Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ, ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ਤੇ ਲੜੇਗੀ ਚੋਣ

ਭਾਰਤੀ ਜਨਤਾ ਪਾਰਟੀ ਦੇ ਭ੍ਰਿਸ਼ਟਾਚਾਰੀ ਰਾਜ ਦਾ ਕਰਾਂਗੇ ਅੰਤ-ਜਰਨੈਲ ਸਿੰਘ

Harpal Singh Cheema, AAP, Aam Aadmi Party, Aam Aadmi Party Punjab, AAP Punjab, Jarnail Singh

Web Admin

Web Admin

5 Dariya News

ਚੰਡੀਗਡ੍ਹ , 23 Aug 2021

Last updated on: Aug 23, 2021, 00:00 IST

ਆਮ ਆਦਮੀ ਪਾਰਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ ਵਿਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਤੇ ਚੋਣ ਸੰਬੰਧੀ ਇਹ ਘੋਸ਼ਣਾ ਕਰ ਦਿੱਤੀ। ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਉਤਰੇਗੀ ਇੱਥੇ ਪਾਰਟੀ ਇੱਕ ਵੱਡੇ ਧਿਰ ਵਜੋਂ ਉਭਰਨ ਪ੍ਰਤੀ ਆਸਵੰਦ ਹੈ। ਇਸ ਦਾ ਐਲਾਨ ਅੱਜ ਚੰਡੀਗਡ੍ਹ ਵਿਖੇ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਚੰਡੀਗੜ੍ਹ ਦੇ ਸੀਨੀਅਰ ਆਗੂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪ੍ਰਦੀਪ ਛਾਬੜਾ ਨੇ ਕੀਤਾ।ਚੰਡੀਗਡ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਮੌਜੂਦਾ ਭਾਰਤੀ ਜਨਤਾ ਪਾਰਟੀ ਦੇ ਰਾਜ ਦੇ ਦੌਰਾਨ ਚੰਡੀਗੜ੍ਹ ਵਿੱਚ ਹਰ ਵਿਭਾਗ ਵਿੱਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ ਜਿਸ ਨੂੰ ਖਤਮ ਕਰਨ ਲਈ ਆਮ ਆਦਮੀ ਪਾਰਟੀ ਪਿਡ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਚੰਡੀਗਡ੍ਹ ਵਿੱਚ ਆਪਣਾ ਸੰਗਠਨ ਖੜਾ ਕਰਨ ਲਈ ਯਤਨਸ਼ੀਲ ਸੀ ਅਤੇ ਹੁਣ ਸੰਗਠਨ ਲਗਭਗ ਪੂਰਾ ਹੋ ਚੁੱਕਿਆ ਹੈ ਜਿਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਅਤੇ ਚੰਡੀਗੜ੍ਹ ਵਿੱਚ ਭਾਜਪਾ ਨਾਲ ਸਬੰਧਿਤ ਲੋਕ ਸਭਾ ਮੈਂਬਰ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਅਣਗੌਲਿਆ ਕਰਕੇ ਇਸ ਸੁੰਦਰ ਸ਼ਹਿਰ ਮੈਨੂੰ ਗੰਦਗੀ ਨਾਲ ਭਰਿਆ ਸ਼ਹਿਰ ਬਣਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਚੰਡੀਗਡ੍ਹ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ਹੁਣ ਸੱਤਾ ਪਰਿਵਰਤਨ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਚੰਡੀਗਡ੍ਹ ਦੇ ਲੋਕਾਂ ਕੋਲ ਇਕ ਵਿਕਲਪ ਹੈ ਅਤੇ ਉਹ ਇਸ ਵਾਰ ਇਮਾਨਦਾਰ ਲੋਕਾਂ ਨੂੰ ਸੱਤਾ ਵਿੱਚ ਲਿਆਉਣਗੇ।ਇਸ ਮੌਕੇ ਬੋਲਦਿਆਂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪਰਦੀਪ ਛਾਬੜਾ ਨੇ ਕਿਹਾ ਕਿ ਕਿਸੇ ਸਮੇਂ ਚੰਡੀਗੜ੍ਹ ਉੱਤਰ ਭਾਰਤ ਵਿੱਚ ਆਪਣਾ ਇੱਕ ਖਾਸ ਥਾਂ ਰੱਖਦਾ ਸੀ ਪ੍ਰੰਤੂ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਅਤੇ ਭਾਜਪਾ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਜਿਸ ਕਾਰਨ ਸਾਫ ਸਫਾਈ ਤੋਂ ਲੈ ਕੇ ਟੈਕਸ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵਧ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੰਬੇ ਸਮੇਂ ਤਕ ਚੰਡੀਗਡ੍ਹ ਨਗਰ ਨਿਗਮ ਉੱਤੇ ਕਬਜਾ ਰੱਖਿਆ ਅਤੇ ਲੋਕ ਸਭਾ ਵਿੱਚ ਵੀ ਪਵਨ ਕੁਮਾਰ ਬਾਂਸਲ ਜਿੱਤਦੇ ਰਹੇ ਪ੍ਰੰਤੂ ਉਨ੍ਹਾਂ ਨੇ ਆਮ ਸ਼ਹਿਰੀਆਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਬਦਲਾਅ ਦੇ ਜਦੋਂ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਪ੍ਰੰਤੂ ਉਹ ਚੰਡੀਗੜ੍ਹ ਦੇ ਲੋਕਾਂ ਨੂੰ ਮਿਲਣ ਤੋਂ ਹੀ ਗੁਰੇਜ਼ ਕਰਦੇ ਰਹੇ ਹਨ ਜਿਸ ਕਾਰਨ ਸ਼ਹਿਰ ਦੇ ਲੋਕ ਲਾਵਾਰਿਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਭ੍ਰਿਸ਼ਟਾਚਾਰ ਦਾ ਜਵਾਬ ਚੰਡੀਗੜ੍ਹ ਦੇ ਲੋਕ ਇਸ ਵਾਰ ਦੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਵੋਟ ਦੇ ਜ਼ੋਰ ਨਾਲ ਦੇਣਗੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD