Sunday, 05 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

 

‘ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ : ਬ੍ਰਹਮ ਮਹਿੰਦਰਾ

ਸਥਾਨਕ ਸਰਕਾਰਾਂ ਮੰਤਰੀ ਨੇ ਸੱਤ ਕਿਰਤੀ ਯੂਨੀਅਨਾਂ ਦੀ ਨੁਮਾਇੰਦਗੀ ਕਰ ਰਹੇ ‘ਸਾਂਝਾ ਮੋਰਚਾ’ ਦੇ ਨਾਲ 3 ਘੰਟੇ ਲੰਮੀ ਮੀਟਿੰਗ ਕੀਤੀ

Brahm Mohindra, Punjab Pradesh Congress Committee, Congress, Punjab Congress, Khet Mazdoor Jathebandian da Sanjha Morcha, A.Venu Prasad, K.A.P. Sinha, Rahul Tewari, V. K. Janjua, Vikas Garg, Manpreet Singh Chhatwal

Web Admin

Web Admin

5 Dariya News

ਚੰਡੀਗੜ੍ਹ , 25 Aug 2021

ਬੇਜ਼ਮੀਨੇ ਖੇਤ ਮਜ਼ਦੂਰਾਂ ਅਤੇ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ’ ਦੀਆਂ ਸਾਰੀਆਂ 9 ਮੰਗਾਂ ਨੂੰ ਹਮਦਰਦੀ ਨਾਲ ਹੱਲ ਕੀਤੀਆਂ ਜਾਣ। ਇਹ ਪ੍ਰਗਟਾਵਾ ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਹੋਈ ਤਿੰਨ ਘੰਟੇ ਲੰਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕੀਤਾ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਹਿੰਦਰਾ ਨੇ ਮਜ਼ਦੂਰ ਵਰਗ ਦੀ ਭਲਾਈ  ਲਈ ਮੁੱਖ ਮੰਤਰੀ ਦੀ ਚਿੰਤਾ ਨੂੰ ਦੁਹਰਾਇਆ ਅਤੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਕਿਰਤੀਆਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ ਕਿਰਤ ਵਿਭਾਗ ਦੇ ਵਧੀਕ ਮੁੱਖ ਸਕੱਤਰ  ਸ੍ਰੀ ਵੀ.ਕੇ. ਜੰਜੂਆ, ਪੀਐਸਪੀਸੀਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਸ੍ਰੀ ਏ.ਵੇਣੂ ਪ੍ਰਸਾਦ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਦੇ ਡਾਇਰੈਕਟਰ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਸ਼ਾਮਲ ਸਨ।

ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਬੋਲਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ  ਮਤਾ, ਜੋ ਕੇਂਦਰ ਨੂੰ ਭੇਜਿਆ ਜਾਣਾ ਹੈ, ਮਾਣਯੋਗ ਸਬੰਧਤ ਅਥਾਰਟੀ ਪੰਜਾਬ ਕੋਲ ਮਨਜ਼ੂਰੀ ਲਈ ਰੁਕਿਆ ਹੈ  ਜਿਸਦਾ ਪੰਜਾਬ ਸਰਕਾਰ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ ਅਤੇ ਸਰਕਾਰ ਮੁੱਢ ਤੋਂ ਕਿਸਾਨ ਭਾਈਚਾਰੇ ਦੇ  ਨਾਲ ਡੱੱਟ ਕੇ ਖੜੀ ਹੈ।ਮੀਟਿੰਗ ਵਿੱਚ ਰਾਸ਼ਨ ਕਾਰਡ ਦੀ ਨਿਰਵਿਘਨ ਵੰਡ, ਲੇਬਰ ਕੋਡਾਂ ਪ੍ਰਤੀ ਮੋਰਚੇ ਦੀਆਂ ਚਿੰਤਾਵਾਂ, ਮਾਈਕਰੋ-ਫਾਈਨਾਂਸ ਕੰਪਨੀਆਂ ਦੁਆਰਾ ਦਿੱਤੇ ਕਰਜਿਆਂ ਦੀ ਮੁਆਫੀ ਅਤੇ ਉਨਾਂ ਵਲੋਂ ਅਪਣਾਏ ਗਏ ਜਬਰਦਸਤ ਉਪਾਵਾਂ, ਬਿਜਲੀ ਦੇ ਕੁਨੈਕਸ਼ਨਾਂ ਦੀ ਮੁੜ ਬਹਾਲੀ ਸਮੇਤ ਵਧਕੇ ਆਏ ਬਿਜਲੀ ਦੇ ਬਿੱਲਾਂ ਵਿੱਚ ਸੁਧਾਰ , ਮਨਰੇਗਾ ਸਕੀਮ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨਾ,ਬੁਢਾਪਾ ਪੈਨਸ਼ਨ ਵਿੱਚ ਸੋਧ ਅਤੇ ਬੇਜ਼ਮੀਨੇੇ ਐਸ.ਸੀ/ਐਸ.ਟੀ ਅਤੇ ਸਮਾਜ ਦੇ ਹੋਰ ਗਰੀਬ ਵਰਗਾਂ ਨੂੰ ਪੰਚਾਇਤੀ ਜ਼ਮੀਨ ਵਿੱਚੋਂ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਕਰਨਾ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਸਥਾਨਕ ਸਰਕਾਰਾਂ ਮੰਤਰੀ ਦੇ ਨਿਰਦੇਸ਼ਾਂ ‘ਤੇ, ਬੇਜ਼ਮੀਨੇ ਮਜਦੂਰਾਂ ਲਈ 5 ਮਰਲੇ ਦੇ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਅਤੇ ਹੋਰ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਲਈ ਸਾਂਝੇ ਮੋਰਚਾ ਦੀ ਮੀਟਿੰਗ 7 ਸਤੰਬਰ, 2021 ਨੂੰ ਵਿਕਾਸ ਭਵਨ, ਮੋਹਾਲੀ ਵਿਖੇ ਰੱਖੀ ਗਈ ਹੈ।ਸ੍ਰੀ ਮਹਿੰਦਰਾ ਨੇ ਸਾਰੇ ਸਬੰਧਤ ਵਿਭਾਗ ਦੇ ਮੁਖੀਆਂ ਨੂੰ ਮੀਟਿੰਗ ਵਿੱਚ ਚੁੱਕੇ ਗਏ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਅਤੇ ਨਿਰਦੇਸ਼ ਦਿੱਤੇ ਕਿ ਵੱਖ ਵੱਖ ਮੁੁੱਦਿਆਂ ਸਬੰਧੀ ਪ੍ਰਗਤੀ ਰਿਪੋਰਟ ਉਨਾਂ ਨੂੰ ਪੇਸ਼ ਕੀਤੀ ਜਾਵੇ । ਸਾਂਝੇ ਮੋਰਚੇ ਦੇ ਨੁਮਾਇੰਦਿਆਂ ਨੇ ਸਰਕਾਰ ਵਲੋਂ ਉਨਾਂ ਦੀਆਂ ਚਿੰਤਾਵਾਂ ਨੂੰ ਗ਼ੌਰ ਨਾਲ ਸੁਣਨ ਲਈ ਤਸੱਲੀ ਪ੍ਰਗਟਾਈ ।    

 

Tags: Brahm Mohindra , Punjab Pradesh Congress Committee , Congress , Punjab Congress , Khet Mazdoor Jathebandian da Sanjha Morcha , A.Venu Prasad , K.A.P. Sinha , Rahul Tewari , V. K. Janjua , Vikas Garg , Manpreet Singh Chhatwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD