Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਹਸਪਤਾਲਾਂ ਦੇ ਵਾਰਡਾਂ ਨੂੰ ਕਲਾਸਰੂਮ ਵਿੱਚ ਬਦਲਣ ਦੇ ਮਿਸ਼ਨ ਨਾਲ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ

Balbir Singh Sidhu, Health and Family Welfare Minister, Punjab, Congress, Chandigarh, Punjab Government, Government of Punjab, Care Companion Program

Web Admin

Web Admin

5 Dariya News

ਚੰਡੀਗੜ੍ਹ , 25 Aug 2021

Last updated on: Aug 25, 2021, 00:00 IST

ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ, ਪੰਜਾਬ ਸਰਕਾਰ ਨੇ ਅੱਜ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਿਸ ਦਾ ਉਦੇਸ਼ ਹਸਪਤਾਲ ਦੇ ਹਾਲਵੇਅ/ਵਾਰਡਾਂ ਨੂੰ ਕਲਾਸਰੂਮ ਅਤੇ ਦੇਖਭਾਲ ਲਈ ਉਪਲਬਧ ਸਭ ਤੋਂ ਬਿਹਤਰ ਸਰੋਤ ਵਿੱਚ ਬਦਲਣਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਰੀਜ਼ ਦੇ ਆਪਣੇ ਪਰਿਵਾਰ ਨੂੰ ਹਸਪਤਾਲ ਅਤੇ ਘਰ ਵਿੱਚ ਆਪਣੇ ਅਜ਼ੀਜ਼ਾਂ ਦੀ ਦੇਖਭਾਲ ਲਈ ਜਾਗਰੂਕ ਕਰਦਿਆਂ ਪੰਜਾਬ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ ਅਤੇ ਹੁਣ ਪੰਜਾਬ ਇਸ ਸਕੀਮ ਨੂੰ ਸਬ-ਡਵੀਜ਼ਨ ਹਸਪਤਾਲਾਂ ਤੱਕ ਪਹੁੰਚਾਉਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਨਵਜਾਤ ਬੱਚਿਆਂ ਦੀਆਂ 22 ਫ਼ੀਸਦੀ ਤੋਂ ਵੱਧ ਮੌਤਾਂ ਹੁੰਦੀਆਂ ਹਨ ਜੋ ਸਾਲਾਨਾ 5,22,000 ਮੌਤਾਂ ਬਣਦੀਆਂ ਹਨ ਜੋ ਕਿ ਵਿਸ਼ਵ ਦੇ ਕਿਸੇ ਵੀ ਹੋਰ ਦੇਸ਼ ਨਾਲੋਂ ਜ਼ਿਆਦਾ ਹੈ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ 70 ਫ਼ੀਸਦੀ ਮੌਤਾਂ ਬਿਹਤਰ ਸਿਹਤ ਅਭਿਆਸਾਂ ਨਾਲ ਰੋਕੀਆਂ ਜਾ ਸਕਦੀਆਂ ਹਨ ਅਤੇ ਇਹਨਾਂ ਵਿੱਚੋਂ ਬਹੁਤੀਆਂ ਮੌਤਾਂ ਘਰ ਵਿੱਚ ਹੀ ਰੋਕੀਆਂ ਜਾ ਸਕਦੀਆਂ ਹਨ। ਸ. ਸਿੱਧੂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਵਿੱਚ ਜਾਗਰੂਕਤਾ ਅਤੇ ਆਪਣੇ ਸਿਹਤ ਸੰਭਾਲ ਕਰਮਚਾਰੀਆਂ ਦੀ ਸਮਰੱਥਾ ਵਧਾ ਕੇ ਪੰਜਾਬ ਦੇ ਨਾਗਰਿਕਾਂ ਦੀ ਸਿਹਤ ਸਥਿਤੀ ਵਿੱਚ ਸੁਧਾਰ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੀ.ਸੀ.ਪੀ. ਵਿੱਚ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਨਵਜੰਮੇ ਬੱਚਿਆਂ ਦੀ ਮੌਤ ਦਰ, ਮੁੜ ਦਾਖਲ ਹੋਣ ਦੇ ਬੋਝ, ਛੁੱਟੀ ਤੋਂ ਬਾਅਦ ਦੀਆਂ ਪੇਚੀਦਗੀਆਂ ਵਿੱਚ ਕਮੀ ਅਤੇ ਹਸਪਤਾਲ ਦੀ ਸਫ਼ਾਈ ਦੇ ਪੱਧਰ, ਨਰਸਾਂ ਦੀ ਸਮਰੱਥਾ ਅਤੇ ਮਰੀਜ਼ਾਂ ਦੀ ਸੰਤੁਸ਼ਟੀ ਵਿੱਚ ਵਾਧਾ ਦਰਸਾਇਆ ਗਿਆ ਹੈ। ਇਹ ਪ੍ਰੋਗਰਾਮ ਜੱਚਾ ਬੱਚਾ ਸਿਹਤ ਅਤੇ ਆਮ ਤੇ ਸਰਜੀਕਲ ਮਰੀਜ਼ਾਂ ਦੀ ਦੇਖਭਾਲ ਦੇ ਖੇਤਰਾਂ ਵਿੱਚ ਕਾਰਜਸ਼ੀਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੇਅਰ ਕੰਪੈਨੀਅਨ ਪ੍ਰੋਗਰਾਮ ਨੂੰ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ 2019 ਵਿੱਚ ਨੈਸ਼ਨਲ ਹੈਲਥ ਇਨੋਵੇਸ਼ਨ ਸੰਮੇਲਨ ਵਿੱਚ ਮਾਨਤਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜਨਮ ਤੋਂ ਬਾਅਦ ਦੀਆਂ ਦੇਖਭਾਲ ਸੇਵਾਵਾਂ ਲਈ ਸਾਲ 2017 ਵਿੱਚ 6 ਜ਼ਿਲ੍ਹਾ ਹਸਪਤਾਲਾਂ ਵਿੱਚ ਮੁੱਖ ਤੌਰ ‘ਤੇ ਇਹ ਪਹਿਲਕਦਮੀ ਸ਼ੁਰੂ ਕੀਤੀ ਗਈ, ਫਿਰ ਸਾਲ 2018 ਵਿੱਚ ਜਨਮ ਤੋਂ ਪਹਿਲਾਂ ਅਤੇ ਬਿਮਾਰ ਨਵਜੰਮੇ ਬੱਚਿਆਂ ਦੀ ਦੇਖਭਾਲ ਲਈ ਸਾਰੇ 22 ਜ਼ਿਲ੍ਹਾ ਹਸਪਤਾਲਾਂ ਵਿੱਚ ਇਸ ਦਾ ਵਿਸਥਾਰ ਕੀਤਾ ਗਿਆ। ਪ੍ਰੋਗਰਾਮ ਦੇ ਸ਼ਾਨਦਾਰ ਨਤੀਜਿਆਂ ਨੂੰ ਵੇਖਦਿਆਂ, ਸਾਲ 2019 ਵਿੱਚ ਇਹ ਪ੍ਰੋਗਰਾਮ 22 ਜ਼ਿਲ੍ਹਾ ਹਸਪਤਾਲਾਂ ਵਿੱਚ ਮੈਡੀਕਲ ਅਤੇ ਸਰਜੀਕਲ ਖੇਤਰਾਂ ਲਈ ਵੀ ਸ਼ੁਰੂ ਕੀਤਾ ਗਿਆ।ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅੰਦੇਸ਼ ਕੰਗ ਨੇ ਕਿਹਾ ਕਿ ਹੁਣ ਤੱਕ, ਪੰਜਾਬ ਵਿੱਚ ਇਸ ਪ੍ਰੋਗਰਾਮ ਵਿੱਚ ਤਕਰੀਬਨ 1100 ਨਰਸਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੇ ਅੱਗੇ ਪਿਛਲੇ 4 ਸਾਲਾਂ ਦੌਰਾਨ 2,43,000 ਤੋਂ ਵੱਧ ਪਰਿਵਾਰਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਸਿਖਲਾਈ ਦਿੱਤੀ। ਉਹਨਾਂ ਅੱਗੇ ਦੱਸਿਆ ਕਿ ਨੂਰਾ ਹੈਲਥ ਨੇ ਕੋਵਿਡ ਮਹਾਂਮਾਰੀ ਦੌਰਾਨ ਸਹਾਇਤਾ ਪ੍ਰਦਾਨ ਕਰਕੇ ਸੂਬਾ ਸਰਕਾਰ ਦੀ ਸਹਾਇਤਾ ਕੀਤੀ ਹੈ। ਕੇਅਰ ਕੰਪੈਨੀਅਨ ਸੈਸ਼ਨਾਂ ਰਾਹੀਂ ਨਾ ਸਿਰਫ਼ ਹਸਪਤਾਲਾਂ ਵਿੱਚ ਕੋਵਿਡ ਜਾਗਰੂਕਤਾ ਸੰਦੇਸ਼ ਭੇਜੇ ਗਏ ਬਲਕਿ ਟੈਲੀ-ਟ੍ਰੇਨਿੰਗ ਅਤੇ ਆਈਵੀਆਰਐਸ ਅਧਾਰਤ ਸੰਦੇਸ਼ਾਂ ਰਾਹੀਂ ਕੋਵਿਡ ਪਾਜ਼ੇਟਿਵ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਵੀ ਭੇਜੇ ਗਏ।ਸਟੇਟ ਪ੍ਰੋਗਰਾਮ ਅਫਸਰ ਸੀਸੀਪੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਦੇ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਤਹਿਤ, ਪੰਜਾਬ ਦੇ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਦੇ ਉਪ ਜ਼ਿਲ੍ਹਾ ਹਸਪਤਾਲਾਂ (ਐਸਡੀਐਚਜ਼) ਤੱਕ ਪਹੁੰਚਾਉਣ ਦਾ ਫੈਸਲਾ ਲਿਆ ਹੈ।ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਿੰਦਰਬੀਰ ਸਿੰਘ, ਡਾਇਰੈਕਟਰ ਈਐਸਆਈ ਡਾ. ਓ.ਪੀ. ਗੋਜਰਾ, ਡਿਪਟੀ ਡਾਇਰੈਕਟਰ ਡਾ. ਨਿਸ਼ਾ ਸਾਹੀ, ਸਹਾਇਕ ਡਾਇਰੈਕਟਰ ਡਾ. ਬਲਜੀਤ ਕੌਰ, ਨੋਰਾ ਹੈਲਥ ਦੇ ਸਹਿ-ਸੰਸਥਾਪਕ ਡਾ. ਸ਼ਾਹਿਦ ਆਲਮ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Congress , Chandigarh , Punjab Government , Government of Punjab , Care Companion Program

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD