Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਜੈ ਇੰਦਰ ਸਿੰਗਲਾ ਨੇ ਕੌਂਸਲਿੰਗ ਮੁਹਿੰਮ ਤਹਿਤ 4 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਯੋਗਤਾ ਪਛਾਣਨ ਲਈ ਕਰਵਾਏ ‘ਸਾਇਕੋਮੀਟਿ੍ਰਕ ਟੈਸਟ’ ਦੇ ਨਤੀਜਿਆਂ ਅਨੁਸਾਰ ਕਰੀਅਰ ਦੀ ਚੋਣ ਕਰਨ ਲਈ ਵਿਦਿਆਰਥੀਆਂ ਨੂੰ ਕੀਤੇ ਜਾ ਰਿਹੈ ਪ੍ਰੇਰਿਤ: ਸਕੂਲ ਸਿੱਖਿਆ ਮੰਤਰੀ

Vijay Inder Singla, Punjab School Education and Public Works Minister, PWD, Education, Punjab Bhawan, Punjab Pradesh Congress Committee, Congress, Punjab Congress

Web Admin

Web Admin

5 Dariya News

ਸੰਗਰੂਰ , 24 Aug 2021

Last updated on: Aug 24, 2021, 00:00 IST

ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਹਲਕੇ ’ਚ ਬੱਚਿਆਂ ਨੂੰ ਆਪਣੀ ਯੋਗਤਾ ਦੇ ਆਧਾਰ ’ਤੇ ਭਵਿੱਖ ’ਚ ਉਚੇਰੀ ਸਿੱਖਿਆ ਅਤੇ ਕਰੀਅਰ ਦੀ ਚੋਣ ਕਰਨ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਕੌਂਸਲਿੰਗ ਤੇ ਹੌਸਲਾ ਅਫ਼ਜ਼ਾਈ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ  ਚੰਗਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੰਗਵਾਲ ਵਿਖੇ ਵਿਦਿਆਰਥੀਆਂ ਦੀ ਯੋਗਤਾ ਪਛਾਣਨ ਲਈ ਕਰਵਾਏ ਗਏ ‘ਸਾਇਕੋਮੀਟਿ੍ਰਕ ਟੈਸਟ’ ਦੇ ਨਤੀਜਿਆਂ ਦੀ ਵੰਡ ਕੀਤੀ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ’ਚ ਅਜਿਹੇ ਟੈਸਟ ਕਰਵਾਉਣ ਵਾਲੀ ਸਿਰਮੌਰ ਸੰਸਥਾ ‘ਵੀਬੌਕਸ’ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਹੀ ਆਨਲਾਈਨ ਮਾਧਿਅਮ ਜ਼ਰੀਏ ਹਲਕੇ ਦੇ ਵਿਦਿਆਰਥੀਆਂ ਦਾ ‘ਸਾਇਕੋਮੀਟਿ੍ਰਕ ਟੈਸਟ’ ਕਰਵਾਇਆ ਸੀ। ਉਨਾਂ ਕਿਹਾ ਕਿ ਟੈਸਟ ਦੇ ਨਤੀਜੇ ਆਉਣ ’ਤੇ ਸਾਰੇ ਵਿਦਿਆਰਥੀਆਂ ਨੂੰ ਉਨਾਂ ਦੀ ਯੋਗਤਾ ਦੇ ਆਧਾਰ ’ਤੇ ਉਚੇਰੀ ਸਿੱਖਿਆ ਲਈ ਕੋਰਸਾਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਅੱਵਲ ਦਰਜਾ ਬਣਾਈ ਰੱਖਣ ਲਈ ਬੁਨਿਆਦੀ ਢਾਂਚੇ ’ਚ ਸੁਧਾਰ ਤੋਂ ਇਲਾਵਾ ਅਜਿਹੀਆਂ ਹੋਰ ਵੀ ਪਹਿਲਕਦਮੀਆਂ ਲਿਆਉਣ ’ਤੇ ਜ਼ੋਰ ਦਿੱਤਾ ਜਾਵੇਗਾ।ਇਸ ਮੁਹਿੰਮ ਤਹਿਤ ਇੰਨਾਂ ਸਕੂਲਾਂ ਵਿਚ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਰੂ-ਬ-ਰੂ ਮੁਲਕਾਤ ਕੀਤੀ। ਇਸ ਮੌਕੇ ਕੋਵਿਡ ਮਹਾਂਮਾਰੀ ਦਾ ਖਿਆਲ ਰੱਖਦਿਆਂ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਗਿਣਤੀ ਦੇ ਹਿਸਾਬ ਨਾਲ ਵੱਖ-ਵੱਖ ਕਮਰਿਆਂ ’ਚ ਬਿਠਾਇਆ ਗਿਆ ਸੀ ਤੇ ਸਿੱਖਿਆ ਮੰਤਰੀ ਵੱਲੋਂ ਬੜੀ ਸੰਜੀਦਗੀ ਨਾਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨਾਂ ਕਿਹਾ ਕਿ ਵਿਦਿਆਰਥੀਆਂ ਦੀ ਮੰਗ ਤੇ ਯੋਗਤਾ ਅਨੁਸਾਰ ਉਚੇਰੀ ਸਿੱਖਿਆ ਦੇ ਨੀਟ ਵਰਗੇ ਕੋਰਸਾਂ ਲਈ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਸੁਰਿੰਦਰ ਸਿੰਘ ਭਰੂਰ, ਕੁਲਦੀਪ ਸਿੰਘ ਭੁੱਲਰ, ਇਲਾਕੇ ਦੇ ਆਗੂ ਤੇ ਵਰਕਰ ਤੇ ਸਕੂਲਾਂ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD