Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਨਾਲ ਹੀ ਪੰਜਾਬ ਗੰਨਾ ਕਿਸਾਨਾਂ ਵੱਲੋਂ ਫੌਰੀ ਸੰਘਰਸ਼ ਖਤਮ ਕਰਨ ਦਾ ਫੈਸਲਾ

ਸੂਬੇ ਵਿੱਚ ਗੰਨੇ ਦਾ ਭਾਅ ਹੁਣ ਗੁਆਂਢੀ ਸੂਬੇ ਹਰਿਆਣਾ ਨਾਲੋਂ 2 ਰੁਪਏ ਵੱਧ ਹੋਇਆ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 24 Aug 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਲ 2021-22 ਲਈ ਗੰਨੇ ਦੇ ਪਿੜਾਈ ਸੀਜ਼ਨ ਲਈ ਸੂਬੇ ਵਿੱਚ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਜੋ ਗੁਆਂਢੀ ਸੂਬੇ ਹਰਿਆਣਾ ਨਾਲੋਂ 2 ਰੁਪਏ ਵੱਧ ਹੈ, ਕਰਨ ਦੇ ਐਲਾਨ ਦੇ ਹੁੰਗਾਰੇ ਵਜੋਂ ਪੰਜਾਬ ਦੇ ਗੰਨਾ ਕਿਸਾਨਾਂ ਨੇ ਮੰਗਲਵਾਰ ਨੂੰ ਆਪਣਾ ਸੰਘਰਸ਼ ਖਤਮ ਕਰਨ ਦਾ ਫੈਸਲਾ ਕੀਤਾ।ਇਹ ਮਾਮਲਾ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਕਿਸਾਨ ਯੂਨੀਅਨ ਆਗੂਆਂ ਨਾਲ ਮੀਟਿੰਗ ਵਿੱਚ ਹੱਲ ਹੋਇਆ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਐਲਾਨੇ ਜਾਂਦੇ ਗੰਨੇ ਦੇ ਭਾਅ (ਐਸ.ਏ.ਪੀ.) ਵਿੱਚ ਵਾਧੇ ਦੀ ਸਹਿਮਤੀ ਦਿੰਦਿਆਂ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਸਥਿਤੀ ਕਾਰਨ ਸਰਕਾਰ ਨੂੰ ਗੰਨੇ ਦਾ ਢੁੱਕਵਾਂ ਭਾਅ ਵਧਾਉਣ ਲਈ ਰੋਕੀ ਰੱਖਿਆ। ਕਿਸਾਨ ਯੂਨੀਅਨ ਆਗੂਆਂ ਨੇ ਪਹਿਲਾਂ ਕਿਹਾ ਕਿ ਪੰਜਾਬ ਇਸ ਸਮੇਂ ਦੌਰਾਨ ਹਰਿਆਣਾ ਦੀ ਤਰਜ਼ 'ਤੇ ਗੰਨੇ ਦਾ ਭਾਅ ਵਧਾਉਣ ਵਿੱਚ ਨਾਕਾਮ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਲਈ ਕਿਸਾਨਾਂ ਉਤੇ ਦੋਸ਼ ਨਹੀਂ ਦਿੱਤਾ ਜਾ ਸਕਦਾ ਜਿਹੜੀ ਕਿ ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ ਕਾਰਨ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਆਪਣਾ ਸਰਵੋਤਮ ਕਰਨਾ ਚਾਹੁੰਦੇ ਹਨ, ਸੂਬੇ ਦੇ ਵਿੱਤੀ ਸੰਕਟ ਕਾਰਨ ਉਹ ਪਹਿਲਾਂ ਗੰਨੇ ਦਾ ਭਾਅ ਵਧਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਆਰਥਿਕ ਪ੍ਰਸਥਿਤੀਆਂ ਦੇ ਮੱਦੇਨਜ਼ਰ ਸਹਿਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ ਨਾਲ ਜੁੜੇ ਕਿਸਾਨਾਂ ਦੀਆਂ ਲੋੜਾਂ ਦਾ ਸੰਤੁਲਨ ਬਣਾਉਣਾ ਬਹੁਤ ਔਖਾ ਹੈ।ਰਾਣਾ ਗੁਰਜੀਤ ਸਿੰਘ ਜੋ ਕਾਂਗਰਸ ਦੇ ਵਿਧਾਇਕ ਤੋਂ ਇਲਾਵਾ ਖੁਦ ਖੰਡ ਮਿੱਲ ਦੇ ਮਾਲਕ ਵੀ ਹਨ, ਨੇ ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾਂ ਦੀ ਮੰਗ ਦੀ ਹਮਾਇਤ ਕੀਤੀ।

ਸੰਯੁਕਤ ਕਿਸਾਨ ਮੋਰਚਾ ਜੋ ਬੀਤੇ ਕਈ ਦਿਨਾਂ ਤੋਂ ਗੰਨਾ ਕਿਸਾਨਾਂ ਦਾ ਅੰਦੋਲਨ ਚਲਾ ਰਿਹਾ ਹੈ, ਦੀ ਨੁਮਾਇੰਦਗੀ ਕਰ ਰਹੇ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਸਮੱਸਿਆ ਸੁਲਝਾਉਣ ਅਤੇ ਗੰਨੇ ਦੇ ਭਾਅ ਵਿਚ ਵਾਧੇ ਦਾ ਐਲਾਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ਵਿਖੇ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਕਿਸਾਨਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 5 ਲੱਖ ਰੁਪਏ ਦਾ ਮੁਆਵਜ਼ੇ ਦੇਣ ਦੇ ਕਦਮ ਦੀ ਵੀ ਸ਼ਲਾਘਾ ਕੀਤੀ।ਮੁੱਖ ਮੰਤਰੀ ਵੱਲੋਂ ਮੰਗ ਨੂੰ ਪ੍ਰਵਾਨ ਕਰਨ ਤੋਂ ਖੁਸ਼ੀ ਜ਼ਾਹਰ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਸਮੇਤ ਸੰਯੁਕਤ ਮੋਰਚੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਵਿੱਚੋਂ ਰਾਜੇਵਾਲ ਤੋਂ ਇਲਾਵਾ ਕੁਲਵੰਤ ਸਿੰਘ ਸੰਧੂ, ਹਰਮੀਤ ਕਾਦੀਆ, ਜੰਗਵੀਰ ਸਿੰਘ ਚੌਹਾਨ, ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ, ਕੁਲਦੀਪ ਸਿੰਘ ਵਜੀਦਪੁਰ, ਬਲਦੇਵ ਸਿੰਘ ਸਿਰਸਾ, ਬਲਦੇਵ ਸਿੰਘ ਦੱਪਰ ਤੇ ਬਲਵਿੰਦਰ ਸਿੰਘ ਔਲਖ ਹਾਜ਼ਰ ਸਨ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਨਾਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸੰਸਦ ਮੈਂਬਰ ਪਰਨੀਤ ਕੌਰ ਤੇ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਡਾ. ਰਾਜ ਕੁਮਾਰ ਵੇਰਕਾ, ਫਤਹਿਜੰਗ ਸਿੰਘ ਬਾਜਵਾ, ਨਵਜੇਤ ਸਿੰਘ ਚੀਮਾ ਤੇ ਸੁਸ਼ੀਲ ਕੁਮਾਰ ਰਿੰਕੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ, ਵਿੱਤ ਕਮਿਸ਼ਨਰ ਸਹਿਕਾਰਤਾ ਕੇ ਸਿਵਾ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ ਤੇ ਕੇਨ ਕਮਿਸ਼ਨਰ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD