Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਵੱਲੋਂ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਰਿਲੀਜ਼

ਵਿਗਿਆਨਕ ਚੇਤਨਾ ਸਿਹਤਮੰਦ ਸਮਾਜ ਲਈ ਜਰੂਰੀ : ਜ਼ਿਲਾ ਸਿਖਿਆ ਅਫਸਰ

Guru Nanak Dev University, Amritsar, Guru Nanak Dev University Amritsar, Prof. Jaspal Singh Sandhu, GNDU

Web Admin

Web Admin

5 Dariya News

ਅੰਮ੍ਰਿਤਸਰ , 23 Aug 2021

Last updated on: Aug 23, 2021, 00:00 IST

ਵਿਗਿਆਨ ਨੂੰ ਵਿਦਿਆਰਥੀਆਂ ਅਤੇ ਜਨਸਾਧਾਰਣ ਦੀ ਚੇਤਨਾ ਦਾ ਹਿੱਸਾ ਬਣਾਉਣ ਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ, ਸਾਇਰੌਕਸ ਵੱਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸੁਚੱਜੀ ਅਗਵਾਈ ਹੇਠ ਪੀਰ-ਰਿਵਿਓਡ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਸ਼ੁਰੂ ਕੀਤਾ ਜਿਸ ਦਾ ਅੱਜ ਪਹਿਲਾ ਅੰਕ ਜਾਰੀ ਕੀਤਾ ਗਿਆ। ਇਸ ਜਰਨਲ ਦਾ ਮੁੱਖ ਉਦੇਸ਼ ਮੁੱਢਲੇ ਖੋਜਾਰਥੀਆਂ ਦੇ ਸਾਇੰਸ ਆਰਟੀਕਲ ਪ੍ਰਕਾਸ਼ਿਤ ਕਰਨਾ ਹੈ ਤਾਂ ਜੋ ਵਿਗਿਆਨ ਨੂੰ ਵੱਖ ਵੱਖ ਉਮਰ ਵਰਗਾਂ, ਪਿਛੋਕੜਾਂ ਅਤੇ ਖੇਤਰਾਂ ਵਿਚ ਮਕਬੂਲ ਕੀਤਾ ਜਾ ਸਕੇ।ਸਥਾਨਕ ਮਾਲ ਰੋਡ ’ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ’ਚ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਸਿਖਿਆ ਅਫਸਰ (ਐਸ.ਈ.) ਸ. ਸਤਿੰਦਰਬੀਰ ਸਿੰਘ ਨੇ ਯੂਨੀਵਰਸਿਟੀ ਦੇ ਸਾਇੰਸ ਕਲੱਬ ਦੇ ਇਸ ਅੰਤਰ-ਅਨੁਸ਼ਾਸਨੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਦਾ ਪਲੇਠਾ ਅੰਕ ਰਿਲੀਜ਼ ਕੀਤਾ। ਉਨ੍ਹਾਂ ਜਰਨਲ ਦਾ ਪਹਿਲਾ ਅੰਕ ਜਾਰੀ ਕਰਦਿਆਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਜਰਨਲ ਜਿਥੇ ਕਾਲਜਾਂ ਯੂਨੀਵਰਸਿਟੀਆਂ ਦੇ ਮੁੱਢਲੇ ਵਿਦਿਆਰਥੀਆਂ ਲਈ ਲਾਹੇਵੰਦ ਹੋਵੇਗਾ ਉਥੇ ਸਕੂਲ ਵਿਚ ਪੜ੍ਹਨ ਵਾਲੇ ਵਿਗਿਆਨ ਦੇ ਵਿਦਿਆਰਥੀਆਂ ਨੂੰ ਇਸ ਤੋਂ ਭਰਪੂਰ ਪ੍ਰੇਰਨਾ ਮਿਲੇਗੀ। 

ਉਨ੍ਹਾਂ ਕਿ ਵਿਗਿਆਨਕ ਚੇਤਨਾ ਨਾਲ ਲਬਰੇਜ਼ ਸਮਾਜ ਦੀ ਸਿਰਜਣਾ ਲਈ ਇਹ ਜਰਨਲ ਆਪਣਾ ਭਰਪੂਰ ਯੋਗਦਾਨ ਦੇ ਸਕਦਾ ਹੈ ਅਤੇ ਉਨ੍ਹਾਂ ਵੱਲੋਂ ਇਸ ਸੇਵਾ ਹਿਤ ਬਣਦਾ ਯੋਗਦਾਨ ਜ਼ਰੂਰ ਦਿੱਤਾ ਜਾਵੇਗਾ।ਐਡੀਟਰ ਇਨ ਚੀਫ ਡਾ. ਬਿੰਦੀਆ ਅਰੋੜਾ ਨੇ ਕਿਹਾ ਕਿ ਇਸ ਪਹਿਲੇ ਅੰਕ ਵਿਚ ਵੱਖ ਵੱਖ ਆਰਟੀਕਲ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦਾ ਵਿਦਿਆਰਥੀਆਂ ਦੇ ਇਸ ਉਸਾਰੂ ਉਦਮ ਦੀ ਪ੍ਰਸੰਸਾ ਕਰਦਾ ਸੰਦੇਸ਼ ਸ਼ਾਮਿਲ ਹੋਣ ਦੇ ਨਾਲ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ, ਯੂਨੀਵਰਸਿਟੀ ਦੇ ਆਨਰੇਰੀ ਪ੍ਰੋਫੈਸਰ ਪ੍ਰੋ. ਆਰ.ਸੀ. ਸਿੰਘ, ਸੀ.ਐਸ.ਆਈ.ਆਰ-ਸੀ.ਸੀ.ਐਮ.ਬੀ. ਹੈਦਰਾਬਾਦ ਦੇ ਸਾਇੰਸ ਕਮਿਊਨੀਕੇਸ਼ਨ ਅਫਸਰ ਡਾ. ਸੋਮਦੱਤਾ ਕਰਕ ਅਤੇ ਹੋਰ ਸਖਸ਼ੀਅਤਾਂ ਦੇ ਸੰਦੇਸ਼ ਵੀ ਸ਼ਾਮਿਲ ਹਨ।ਪ੍ਰੋ. ਆਰ.ਸੀ. ਸਿੰਘ ਨੇ ਇਸ ਮੌਕੇ ਕਿਹਾ ਕਿ ਇਸ ਜਰਨਲ ਦਾ ਮੁੱਢਲਾ ਨਿਸ਼ਾਨਾ ਇਹ ਵੀ ਹੈ ਕਿ ਵਿਗਿਆਨ ਨੂੰ ਖੇਤਰੀ ਭਾਸ਼ਾਵਾਂ ਵਿਚ ਆਮ ਮਸ਼ਹੂਰ ਬਣਾਇਆ ਜਾਵੇ ਅਤੇ ਵਿਗਿਆਨ ਦਾ ਸੰਦੇਸ਼ ਘਰ ਘਰ ਪੁਚਾਇਆ ਜਾਵੇ। ਇਨਰਟੀਆ ਦੇ ਐਡੀਟਰ ਯਤਿਨ ਬਤਰਾ ਜਰਨਲ ਬਾਰੇ ਵਿਸਥਾਰ ਵਿਚ ਦਸਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਆਰ.ਸੀ. ਸਿੰਘ ਅਤੇ ਡਾ. ਬਿੰਦੀਆ ਅਰੋੜਾ ਨੇ ਸਕੂਲ ਦੀਆਂ ਵੱਖ ਵੱਖ ਵਿਗਿਆਨ ਪ੍ਰਯੋਗਸ਼ਾਲਾਵਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਪ੍ਰਯੋਗੀ ਸਿਖਿਆ ਦੀ ਮਹੱਤਤਾ ਬਾਰੇ ਦੱਸਿਆ।

 

Tags: Guru Nanak Dev University , Amritsar , Guru Nanak Dev University Amritsar , Prof. Jaspal Singh Sandhu , GNDU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD