Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਲਗਭਗ 15 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਹੋਏ ਸਾਮਲ

ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਪਿੰਡਾਂ ਦੇ ਸਰਪੰਚਾਂ ਨੂੰ 45 ਲੱਖ ਦੇ ਚੈੱਕ ਕੀਤੇ ਭੇਟ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 22 Aug 2021

Last updated on: Aug 22, 2021, 00:00 IST

ਫਿਰੋਜ਼ਪੁਰ ਵਿੱਚ ਅਕਾਲੀ ਦਲ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਜਦੋਂ ਪਿੰਡ ਗੁਲਾਮੀ ਵਾਲਾ ਦੇ ਲਗਭਗ 15 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।ਇਸ ਤੋਂ ਇਲਾਵਾ ਪਿੰਡ ਕਾਲੂਵਾਲਾ, ਬੀਰ ਸਰਕਾਰ, ਇਲਮੇ ਵਾਲਾ, ਗੁਲਾਮੀ ਵਾਲਾ ਅਤੇ ਦੌਲਤਪੁਰਾ ਨੂੰ 45 ਲੱਖ ਦੇ ਚੈੱਕ ਦਿੱਤੇ।ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸੰਤ ਸਿੰਘ, ਬਲਕਾਰ ਸਿੰਘ, ਜੋਗਿੰਦਰ ਸਿੰਘ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਪੂਰਨ ਸਿੰਘ, ਨਿਰੰਜਨ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ ਸਮੇਤ 15 ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸਾਮਲ ਹੋਏ ਹਨ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਾਂ।ਵਿਧਾਇਕ ਪਿੰਕੀ ਨੇ ਇਨ੍ਹਾਂ 15 ਪਰਵਿਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ।ਵਿਧਾਇਕ ਪਿੰਕੀ ਨੇ ਪਿੰਡ ਕਾਲੂਵਾਲਾ ਦੇ ਸਰਪੰਚ ਮਿਰਝਾ, ਇਲਮੇ ਵਾਲਾ ਦੇ ਸਰਪੰਚ ਰਣਜੋਧ, ਗੁਲਾਮੀ ਵਾਲਾ ਕੁਲਵੰਤ ਸਿੰਘ ਤੇ ਦਰਸ਼ਨ ਸਿੰਘ, ਦੌਲਤਪੁਰਾ ਸਿੰਗਾਰਾ ਸਿੰਘ ਤੇ ਬੀਰ ਸਰਕਾਰ ਦੇ ਸਰਪੰਚ ਲਖਬੀਰ ਸਿੰਘ, ਹਰਸੰਗੀਤ ਭੁੱਲਰ ਅਤੇ ਗੁਰਪ੍ਰੀਤ ਸਿੰਘ ਨੂੰ 45 ਲੱਖ ਰੁਪਏ ਦੇ ਚੈੱਕ ਸੌਂਪਦਿਆਂ ਕਿਹਾ ਕਿ ਇਸ ਰਾਸ਼ੀ ਨੂੰ ਪਿੰਡਾਂ ਦੀਆਂ ਸੜਕਾਂ, ਗਲੀਆਂ, ਨਾਲੀਆਂ ਤੇ ਦੀ ਮੁਰੰਮਤ ਅਤੇ ਸੁੰਦਰੀਕਰਨ ਲਈ ਵਰਤਿਆ ਜਾਵੇ ਤੇ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਬਿਨਾਂ ਪੱਖਪਾਤ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣ।ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਿਸੇ ਤਰ੍ਹਾਂ ਦੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਬਲੀ ਸਿੰਘ ਉਸਮਾਨ ਵਾਲਾ, ਚੇਅਰਮੈਨ ਗੁਲਜਾਰ ਸਿੰਘ, ਦਲੇਰ ਸਿੰਘ ਅਤੇ ਤਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD