Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 8.06 ਲੱਖ ਲਾਭਪਾਤਰੀਆਂ ਨੂੰ 912.81 ਕਰੋੜ ਰੁਪਏ ਦੇ ਮੁਫ਼ਤ ਇਲਾਜ ਮੁਹੱਈਆ ਕਰਵਾਏ : ਬਲਬੀਰ ਸਿੰਘ ਸਿੱਧੂ

ਮਰੀਜ਼ਾਂ ਦੇ ਮੁਫ਼ਤ ਇਲਾਜ ਲਈ 71 ਲੱਖ ਤੋਂ ਵੱਧ ਈ-ਕਾਰਡ ਤਿਆਰ ਕੀਤੇ

Balbir Singh Sidhu, Health and Family Welfare Minister, Punjab, Congress, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar Kisan Vikas Chamber Mohali, Sarbat Sehat Bima Yojna, SSBY, Alok Shekhar

Web Admin

Web Admin

5 Dariya News

ਮੋਹਾਲੀ , 24 Aug 2021

Last updated on: Aug 24, 2021, 00:00 IST

ਸਰਬੱਤ ਸਿਹਤ ਬੀਮਾ ਯੋਜਨਾ (ਐਸਐਸਬੀਵਾਈ) ਤਹਿਤ ਪਿਛਲੇ 2 ਸਾਲਾਂ ਦੌਰਾਨ 912.81 ਕਰੋੜ ਰੁਪਏ ਨਾਲ 8.06 ਲੱਖ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਯੋਜਨਾ ਦੇ ਤੀਜੇ ਸਾਲ ਦੀ ਸ਼ੁਰੂਆਤ ਮੌਕੇ ਕਿਸਾਨ ਵਿਕਾਸ ਚੈਂਬਰ, ਮੋਹਾਲੀ ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤਾ।ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਗੂ ਹੋਣ ਉਪਰੰਤ 2 ਸਾਲ ਸਫ਼ਲਤਾਪੂਰਵਕ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਟੀਚਾ ਸਿਹਤ ਸੇਵਾਵਾਂ ਦੀ ਸਪੁਰਦਗੀ ਇੱਕ ਖੇਤਰ ਤੋਂ ਹਰੇਕ ਲੋੜਵੰਦ ਮਰੀਜ਼ ਤੱਕ ਪਹੁੰਚਾਉਣਾ ਹੈ।ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦੂਜੇ ਅਤੇ ਤੀਜੇ ਪੱਧਰ ਦੀਆਂ ਸਿਹਤ ਸੰਭਾਲ ਦੀਆਂ ਲੋੜਾਂ ਦੀ ਸਪੁਰਦਗੀ ਲਈ ਸ਼ੁਰੂ ਕੀਤੀ ਗਈ ਸੀ ਅਤੇ ਇਸ ਯੋਜਨਾ ਤਹਿਤ 8 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਨ੍ਹਾਂ ਵਿੱਚੋਂ 13,940 ਮਰੀਜ਼ਾਂ ਦੇ ਦਿਲ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਗਏ। ਇਸੇ ਤਰ੍ਹਾਂ 4,964 ਮਰੀਜ਼ਾਂ ਦੇ ਗੋਡੇ ਬਦਲਣ ਅਤੇ ਹਿੱਪ ਰਿਪਲੇਸਮੈਂਟ ਸਬੰਧੀ ਸਰਜਰੀਆਂ, 12,133 ਕੈਂਸਰ ਮਰੀਜ਼ਾਂ ਦਾ ਇਲਾਜ ਅਤੇ 2,03,175 ਮਰੀਜ਼ਾਂ ਦੇ ਡਾਇਲਸਿਸ ਦੇ ਨਾਲ ਨਾਲ ਹੋਰ ਬਿਮਾਰੀਆਂ ਦੇ ਇਲਾਜ ਵੀ ਮੁਫ਼ਤ ਮੁਹੱਈਆ ਕਰਵਾਏ ਗਏ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ 2 ਸਾਲਾਂ ਵਿੱਚ ਇਸ ਸਕੀਮ ਅਧੀਨ 71 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਗਏ। ਯੋਗ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਅਤੇ ਵੱਡੇ ਪ੍ਰਾਈਵੇਟ ਹਸਪਤਾਲਾਂ ਸਮੇਤ 898 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ। ਇਨ੍ਹਾਂ ਸੂਚੀਬੱਧ ਹਸਪਤਾਲਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਲਗਭਗ 1579 ਇਲਾਜ ਪੈਕੇਜ ਨਕਦ ਰਹਿਤ ਮੁਹੱਈਆ ਕਰਵਾਏ ਗਏ ਹਨ ਅਤੇ ਕੋਵਿਡ -19 ਨੂੰ ਵੀ ਇਸ ਸਕੀਮ ਅਧੀਨ ਕਵਰ ਕੀਤਾ ਗਿਆ ਹੈ।ਉਨ੍ਹਾਂ ਸਟੇਟ ਹੈਲਥ ਏਜੰਸੀ ਦੀ ਟੀਮ ਨੂੰ ਯੋਜਨਾ ਦੀ ਸ਼ੁਰੂਆਤ ਤੋਂ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਸੂਬੇ ਦੇ ਸਭ ਤੋਂ ਗਰੀਬ ਅਤੇ ਕਮਜ਼ੋਰ ਆਬਾਦੀ ਤੱਕ ਪਹੁੰਚ ਕਰਨ ਲਈ ਕੀਤੇ ਗਏ ਯਤਨਾਂ ਅਤੇ ਸਖ਼ਤ ਮਿਹਨਤ ਵਾਸਤੇ ਵਧਾਈ ਦਿੱਤੀ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਾਲ ਐਸਐਸਬੀਵਾਈ ਨੈਟਵਰਕ ਅਤੇ ਸੇਵਾਵਾਂ ਨੂੰ ਹੋਰ ਆਬਾਦੀ ਤੱਕ ਪਹੁੰਚਾਉਣ 'ਤੇ ਧਿਆਨ ਕੇਂਦਰਤ ਹੋਵੇਗਾ।ਸਿਹਤ ਮੰਤਰੀ ਨੇ ਕਿਹਾ ਕਿ ਸਮਾਜਿਕ-ਆਰਥਿਕ ਜਾਤੀ ਜਨਗਣਨਾ 2011 ਵਿੱਚ ਸੂਚੀਬੱਧ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨਾਂ ਅਤੇ ਸ਼ੁਗਰਕੇਨ ਵੇਅਮੈਂਟ ਸਲਿੱਪ ਧਾਰਕਾਂ, ਰਜਿਸਟਰਡ ਉਸਾਰੀ ਕਾਮਿਆਂ, ਛੋਟੇ ਵਪਾਰੀਆਂ ਅਤੇ ਪੀਲੇ ਕਾਰਡ ਧਾਰਕਾਂ ਜਾਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ, ਸੀਐਸਸੀ ਕੇਂਦਰ, ਸੇਵਾ ਕੇਂਦਰ ਜਾਂ ਵਿਭਾਗ ਦੀ ਵੈਬਸਾਈਟ www.sha.punjab.gov.in. 'ਤੇ ਜਾ ਕੇ ਆਪਣੇ ਕਾਰਡ ਬਣਾਉਣ ਲਈ ਅਪੀਲ ਵੀ ਕੀਤੀ।ਇਸ ਮੌਕੇ ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਆਲੋਕ ਸ਼ੇਖਰ ਨੇ ਕਿਹਾ ਕਿ ਸੂਬੇ ਦੇ ਲਗਭਗ 40 ਲੱਖ ਯੋਗ ਪਰਿਵਾਰਾਂ ਜੋ ਕਿ ਆਬਾਦੀ ਦਾ 65 ਫ਼ੀਸਦ ਹਿੱਸਾ ਹਨ, ਨੂੰ ਮੁੱਢਲੀਆਂ, ਦੂਜੇ ਅਤੇ ਤੀਜੇ ਪੱਧਰ ਦੀਆਂ ਮਲਟੀਸਪੈਸ਼ਲਿਸਟ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਨਾਲ-ਨਾਲ ਯੂਨੀਵਰਸ ਹੈਲਥ ਕਵਰੇਜ ਦੇ ਸੰਯੁਕਤ ਰਾਸ਼ਟਰ ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਵੱਲ ਸੂਬੇ ਦੀ ਪ੍ਰਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਹੁਣ ਤੱਕ ਕੀਤੇ ਕਾਰਜਾਂ ਬਾਰੇ ਦੱਸਦਿਆਂ ਸਟੇਟ ਹੈਲਥ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਕੁਮਾਰ ਰਾਹੁਲ ਨੇ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਨੇ ਹਸਪਤਾਲਾਂ ਵਿੱਚ 8 ਲੱਖ ਮਰੀਜ਼ਾਂ ਦੀ ਭਰਤੀ ਸਮੇਤ ਕਈ ਮੀਲ ਪੱਥਰ ਸਥਾਪਤ ਕੀਤੇ। ਉਹਨਾਂ ਅੱਗੇ ਕਿਹਾ ਕਿ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ 23 ਜ਼ਿਲ੍ਹਿਆਂ ਦੇ 898 ਹਸਪਤਾਲਾਂ ਦੇ ਨੈੱਟਵਰਕ ਰਾਹੀਂ 912 ਕਰੋੜ ਰੁਪਏ ਨਾਲ 8.06 ਲੱਖ ਮਰੀਜ਼ਾਂ ਦੀ ਹਸਪਤਾਲਾਂ ਵਿੱਚ ਭਰਤੀ ਕਰਵਾ ਕੇ ਉਹਨਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ, ਡਾਇਰੈਕਟਰ ਈ.ਐਸ.ਆਈ. ਓ.ਪੀ. ਗੌਜਰਾ, ਸੀਨੀਅਰ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ, ਓ.ਐਸ.ਡੀ./ਸਿਹਤ ਮੰਤਰੀ ਡਾ. ਬਲਵਿੰਦਰ ਸਿੰਘ, ਰਾਜਨੀਤਿਕ ਸਕੱਤਰ/ਸਿਹਤ ਮੰਤਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸੰਯੁਕਤ ਸੀਈਓ ਐਸਐਚਏ ਸ੍ਰੀਮਤੀ ਅਮਨਿੰਦਰ ਕੌਰ, (ਪੀਐਮਬੀ, ਈਟੀਡੀ, ਬੀਓਸੀਡਬਲਯੂ, ਪਨਮੀਡੀਆ) ਵਿਭਾਗਾਂ ਅਤੇ ਐਸਬੀਆਈ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Congress , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar Kisan Vikas Chamber Mohali , Sarbat Sehat Bima Yojna , SSBY , Alok Shekhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD