Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕਸ਼ਮੀਰ ਮੁੱਦੇ ਬਾਰੇ ਗਾਂਧੀ ਪਰਿਵਾਰ ਸਪੱਸ਼ਟ ਕਰੇ ਆਪਣਾ ਸਟੈਂਡ : ਹਰਪਾਲ ਸਿੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Jarnail Singh

Web Admin

Web Admin

5 Dariya News

ਚੰਡੀਗਡ੍ਹ , 23 Aug 2021

Last updated on: Aug 23, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸਲਾਹਕਾਰਾਂ ਰਾਹੀਂ ਕਸ਼ਮੀਰ ਬਾਰੇ ਜੋ ਵਿਵਾਦਿਤ ਟਿੱਪਣੀਆਂ ਕਰਵਾਈਆਂ ਜਾ ਰਹੀਆਂ ਹਨ, ਇਹਨਾਂ ਬਾਰੇ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾਂ ਗਾਂਧੀ ਆਪਣਾ ਸਟੈਂਡ ਸਪੱਸ਼ਟ ਕਰਨ। ਉਨਾਂ ਪੁਛਿਆ, ਕੀ ਗਾਂਧੀ ਪਰਿਵਾਰ ਵੀ ਕਸ਼ਮੀਰ ਉਤੇ ਭਾਰਤ ਦੇ ਕਬਜ਼ੇ ਦੀ ਗੱਲ ਕਬੂਲ ਕਰਦਾ ਹੈ?ਸੋਮਵਾਰ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਦੀ ਮੌਜ਼ੂਦਗੀ 'ਚ ਕੀਤੀ ਪ੍ਰੈਸ ਕਾਨਫਰੰਸ ਮੌਕੇ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਸੰਬੰਧਤ ਅਣਗਿਣਤ ਅਹਿਮ ਮੁਦਿਆਂ ਦੀ ਥਾਂ ਕਸ਼ਮੀਰ ਬਾਰੇ ਅਜਿਹੀ ਗੈਰਜ਼ਰੂਰੀ, ਗੈਰ ਜ਼ਿੰਮੇਵਾਰਨਾ ਅਤੇ ਬੇਲੋੜੀ ਬਿਆਨਬਾਜ਼ੀ ਕਾਂਗਰਸ ਅਤੇ ਨਵਜੋਤ ਸਿੱਧੂ ਦੀ ਸੋਚੀ ਸਮਝੀ ਸਾਜਿਸ਼ ਹੈ। ਸਿੱਧੂ ਕਾਂਗਰਸ ਦੇ ਚੋਣ ਵਾਅਦਿਆਂ ਤੋਂ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦਾ ਹਨ, ਕਿਉਂਕਿ ਲੋਕਾਂ ਨੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕੋਲੋਂ ਕਾਂਗਰਸ ਵੱਲੋਂ 2017 'ਚ ਕੀਤੇ ਲਿਖਤੀ ਵਾਅਦਿਆਂ ਦਾ ਹਿਸਾਬ- ਕਿਤਾਬ ਮੰਗਣਾ ਸ਼ੁਰੂ ਕਰ ਦਿੱਤਾ ਹੈ।ਚੀਮਾ ਨੇ ਕਿਹਾ ਕਿ ਸੱਤਾ 'ਚ ਰਹਿ ਕੇ ਵੀ ਵਿਰੋਧੀ ਧਿਰ ਦੇ ਨੇਤਾ ਵਾਂਗ ਵਿਚਰ ਰਹੇ ਨਵਜੋਤ ਸਿੰਧੂ ਨੂੰ ਜਦੋਂ ਜ਼ਮੀਨੀ ਹਕੀਕਤਾਂ ਨਾਲ ਜੁੜੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਸਿੱਧੂ ਨੇ ਆਪਣੇ ਸਲਾਹਕਾਰਾਂ ਰਾਹੀਂ ਇਹ ਵਿਵਾਦਿਤ ਟਿੱਪਣੀ ਉਛਾਲ ਦਿੱਤੀ ਤਾਂ ਕਿ ਲੋਕਾਂ ਦਾ ਧਿਆਨ ਏਧਰ ਨੂੰ ਭਟਕ ਜਾਵੇ ਅਤੇ ਕੁੱਝ ਦਿਨ ਰਾਹਤ ਮਿਲ ਸਕੇ।ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਨਵਜੋਤ ਸਿੱਧੂ ਸਮੇਤ ਸਾਰੇ ਕਾਂਗਰਸੀ ਮੰਤਰੀਆਂ ਨੂੰ ਮਹਿੰਗੀ ਬਿਜਲੀ ਅਤੇ ਮਾਰੂ ਬਿਜਲੀ ਸਮਝੌਤਿਆਂ, ਬੇਰੁਜ਼ਾਗਰੀ, ਬੇਰੁਜ਼ਗਾਰੀ ਭੱਤੇ, ਘਰ- ਘਰ ਨੌਕਰੀ ਅਤੇ ਨਸ਼ਾ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ, ਲੈਂਡ ਮਾਫੀਆ, ਮੰਡੀ ਮਾਫੀਆ ਸਮੇਤ ਖੰਡ ਮਾਫੀਆ ਬਾਰੇ ਸਵਾਲ ਪੁੱਛੇ ਜਾ ਰਹੇ ਹਨ, ਜਿਨਾਂ ਤੋਂ ਬਚਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਦੀ ਭੈੜੀ ਕਾਰਗੁਜ਼ਾਰੀ ਬਾਰੇ ਬੋਲਦਿਆਂ ਕਿਹਾ ਕਿ ਬੇਰੁਜ਼ਗਾਰ ਅਧਿਆਪਕ, ਪੈਨਸ਼ਨਰ, ਮੁਲਾਜ਼ਮ ਵਰਗ, ਕੱਚੇ- ਮੁਲਾਜ਼ਮ, ਪੈਰਾ ਉਲੰਪਿਕ ਮੈਡਲ ਜੇਤੂ ਖਿਡਾਰੀ, ਆਂਗਣਵਾੜੀ ਤੇ ਆਸ਼ਾ ਵਰਕਰ, ਡਾਕਟਰ, ਨਰਸਾਂ, ਵੈਟਰਨਰੀ ਡਾਕਟਰ, ਕਿਸਾਨ, ਖੇਤ ਮਜ਼ਦੂਰ, ਦਲਿਤ, ਵਾਪਾਰੀ ਅਤੇ ਕਾਰੋਬਾਰੀ ਸਭ ਰੋਸ ਧਰਨਿਆਂ 'ਤੇ ਬੈਠੇ ਨਵਜੋਤ ਸਿੱਧੂ ਤੋਂ ਜਵਾਬ ਮੰਗ ਰਹੇ ਹਨ, ਪਰ ਨਵਜੋਤ ਸਿੱਧੂ ਲੋਕ ਮੁਦਿਆਂ ਬਾਰੇ ਬੋਲਣ ਤੋਂ ਪਾਸਾ ਵੱਟ ਰਹੇ ਹਨ।ਇੱਕ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਦੇ ਅਧਿਕਾਰਤ ਸਲਾਹਕਾਰ ਨਵਜੋਤ ਸਿੱਧੂ ਨਾਲ ਸਲਾਹ ਕੀਤੇ ਬਿਨਾਂ ਐਨੇ ਵੱਡੇ ਵਿਵਾਦਿਤ ਬਿਆਨ ਨਹੀਂ ਦੇ ਸਕਦੇ। ਚੀਮਾ ਨੇ ਇਸ ਨੂੰ ਨਵਜੋਤ ਸਿੱਧੂ ਅਤੇ ਸਲਾਹਕਾਰਾਂ ਵੱਲੋਂ ਦੇਸ਼ ਨੂੰ ਤੋੜਨ ਦੀ ਕਰਵਾਈ ਕਰਾਰ ਦਿੱਤਾ ਹੈ।

ਗੰਨੇ ਦਾ ਮੁੱਲ ਪ੍ਰਤੀ ਕੁਇੰਟਲ 400 ਰੁਪਏ ਤੈਅ ਕਰੇ ਸੂਬਾ ਸਰਕਾਰ: ਹਰਪਾਲ ਸਿੰਘ ਚੀਮਾ

'ਆਪ' ਨੇ ਗੰਨੇ ਬਾਰੇ ਬੈਠਕਾਂ 'ਚ ਰਾਣਾ ਗੁਰਜੀਤ ਦੀ ਮੌਜ਼ੂਦਗੀ ਨੂੰ 'ਦੁੱਧ ਦੀ ਰਾਖੀ ਬਿੱਲਾ' ਕਰਾਰ ਦਿੱਤਾ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੰਨਾ ਕਾਸਤਕਾਰਾਂ ਬਾਰੇ ਕੈਪਟਨ ਸਰਕਾਰ ਦੀ ਮਨਸਾ ਸਾਫ਼ ਨਾ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਗੰਨੇ ਦੇ ਮੁੱਲ ਬਾਰੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਮੀਟਿੰਗਾਂ 'ਚ ਰਾਣਾ ਗੁਰਜੀਤ ਸਿੰਘ ਦੀ ਮੌਜ਼ੂਦਗੀ 'ਦੁੱਧ ਦੀ ਰਾਖੀ ਬਿੱਲੇ' ਨੂੰ ਬੈਠਾਉਣ ਦੇ ਬਾਰਬਾਰ ਹੈ।ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੰਤਰੀ ਸੁਖਜਿੰਦਰ ਸਿੰਘ ਸੁਖੀ ਰੰਧਾਵਾ ਇਸ ਬਾਰੇ ਸਪੱਸ਼ਟ ਕਰਨ ਕਿ ਗੰਨਾ ਵਿਕਾਸ ਬੋਰਡ ਅਤੇ ਗੰਨੇ ਦਾ ਮੁੱਲ ਤੈਅ ਕਰਨ ਵਾਲੀਆਂ ਮੀਟਿੰਗਾਂ 'ਚ ਰਾਣਾ ਗੁਰਜੀਤ ਸਿੰਘ ਨੂੰ ਸ਼ਾਮਲ ਕਰਨਾ ਕਿਹੜੀ ਮਜ਼ਬੂਰੀ ਹੈ? ਕੀ ਕਾਂਗਰਸੀ ਦੱਸਣਗੇ ਕਿ ਰਾਣਾ ਗੁਰਜੀਤ ਸਿੰਘ ਦੀਆਂ ਗੰਨਾਂ ਮਿੱਲਾਂ ਵੱਲ ਕਿਸਾਨਾਂ ਦਾ ਕਿੰਨੇ ਕਰੋੜ ਰੁਪਇਆਂ ਦਾ ਬਕਾਇਆ ਖੜਾ ਹੈ? ਉਨਾਂ ਦੋਸ਼ ਲਾਇਆ ਕਿ ਰਾਣਾ ਸ਼ੂਗਰਜ਼ ਦੀ ਦੇਣਦਾਰੀ ਸਭ ਤੋਂ ਮਾੜੀ ਹੈ। ਫਿਰ ਡਿਫ਼ਾਲਟਰ ਮਿਲ ਮਾਲਕ ਕੋਲੋਂ ਗੰਨਾ ਕਾਸਤਕਾਰਾਂ ਦੇ ਹਿੱਤਾਂ ਦੀ ਰੱਖਿਆ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ।ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਰਾਣਾ ਗੁਰਜੀਤ ਸਿੰਘ ਨੂੰ ਗੰਨੇ ਦਾ ਮੁੱਲ ਤੈਅ ਕਰਨ ਵਾਲੀਆਂ ਮੀਟਿੰਗਾਂ ਤੋਂ ਦੂਰ ਕੀਤਾ ਜਾਵੇ ਅਤੇ ਗੰਨਾ ਵਿਕਾਸ ਬੋਰਡ 'ਚੋਂ ਤੁਰੰਤ ਹਟਾਇਆ ਜਾਵੇ। ਚੀਮਾ ਮੁਤਾਬਕ ਜਦੋਂ ਤੱਕ ਗੰਨੇ ਦੇ ਮੁੱਲ 'ਚ ਵਾਧੇ ਅਤੇ ਬਕਾਇਆ ਰਾਸ਼ੀ ਦੇ ਭੁਗਤਾਨ ਬਾਰੇ ਬੈਠਕਾਂ 'ਚ ਰਾਣਾ ਗੁਰਜੀਤ ਸਿੰਘ ਵਰਗੇ ਖੰਡ ਮਿੱਲ ਮਾਫੀਆ ਦੀ ਮੌਜ਼ੂਦਗੀ ਅਤੇ ਦਖ਼ਲਅੰਦਾਜ਼ੀ ਰਹੇਗੀ ਉਦੋਂ ਤੱਕ ਗੰਨਾ ਕਾਸਤਕਾਰਾਂ ਨੂੰ ਸਹੀ ਮੁੱਲ ਅਤੇ ਉਨਾਂ ਦੇ ਹਿੱਤਾਂ ਦੀ ਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਚੀਮਾ ਨੇ ਸਭ ਤੋਂ ਘੱਟ ਮੁੱਲ ਹੋਣ ਦੇ ਹਵਾਲੇ ਨਾਲ ਗੰਨੇ ਦਾ ਪ੍ਰਤੀ ਕੁਇੰਟਲ ਮੁੱਲ (ਐਸ.ਏ.ਪੀ) 400 ਰੁਪਏ ਕਰਨ ਦੀ ਮੰਗ ਕੀਤੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD