Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਮੁੱਖ ਮੰਤਰੀ, ਪੰਜਾਬ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ

ਮੇਅਰ ਸੁਖਦੀਪ ਸਿੰਘ ਤੇਜਾ ਨੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ ਵਿੱਚ ਵਰਚੁਅਲ ਤੌਰ ’ਤੇ ਸ਼ਮੂਲੀਅਤ ਕੀਤੀ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government,  Government of Punjab, Batala

Web Admin

Web Admin

5 Dariya News

ਬਟਾਲਾ , 27 Aug 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸੋਨੇ ਅਤੇ ਚਾਂਦੀ ਦੇ ਸਿੱਕੇ ਵੀ ਜਾਰੀ ਕੀਤੇ ਗਏ।ਇਹ ਸਿੱਕੇ ਪੰਜਾਬ ਸਰਕਾਰ ਦੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਸਥਿੱਤ ਫੁਲਕਾਰੀ ਸਟੋਰਾਂ `ਤੇ ਉਪਲੱਬਧ ਹੋਣਗੇ।  ਨਗਰ ਨਿਗਮ ਦਫ਼ਤਰ ਬਟਾਲਾ ਤੋਂ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ ਵਿੱਚ ਵਰਚੁਅਲ ਤੌਰ ’ਤੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨਤਾਰਨ ਦੇ ਆਨ-ਲਾਈਨ ਨੀਂਹ ਪੱਥਰ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਖੀ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਨ `ਤੇ ਧਿਆਨ ਦੇ ਰਹੀ ਹੈ। ਯੂਨੀਵਰਸਿਟੀ ਦੀ ਸਥਾਪਨਾ ਦਾ ਉਦੇਸ਼ ਇਸ ਵਿੱਚ ਹੋਰ ਵਾਧਾ ਕਰਨਾ ਹੈ ਅਤੇ ਨਵੀਂ ਯੂਨੀਵਰਸਿਟੀ ਵਿਦਿਅਕ ਸੈਸ਼ਨ 2021-2022 ਤੋਂ ਕਾਰਜਸ਼ੀਲ ਹੋਵੇਗੀ।

ਮੇਅਰ ਸੁਖਦੀਪ ਸਿੰਘ ਨੇ ਦੱਸਿਆ ਕਿ ਲਾਅ ਕੋਰਸਾਂ ਲਈ ਸੂਬਾ ਸਰਕਾਰ ਵੱਲੋਂ ਸੂਬਾ ਪੱਧਰੀ ਕੇਂਦਰੀਕ੍ਰਿਤ ਦਾਖਲਾ ਪ੍ਰਕਿਰਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅਲਾਟ ਕੀਤੀ ਗਈ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨਤਾਰਨ ਲਈ ਦਾਖਲਾ ਪ੍ਰਕਿਰਿਆ ਚਲ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਮੌਜੂਦਾ ਵਿਦਿਅਕ ਸੈਸ਼ਨ 2021-22 ਤੋਂ ਐਲ.ਐਲ.ਬੀ. (ਟੀ.ਵਾਈ.ਸੀ.), ਬੀ.ਏ. ਐਲ.ਐਲ.ਬੀ. (ਐਫ.ਵਾਈ.ਆਈ.ਸੀ), ਬੀ.ਬੀ.ਏ. ਐਲ.ਐਲ.ਬੀ. (ਪੀ.ਆਈ.ਸੀ.), ਅਤੇ ਬੀ.ਕਾਮ ਐਲ.ਐਲ.ਬੀ. (ਐਫ.ਵਾਈ.ਆਈ.ਸੀ.) ਕਲਾਸਾਂ ਸ਼ੁਰੂ ਕਰੇਗੀ।ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਇਹ ਤੀਜੀ ਸੂਬਾ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਗਈ ਹੈ ਅਤੇ ਇਸ ਤੋਂ ਪਹਿਲਾਂ ਦੋ ਨਵੀਆਂ ਯੂਨੀਵਰਸਿਟੀਆਂ ਸ੍ਰੀ ਗੁਰੂ ਨਾਨਕ ਦੇਵ ਓਪਨ ਸਟੇਟ ਯੂਨੀਵਰਸਿਟੀ ਅਤੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਡਿਗਰੀ ਕਾਲਜ ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਅਮੇਟੀ ਅਤੇ ਪਲਾਕਸ਼ਾ ਸਮੇਤ ਕਈ ਨਿੱਜੀ ਯੂਨੀਵਰਸਿਟੀਆਂ ਵੀ ਮੌਜੂਦਾ ਸਰਕਾਰ ਵਲੋਂ ਸਥਾਪਿਤ ਕੀਤੀਆਂ ਗਈਆਂ ਹਨ।    

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD