dariya News

ਐਸ.ਏ.ਐਸ. ਨਗਰ , 21 Aug 2021

Last updated on: Aug 21, 2021, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ 93 ਫੀਸਦੀ ਤੋਂ ਵੱਧ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਜਿਹੜੇ ਵਾਅਦੇ ਰਹਿੰਦੇ ਹਨ, ਉਹ ਆਉਣ ਵਾਲੇ ਇਕ-ਦੋ ਮਹੀਨਿਆਂ ਵਿੱਚ ਪੂਰੇ ਕਰ ਦਿੱਤੇ ਜਾਣਗੇ।ਇੱਥੇ ਬਾਲ ਗੋਪਾਲ ਗਊਸ਼ਾਲਾ ਬਲੌਂਗੀ ਵਿਖੇ ਰੱਖਣੀ ਦੇ ਤਿਉਹਾਰ ਨੂੰ ਸਮਰਪਿਤ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਜ਼ਿਕਰਯੋਗ ਤਰੱਕੀ ਹਾਸਲ ਕੀਤੀ ਹੈ। ਕੋਰੋਨਾ ਕਾਲ ਦੌਰਾਨ ਜਿੱਥੇ ਹੋਰ ਸੂਬਿਆਂ ਦੇ ਲੋਕਾਂ ਨੂੰ ਹਸਪਤਾਲਾਂ ਵਿੱਚ ਬੈੱਡ ਤੇ ਆਕਸੀਜਨ ਦੀ ਘਾਟ ਦਾ ਸਾਹਮਣਾ ਕਰਨਾ ਪਿਆ, ਉਥੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਕਿਸੇ ਵੀ ਮਰੀਜ਼ ਦੀ ਜਾਨ ਨਹੀਂ ਗਈ। ਆਕਸੀਜਨ ਲਈ ਤਾਂ ਸਗੋਂ ਦੂਜੇ ਸੂਬਿਆਂ ਦੇ ਲੋਕ ਪੰਜਾਬ ਵਿੱਚ ਆਏ। ਸਾਡੀ ਸਰਕਾਰ ਨੇ ਉਨ੍ਹਾਂ ਲਈ ਵੀ ਪੂਰੇ ਪ੍ਰਬੰਧ ਕੀਤੇ।ਸ. ਸਿੱਧੂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਦੇਸ਼ ਭਰ ਦੇ ਮੋਹਰੀ ਸੂਬਿਆਂ ਵਿੱਚ ਪਹੁੰਚ ਗਿਆ ਹੈ। 

ਹਾਲ ਹੀ ਵਿੱਚ ਆਈ ਇਕ ਰਿਪੋਰਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਦੇਸ਼ ਦੇ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਕੇ ਪਹਿਲੀ ਥਾਂ ਮੱਲੀ, ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੀ ਸਾਡਾ ਸੂਬਾ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ।ਸਮਾਗਮ ਵਿੱਚ ਪਹੁੰਚੇ ਲੋਕਾਂ ਨਾਲ ਆਪਣੀ ਸਾਂਝ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਆਖਿਆ ਕਿ ਹਲਕੇ ਦੇ ਲੋਕ ਉਨ੍ਹਾਂ ਲਈ ਪਰਿਵਾਰ ਵਾਂਗ ਹਨ। ਲੋਕਾਂ ਦੇ ਪਿਆਰ ਨੇ ਹੀ ਉਨ੍ਹਾਂ ਨੂੰ ਸਿਆਸਤ ਵਿੱਚ ਲਿਆਂਦਾ ਅਤੇ ਮੰਤਰੀ ਦੀ ਕੁਰਸੀ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਤਿਉਹਾਰ ਆਪਣੇ ਪਰਿਵਾਰ ਵਿੱਚ ਰਹਿ ਕੇ ਮਨਾਉਣ, ਜਿਸ ਲਈ ਅੱਜ ਇਹ ਨਿੱਕਾ-ਜਿਹਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਹਲਕੇ ਦੇ ਜੇ ਕਿਸੇ ਵੀ ਬਸ਼ਿੰਦੇ ਦਾ ਕੋਈ ਸਰਕਾਰੇ-ਦਰਬਾਰੇ ਕੰਮ ਨਹੀਂ ਹੁੰਦਾ, ਕਿਤੇ ਗਲੀਆਂ-ਨਾਲੀਆਂ ਤੇ ਸੜਕਾਂ ਦੀ ਲੋੜ ਹੈ, ਕਿਤੇ ਬੁਨਿਆਦੀ ਢਾਂਚੇ ਦੀ ਕੋਈ ਹੋਰ ਸਮੱਸਿਆ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਜਿਸ ਦਾ ਸਮੇਂ ਸਿਰ ਹੱਲ ਕਰਵਾਇਆ ਜਾਵੇਗਾ।ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੀਆਂ ਭੈਣਾਂ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 2600 ਦੇ ਕਰੀਬ ਸੂਟ ਵੰਡੇ। ਇਸ ਸਮੇਂ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਮੋਹਾਲੀ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕੰਵਰਵੀਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਨਗਰ ਕੌਂਸਲ ਰਾਜਿੰਦਰ ਰਾਣਾ, ਰਿਸ਼ਵ ਜੈਨ, ਸਰਪੰਚ ਬਲੌਂਗੀ ਬਹਾਦਰ ਸਿੰਘ, ਕੌਂਸਲਰ ਬਲਜੀਤ ਕੌਰ ਅਤੇ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਜੋਗਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Amarjit Singh Jiti Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD