Thursday, 16 May 2024

 

 

ਖ਼ਾਸ ਖਬਰਾਂ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ

 

ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਦੇਸ਼ ਦੇ ਉਪ- ਰਾਸ਼ਟਰਪਤੀ ਨੂੰ ਮਿਲੇਗਾ 'ਆਪ' ਦਾ ਵਫ਼ਦ : ਹਰਪਾਲ ਸਿੰਘ ਚੀਮਾ

ਚੀਮਾ ਦੀ ਅਗਵਾਈ 'ਚ 'ਆਪ' ਵਿਧਾਇਕਾਂ ਦੇ ਵਫ਼ਦ ਨੇ ਵਿਦਿਆਰਥੀਆਂ ਦੇ ਧਰਨੇ 'ਚ ਕੀਤੀ ਸ਼ਿਰਕਤ

Harpal Singh Cheema, AAP, Aam Aadmi Party, Aam Aadmi Party Punjab, AAP Punjab Kultar Singh Sandhwan, Manjit Singh Bilaspur, Kulwant Singh Pandori, Jai Singh Rodi, Amarjit Singh Sandoa, Malvinder Singh Kang, Gagandeep Singh Chadha, Narinder Singh Shergill, Parminder Singh Goldy, Navjot Singh Saini, Garry Birring, Dinesh Chadha

Web Admin

Web Admin

5 Dariya News

ਚੰਡੀਗੜ , 24 Aug 2021

ਕੇਂਦਰ ਦੀ ਨਰਿੰਦਰ ਮੋਦੀ  ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ ਦੀਆਂ ਲਗਾਤਾਰ ਟਾਲੀਆ ਜਾ ਰਹੀਆਂ ਸੈਨੇਟ ਚੋਣਾ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਲਾਏ ਧਰਨੇ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜ਼ੋਰਦਾਰ ਸਮਰਥਨ ਕੀਤਾ ਹੈ। ਇਸ ਧਰਨੇ ਨੂੰ ਹਿਮਾਇਤ ਦੇਣ ਲਈ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਤੇ ਆਗੂਆਂ ਨੇ ਮੰਗਲਵਾਰ ਨੂੰ ਉਪ- ਕੁਲਪਤੀ (ਵੀ.ਸੀ) ਦਫ਼ਤਰ ਅੱਗੇ ਲੱਗੇ ਵਿਦਿਅਰਥੀਆਂ ਦੇ ਧਰਨੇ 'ਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ, ਜਿਸ 'ਚ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ), ਪਾਰਟੀ ਆਗੂ ਮਲਵਿੰਦਰ ਸਿੰਘ ਕੰਗ, ਗਗਨਦੀਪ ਸਿੰਘ ਚੱਢਾ, ਨਰਿੰਦਰ ਸਿੰਘ ਸ਼ੇਰਗਿੱਲ, ਪਰਮਿੰਦਰ ਸਿੰਘ ਗੋਲਡੀ, ਨਵਜੋਤ ਸਿੰਘ ਸੈਣੀ, ਗੈਰੀ ਵੜਿੰਗ, ਦਿਨੇਸ਼ ਚੱਢਾ, ਗੋਬਿੰਦਰ ਮਿੱਤਲ, ਹਰਸ਼ ਜਲੰਧਰੀ ਅਤੇ ਭੁਪਿੰਦਰ ਸਿੰਘ ਬਾਠ ਸ਼ਾਮਲ ਸਨ।ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ, ਟੀਚਿੰਗ ਸਟਾਫ਼ ਦੇ ਆਗੂਆਂ ਅਤੇ ਨਾਨ- ਟੀਚਿੰਗ ਸਟਾਫ਼ ਦੇ ਆਗੂਆਂ ਦੇ ਵਫ਼ਦ ਨੂੰ ਨਾਲ ਲੈ ਕੇ ਦੇਸ਼ ਦੇ ਉਪ- ਰਾਸ਼ਟਰਪਤੀ ਅਤੇ ਪੀ.ਯੂ ਦੇ ਕੁਲਪਤੀ ਵੈਂਕਈਆ ਨਾਇਡੂ ਨੂੰ ਮਿਲਣਗੇ, ਜਿਸ ਸੰਬੰਧੀ ਉਪ- ਰਾਸ਼ਟਰਪਤੀ ਤੋਂ ਸਮਾਂ ਲੈ ਲਿਆ ਗਿਆ ਹੈ। ਉਨਾਂ ਹੋਰਨਾਂ ਪਾਰਟੀ ਆਗੂਆਂ ਨੂੰ ਇਸ ਮੁੱਦੇ 'ਤੇ ਇੱਕਜੁਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਦਬਾਅ ਪਾਉਣ ਦੀ ਅਪੀਲ ਕੀਤੀ।ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਲਈ ਸਿੱਖਿਆ ਅਤੇ ਸਿਹਤ ਸਭ ਤੋਂ ਪ੍ਰਮੁੱਖ ਮੁੱਦੇ ਹਨ। ਦਿੱਲੀ ਦੀ ਕੇਜਰੀਵਾਲ ਸਰਕਾਰ ਸਿੱਖਿਆ 'ਤੇ ਸਾਢੇ 26 ਫ਼ੀਸਦੀ ਬਜਟ ਖਰਚ ਕਰਦੀ ਹੈ, ਜਿਸ ਕਰਕੇ ਦਿੱਲੀ 'ਚ ਸਕੂਲ ਅਤੇ ਉਚ ਸਿੱਖਿਆ ਦੀ ਕਾਇਆ ਕਲਪ ਹੋ ਗਈ ਹੈ। 

ਉਨਾਂ ਐਲਾਨ ਕੀਤਾ ਜੇ 'ਆਪ' ਸੱਤਾ 'ਚ ਆਉਂਦੀ ਹੈ ਤਾਂ ਪੰਜਾਬ ਵਿੱਚ ਵੀ ਸਿਹਤ ਅਤੇ ਸਿੱਖਿਆ ਪ੍ਰਾਥਮਿਕ ਮੁੱਦੇ ਹੋਣਗੇ। ਪੰਜਾਬ ਦੇ ਦਮ ਤੋੜ ਰਹੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵਿੱਤੀ ਤੇ ਪ੍ਰਸ਼ਾਸ਼ਨਿਕ ਸੰਕਟ 'ਚੋਂ ਕੱਢਿਆ ਜਾਵੇਗਾ। ਚੀਮਾ ਨੇ ਕਿਹਾ ਪੰਜਾਬ ਯੂਨੀਵਰਸਿਟੀ ਚੰਡੀਗੜ ਲਈ ਪੰਜਾਬ ਸਰਕਾਰ ਦੇ ਬਜਟ ਨੂੰ ਦੁੱਗਣਾ ਕੀਤਾ ਜਾਵੇਗਾ।ਹਰਪਾਲ ਸਿੰਘ ਚੀਮਾ ਨੇ ਕਿਹਾ, 'ਭਾਰਤੀ ਜਨਤਾ ਪਾਰਟੀ ਰਾਸ਼ਟਰੀ ਸਵੈਮ ਸੰਘ ਦੇ ਇਸ਼ਾਰੇ 'ਤੇ ਪੰਜਾਬ ਯੂਨੀਵਰਸਿਟੀ ਦਾ ਭਗਵਾਕਰਨ  ਕਰਨਾ ਚਾਹੁੰਦੀ ਹੈ, ਜਿਸ ਨੂੰ ਕਦੇਂ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਇੱਕ ਲੋਕਤੰਤਰੀ ਬਾਡੀ ਹੈ, ਜਿਸ 'ਚ ਵਿਦਿਅਕ ਖੇਤਰ ਨਾਲ ਜੁੜੇ ਹਰੇਕ ਵਰਗ ਨੂੰ ਨੁਮਾਇੰਦਗੀ ਮਿਲਦੀ ਹੈ, ਪਰ ਮੌਜ਼ੂਦਾ ਵਾਇਸ ਚਾਂਸਲਰ ਮੋਦੀ ਸਰਕਾਰ ਦੇ ਇਸਾਰੇ 'ਤੇ ਸੈਨੇਟ ਚੋਣਾ ਨਹੀਂ ਕਰਵਾ ਰਿਹਾ ਤਾਂ ਜੋ ਯੂਨੀਵਰਸਿਟੀ ਤੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾਵੇ।' ਉਨਾਂ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ 'ਚ ਗਰੈਜ਼ੂਏਟ ਹਲਕਿਆਂ ਵਿੱਚ ਪੰਜਾਬ ਦੇ 15 ਨੌਜਵਾਨ ਚੁੱਣ ਕੇ ਜਾਣੇ ਹਨ ਅਤੇ ਇਹ ਚੁੱਣੇ ਹੋਏ ਨੌਜਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਹੱਕਾਂ ਅਤੇ ਮੰਗਾਂ ਲਈ ਆਵਾਜ਼ ਬੁਲੰਦ ਕਰਨਗੇ।ਚੀਮਾ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਦਾ ਵੀ.ਸੀ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਭਾਜਪਾ ਦੀ ਮੋਦੀ ਸਰਕਾਰ  ਦੇ ਇਸ਼ਾਰੇ 'ਤੇ ਇਹ ਸੈਨੇਟ ਚੋਣਾ ਨਹੀਂ ਕਰਵਾ ਰਿਹਾ ਕਿਉਂਕਿ ਉਹ ਸੈਨੇਟ ਦੀ ਲੋਕਸ਼ਾਹੀ ਪ੍ਰੀਕ੍ਰਿਆ ਨੂੰ ਖ਼ਤਮ ਕਰਨਾ ਚਾਹੁੰਦਾ ਹੈ ਅਤੇ ਆਪਣੇ ਨੁਮਾਇੰਦੇ ਨਾਮਜਦ ਕਰਕੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ) ਦਾ ਏਜੰਡਾ ਲਾਗੂ ਕਰਨਾ ਚਾਹੁੰਦਾ ਹੈ।ਵਿਰੋਧੀ ਧਿਰ ਦੇ ਨੇਤਾ ਨੇ ਸਪਸ਼ਟ ਕੀਤਾ ਕਿ ਪੰਜਾਬ ਯੂਨੀਵਰਸਿਟੀ ਕੇਵਲ ਇੱਕ ਵਿਦਿਅਕ ਅਦਾਰਾ ਨਹੀਂ, ਸਗੋਂ ਪੰਜਾਬ ਦੀ ਸ਼ਾਨ ਅਤੇ ਧਰੋਹਰ ਹੈ। ਇਸ ਲਈ ਇਸ ਧਰੋਹਰ ਨੂੰ ਹੜੱਪਣ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾਵੇਗਾ। ਚੀਮਾ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ  ਲਈ ਜਲਦ ਤੋਂ ਜਲਦ ਚੋਣਾ ਕਰਵਾਈਆਂ ਜਾਣ ਅਤੇ ਸੈਨੇਟ ਦੀ ਲੋਕਤੰਤਰਿਕ ਪ੍ਰਣਾਲੀ ਬਹਾਲ ਕੀਤੀ ਜਾਵੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab Kultar Singh Sandhwan , Manjit Singh Bilaspur , Kulwant Singh Pandori , Jai Singh Rodi , Amarjit Singh Sandoa , Malvinder Singh Kang , Gagandeep Singh Chadha , Narinder Singh Shergill , Parminder Singh Goldy , Navjot Singh Saini , Garry Birring , Dinesh Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD