Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨਸ਼ੇ ਤੇ ਹਥਿਆਰਾਂ ਦੀ ਸਮਗਲਿੰਗ ਰੋਕਣ ਲਈ ਕੇਂਦਰ ਸਰਕਾਰ ਸਰਹੱਦੀ ਪੱਟੀ ਵਿਚ ਡਰੋਨ ਰੋਕੂ ਤਕਨਾਲੋਜੀ ਲਗਾਏ : ਮੁਨੀਸ਼ ਤਿਵਾੜੀ

ਪੰਜਾਬ ਨੂੰ ਕੈਪਟਨ ਅਮਰਿੰਦਰ ਸਿੰਘ ਵਰਗੇ ਤਜ਼ਰਬੇਕਾਰ ਅਤੇ ਸਿਆਸੀ ਸੂਝ ਵਾਲੇ ਨੇਤਾ ਦੀ ਹੀ ਲੋੜ

Manish Tewari,  Amritsar, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਅੰਮਿ੍ਤਸਰ , 21 Aug 2021

Last updated on: Aug 21, 2021, 00:00 IST

ਲੋਕ ਸਭਾ ਮੈਂਬਰ, ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਨੇ ਅੰਮਿ੍ਤਸਰ ਵਿਖੇ ਪ੍ਰੈਸ ਵਾਰਤਾ ਕਰਦਿਆਂ ਪੰਜਾਬ ਵਿਚ ਸਰਹੱਦ ਪਾਰ ਤੋਂ ਲਗਾਤਾਰ ਹੋ ਰਹੀ ਨਸ਼ੇ ਤੇ ਹਥਿਆਰਾਂ ਦੀ ਸਪਲਾਈ ਉਤੇ ਚਿੰਤਾ ਪ੍ਰਗਟ ਕਰਦੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀ ਸਰਹੱਦ ਤੋਂ ਡਰੋਨ ਜ਼ਰੀਏ ਹੁੰਦੀ ਇਹ ਸਮਗਲਿੰਗ ਰੋਕਣ ਲਈ ਡਰੋਨ ਰੋਕਣ ਵਾਲੀ ਤਕਨੀਕ ਲਗਾਈ ਜਾਵੇ। ਉਨਾਂ ਦੱਸਿਆ ਕਿ ਮੈਂ ਇਸ ਬਾਬਤ ਆਪਣੇ ਪੱਧਰ ਉਤੇ ਕੇਂਦਰ ਦੇ ਗ੍ਰਹਿ ਮੰਤਰੀ ਨੂੰ ਪੱਤਰ ਵੀ ਲਿਖ ਚੁੱਕਿਆ ਹਾਂ। ਅਫਗਾਨਿਸਤਾਨ ਵਿਚ ਪੈਦਾ ਹੋਏ ਹਲਾਤ ਬਾਰੇ ਚਿੰਤਾ ਜ਼ਾਹਰ ਕਰਦੇ ਸ੍ਰੀ ਤਿਵਾੜੀ ਨੇ ਕਿਹਾ ਕਿ ਤਾਲਿਬਾਨ ਦੀ ਵਾਪਸੀ ਨਾਲ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੀਆਂ ਵੱਖਵਾਦੀ ਤਾਕਤਾਂ ਨੂੰ ਵੱਡਾ ਬਲ ਮਿਲਿਆ ਹੈ ਅਤੇ ਇਸ ਦਾ ਸਾਡੇ ਸਰਹੱਦੀ ਸੂਬਿਆਂ ਖਾਸ ਕਰ ਪੰਜਾਬ ਤੇ ਜੰਮੂ-ਕਸ਼ਮੀਰ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਆਈ. ਐਸ.ਆਈ. ਲਗਾਤਾਰ ਭਾਰਤ ਵਿਚ ਅਮਨ-ਸਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਡਰੋਨ ਰਾਹੀਂ ਨਸ਼ੇ ਤੇ ਹਥਿਆਰ ਆ ਰਹੇ ਹਨ। ਉਨਾਂ ਕਿਹਾ ਕਿ ਭਾਵੇਂ ਸਾਡੀਆਂ ਫੋਰਸਾਂ ਨੇ ਵੱਡੀ ਮਾਤਰਾ ਵਿਚ ਇੰਨਾਂ ਦੀ ਬਰਾਮਦਗੀ ਕੀਤੀ ਹੈ, ਪਰ ਖਦਸ਼ਾ ਹੈ ਕਿ ਕਈ ਡਰੋਨ ਆਪਣੇ ਟੀਚੇ ਵਿਚ ਸਫਲ ਰਹੇ ਹੋਣ। ਸ੍ਰੀ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸੰਸਾ ਕਰਦੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ  ਕੇਂਦਰ ਦੇ ਨਾਂਹ ਪੱਖੀ ਰਵਈਏ ਅਤੇ ਕਰੋਨਾ ਸੰਕਟ ਦੇ ਬਾਵਜੂਦ ਜਿੱਥੇ ਪੰਜਾਬ ਨੂੰ ਆਰਥਿਕ ਤੌਰ ਉਤੇ ਕਾਇਮ ਰੱਖਿਆ, ਉਥੇ ਪੰਜਾਬ ਨੂੰ ਇਸ ਕੁਦਰਤੀ ਆਫਤ ਦੌਰਾਨ ਸਾਂਭਿਆ। ਉਨਾਂ ਕਿਹਾ ਕਿ ਕੇਂਦਰ ਨੇ ਆਰ ਡੀ ਐਫ ਅਤੇ ਜੀ ਐਸ ਟੀ ਦਾ ਪੈਸਾ ਰੋਕ ਕੇ ਆਪਣੀ ਪੂਰੀ ਵਾਹ ਪੰਜਾਬ ਨੂੰ ਨੱਪਣ ਵਿਚ ਲਗਾਈ, ਪਰ ਮੁੱਖ ਮੰਤਰੀ ਦੀ ਅਗਵਾਈ ਸਦਕਾ ਕੇਂਦਰ ਦੀਆਂ ਰੁਕਾਵਟਾਂ ਦਾ ਕੋਈ ਅਸਰ ਪੰਜਾਬ ਉਤੇ ਨਹੀਂ ਪਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਸੰਜੀਦਾ ਤੇ ਤਜ਼ਰਬੇਕਾਰ ਹਨ ਅਤੇ ਪੰਜਾਬ ਨੂੰ ਆਉਣ ਵਾਲੀਆਂ ਚੋਣਾਂ ਵਿਚ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦੇ ਸਮੇਂ ਆਪਣੀ ਜਾਤੀ ਸਿਆਸਤ ਨੂੰ ਵੀ ਦਾਅ ਉਤੇ ਲਗਾਉਣ ਤੋਂ ਗੁਰੇਜ਼ ਨਾ ਕਰੇ। ਸ੍ਰੀ ਤਿਵਾੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਿਚ ਇਹ ਸਾਰੀਆਂ ਖੂਬੀਆਂ ਹਨ। 

ਗੰਨਾ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਬਾਰੇ ਬੋਲਦੇ ਸ੍ਰੀ ਤਿਵਾੜੀ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਕਦੇ ਵੀ ਗੰਨੇ ਉਤੇ ਘੱਟੋ ਘੱਟ ਸਮਰਥਨ ਮੁੱਲ ਨਹੀਂ ਦਿੱਤਾ, ਰਾਜ ਸਰਕਾਰਾਂ ਜੋ ਮੁੱਲ ਗੰਨੇ ਦਾ ਜਾਰੀ ਕਰਦੀਆਂ ਹਨ, ਉਹ ਸਿਰਫ ਮਿੱਲਾਂ ਨੂੰ ਸਲਾਹ ਤੱਕ ਸੀਮਤ ਹੋ ਕੇ ਰਹਿ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਕੇਂਦਰ ਜਿਵੇਂ ਬਾਕੀ 22 ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤੈਅ  ਕਰਦਾ ਹੈ, ਉਸੇ ਤਰਾਂ ਗੰਨੇ ਦਾ ਵੀ ਮੁੱਲ ਤੈਅ ਕੀਤਾ ਜਾਵੇ। ਉਨਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਤੇ ਕਾਲੇ ਕਾਨੂੰਨਾਂ ਵਿਰੁੱਧ ਵੀ ਸਾਡੇ ਸੰਸਦ ਮੈਂਬਰਾਂ ਨੇ ਮਤੇ ਪੇਸ਼ ਕੀਤੇ ਹਨ, ਜੋ ਕਿ ਸੰਸਦ ਦਾ ਕੰਮ ਨਾ ਚੱਲਣ ਕਾਰਨ ਵਿਚਾਰੇ ਨਹੀਂ ਜਾ ਸਕੇ। ਉਨਾਂ ਲੋਕ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਕਿ ਉਹ ਵਿਸੇਸ਼ ਸਦਨ ਬੁਲਾ ਕੇ ਇੰਨਾਂ ਮਤਿਆਂ ਉਤੇ ਚਰਚਾ ਕਰਵਾਉਣ। ਉਨਾਂ ਕਿਹਾ ਕਿ ਜਦੋਂ ਸਾਡੇ ਗੁਆਂਢ ਦਿੱਲੀ ਵਿਚ ਵੱਡੇ-ਵੱਡੇ ਧਨਾਢ ਤੇ ਹੈਸੀਅਤ ਵਾਲੇ ਲੋਕ ਆਕਸੀਜਨ ਤੋਂ ਬਿਨਾਂ ਹਸਪਤਾਲਾਂ ਦੀ ਪਾਰਕਿੰਗ ਵਿਚ ਕਰੋਨਾ ਕਾਰਨ ਮਰ ਰਹੇ ਸਨ, ਉਸ ਵੇਲੇ ਵੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਵਸਨੀਕਾਂ ਦੇ ਨਾਲ-ਨਾਲ ਬਾਹਰੋਂ ਆਏ ਮਰੀਜ਼ਾਂ ਦਾ ਇਲਾਜ ਕਰਦਾ ਰਿਹਾ ਹੈ। ਉਨਾਂ ਕੇਂਦਰ ਦੀ ਕਰੋਨਾ ਵੈਕਸੀਨ ਵੰਡ ਨੂੰ ਅਸਫਲ ਕਰਾਰ ਦਿੰਦੇ ਕਿਹਾ ਕਿ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਕਰੋਨਾ ਦੀ ਵੈਕਸੀਨ ਪੂਰੀ ਮਾਤਰਾ ਵਿਚ ਨਹੀਂ ਮਿਲ ਰਹੀ, ਜਦਕਿ ਭਾਜਪਾ ਸਾਸ਼ਤ ਸੂਬਿਆਂ ਵਿਚ ਰੋਜ਼ਾਨਾ ਕੋਰੋਨਾ ਵੈਕਸੀਨ ਆ ਰਹੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣ ਮਨੋਰਥ ਪੱਤਰ ਵਿਚ ਕੀਤੇ ਲਗਭਗ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਜੋ ਇਕ-ਦੋ ਬਾਕੀ ਹਨ, ਉਹ ਵੀ ਪੂਰੇ ਕੀਤੇ ਜਾਣਗੇ। ਉਨਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਤੇ ਪਾਰਟੀ ਇਕੱਠੇ ਮਿਲਦੇ ਹੋਏ ਕੰਮ ਕਰਨਗੇ ਅਤੇ ਪੰਜਾਬ ਵਿਚ ਫਿਰ ਕਾਂਗਰਸ ਦੀ ਸਰਕਾਰ ਬਣੇਗੀ। ਬਰਗਾੜੀ ਮੁੱਦੇ ਬਾਰੇ ਪੁੱਛੇ ਜਾਣ ਉਤੇ ਸ੍ਰੀ ਤਿਵਾੜੀ ਨੇ ਕਿਹਾ ਕਿ ਜੋ ਜਾਂਚ ਅਕਾਲੀ-ਭਾਜਪਾ ਸਰਕਾਰ ਨੇ ਸੀ ਬੀ ਆਈ ਨੂੰ ਸੌਂਪੀ ਸੀ ਅਤੇ ਉਨਾਂ ਪੰਜ ਸਾਲ ਜਾਂਚ ਬਾਅਦ ਕੇਸ ਬੰਦ ਕਰਨ ਦੀ ਸਿਫਾਰਸ਼ ਕੀਤੀ ਸੀ, ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਖੋਲਿਆ ਅਤੇ ਚਾਰਜਸ਼ੀਟ ਜਾਰੀ ਕੀਤੀ। ਇਸੇ ਤਰਾਂ ਪੁਲਿਸ ਗੋਲੀਬਾਰੀ ਬਾਰੇ ਹੋਈ ਪੜਤਾਲ ਇਕ ਅਧਿਕਾਰੀ ਦੀ ਗਲਤੀ ਕਾਰਨ ਭਾਵੇਂ ਲੀਹ ਤੋਂ ਲੱਥ ਗਈ ਸੀ, ਪਰ ਇਸ ਨੂੰ ਨਵੀਂ ਜਾਂਚ ਟੀਮ ਹਵਾਲੇ ਕੀਤਾ ਗਿਆ ਹੈ, ਜੋ ਕਿ ਆਪਣੀ ਕਾਰਵਾਈ ਕਰ ਰਹੇ ਹਨ ਅਤੇ ਛੇਤੀ ਹੀ ਇਨਸਾਫ ਮਿਲੇਗਾ। ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ, ਚੇਅਰਮੈਨ ਪੰਜਾਬ ਵੱਡੀ ਸਨਅਤ ਵਿਕਾਸ ਬੋਰਡ ਸ੍ਰੀ ਪਵਨ ਦੀਵਾਨ, ਚੇਅਰਮੈਨ ਸ੍ਰੀ ਜੁਗਲ ਕਿਸ਼ੋਰ, ਚੇਅਰਮੈਨ ਸ੍ਰੀ ਰਾਜਕੰਵਲਪ੍ਰੀਤ ਸਿੰਘ ਲੱਕੀ, ਕਾਂਗਰਸ ਨੇਤਾ ਸ੍ਰੀ ਸੰਜੈ ਕੁਮਾਰ ਅਤੇ ਹੋਰ ਨੇਤਾ ਹਾਜ਼ਰ ਸਨ।ਇਸ ਤੋਂ ਪਹਿਲਾਂ ਸ੍ਰੀ ਤਿਵਾੜੀ ਨੇ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ। ਉਹ ਇਸ ਦੌਰੇ ਦੌਰਾਨ ਭਾਰਤ ਦੀ ਵੰਡ ਉਤੇ ਬਣੇ ਅਜਾਇਬ ਘਰ ਵਿਖੇ ਵੀ ਗਏ ਅਤੇ ਕਰੀਬ ਇਕ ਘੰਟਾ ਬੜੀ ਗੁਹ ਨਾਲ ਇਸ ਦਰਦ ਭਰੀ ਦਾਸਤਾਨ ਨੂੰ ਵਾਚਿਆ। 

 

Tags: Manish Tewari , Amritsar , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD