Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਜੰਗਲਾਤ ਹੇਠ ਰਕਬਾ ਵਧਿਆ : ਸੰਤੋਖ ਸਿੰਘ ਚੌਧਰੀ

ਕਿਹਾ, ਸਾਡੀ ਨੌਜਵਾਨ ਪੀੜ੍ਹੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਦੇਣ ਵਿੱਚ ਰੁੱਖਾਂ ਦਾ ਅਹਿਮ ਰੋਲ

Santokh Singh Chaudhary, Chaudhary Santokh Singh, Punjab Pradesh Congress Committee, Congress, Jalandhar, Punjab Congress

Web Admin

Web Admin

5 Dariya News

ਜਲੰਧਰ , 24 Aug 2021

Last updated on: Aug 24, 2021, 00:00 IST

ਸੂਬੇ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਜੀਦਾ ਯਤਨ ਕੀਤੇ ਜਾ ਰਹੇ ਹਨ, ਜਿਸ ਦੀ ਲੜੀ ਤਹਿਤ ਅੱਜ 71ਵੇਂ ਰਾਜ ਪੱਧਰੀ ਵਣ ਮਹਾਉਤਸਵ ਮੌਕੇ ਪਿੰਡ ਸਿਸਵਾਂ ਤੋਂ ਸੂਬੇ ਭਰ ਵਿੱਚ ਇਕ ਕਰੋੜ ਤੋਂ ਵੱਧ ਬੂਟੇ ਲਗਾਉਣ ਦੀ ਰਾਜ-ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰਗਟਾਵਾ ਜਲੰਧਰ ਤੋਂ ਲੋਕ ਸਭਾ ਮੈਂਬਰ ਸ਼੍ਰੀ ਸੰਤੋਖ ਸਿੰਘ ਚੌਧਰੀ ਨੇ ਅੱਜ ਇਥੇ ਇਸ ਮੈਗਾ ਮੁਹਿੰਮ ਦੇ ਹਿੱਸੇ ਵਜੋਂ ਰੈਡ ਕਰਾਸ ਭਵਨ, ਜਲੰਧਰ ਵਿਖੇ ਬੂਟੇ ਲਾਉਣ ਮੌਕੇ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਸੂਬੇ ਨੂੰ ਹਰਿਆ-ਭਰਿਆ ਬਣਾਉਣ ਦੇ ਉਪਰਾਲਿਆਂ ਤਹਿਤ ਸੂਬਾ ਸਰਕਾਰ ਵੱਲੋਂ ਜੰਗਲਾਤ ਰਕਬੇ ਵਿੱਚ ਵਾਧਾ ਕਰਦਿਆਂ 2873.83 ਏਕੜ ਹੋਰ ਰਕਬੇ ਨੂੰ ਜੰਗਲਾਤ ਹੇਠ ਲਿਆਂਦਾ ਗਿਆ ਹੈ ਅਤੇ ਪਿਛਲੇ ਚਾਰ ਵਰ੍ਹਿਆ ਦੌਰਾਨ 52905.26 ਏਕੜ ਜ਼ਮੀਨ ‘ਤੇ 214 ਲੱਖ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਹਰਿਆਲੀ ਸਕੀਮ‘ ਅਤੇ ਆਈ-ਹਰਿਆਲੀ ਮੋਬਾਇਲ ਐਪ ਰਾਹੀਂ 123 ਲੱਖ ਬੂਟੇ ਮੁਫ਼ਤ ਵੰਡਣ ਤੋਂ ਇਲਾਵਾ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਕੁਦਰਤ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ।ਸ਼੍ਰੀ ਚੌਧਰੀ ਨੇ ਲੋਕਾਂ ਨੂੰ ਸਰਕਾਰ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਤੇ ਹਰਿਆ-ਭਰਿਆ ਰੱਖਣ ਲਈ ਜਿਥੇ ਸਾਨੂੰ ਸਾਰਿਆਂ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਉਥੇ ਇਨ੍ਹਾਂ ਦੀ ਦੇਖ-ਭਾਲ ਵੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੇ ਸੰਤੁਲਨ ਨੂੰ ਕਾਇਮ ਰੱਖਣ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਈ ਰੱਖਣ ਵਿਚ ਰੁੱਖ ਅਹਿਮ ਰੋਲ ਅਦਾ ਕਰਦੇ ਹਨ ਅਤੇ ਸਾਡੀ ਨੌਜਵਾਨ ਪੀੜ੍ਹੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਪ੍ਰਦਾਨ ਕਰਨ ਵਿੱਚ ਰੁੱਖ ਬੇਹੱਦ ਸਹਾਈ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਈਏ, ਜਿਸ ਲਈ ਹਰੇਕ ਨੂੰ ਇਸ ਨੇਕ ਉਪਰਾਲੇ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਜਸਲੀਨ ਸੇਠੀ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਸਿੰਘ ਅਤੇ ਹੋਰ ਮੌਜੂਦ ਸਨ।

 

 

Tags: Santokh Singh Chaudhary , Chaudhary Santokh Singh , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD