Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ : ਐਸ.ਐਸ.ਪੀ.ਸੰਦੀਪ ਗੋਇਲ

ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਗੋਇਲ ਵੱਲੋਂ ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਮੀਡੀਆ ਨਾਲ ਪਲੇਠੀ ਮਿਲਣੀ

Fatehgarh Sahib, Sandeep Goyal, SSP Fatehgarh Sahib, Fatehgarh Sahib Police

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 24 Aug 2021

Last updated on: Aug 24, 2021, 00:00 IST

ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਗੋਇਲ ਨੇ ਆਪਣੇ ਅਹੁਦੇ ਦਾ ਕਾਰਜਭਾਰ ਸਾਂਭਣ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਮੀਡੀਆ ਕਰਮੀਆਂ ਨਾਲ ਪਲੇਠੀ ਮਿਲਣੀ ਦੌਰਾਨ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਨਸੀਬ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਉਤੇ ਬਤੌਰ ਜ਼ਿਲ੍ਹਾ ਪੁਲੀਸ ਮੁਖੀ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ, ਜਿਸ ਨੂੰ ਉਹ ਤਨਦੇਹੀ ਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁਲੀਸ ਕਰੀਅਰ ਦੀ ਸ਼ੁਰੂਆਤ ਬਤੌਰ ਡੀ.ਐਸ.ਪੀ. ਪ੍ਰੋਬੇਸ਼ਨਰੀ, ਸਾਲ 1994 ਵਿੱਚ ਫ਼ਤਹਿਗੜ੍ਹ ਸਾਹਿਬ ਤੋਂ ਹੀ ਕੀਤੀ ਸੀ।ਸ਼੍ਰੀ ਗੋਇਲ ਨੇ ਦੱਸਿਆ ਕਿ ਟਰੇਨਿੰਗ ਉਪਰੰਤ ਉਨ੍ਹਾਂ ਦੀ ਪਹਿਲੀ ਪੋਸਟਿੰਗ ਡੀ.ਐਸ.ਪੀ. ਪੱਟੀ ਵਜੋਂ ਹੋਈ। ਉਪਰੰਤ ਉਨ੍ਹਾਂ ਨੇ ਡੀ.ਐਸ.ਪੀ. ਲੁਧਿਆਣਾ ਸਿਟੀ ਵਜੋਂ ਸੇਵਾਵਾਂ ਨਿਭਾਈਆਂ ਤੇ ਪੀ.ਸੀ.ਆਰ. ਪ੍ਰਣਾਲੀ ਦਾ ਖਾਕਾ ਤਿਆਰ ਕਰਨ ਤੇ ਉਪਰੰਤ ਉਸ ਨੂੰ ਲਾਗੂ ਕਰਵਾਉਣ ਸਬੰਧੀ ਉਨ੍ਹਾਂ ਨੂੰ ਵੱਖ ਵੱਖ ਜ਼ਿੰਮੇਵਾਰੀਆਂ ਨਿਭਾਉਣ ਦਾ ਮੌਕਾ ਮਿਲਿਆ। ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦਿਆਂ ਉਹ ਸਾਲ 2006 ਵਿੱਚ ਐਸ.ਪੀ. ਵਿਜੀਲੈਂਸ ਬਣੇ। ਉਸ ਉਪਰੰਤ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਤੌਰ ਜ਼ਿਲ੍ਹਾ ਪੁਲੀਸ ਮੁਖੀ ਸੇਵਾਵਾਂ ਨਿਭਾਉਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇਗਾ ਤੇ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਤੇ ਲੋਕਾਂ ਨੂੰ ਵੱਖ ਵੱਖ ਅਲਾਹਮਤਾਂ ਤੋਂ ਬਚਾਉਣ ਵਿੱਚ ਮੀਡੀਆ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਉਨ੍ਹਾਂ ਨੇ ਜਿੱਥੇ ਮੀਡੀਆ ਤੋਂ ਸਹਿਯੋਗ ਦੀ ਮੰਗ ਕੀਤੀ ਉਥੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਨੂੰ ਬਿਹਤਰ ਬਨਾਉਣ ਸਬੰਧੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਿਸੇ ਵੀ ਤਰ੍ਹਾਂ ਤੇ ਮਾੜੇ ਕੰਮ ਜਾਂ ਅਨਸਰ ਦੀ ਸੂਚਨਾ ਫੌਰੀ ਪੁਲੀਸ ਨੂੰ ਦੇਣ ਤਾਂ ਜੋ ਮਾੜੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।ਜ਼ਿਕਰਯੋਗ ਹੈ ਲੁਧਿਆਣਾ ਵਿਖੇ ਹੌਜ਼ਰੀ ਸਨਅੱਤ ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ ਲੋਕਾਂ ਦਾ ਬਚਾਅ ਕਰਦਿਆਂ ਉਹ ਖੁਦ ਜ਼ਖ਼ਮੀ ਹੋ ਗਏ ਸਨ, ਜਿਸ ਸਬੰਧੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੈਡਲ ਨਾਲ ਸਨਮਾਨਿਆ ਗਿਆ ਸੀ।ਇਸ ਦੇ ਨਾਲ ਨਾਲ ਪੂਰਨ ਸਮਰਪਣ ਭਾਵਨਾ ਨਾਲ ਕੰਮ ਕਰਨ ਸਬੰਧੀ ਉਨ੍ਹਾਂ ਦਾ ਮੁੱਖ ਮੰਤਰੀ, ਪੰਜਾਬ ਵੱਲੋਂ ਸਨਮਾਨ ਕੀਤਾ ਜਾ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਕੰਮ ਲਈ ਉਨ੍ਹਾਂ ਨੂੰ 09 ਡੀ.ਜੀ. ਕਮੈਂਡੇਸ਼ਨ ਡਿਸਕਸ ਵੀ ਮਿਲ ਚੁੱਕੀਆਂ ਹਨ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੁਲੀਸ ਮੁਖੀ ਵਜੋਂ ਕਾਰਜਭਾਰ ਸੰਭਾਲਣ ਤੋਂ ਪਹਿਲਾਂ ਉਹ ਬਰਨਾਲਾ ਵਿਖੇ ਜ਼ਿਲ੍ਹਾ ਪੁਲੀਸ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਇਸ ਮੌਕੇ ਐਸ.ਪੀ. (ਐਚ) ਹਰਪਾਲ ਸਿੰਘ, ਐਸ.ਪੀ. (ਡੀ) ਜਗਜੀਤ ਸਿੰਘ ਜੱਲ੍ਹਾ, ਐਸ.ਪੀ. ਨਵਰੀਤ ਸਿੰਘ ਵਿਰਕ ਸਮੇਤ ਵੱਖ ਵੱਖ ਅਧਿਕਾਰੀ ਤੇ ਮੀਡੀਆ ਕਰਮੀ ਹਾਜ਼ਰ ਸਨ।

 

Tags: Fatehgarh Sahib , Sandeep Goyal , SSP Fatehgarh Sahib , Fatehgarh Sahib Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD