Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਸਰਕਾਰ ਵੱਲੋਂ 2.36 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਹਰਗੋਬਿੰਦਪੁਰ ਵਿਖੇ ਬਣਾਇਆ ਜਾ ਰਿਹਾ ਨਵਾਂ ਬੱਸ ਅੱਡਾ

ਬੱਸ ਅੱਡਾ ਸ਼ੁਰੂ ਕਰਵਾ ਕੇ ਦਹਾਕਿਆਂ ਪੁਰਾਣੀ ਲੋਕਾਂ ਦੀ ਮੰਗ ਪੂਰੀ ਕੀਤੀ - ਵਿਧਾਇਕ ਲਾਡੀ

Balwinder Singh Laddi, Congress, Punjab Congress

Web Admin

Web Admin

5 Dariya News

ਬਟਾਲਾ , 26 Aug 2021

Last updated on: Aug 26, 2021, 00:00 IST

ਪੰਜਾਬ ਦਾ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਸ੍ਰੀ ਹਰਗੋਬਿੰਦਪੁਰ ਜੋ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਪਣੇ ਸਪੁੱਤਰ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਨਾਮ ਉੱਪਰ ਵਸਾਇਆ ਹੋਇਆ ਹੈ, ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯਤਨ ਜਾਰੀ ਹਨ। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਦੇ ਯਤਨਾ ਸਦਕਾ ਪੰਜਾਬ ਸਰਕਾਰ ਵੱਲੋਂ 2.36 ਕਰੋੜ ਰੁਪਏ ਖਰਚ ਕਰਕੇ ਇਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਨਵੇਂ ਬੱਸ ਅੱਡੇ ਦੀ ਉਸਾਰੀ ਕੀਤੀ ਜਾ ਰਹੀ ਹੈ ਜੋ ਸ਼ਹਿਰ ਵਾਸੀਆਂ ਸਮੇਤ ਪੂਰੇ ਇਲਾਕੇ ਦੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ।ਸ੍ਰੀ ਹਰਗੋਬਿੰਦਪੁਰ ਵਿਖੇ ਬਣ ਰਹੇ ਨਵੇਂ ਬੱਸ ਅੱਡੇ ਬਾਰੇ ਗੱਲ ਕਰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਅਜ਼ਾਦੀ ਦੇ 7 ਦਹਾਕਿਆਂ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਅਦ ਵੀ ਇਸ ਪਵਿੱਤਰ ਸ਼ਹਿਰ ਵਿੱਚ ਕੋਈ ਬੱਸ ਅੱਡਾ ਨਹੀਂ ਸੀ ਅਤੇ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਕਾਂਗਰਸ ਸਰਕਾਰ ਦੌਰਾਨ ਇਥੇ ਬੱਸ ਅੱਡਾ ਜਰੂਰ ਬਣਾ ਕੇ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੇ ਉਹ ਵਿਸ਼ੇਸ਼ ਤੌਰ ’ਤੇ ਧੰਨਵਾਦੀ ਹਨ ਜਿਨ੍ਹਾਂ ਨੇ ਨਾ ਸਿਰਫ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਅੱਡੇ ਨੂੰ ਮਨਜ਼ੂਰ ਕੀਤਾ ਬਲਕਿ ਇਸ ਲਈ 2.36 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੀ ਜਾਰੀ ਕੀਤੀ।

ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ ਅਤੇ ਅਗਲੇ ਕੁਝ ਮਹੀਨਿਆਂ ਤੱਕ ਇਹ ਪ੍ਰੋਜੈਕਟ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਦਾ ਬੱਸ ਅੱਡਾ ਸ਼ਹਿਰ ਵਾਸੀਆਂ ਲਈ ਬਹੁਤ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਇਥੋਂ ਹੋਰ ਸ਼ਹਿਰਾਂ ਅਤੇ ਰਾਜਾਂ ਨੂੰ ਬੱਸਾਂ ਚੱਲਣਗੀਆਂ, ਜਿਸ ਨਾਲ ਸ੍ਰੀ ਹਰਗੋਬਿੰਦਪੁਰ ਵਿਖੇ ਲੋਕਾਂ ਦੀ ਆਮਦ ਵਧੇਗੀ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਧਾਰਮਿਕ ਤੇ ਇਤਿਹਾਸਕ ਪੱਖ ਤੋਂ ਬਹੁਤ ਅਹਿਮ ਹੈ ਅਤੇ ਇਸ ਸ਼ਹਿਰ ਦਾ ਵਿਕਾਸ ਕਰਨ ਦੇ ਨਾਲ ਇਸਦੇ ਵਿਰਾਸਤੀ ਪੱਖ ਨੂੰ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਬਣਾਈ ਗੁਰੂ ਕੀ ਮਸੀਤ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਸ਼ਹਿਰ ਵਿੱਚ ਬਣੇ ਵੱਖ-ਵੱਖ ਮੰਦਰ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਮਿਸਲਾਂ ਦੌਰਾਨ ਸ੍ਰੀ ਹਰਗੋਬਿੰਦਪੁਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਰਾਜਧਾਨੀ ਵੀ ਰਿਹਾ ਹੈ ਅਤੇ ਇਸ ਇਤਿਹਾਸਕ ਪੱਖ ਨੂੰ ਵੀ ਉਭਾਰਿਆ ਜਾਵੇਗਾ।ਵਿਧਾਇਕ ਸ. ਲਾਡੀ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਕੈਪਟਨ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਰਿਕਾਰਡ ਵਿਕਾਸ ਹੋਏ ਹਨ ਅਤੇ ਹਲਕੇ ਦੇ ਹਰ ਪਿੰਡ ਵਿੱਚ ਅਜੇ ਵੀ ਕੋਈ ਨਾ ਕੋਈ ਵਿਕਾਸ ਕਾਰਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਪੱਖ ਤੋਂ ਲੋਕ ਕੈਪਟਨ ਸਰਕਾਰ ਦੇ ਇਸ ਕਾਰਜਕਾਲ ਨੂੰ ਹਮੇਸ਼ਾਂ ਯਾਦ ਰੱਖਣਗੇ।

 

Tags: Balwinder Singh Laddi , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD