Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਧਾਇਕ ਢਿੱਲੋਂ, ਲੱਖਾ ਤੇ ਮੇਅਰ ਸੰਧੂ ਵੱਲੋਂ 200 ਕਿਉਸਿਕ ਨਹਿਰੀ ਪਾਣੀ ਬੁੱਢੇ ਨਾਲੇ 'ਚ ਛੱਡਣ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ

9.80 ਕਰੋੜ ਦੀ ਲਾਗਤ ਵਾਲਾ ਪ੍ਰੋਜੈਕਟ, ਸ਼ੀਟ ਪਾਇਲਿੰਗ ਤਕਨੀਕ ਰਾਹੀਂ 8 ਮਹੀਨੇ ਦੇ ਰਿਕਾਰਡ ਸਮੇਂ 'ਚ ਹੋਇਆ ਮੁਕੰਮਲ

Punjab Congress, Budha Nullah, Budha Dariya, Amrik Singh Dhillon, Lakhbir Singh Lakha, Balkar Singh Sandhu, Municipal Corporation Ludhiana, Punjab Pollution Control Board, PPCB

Web Admin

Web Admin

5 Dariya News

ਨੀਲੋਂ (ਲੁਧਿਆਣਾ) , 22 Aug 2021

Last updated on: Aug 22, 2021, 00:00 IST

ਬੁੱਢੇ ਨਾਲੇ ਨੂੰ ਮੁੜ ਬੁੱਢੇ ਦਰਿਆ ਦਾ ਰੂਪ ਦੇਣ ਦੇ ਮੱਦੇਨਜ਼ਰ, ਵਿਧਾਇਕ ਸਮਰਾਲਾ ਸ. ਅਮਰੀਕ ਸਿੰਘ ਢਿੱਲੋਂ, ਵਿਧਾਇਕ ਪਾਇਲ ਲਖਬੀਰ ਸਿੰਘ ਲੱਖਾ ਅਤੇ ਲੁਧਿਆਣਾ ਦੇ ਮੇਅਰ ਸ. ਬਲਕਾਰ ਸਿੰਘ ਸੰਧੂ ਵੱਲੋਂ ਅੱਜ 9.80 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਜਿਸ ਦੇ ਤਹਿਤ ਰੋਜ਼ਾਨਾ 200 ਕਿਉਸਕ ਤਾਜ਼ਾ ਪਾਣੀ ਛੱਡਿਆ ਜਾਵੇਗਾ।ਨੀਲੋਂ ਪਿੰਡ ਨੇੜੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਿਧਾਇਕਾਂ ਅਤੇ ਮੇਅਰ ਨੇ ਕਿਹਾ ਕਿ ਇਹ ਕੰਮ ਸਰਹਿੰਦ ਨਹਿਰ ਦੇ ਨੀਲੋ ਡਰੇਨ ਰਾਹੀਂ ਨਹਿਰੀ ਪਾਣੀ ਨੂੰ ਨਾਲੇ ਵਿੱਚ ਛੱਡ ਕੇ ਬੁੱਢੇ ਨਾਲੇ ਨੂੰ ਸਾਫ਼ ਕਰਨ ਦੇ 650 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਹਿੱਸਾ ਹੈ।ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਅਧੀਨ, ਕਾਰਜਕਾਰੀ ਏਜੰਸੀ ਜਲ ਸਰੋਤ ਵਿਭਾਗ ਨੇ ਸ਼ੀਟ ਪਾਇਲਿੰਗ ਤਕਨੀਕ ਦੀ ਵਰਤੋਂ ਕਰਦੇ ਹੋਏ, ਸਰਹਿੰਦ ਨਹਿਰ ਤੋਂ 200 ਕਿਉਕਿਸ ਪਾਣੀ ਲਿਜਾਣ ਲਈ ਇੱਕ ਏਸਕੇਪ ਰੈਗੂਲੇਟਰ ਦਾ ਨਿਰਮਾਣੈ, ਚਾਰ ਪਿੰਡਾਂ ਦੀਆਂ ਸੜਕਾਂ ਦੇ ਪੁਲ, ਪੰਜ ਖੇਤ ਮਾਰਗ, ਦੋ ਡਿੱਗੀਆਂ ਦੀ ਮੁਰੰਮਤ ਅਤੇ ਪਰਤ, ਤਿੰਨ ਪਿੰਡਾਂ ਦੀ ਸੜ੍ਹਕ 'ਤੇ ਪੁਲਾਂ ਦੀ ਮੁਰੰਮਤ ਅਤੇ ਨੀਲੋਂ ਨਹਿਰ ਦੀ ਸਫਾਈ ਦਾ ਕੰਮ ਅੱਠ ਮਹੀਨਿਆਂ ਦੇ ਰਿਕਾਰਡ ਸਮੇਂ ਦੇ ਅੰਦਰ ਮੁਕੰਮਲ ਹੋ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਨਗਰ ਨਿਗਮ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੁਆਰਾ ਫੰਡ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁੱਢੇ ਦਰਿਆ ਨੂੰ ਮੂਲ ਰੂਪ ਦੇਣ ਅਤੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਹ ਇਸ ਵਿਸ਼ਾਲ ਕਾਰਜ ਦੀ ਸਿਰਫ ਸ਼ੁਰੂਆਤ ਹੈ ਜੋ ਡਰੇਨ ਵਿੱਚੋਂ ਜ਼ਹਿਰੀਲੇ ਪਦਾਰਥਾਂ ਦਾ ਸਫਾਇਆ ਕਰਨ ਵਿੱਚ ਸਹਾਈ ਸਿੱਧ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਨਗਰ ਨਿਗਮ ਹਦੂਦ ਵਿੱਚੋਂ ਲੰਘਦੇ 14 ਕਿਲੋਮੀਟਰ ਲੰਬੇ ਬੁੱਢੇ ਨਾਲੇ ਵਿੱਚ ਘਰੇਲੂ ਪਾਣੀ ਦੇ ਡਿੱਗਣ ਨੂੰ ਰੋਕਣ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਸਿਰਫ ਸ਼ੁੱਧ ਕੀਤਾ ਪਾਣੀ ਹੀ ਦਰਿਆ ਵਿੱਚ ਪਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਕੁੱਲ ਸਮਰੱਥਾ 285 ਐਮ.ਐਲ.ਡੀ. (ਜਮਾਲਪੁਰ 225 ਐਮ.ਐਲ.ਡੀ. ਅਤੇ ਬਾਲੋਕੇ 60 ਐਮ.ਐਲ.ਡੀ.) ਦੇ ਘਰੇਲੂ ਪਾਣੀ ਨੂੰ ਸਾਫ ਕਰਨ ਲਈ ਦੋ ਨਵੇਂ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਦੀ ਸਥਾਪਨਾ, 418 ਐਮ.ਐਲ.ਡੀ. ਦੀ ਟ੍ਰੀਟਮੈਂਟ ਸਮਰੱਥਾ ਵਾਲੇ ਮੌਜੂਦਾ ਐਸ.ਟੀ.ਪੀ. ਦਾ ਮੁੜ ਵਸੇਬਾ, ਤਾਜ਼ਪੁਰ ਅਤੇ ਹੈਬੋਵਾਲ ਦੇ ਦੋ ਡੇਅਰੀ ਕੰਪਲੈਕਸ ਤੋਂ 6 ਐਮ.ਐਲ.ਡੀ. ਗੰਦੇ ਪਾਣੀ ਨੂੰ ਸ਼ੁੱਧ ਕਰਨ ਲਈ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.), 10 ਕਿਲੋਮੀਟਰ ਪਾਈਪ ਲਾਈਨ ਵਿਛਾਉਣ ਅਤੇ 10 ਸਾਲਾਂ ਲਈ ਪੂਰੇ ਬੁਨਿਆਦੀ ਢਾਂਚੇ ਦੇ ਸੰਚਾਲਨ ਅਤੇ ਸਾਂਭ-ਸੰਭਾਲ ਸ਼ਮਾਲ ਹਨ।ਇਸ ਮੌਕੇ ਪ੍ਰਮੁੱਖ ਤੌਰ 'ਤੇ ਮੈਂਬਰ ਸਕੱਤਰ ਪੀ.ਪੀ.ਸੀ.ਬੀ. ਸ੍ਰੀ ਕਰੁਣੇਸ਼ ਗਰਗ, ਐਸ.ਡੀ.ਐਮ. ਸਮਰਾਲਾ ਸ. ਵਿਕਰਮਜੀਤ ਸਿੰਘ ਪਾਂਥੇ, ਚੀਫ ਇੰਜੀਨੀਅਰ ਡਰੇਨੇਜ ਸ.ਬਰਿੰਦਰਪਾਲ ਸਿੰਘ, ਚੀਫ ਇੰਜੀਨੀਅਰ ਨਹਿਰੀ ਸ੍ਰੀ ਸੰਜੀਵ ਗੁਪਤਾ, ਐਸ.ਈ. ਡਰੇਨੇਜ ਸਰਕਲ ਫਿਰੋਜ਼ਪੁਰ ਸ.ਸ਼ੇਰ ਸਿੰਘ, ਐਸ.ਈ. ਸਰਹਿੰਦ ਨਹਿਰ ਸ.ਜਸਿੰਦਰ ਸਿੰਘ ਭੰਡਾਰੀ, ਲੁਧਿਆਣਾ ਨਿਗਮ ਕੌਂਸਲਰ ਸ. ਦਿਲਰਾਜ ਸਿੰਘ, ਸ੍ਰੀ ਮਹਾਰਾਜ ਸਿੰਘ ਰਾਜੀ, ਕਾਰਜਕਾਰੀ ਇੰਜੀਨੀਅਰ ਸ. ਹਰਜੋਤ ਸਿੰਘ ਵਾਲੀਆ, ਸ. ਗੁਰਪ੍ਰੀਤ ਪਾਲ ਸਿੰਘ ਸੰਧੂ, ਐਸ.ਡੀ.ਓ ਸ੍ਰੀ ਰਾਕੇਸ਼ ਕੁਮਾਰ, ਐਸ.ਡੀ.ਓ ਸ੍ਰੀ ਮਨੀਸ਼ ਬੱਤਰਾ ਅਤੇ ਐਸ.ਡੀ.ਓ ਸ.ਰਵਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

Tags: Punjab Congress , Budha Nullah , Budha Dariya , Amrik Singh Dhillon , Lakhbir Singh Lakha , Balkar Singh Sandhu , Municipal Corporation Ludhiana , Punjab Pollution Control Board , PPCB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD