Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਵਾਸੀਆ ਨੂੰ ਵਣ ਮਹਾਂਉਤਸਵ ਅਤੇ ਆਜਾਦੀ ਦਾ ਅਮ੍ਰਿੰਤ ਮਹਾਉਤਸਵ ਤਹਿਤ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ

ਨੈਸ਼ਨਲ ਹਾਈਵੇ ਗਰੀਨ ਮਿਸ਼ਨ ਤਹਿਤ ਰਾਸ਼ਟਰੀ ਮਾਰਗ ਤੇ ਪੌਦੇ ਲਗਾਏ

DC Faridkot, Vimal Kumar Setia, Deputy Commissioner Faridkot, Faridkot, 71st Van Mahotsav

Web Admin

Web Admin

5 Dariya News

ਫਰੀਦਕੋਟ , 24 Aug 2021

Last updated on: Aug 24, 2021, 00:00 IST

ਅੱਜ 71ਵੇਂ ਰਾਜ ਪੱਧਰੀ ਵਣ ਮਹਾਂਉਤਸਵ ਅਤੇ ਆਜਾਦੀ ਦੀ 74ਵੀ ਵਰੇਗੰਢ ਨੂੰ ਸਮਰਪਿਤ ਆਜਾਦੀ ਦਾ ਅਮ੍ਰਿੰਤ ਮਹਾਉਤਸਵ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਅਤੇ ਜਿਲ੍ਹੇ ਵਿੱਚ ਜੰਗਲਾਤ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਰਾਸ਼ਟਰੀ ਰਾਜ ਮਾਰਗ ਪਠਾਨਕੋਟ-ਅਬੋਹਰ ਤੇ ਪਿੰਡ ਚੰਦਬਾਜਾ (ਫਰੀਦਕੋਟ) ਨਜ਼ਦੀਕ ਪੌਦੇ ਲਗਾਉਣ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਕੀਤੀ ਗਈ। ਇਸ ਮੌਕੇ ਜਗਲਾਤ ਵਿਭਾਗ ਤੇ ਅਧਿਕਾਰੀ, ਐਨ.ਜੀ.ਓ. ਦੇ ਅਹੁਦੇਦਾਰ ਤੇ ਮੈਂਬਰਾਂ ਸਮੇਤ ਆਮ ਲੋਕ ਵੀ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਆਲੇ ਦੁਆਲੇ, ਆਪਣੇ ਘਰ ਅਤੇ ਆਪਣੇ ਜਿਲ੍ਹੇ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਈਏ ਤਾਂ ਜੋ ਆਕਸੀਜਨ ਦੀ ਕੋਈ ਕਮੀ ਨਾ ਰਹੇ ਅਤੇ ਵਾਤਾਵਰਨ ਸੰਤੁਲਿਤ ਬਣਿਆ ਰਹੇ। ਉਨ੍ਹਾਂ ਕਿਹਾ ਕਿ ਰੁੱਖ ਅਤੇ ਮਨੁੱਖ ਦੀ ਜਨਮ ਤੋਂ ਲੈ ਕੇ ਉਸ ਤੇ ਆਖਰੀ ਸਮੇਂ ਤੱਕ ਰੁੱਖਾ ਨਾਲ ਸਾਂਝ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਵਣ ਵਿਭਾਗ ਫਰੀਦਕੋਟ ਵੱਲੋਂ ਜਿਲ੍ਹੇ ਨੂੰ ਹਰਾ ਭਰਾ ਬਣਾਉਣ ਲਈ ਪੌਦੇ ਤਿਆਰ ਕਰਨ ਲਈ ਚਾਰ ਨਰਸਰੀਆਂ ਬਣਾਈਆਂ ਗਈਆਂ ਹਨ, ਜਿਹੜੀਆਂ ਕਿ ਰਾਜਸਥਾਨ ਫੀਡਰ ਨਹਿਰ  ਫਰੀਦਕੋਟ, ਬਾਬਾ ਫਰੀਦ ਨਰਸਰੀ ਨੇੜੇ ਮੌੜ ਫਾਰਮ, ਢਿਲਵਾ ਕਲਾ ਅਤੇ ਬੀੜ ਘੁਗਿਆਣਾ ਨਰਸਰੀ ਵਿਖੇ ਚੱਲ ਰਹੀਆਂ ਹਨ ਜਿਨ੍ਹਾਂ ਵਿਚ 5 ਲੱਖ 50 ਹਜ਼ਾਰ ਪੌਦੇ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਲ 2021-22 ਵਿਚ ਮਹਿਕਮੇ ਵੱਲੋਂ ਆਪਣੀਆਂ ਸਟ੍ਰਿਪਾਂ ਜਿਵੇ ਕਿ ਨਹਿਰਾਂ ਸੜਕਾਂ ਅਤੇ ਡਰੇਨਾਂ ਦੇ ਕੰਪਨਸੈਟਰੀ-ਅਫਾਰਸਟੇਸ਼ਨ ਅਤੇ ਪਨਕੈਪਾਂ ਸਕੀਮ ਤਹਿਤ 81 ਹਜ਼ਾਰ ਪੌਦੇ ਲਗਾਏ ਹਨ ਅਤੇ ਸਕੂਲਾਂ ਅਤੇ ਸਾਂਝੀਆਂ ਥਾਵਾਂ ਉੱਪਰ 32,520 ਪੌਦੇ ਲਗਾਏ ਹਨ। 

ਮਨਰੇਗਾ ਸਕੀਮ ਤਹਿਤ ਲਿੰਗ ਸੜਕਾਂ ਤੇ 30 ਹਜ਼ਾਰ ਪੌਦੇ ਲਗਾਏ ਗਏ ਹਨ ਅਤੇ ਘਰ ਘਰ ਹਰਿਆਲੀ ਤਹਿਤ 90 ਹਜ਼ਾਰ ਪੌਦੇ ਸਪਲਾਈ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਸਬ ਮਿਸ਼ਨ-ਆਨ ਐਗਰੋਫਾਰਸੈਟਰੀ ਸਕੀਮ ਤਹਿਤ 60 ਹਜ਼ਾਰ ਪੌਦੇ ਸਪਲਾਈ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਜਿੱਥੇ ਜੰਗਲਾਤ ਵਿਭਾਗ ਵੱਲੋਂ ਵੱਡੀ ਪੱਧਰ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਅਤੇ  ਹੋਰ ਸੰਸਥਾਵਾਂ ਨੂੰ ਮੁਫਤ ਪੌਦੇ ਵੰਡੇ ਜਾ ਰਹੇ ਹਨ, ਉੱਥੇ ਹੀ ਫਰੀਦਕੋਟ ਜਿਲ੍ਹੇ ਦੀਆਂ ਵੱਖ ਵੱਖ ਸਵੈ ਸੇਵੀ ਤੇ ਵਾਤਾਵਰਨ ਨੂੰ ਬਚਾਉਣ ਅਤੇ ਹਰਿਆ ਭਰਿਆ ਕਰਨ ਵਾਲੀਆਂ ਸੰਸਥਾਵਾਂ ਵੀ ਇਸ ਕੰਮ ਵਿਚ ਵਧ ਚੜ੍ਹ ਕੇ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜ ਮਾਰਗ ਤੇ ਨੈਸ਼ਨਲ ਹਾਈਵੇ ਗਰੀਨ ਮਿਸ਼ਨ ਤਹਿਤ 216 ਤੋਂ 266 ਤੱਕ  ਫਰੀਦਕੋਟ ਜਿਲ੍ਹੇ ਦੇ  ਏਰੀਏ ਵਿੱਚ 39 ਹਜ਼ਾਰ ਦੇ ਕਰੀਬ ਪੌਦੇ ਲਗਾ ਕੇ ਇਸ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਜਿਲ੍ਹੇ ਵਿੱਚ ਲੋਕਾਂ  ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਗਰੂਕ ਕਰਨ ਲਈ ਵਣ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਜਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਸਰਕਾਰ ਦੀਆਂ ਜੰਗਲਾਤ ਨੂੰ ਉਤਸ਼ਾਹਤ ਕਰਨ ਲਈ ਵੱਖ ਵੱਖ ਸਕੀਮਾਂ ਦਾ ਲਾਭ ਵੀ ਉਠਾਉਣ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡਾਂ ਦੀਆਂ ਕਲੱਬਾਂ, ਪੰਚਾਇਤਾਂ ਨੂੰ ਬੂਟੇ ਵੰਡਣ ਵਾਲੀ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸ੍ਰੀ ਤੇਜਿੰਦਰ ਸਿੰਘ ਜੰਗਲਾਤ ਅਫਸਰ, ਸ੍ਰੀ ਬੋਹੜ ਸਿੰਘ, ਸ੍ਰੀ ਸ਼ੀਤਲ ਸਿੰਘ, ਸ੍ਰੀ ਗੁਰਪ੍ਰੀਤ ਸਿੰਘ ਚੰਦਬਾਜਾ, ਸ੍ਰੀ ਮੱਘਰ ਸਿੰਘ ਫਰੀਦਕੋਟ, ਸ੍ਰੀ ਸਿਮਰਨਜੀਤ ਸਿੰਘ ਢਿੱਲੋਂ, ਸ੍ਰੀ ਸੰਦੀਪ ਸਿੰਘ, ਸ੍ਰੀ ਗੁਰਕਿਰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot , 71st Van Mahotsav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD