Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੀਆਂ ਆਂਗਨਵਾੜੀਆਂ ਨੂੰ ਕੀਤਾ ਜਾਵੇਗਾ ਮਜ਼ਬੂਤ : ਅਰੁਨਾ ਚੌਧਰੀ

ਆਧੁਨਿਕ ਫਰਨੀਚਰ ਤੇ ਵਾਲ ਪੇਂਟਿੰਗਾਂ ਨਾਲ ਸਜਣਨਗੇ ਆਂਗਨਵਾੜੀ ਕੇਂਦਰ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Punjab Social Security, Women and Child Development

Web Admin

Web Admin

5 Dariya News

ਚੰਡੀਗੜ੍ਹ , 27 Aug 2021

Last updated on: Aug 27, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਸੂਬੇ ਦੇ ਆਂਗਨਵਾੜੀ ਕੇਂਦਰਾਂ ਨੂੰ ਪੜਾਅਵਾਰ ਮਾਡਲ ਆਂਗਨਵਾੜੀ ਕੇਂਦਰਾਂ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਛੋਟੇ ਬੱਚਿਆਂ ਵਿੱਚ ਸਿੱਖਣ ਦੀ ਰੁਚੀ ਪੈਦਾ ਕਰਨ ਲਈ ਨਵੀਆਂ ਸਿੱਖਣ ਤਕਨੀਕਾਂ ਅਤੇ ਰੰਗਦਾਰ ਪੇਂਟਿੰਗਾਂ ਉਤੇ ਜ਼ੋਰ ਦਿੱਤਾ ਜਾਵੇਗਾ। ਕੰਧ ਚਿੱਤਰਾਂ ਰਾਹੀਂ ਬੱਚਿਆਂ ਨੂੰ ਸਿਖਾਉਣ ਦੇ ਨਾਲ-ਨਾਲ ਪਿੰਡ ਪੱਧਰ ਉਤੇ ਆਂਗਨਵਾੜੀ ਕੇਂਦਰਾਂ ਲਈ ਸੰਕੇਤ ਲਾਏ ਜਾਣਗੇ ਤਾਂ ਕਿ ਉਨ੍ਹਾਂ ਦੀ ਪਿੰਡ ਪੱਧਰ ਉਤੇ ਅਹਿਮ ਸੰਸਥਾ ਵਜੋਂ ਪਛਾਣ ਬਣੇ। ਆਂਗਨਵਾੜੀ ਕੇਂਦਰਾਂ ਦੀਆਂ ਜ਼ਰੂਰਤਾਂ ਮੁਤਾਬਕ ਫਰਨੀਚਰ ਅਤੇ ਆਧੁਨਿਕ ਉਪਕਰਨ ਹਰੇਕ ਕੇਂਦਰ ਨੂੰ ਮੁਹੱਈਆ ਕਰਨ ਲਈ ਮੁਲਾਂਕਣ ਕੀਤਾ ਜਾ ਰਿਹਾ ਹੈ।ਇੱਥੇ ਪੰਜਾਬ ਭਵਨ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਆਂਗਨਵਾੜੀ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਹੋਈ ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਕਿਰਾਏ ਦੀਆਂ ਇਮਾਰਤਾਂ ਜਾਂ ਹੋਰ ਥਾਵਾਂ ਉਤੇ ਚੱਲਦੇ ਆਂਗਨਵਾੜੀ ਸੈਂਟਰਾਂ ਨੂੰ ਆਪਣੀਆਂ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਕਿ ਬੱਚੇ ਸੁਰੱਖਿਅਤ ਮਾਹੌਲ ਵਿੱਚ ਰਹਿ ਸਕਣ। ਆਂਗਨਵਾੜੀ ਕੇਂਦਰਾਂ ਨੂੰ ਬੱਚਿਆਂ ਲਈ ਛੇਤੀ ਖੋਲ੍ਹਣ ਦੇ ਮੁੱਦੇ ਉਤੇ ਉਨ੍ਹਾਂ ਕਿਹਾ ਕਿ ਇਸ ਉਤੇ ਵਿਚਾਰ ਕੀਤਾ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੇ ਇਨ੍ਹਾਂ ਆਂਗਨਵਾੜੀ ਕੇਂਦਰਾਂ ਨੂੰ ਛੇਤੀ ਹੀ ਬੱਚਿਆਂ ਲਈ ਖੋਲ੍ਹਿਆ ਜਾਵੇਗਾ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਜਿਨ੍ਹਾਂ ਆਂਗਨਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਵਾਉਣ ਦੀ ਲੋੜ ਹੈ, ਉਨ੍ਹਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਆਂਗਨਵਾੜੀ ਕੇਂਦਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਮਿਆਰੀ ਬਣਾਉਣ ਦੇ ਇੱਛੁਕ ਹਨ। ਇਸ ਲਈ ਸੁਝਾਵਾਂ ਵਾਸਤੇ ਅੱਜ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਥੇਬੰਦੀਆਂ ਨੂੰ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਮਿਲੇ ਸੁਝਾਵਾਂ ਉਤੇ ਅਮਲ ਕਰਨ ਲਈ ਆਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਂਗਨਵਾੜੀ ਕੇਂਦਰਾਂ ਵਿੱਚ ਹੀ ਟੀਕਾਕਰਨ ਕੈਂਪ ਲਾਉਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਅਤੇ ਅਨੀਮੀਆ ਤੋਂ ਮੁਕਤੀ ਜਾਂ ਹੋਰ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਅਰੁਨਾ ਚੌਧਰੀ ਨੇ ਇਹ ਵੀ ਆਖਿਆ ਕਿ ਫਰੰਟਲਾਈਨ ਆਂਗਨਵਾੜੀ ਟੀਮ ਵੱਲੋਂ ਜ਼ਮੀਨੀ ਪੱਧਰ ਉਤੇ ਦਿੱਤੀਆਂ ਸੇਵਾਵਾਂ ਨਾਲ ਹੀ ਸੂਬੇ ਵਿੱਚ ਅਜਿਹਾ ਆਧਾਰ ਤਿਆਰ ਹੋਇਆ, ਜਿਸ ਨਾਲ ਔਰਤਾਂ, ਬੱਚਿਆਂ ਤੇ ਕਿਸ਼ੋਰ ਉਮਰ ਵਾਲਿਆਂ ਦੀ ਸਿਹਤ ਤੇ ਪੋਸ਼ਣ ਦੀ ਦਿਸ਼ਾ ਵਿੱਚ ਸੂਬੇ ਨੇ ਵੱਡੀ ਉਪਲਬਧੀ ਹਾਸਲ ਕੀਤੀ। ਉਨ੍ਹਾਂ ਇਕੱਲੇ ਇਕੱਲੇ ਵਰਕਰ ਤੋਂ ਸੁਝਾਅ ਲਏ ਅਤੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਸੁਝਾਅ ਉਤੇ ਫੌਰੀ ਅਮਲ ਕਰਨ ਲਈ ਕਿਹਾ ਤਾਂ ਕਿ ਸੇਵਾਵਾਂ ਵਿੱਚ ਸੁਧਾਰ ਕਰ ਕੇ ਰਾਜ ਦੇ ਲੱਖਾਂ ਲਾਭਪਾਤਰੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।ਇਸ ਦੌਰਾਨ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੇ ਆਂਗਨਵਾੜੀ ਵਰਕਰਾਂ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਫਰੰਟਲਾਈਨ ਵਰਕਰਾਂ ਵਜੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਰਾਹੀਂ ਪੰਜਾਬ ਇਸ ਮਹਾਂਮਾਰੀ ਨਾਲ ਦੂਜਿਆਂ ਸੂਬਿਆਂ ਨਾਲੋਂ ਬਿਹਤਰ ਢੰਗ ਨਾਲ ਸਿੱਝ ਸਕਿਆ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦਾ ਕੰਮ ਦਾ ਬਹੁਤਾ ਪ੍ਰਚਾਰ ਨਹੀਂ ਹੁੰਦਾ ਪਰ ਇਸ ਦੇ ਬਾਵਜੂਦ ਇਹ ਵਰਕਰ ਤੇ ਹੈਲਪਰ ਆਪਣਾ ਕੰਮ ਇਮਾਨਦਾਰੀ ਤੇ ਸੰਜੀਦਗੀ ਨਾਲ ਕਰ ਰਹੀਆਂ ਹਨ।ਮੀਟਿੰਗ ਦੌਰਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮਾਣ ਭੱਤੇ ਵਿੱਚ ਵਾਧਾ ਕਰਨ ਦੀ ਲੰਬੇ ਸਮੇਂ ਤੋਂ ਰਹਿੰਦੀ ਮੰਗ ਨੂੰ ਪੂਰਾ ਕਰਨ ਉਤੇ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ਉਤੇ ਵਰਕਰਾਂ ਦਾ ਮਨੋਬਲ ਵਧੇਗਾ ਅਤੇ ਉਹ ਵੱਧ ਵਚਨਬੱਧਤਾ ਨਾਲ ਆਪਣਾ ਕੰਮ ਕਰਨਗੀਆਂ। ਉਨ੍ਹਾਂ ਜਾਇਜ਼ ਮੰਗਾਂ ਦੇ ਹੱਕ ਵਿੱਚ ਖੜ੍ਹਨ ਤੇ ਵਰਕਰਾਂ ਤੇ ਹੈਲਪਰਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਦਾ ਧੰਨਵਾਦ ਕੀਤਾ।ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਨਾਲ ਬਿਹਤਰ ਤਾਲਮੇਲ ਲਈ ਇਕ ਸਾਂਝੀ ਐਕਸ਼ਨ ਕਮੇਟੀ ਦੀ ਤਜਵੀਜ਼ ਕੀਤੀ ਗਈ ਹੈ ਤਾਂ ਕਿ 2017 ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੌਜੂਦਾ ਸੰਦਰਭ ਵਿੱਚ ਲਾਗੂ ਕੀਤਾ ਜਾ ਸਕੇ, ਜਿਸ ਵਿੱਚ ਮੁੱਖ ਤੌਰ ਉਤੇ ਸਿੱਖਿਆ ਵਿਭਾਗ ਦੇ ਵਾਲੰਟੀਅਰਾਂ ਨੂੰ ਇਕ ਘੰਟੇ ਲਈ ਆਂਗਨਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਭੇਜਣਾ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਇਕ ਵਾਰ ਕਮੇਟੀ ਬਣ ਜਾਣ ਤੋਂ ਬਾਅਦ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਮਦਦ ਮਿਲੇਗੀ।ਮੀਟਿੰਗ ਦੌਰਾਨ ਆਂਗਨਵਾੜੀ ਕੇਂਦਰਾਂ ਨੂੰ ਸੁਚਾਰੂ ਰੂਪ ਨਾਲ ਚਲਾਉਣ ਬਾਰੇ ਸੁਝਾਅ ਦਿੰਦਿਆਂ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਆਲ ਇੰਡੀਆ ਪ੍ਰਧਾਨ ਊਸ਼ਾ ਰਾਣੀ ਨੇ ਛੇਤੀ ਤੋਂ ਛੇਤੀ ਆਂਗਨਵਾੜੀ ਕੇਂਦਰਾਂ ਵਿੱਚ ਲਰਨਿੰਗ ਕਿੱਟਾਂ ਦੇਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਂਗਨਵਾੜੀ ਦੇ ਸਾਈਨ ਬੋਰਡ ਲਾਏ ਜਾਣ ਅਤੇ ਕੇਂਦਰਾਂ ਦੀਆਂ ਦੀਵਾਰਾਂ ਉਤੇ ਆਂਗਨਵਾੜੀ ਕੇਂਦਰਾਂ ਰਾਹੀਂ ਮਿਲਦੇ ਰਾਸ਼ਨ ਦੀ ਸੂਚੀ ਦਰਸਾਈ ਜਾਵੇ।ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਬੱਚਿਆਂ ਦੇ ਟੀਕਾਕਰਨ ਕੈਂਪ ਆਂਗਨਵਾੜੀ ਕੇਂਦਰਾਂ ਵਿੱਚ ਲਾਉਣ ਦੀ ਮੰਗ ਰੱਖੀ। ਉਨ੍ਹਾਂ ਸਿਹਤ ਤੇ ਸਿੱਖਿਆ ਵਿਭਾਗ ਨਾਲ ਬਿਹਤਰ ਤਾਲਮੇਲ ਬਾਰੇ ਵੀ ਆਖਿਆ। ਆਲ ਇੰਡੀਆ ਆਂਗਨਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਏਟਕ ਪੰਜਾਬ ਦੀ ਸੂਬਾ ਪ੍ਰਧਾਨ ਸਰੋਜ ਛੱਪੜੀਵਾਲਾ ਨੇ ਆਂਗਨਵਾੜੀ ਕੇਂਦਰ ਛੇਤੀ ਖੋਲ੍ਹਣ ਦੀ ਮੰਗ ਰੱਖੀ।ਮੀਟਿੰਗ ਦੌਰਾਨ ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰੇ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਵੀ ਹਾਜ਼ਰ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD