Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ 71ਵੇਂ ਵਣ ਮਹਾਂਉਤਸਵ ਮੌਕੇ ਕਈ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ

ਸੂਬੇ ਵਿੱਚ ਜੰਗਲ ਅਧੀਨ ਰਕਬੇ ਨੂੰ 6.83 ਫ਼ੀਸਦ ਤੋਂ 7.5 ਫ਼ੀਸਦ ਤੱਕ ਵਧਾਉਣ ਦੀ ਯੋਜਨਾ ਉਲੀਕੀ

Sadhu Singh Dharamsot, Congress, Punjab Congress, Government of Punjab, Punjab Government, Punjab, 71st Van Mahotsav, 71st State level Van Mahotsav, Jagmohan Singh Kang

Web Admin

Web Admin

5 Dariya News

ਚੰਡੀਗੜ੍ਹ , 24 Aug 2021

ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ 71ਵੇਂ ਸੂਬਾ ਪੱਧਰੀ ਵਣ ਮਹਾਂਉਤਸਵ ਮੌਕੇ ਲੋਕਾਂ ਨੂੰ ਸਮਰਪਿਤ ਕਈ ਹੋਰ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਧਰਤੀ ‘ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਦੇ ਮੱਦੇਨਜ਼ਰ ਜੰਗਲਾਂ ਅਤੇ ਵਾਤਾਵਰਣ ਵਿਚਲੇ ਮਹੱਤਵਪੂਰਣ ਸੰਬੰਧ 'ਤੇ ਜ਼ੋਰ ਦਿੱਤਾ ਗਿਆ।ਸ੍ਰੀ ਧਰਮਸੋਤ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੰਗਲਾਤ ਅਧੀਨ ਖੇਤਰ ਨੂੰ ਘਟਾਉਣ ਅਤੇ ਖੇਤੀਬਾੜੀ ਅਧੀਨ ਰਕਬੇ ਵਿੱਚ ਵਾਧੇ ਦੇ ਨਤੀਜੇ ਵਜੋਂ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ ਅਤੇ ਵਿਕਾਸ ਸਬੰਧੀ ਗਤੀਵਿਧੀਆਂ ਹਵਾ ਤੇ ਪਾਣੀ ਪ੍ਰਦੂਸ਼ਣ ਅਤੇ ਜਲਵਾਯੂ ਤਬਦੀਲੀ ਦਾ ਕਾਰਨ ਬਣ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਜਲਵਾਯੂ ਪਰਿਵਰਤਨ ਨੂੰ ਸਥਿਰ ਰੱਖਣ ਦਾ ਇਕੋ ਇਕ ਜ਼ਰੀਆ ਜੰਗਲ ਹਨ ਜੋ ਵਾਯੂਮੰਡਲ ਵਿਚਲੀ ਕਾਰਬਨ ਡਾਈਆਕਸਾਈਡ ਨੂੰ ਸੋਖਦੇ ਹਨ।ਸ. ਧਰਮਸੋਤ ਨੇ ਕਿਹਾ ਕਿ ਪਹਿਲਾ ਵਣ ਮਹਾਂਉਤਸਵ ਸਾਲ 1950 ਵਿੱਚ ਮਨਾਇਆ ਗਿਆ ਸੀ, ਜਦ ਕਿ ਪੰਜਾਬ ਵਿੱਚ ਅਜੇ ਵੀ ਜੰਗਲਾਂ ਅਧੀਨ ਰਕਬਾ ਘੱਟ ਹੈ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2030 ਤੱਕ ਜੰਗਲ ਅਧੀਨ ਰਕਬੇ ਨੂੰ 6.83 ਫ਼ੀਸਦ ਤੋਂ 7.5 ਫ਼ੀਸਦ ਤੱਕ ਵਧਾਉਣ ਦੀ ਯੋਜਨਾ ਬਣਾਈ ਹੈ। ਸਾਲ 2019 ਦੀ ਸੈਟੇਲਾਈਟ ਰਿਪੋਰਟ ਅਨੁਸਾਰ, ਸੂਬੇ ਵਿੱਚ ਜੰਗਲ ਅਧੀਨ ਰਕਬੇ ਵਿੱਚ 11.63 ਵਰਗ ਕਿਲੋਮੀਟਰ ਦਾ ਵਾਧਾ ਹੋਇਆ ਹੈ।ਇਸ ਮੌਕੇ ਜੰਗਲਾਤ ਮੰਤਰੀ ਨੇ ਵੱਖ-ਵੱਖ ਸਰਕਾਰੀ ਏਜੰਸੀਆਂ ਜਿਵੇਂ ਡੀਸੀਜ਼/ ਡੀਐਫਓਜ਼/ ਪੈਰਾ ਮਿਲਟਰੀ ਫੋਰਸਿਜ਼/ ਸਕੂਲਾਂ ਅਤੇ ਹੋਰ ਭਾਈਵਾਲਾਂ ਜਿਵੇਂ ਐਨਜੀਓਜ਼ ਆਦਿ ਦੇ ਸਹਿਯੋਗ ਨਾਲ ਇੱਕ ਕਰੋੜ ਤੋਂ ਵੱਧ ਪੌਦੇ ਲਗਾਉਣ ਲਈ ਸੂਬਾ ਪੱਧਰੀ ਵਿਆਪਕ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਇਲਾਵਾ ਸੂਬੇ ਦੇ ਨਾਗਰਿਕਾਂ ਨੂੰ ਰੁੱਖਾਂ ਅਤੇ ਜੰਗਲਾਂ ਦੀ ਸੁਰੱਖਿਆ ਵਿੱਚ ਸਹਿਯੋਗ ਦੇ ਸਮਰੱਥ ਬਣਾਉਣ ਲਈ ਆਈ-ਰਖਵਾਲੀ ਮੋਬਾਈਲ ਐਪਲੀਕੇਸ਼ਨ ਸ਼ੁਰੂ ਕੀਤੀ ਜਿਸ ਜ਼ਰੀਏ ਲੋਕ ਜੰਗਲਾਂ ਨਾਲ ਜੁੜੇ ਅਪਰਾਧਾਂ ਸਬੰਧੀ ਸ਼ਿਕਾਇਤਾਂ ਸਿੱਧੇ ਸਬੰਧਤ ਅਧਿਕਾਰੀਆਂ ਕੋਲ ਭੇਜਣ ਦੇ ਯੋਗ ਹੋ ਜਾਣਗੇ। ਸ਼ੁਰੂ ਕੀਤੇ ਹੋਰ ਪ੍ਰਾਜੈਕਟਾਂ ਵਿੱਚ ਸੂਬੇ ਦੇ ਸਭ ਤੋਂ ਪੁਰਾਣੇ ਦਰਖਤਾਂ ਦੀ ਸੁਰੱਖਿਆ ਲਈ ਇੱਕ ਨਵੀਂ ਯੋਜਨਾ ਵਿਰਾਸਤ-ਏ-ਦਰਖੱਤ ਯੋਜਨਾ ਸ਼ੁਰੂ ਕੀਤੀ ਜਿਸ ਤਹਿਤ ਪੁਰਾਣੇ ਦਰਖਤਾਂ ਨੂੰ ਵਿਰਾਸਤੀ ਦਰਖਤਾਂ ਦਾ ਦਰਜਾ ਦਿੱਤਾ ਜਾਵੇਗਾ। ਇਹ ਰੁੱਖਾਂ ਅਤੇ ਜੰਗਲਾਂ ਦੀ ਸੁਰੱਖਿਆ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਈ ਹੋਵੇਗਾ। 

ਇਸ ਦੇ ਨਾਲ ਹੀ  ਰੇਸ਼ਮ ਉਤਪਾਦਨ ਸਬੰਧੀ ਪ੍ਰਮੁੱਖ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪਠਾਨਕੋਟ ਵਿੱਚ 6 ਪਿੰਡਾਂ ਦੇ ਲਾਭਪਾਤਰੀਆਂ ਨੂੰ ਸ਼ਾਮਲ ਕਰਕੇ ਰੇਸ਼ਮ ਦੇ ਕੀੜੇ ਪਾਲਣ ਲਈ 46 ਘਰ ਅਤੇ ਸ਼ਹਿਤੂਤ ਦੇ 37500 ਪੌਦੇ ਲਗਾਏ ਜਾਣਗੇ ਜਿਸ ਨਾਲ 116 ਲਾਭਪਾਤਰੀਆਂ ਨੂੰ ਲਾਭਮਿਲੇਗਾ।ਸ. ਧਰਮਸੋਤ ਨੇ ਸਿਸਵਾਂ ਵਿਖੇ ਕੁਦਰਤ ਪ੍ਰਤੀ ਜਾਗਰੂਕਤਾ ਕੈਂਪ ਦਾ ਉਦਘਾਟਨ ਵੀ ਕੀਤਾ ਜਿਸ ਤਹਿਤ ਸੂਬੇ ਦੇ ਲੋਕਾਂ ਨੂੰ ਕੁਦਰਤ ਪ੍ਰਤੀ ਜਾਗਰੂਕ ਕਰਨ ਲਈ ਟੈਂਟ ਰਿਹਾਇਸ਼ ਸਹੂਲਤ (3 ਟੈਂਟ) ਸਥਾਪਤ ਕੀਤੀ ਗਈ। ਇਸ ਸਹੂਲਤ ਵਿੱਚ ਬੋਟਿੰਗ, ਈਕੋ ਟ੍ਰੇਲਸ, ਪੰਛੀ ਦੇਖਣਾ, ਟ੍ਰੈਕਿੰਗ ਅਤੇ ਸਾਈਕਲਿੰਗ ਰਾਹੀਂ ਕੁਦਰਤ ਨਾਲ ਰੂ-ਬ-ਰੂ ਕਰਵਾਉਣਾ ਸ਼ਾਮਲ ਹੈ। ਪਿੰਡ ਚਮਰੌਦ, ਧਾਰ ਬਲਾਕ, ਪਠਾਨਕੋਟ ਵਿਖੇ ਕੁਦਰਤ ਜਾਗਰੂਕਤਾ ਕੈਂਪ ਦੇ ਦੂਜੇ ਪੜਾਅ ਵਿੱਚ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਚਾਰ ਹੋਰ ਟੈਂਟ ਸਥਾਪਤ ਕੀਤੇ ਗਏ। ਇਸ ਦੇ ਨਾਲ ਹੀ ਜ਼ਿਪ ਲਾਈਨ ਸਥਾਪਤ ਕੀਤੀ ਗਈ ਹੈ ਅਤੇ ਬੋਟਿੰਗ ਵੀ ਸ਼ੁਰੂ ਕੀਤੀ ਗਈ ਹੈ ਜਦਕਿ ਪਹਿਲੇ ਪੜਾਅ ਵਿੱਚ ਟੈਂਟ ਰਿਹਾਇਸ਼ ਹੀ ਸਥਾਪਤ ਕੀਤੀ ਗਈ ਸੀ।ਇਸ ਤੋਂ ਇਲਾਵਾ ਨੇਚਰ ਇੰਟਰ-ਪ੍ਰਿਟੇਸ਼ਨ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਜਿਸ ਵਿੱਚ ਸੈਲਾਨੀਆਂ ਨੂੰ ਸ਼ਿਵਾਲਿਕ ਖੇਤਰ ਦੇ ਪੌਦਿਆਂ ਅਤੇ ਜੀਵ-ਜੰਤੂਆਂ ਬਾਰੇ ਜਾਗਰੂਕ ਕਰਨ ਸਬੰਧੀ ਸੁਵਿਧਾਜਨਕ ਸਹੂਲਤਾਂ ਹੋਣਗੀਆਂ।ਪਿਛਲੇ 4 ਸਾਲਾਂ ਦੌਰਾਨ ਪੌਦੇ ਲਗਾਉਣ ਸਬੰਧੀ ਯਤਨਾਂ ਤਹਿਤ ਸੂਬੇ ਸਰਕਾਰ ਨੇ ਪੌਦੇ ਲਗਾਉਣ ਸਬੰਧੀ ਮੁਹਿੰਮ ਅਧੀਨ 2,14,00000 ਬੂਟੇ ਲਗਾ ਕੇ 21410 ਹੈਕਟੇਅਰ ਰਕਬਾ ਕਵਰ ਕੀਤਾ। ਇਸ ਤੋਂ ਇਲਾਵਾ, ਘਰ-ਘਰ ਹਰਿਆਲੀ ਸਕੀਮ ਅਧੀਨ 1,23,00000 ਦੇਸੀ ਕਿਸਮਾਂ ਦੇ ਪੌਦੇ ਲੋਕਾਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਸੂਬੇ ਦੇ 12986 ਪਿੰਡਾਂ ਵਿੱਚ 76 ਲੱਖ ਪੌਦੇ ਲਗਾਏ ਗਏ। ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ, ਸੂਬੇ ਵਿੱਚ 60 ਲੱਖ ਪੌਦੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਵੀ ਵੱਡੇ ਪੱਧਰ 'ਤੇ ਐਗਰੋਫੌਰੈਸਟਰੀ ਨੂੰ ਅਪਣਾ ਕੇ ਸੂਬੇ ਵਿੱਚ ਰੁੱਖਾਂ ਅਧੀਨ ਰਕਬੇ ਨੂੰ ਵਧਾਉਣ ਵਿੱਚ ਯੋਗਦਾਨ ਪਾਇਆ ਹੈ। 

ਪਿਛਲੇ 4 ਸਾਲਾਂ ਦੌਰਾਨ ਸੂਬੇ ਵਿੱਚ 13039 ਕਿਸਾਨਾਂ ਨੇ 1 ਕਰੋੜ 49 ਲੱਖ ਪੌਦੇ ਲਗਾਏ ਹਨ।ਸੂਬੇ ਵਿੱਚ ਜੰਗਲੀ ਜੀਵਾਂ ਦੀ ਸਥਿਤੀ ਨੂੰ ਸੁਧਾਰਨ ਦੇ ਸਾਂਝੇ ਯਤਨਾਂ ਦੇ ਹਿੱਸੇ ਵਜੋਂ, ਬਿਆਸ ਕੰਜ਼ਰਵੇਸ਼ਨ ਰਿਜ਼ਰਵ ਵਿੱਚ ਘੜਿਆਲ ਨੂੰ ਸਫ਼ਲਤਾਪੂਰਵਕ ਦੁਬਾਰਾ ਛੱਡਿਆ ਗਿਆ। ਕਈ ਦਹਾਕੇ ਪਹਿਲਾਂ, ਘੜਿਆਲ ਕੁਦਰਤੀ ਤੌਰ 'ਤੇ ਬਿਆਸ ਦਰਿਆ ਵਿੱਚ ਪਾਏ ਜਾਂਦੇ ਸਨ, ਪਰ ਕਈ ਕਾਰਨਾਂ ਕਰਕੇ ਇਹ ਅਲੋਪ ਹੋ ਗਏ। ਇੰਡਸ ਡਾਲਫਿਨ ਬਿਆਸ ਦਰਿਆ ਵਿੱਚ ਪਾਈ ਜਾਣ ਵਾਲੀ ਇੱਕ ਦੁਰਲੱਭ ਅਤੇ ਲੁਪਤ ਹੋ ਰਹੀ ਪ੍ਰਜਾਤੀ ਹੈ। ਇਸ ਪ੍ਰਜਾਤੀ ਨੂੰ ਉੱਚ ਸੁਰੱਖਿਆ ਦੇਣ ਲਈ, ਇਸ ਨੂੰ ਪੰਜਾਬ ਰਾਜ ਜਲ ਜੀਵ ਐਲਾਨਿਆ ਗਿਆ ਹੈ ਜਦਕਿ ਏਸ਼ੀਆ ਦਾ ਸਭ ਤੋਂ ਵੱਡਾ ਪੰਛੀਆਂ ਦਾ ਰਹਿਣ ਬਸੇਰਾ ਛੱਤਬੀੜ ਚਿੜੀਆਘਰ ਵਿੱਚ ਸਥਾਪਤ ਕੀਤਾ ਗਿਆ ਹੈ ਅਤੇ ਇਸ ਸਾਲ ਇੱਕ ਡਾਇਨਾਸੌਰ ਪਾਰਕ ਵੀ ਖੋਲ੍ਹਿਆ ਗਿਆ ਹੈ।ਜੰਗਲਾਤ ਜ਼ਮੀਨ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਯਤਨਾਂ ਬਾਰੇ ਗੱਲ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਅਸੀਂ ਹਜ਼ਾਰਾਂ ਏਕੜ ਜ਼ਮੀਨ ਮੁੜ ਪ੍ਰਾਪਤ ਕਰਨ ਦੇ ਯੋਗ ਹੋਏ ਹਾਂ। ਜੰਗਲ ਅਧੀਨ ਰਕਬੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਗੰਭੀਰ ਸਮੇਂ ਦੌਰਾਨ ਜਦੋਂ ਮਰੀਜ਼ਾਂ ਨੂੰ ਆਕਸੀਜਨ ਦੀ ਸਖ਼ਤ ਜ਼ਰੂਰਤ ਸੀ, ਲੋਕਾਂ ਨੇ ਰੁੱਖਾਂ ਦੀ ਮਹਤੱਤਾ ਨੂੰ ਸਵੀਕਾਰਿਆ।ਇਸ ਮੌਕੇ ਸ੍ਰੀ ਡੀ.ਕੇ. ਤਿਵਾੜੀ, ਵਿੱਤ ਕਮਿਸ਼ਨਰ, ਜੰਗਲਾਤ, ਸ੍ਰੀ ਸਾਧੂ ਸਿੰਘ ਸੰਧੂ, ਚੇਅਰਮੈਨ ਜੰਗਲਾਤ ਸਹਿਕਾਰਤਾ, ਸ੍ਰੀ ਵਿਦਿਆ ਭੂਸ਼ਣ ਕੁਮਾਰ, ਪੀਸੀਸੀਐਫ, ਪੰਜਾਬ, ਸ੍ਰੀ ਜਗਮੋਹਨ ਸਿੰਘ ਕੰਗ, ਸਾਬਕਾ ਕੈਬਨਿਟ ਮੰਤਰੀ ਪੰਜਾਬ, ਸ੍ਰੀ ਆਰ.ਕੇ. ਮਿਸ਼ਰਾ, ਚੀਫ਼ ਵਾਈਲਡ ਲਾਈਫ ਵਾਰਡਨ, ਸ੍ਰੀ ਪਰਵੀਨ ਕੁਮਾਰ, ਵਧੀਕ ਪੀਸੀਸੀਐਫ (ਐਫਸੀਏ) ਅਤੇ ਸੀਈਓ (ਸੀਏਐਮਪੀਏ), ਸ੍ਰੀ ਸੌਰਭ ਗੁਪਤਾ, ਵਧੀਕ ਪੀਸੀਸੀਐਫ (ਵਿਕਾਸ) ਮੌਜੂਦ ਸਨ।

 

Tags: Sadhu Singh Dharamsot , Congress , Punjab Congress , Government of Punjab , Punjab Government , Punjab , 71st Van Mahotsav , 71st State level Van Mahotsav , Jagmohan Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD