Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੰਗਲਾਤ ਵਿਭਾਗ ਨੇ 71ਵਾਂ ਵਣ ਮਹਾਂਉਤਸਵ ਮਨਾਇਆ

ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਮੁਹਿੰਮ 'ਚ ਸਭ ਦੀ ਸ਼ਮੂਲੀਅਤ ਜ਼ਰੂਰੀ : ਵਣਪਾਲ ਡਾ. ਮਨੀਸ਼ ਕੁਮਾਰ

DC Patiala, Deputy Commissioner Patiala, Kumar Amit, Patiala

Web Admin

Web Admin

5 Dariya News

ਪਟਿਆਲਾ , 24 Aug 2021

Last updated on: Aug 24, 2021, 00:00 IST

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਅੱਜ 71ਵੇਂ ਵਣ ਮਹਾਂ ਉਤਸਵ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਵਣਪਾਲ (ਸਾਊਥ ਸਰਕਲ) ਡਾ. ਮਨੀਸ਼ ਕੁਮਾਰ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਰੁੱਖਾਂ ਦੀ ਗਿਣਤੀ ਵਿੱਚ ਵਾਧਾ ਸਮੇਂ ਦੀ ਮੁੱਖ ਲੋੜ ਹੈ, ਪਰ ਇਹ ਇੱਕ ਵਿਅਕਤੀ ਜਾਂ ਫੇਰ ਵਿਭਾਗ ਦਾ ਕੰਮ ਨਾ ਹੋਕੇ ਇਸ 'ਚ ਸਭ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਣ ਵਿਭਾਗ ਦੇ ਉਪਰਾਲਿਆਂ ਨਾਲ ਪਟਿਆਲਾ ਜ਼ਿਲ੍ਹੇ 'ਚ ਪਿਛਲੇ ਸਮੇਂ ਦੌਰਾਨ 3 ਲੱਖ 30 ਹਜ਼ਾਰ ਤੋਂ ਵਧੇਰੇ ਬੂਟੇ ਲਗਾਏ ਗਏ ਹਨ ਅਤੇ 2 ਲੱਖ 63 ਤੋਂ ਜ਼ਿਆਦਾ ਬੂਟਿਆਂ ਦੀ ਮੁਫ਼ਤ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਦੇ ਇਸ ਮਿਸ਼ਨ 'ਚ ਸਮਾਜ ਦੇ ਹਰੇਕ ਵਰਗ ਦਾ ਯੋਗਦਾਨ ਜ਼ਰੂਰੀ ਹੈ ਤਾਂ ਜੋ ਅਸੀ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾ ਸਕੀਏ।ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸੰਬੋਧਨ ਕਰਦਿਆ ਕਿਹਾ ਕਿ ਕੋਵਿਡ ਕਾਰਨ ਆਕਸੀਜਨ ਦੀ ਆਈ ਕਮੀ ਨੇ ਲੋਕਾਂ ਨੂੰ ਰੁੱਖਾਂ ਦੀ ਅਹਿਮੀਅਤ ਪ੍ਰਤੀ ਸੁਚੇਤ ਕਰਦਿਆ ਹਲੂਣਾ ਦਿੱਤਾ ਹੈ ਕਿ ਜੇਕਰ ਅਸੀ ਹੁਣ ਵੀ ਵਾਤਾਵਰਣ ਸਬੰਧੀ ਸੁਚੇਤ ਨਾ ਹੋਏ ਤਾਂ ਆਉਣ ਵਾਲਾ ਸਮੇਂ 'ਚ ਇਸ ਦੇ ਨਤੀਜੇ ਕਾਫ਼ੀ ਮਾੜੇ ਹੋਣਗੇ। 

ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਕੂਲ 'ਚ ਕਰਵਾਉਣ ਦਾ ਮੁੱਖ ਮਕਸਦ ਹੀ ਬੱਚਿਆਂ ਨੂੰ ਵਾਤਾਵਰਣ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਇਸ ਮਿਸ਼ਨ ਦਾ ਹਿੱਸਾ ਬਣਾਉਣ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ ਹਰਿਆਲੀ ਐਪ ਬਣਾਈ ਗਈ ਹੈ ਜਿਸ 'ਤੇ ਰਜਿਸਟਰੇਸ਼ਨ ਕਰਵਾ ਕੇ ਕੋਈ ਵੀ ਵਿਅਕਤੀ ਆਪਣੀ ਨੇੜੇ ਦੀ ਨਰਸਰੀ ਤੋਂ 15 ਬੂਟੇ ਮੁਫ਼ਤ ਪ੍ਰਾਪਤ ਕਰ ਸਕਦਾ ਹੈ ਅਤੇ ਇਸੇ ਤਰ੍ਹਾਂ ਰੁੱਖਾਂ ਦੀ ਸਾਂਭ ਸੰਭਾਲ ਲਈ ਆਈ ਰਖਵਾਲੀ ਐਪ ਬਣਾਏ ਗਏ ਹੈ ਤਾਂ ਜੋ ਵਾਤਾਵਰਣ ਦੇ ਮੁੱਦਿਆਂ 'ਚ ਆਮ ਲੋਕਾਂ ਦੀ ਸ਼ਮੂਲੀਅਤ ਵਧਾਈ ਜਾ ਸਕੇ।ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣਾ ਸਾਡਾ ਫਰਜ਼ ਹੈ ਅਤੇ ਇਸ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਵਾਲਾ ਵਿਅਕਤੀ ਨਿਸਵਾਰਥ ਭਾਵਨਾ ਨਾਲ ਬੂਟੇ ਲਗਾਉਦਾ ਹੈ ਕਿਉਕਿ ਉਸ ਦਾ ਲਾਭ 20 ਸਾਲਾਂ ਬਾਅਦ ਅਗਲੀ ਪੀੜੀ ਨੂੰ ਪ੍ਰਾਪਤ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰਾਂ ਤੇ ਆਲੇ ਦੁਆਲੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪਟਿਆਲਾ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਮਿਸ ਵਿਦਿਆ ਸਾਗਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਪਿਛਲੇ ਇਕ ਹਫ਼ਤੇ ਤੋਂ ਮਹਾਂ ਵਣ ਉਤਸਵ ਮਨਾਇਆ ਜਾ ਰਿਹਾ ਹੈ ਅਤੇ ਇਸੇ ਦੀ ਲਗਾਤਾਰਤਾ 'ਚ ਅੱਜ ਜ਼ਿਲ੍ਹੇ ਦੇ 56 ਸਥਾਨਾਂ 'ਤੇ 12 ਐਨ.ਜੀ.ਓਜ਼, 9 ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੀੇ ਸਹਿਯੋਗ ਨਾਲ ਹੁਣ ਤੱਕ 21 ਹਜ਼ਾਰ 405 ਬੂਟੇ ਲਗਾਏ ਗਏ ਹਨ।  ਇਸ ਮੌਕੇ ਮਹਿਮਾਨਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਬੂਟੇ ਲਗਾਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਚਹਿਲ ਨੇ ਧਨਵਾਦ ਕੀਤਾ ਅਤੇ ਅੰਤ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਪੌਦੇ ਵੀ ਵੰਡੇ ਗਏ।

 

Tags: DC Patiala , Deputy Commissioner Patiala , Kumar Amit , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD