Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਿੱਖੀਵਿੰਡ ਦੇ ਕਿਸਾਨਾਂ ਨੇ ਭਿੱਖੀਵਿੰਡ ਚੌਂਕ 'ਚ ਰੋਸ ਪ੍ਰਦਰਸ਼ਨ ਕਰਕੇ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ

Protest, Agitation, #TakeBackFarmLaws,Demonstration, MSP, #FarmLaws, Farm Laws, #FarmerBills, Farmer Bills, #FarmersProtest, Farmers Protest, Bharatiya Kisan Union, BKU, APMC, Farmer Protest, #FarmerProtest, #Tractor2Twitter, Singhu Border, Farmers Stir, Samyukt Kisan Morcha, Rakesh Tikait, Tikri Border, Ghazipur Border

Web Admin

Web Admin

5 Dariya News (ਲਖਵਿੰਦਰ ਗੌਲਣ)

ਤਰਨ-ਤਾਰਨ/ਭਿੱਖੀਵਿੰਡ , 29 Aug 2021

Last updated on: Aug 29, 2021, 00:00 IST

ਸੰਯੁਕਤ ਮੋਰਚੇ ਦੀ ਕਾਲ ਨੂੰ ਲਾਗੂ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਵੱਲੋਂ ਭਿੱਖੀਵਿੰਡ ਚੌਂਕ ਨੂੰ ਜਾਮ ਕਰਕੇ  ਮੁੱਖ ਮੰਤਰੀ ਮਨਹੋਰ ਲਾਲ ਖੱਟੜ ਦਾ ਪੁਤਲਾ ਫੂਕਿਆ ਗਿਆ।ਕਿਸਾਨ ਆਗੂਆਂ ਨੇ ਕਰਨਾਲ ਵਿੱਚ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਹਰਿਆਣਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ। ਕਿਸਾਨ ਆਗੂ ਦਿਲਬਾਗ ਸਿੰਘ ਪਹੂਵਿੰਡ ਤੇ ਰਣਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ  ਕਿਸਾਨਾਂ ਨੇ ਭਿੱਖੀਵਿੰਡ ਚੌਂਕ ਨੂੰ 12 ਤੋ 2 ਵਜੇ ਤੱਕ ਲਗਾਤਾਰ ਜਾਮ ਕਰਕੇ ਰੋਸ ਪ੍ਰਗਟਾਇਆ। ਇਸ ਮੌਕੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾਂ ਤੇ ਜ਼ੋਨ ਪ੍ਰਧਾਨ ਮਹਿਲ ਸਿੰਘ ਮਾੜੀ ਮੇਘਾ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇਸ ਜ਼ਾਲਮਾਨਾ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ 9 ਮਹੀਨੇ ਤੋਂ ਚੱਲ ਰਹੇ ਅੰਦੋਲਨ ਨੂੰ ਖਿਡਾਂਉਣ ਲਈ ਹੁਣ ਤੱਕ ਬਹੁਤ ਸਾਜ਼ਿਸ਼ਾਂ ਤੇ ਹੱਥ ਕੰਡੇ ਅਪਣਾਏ ਹਨ।ਪਰ  ਮੋਦੀ ਸਰਕਾਰ ਦੀਆਂ ਸਭ ਸਾਜ਼ਿਸ਼ਾਂ ਨਾਕਾਮ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਬੀ.ਜੇ.ਪੀ ਸਰਕਾਰ ਲੋਕ ਰਾਜ ਦਾ ਗਲਾ ਘੁੱਟਕੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਬੀ.ਜੇ.ਪੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ  ਤੇ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨੂੰ ਸਰਕਾਰ ਨਹੀਂ ਮੰਨਦੀ ਸਾਡਾ ਸੰਘਰਸ਼ ਇਸ ਤਰਾ ਹੀ ਜਾਰੀ ਰਹੇਗਾ।ਇਸ ਮੌਕੇ ਸਤਿਨਾਮ ਮਨਿਹਾਲਾ,ਪੂਰਨ ਮੱਦਰ, ਰਾਜਬੀਰ ਮਨਿਹਾਲਾ,ਮਾਨ ਮਾੜੀਮੇਘਾ,ਨਿਸਾਨ ਮਾੜੀਮੇਘਾ,ਮਨਦੀਪ ਮਾੜੀਮੇਘਾ,ਦਿਲਬਾਗ ਅਮੀਰਕੇ,ਗੁਰਜਿੰਦਰ ਚੀਮਾ, ਬਲਵਿੰਦਰ ਵਾੜਾ ਠੱਠੀ, ਬਲਵੀਰ ਸਿੰਘ ਜਥੇਦਾਰ, ਲਵਪ੍ਰੀਤ ਚੀਮਾ,ਪਾਲ ਮਨਾਵਾ,ਰਣਜੀਤ ਚੀਮਾ, ਪਲਵਿੰਦਰ ਚੂੰਘ,ਤਸਬੀਰ ਚੂੰਘ,ਸੁੱਚਾ ਵੀਰਮ,ਕਾਰਜ ਅਮੀਸ਼ਾਹ,ਨਿਰਵੈਲ ਚੇਲਾ, ਲਖਬੀਰ ਚੇਲਾ,ਤਸਬੀਰ ਚੂੰਘ,ਹਰਜਿੰਦਰ ਕਲਸੀਆ,ਹਰੀ ਕਲਸੀਆਂ, ਨਿਸਾਨ ਮਾੜੀ-ਮੇਘਾ,ਮਾਨ ਮਾੜੀ-ਮੇਘਾ,ਮਨਦੀਪ ਮਾੜੀ-ਮੇਘਾ,ਹੀਰਾ ਮੱਦਰ, ਗੁਰਲਾਲ ਮਨਾਵਾਂ,ਰਣਜੀਤ ਸਿੰਘ ਮਨਾਵਾਂ,ਅਜਮੇਰ ਕੱਚਾ ਪੱਕਾ,ਗੁਰਦੇਵ ਮਰਗਿੰਦਪੁਰਾ,ਜਗੀਰ ਮਰਗਿੰਦਪੁਰਾ,ਕਲ੍ਹਾ, ਸਮਸ਼ੇਰ ਵੀਰਮ,ਸੁਖਦੇਵ ਦੋਦੇ,ਬਲਵਿੰਦਰ ਦੋਦੇ,ਸੁਰਜੀਤ ਉੱਦੋਕੇ,ਬਲਦੇਵ ਉੱਦੋਕੇ ,ਹਰਭਜਨ ਚੱਕ ਬਾਹਬਾਂ,ਗੁਰਮੁਖ,ਹੀਰਾ ਮੱਦਰ, ਜੁਗਰਾਜ ਸਾਂਧਰਾ, ਹਰਚੰਦ ਸਾਂਧਰਾ,ਬਾਜ ਖਾਲੜਾ,ਬਲਕਾਰ ਖਾਲੜਾ, ਅਜਮੇਰ ਅਮੀਸ਼ਾਹ, ਮਨਜੀਤ ਅਮੀਸ਼ਾਹ , ਜੋਗਿੰਦਰ ਪਹੂਵਿੰਡ,ਬਲਜਿੰਦਰ ਪਹੂਵਿੰਡ,ਸੁਖਚੈਨ ਅਮੀਰਕੇ, ਹਰਜਿੰਦਰ ਆਸਲ,ਸੰਦੀਪ ਅਮੀਰਕੇ ,ਜਰਨੈਲ ਚੀਮਾ,ਹਰਜੀਤ ਸਿੰਘ ਮੱਦਰ ,ਅਜਮੇਰ ਸਾਂਧਰਾ, ਗੁਰਮੇਲ ਸਿੰਘ ਚੂੰਘ ਆਦਿ ਕਿਸਾਨ ਹਾਜ਼ਿਰ ਸਨ।

 

Tags: Protest , Agitation , #TakeBackFarmLaws , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #Tractor2Twitter , Singhu Border , Farmers Stir , Samyukt Kisan Morcha , Rakesh Tikait , Tikri Border , Ghazipur Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD