Thursday, 02 May 2024

 

 

ਖ਼ਾਸ ਖਬਰਾਂ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਨਿਊ ਚੰਡੀਗੜ੍ਹ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਜਲਦੀ ਸ਼ੁਰੂਆਤ ਲਈ ਪ੍ਰਗਤੀ ਦੀ ਹਫ਼ਤਾਵਾਰੀ ਸਮੀਖਿਆ ਸ਼ੁਰੂ

664 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਂਸਰ ਟਰਸ਼ਰੀ ਕੇਅਰ ਹਸਪਤਾਲ ਨੂੰ ਨਵੰਬਰ ਤੱਕ ਕਾਰਜਸ਼ੀਲ ਕਰਨ ਲਈ ਟੀਚੇ ਪੂਰੇ ਕਰਨ ਦੀ ਹਦਾਇਤ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 29 Aug 2021

ਨਿਊ  ਚੰਡੀਗੜ੍ਹ (ਮੋਹਾਲੀ) ਵਿਖੇ ਮੈਡੀਸਿਟੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੂੰ ਛੇਤੀ ਸ਼ੁਰੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਇਸ ਵੱਕਾਰੀ ਪ੍ਰਾਜੈਕਟ ਦੀ ਪ੍ਰਗਤੀ ਦੀ ਹਫ਼ਤਾਵਾਰੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਅਤਿ ਆਧੁਨਿਕ ਕੈਂਸਰ ਟਰਸ਼ਰੀ ਕੇਅਰ ਫੈਸਲਿਟੀ ਨੂੰ ਨਵੰਬਰ ਤੱਕ ਕਾਰਜਸ਼ੀਲ ਕੀਤਾ ਜਾਵੇ।ਮੁੱਖ ਸਕੱਤਰ, ਡਾਇਰੈਕਟਰ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਡਾ. ਆਰ.ਏ. ਬਡਵੇ, ਪ੍ਰਮੁੱਖ ਸਕੱਤਰ ਸਿਹਤ ਅਤੇ ਮੈਡੀਕਲ ਸਿੱਖਿਆ ਅਲੋਕ ਸ਼ੇਖਰ, ਪੀ.ਡਬਲਿਊ.ਡੀ. ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਨਾਲ ਇੱਥੇ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਨੇ ਪੀ.ਜੀ.ਆਈ. ਚੰਡੀਗੜ੍ਹ ਨੇੜੇ ਬਣਨ ਵਾਲੇ ਇਸ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਇਸਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਪਿਛਲੇ ਹਫਤੇ ਸਾਈਟ ਦਾ ਦੌਰਾ ਕੀਤਾ ਸੀ।ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਸੀ-ਵਿੰਗ ਦੇ ਸਾਰੇ ਬਕਾਇਆ ਕੰਮ 15 ਸਤੰਬਰ ਤੋਂ ਪਹਿਲਾਂ ਮੁਕੰਮਲ ਕੀਤੇ ਜਾਣਗੇ ਤਾਂ ਜੋ ਰੇਡੀਓਲੋਜੀ ਉਪਕਰਨਾਂ ਦੀ ਸਥਾਪਨਾ ਦਾ ਕਾਰਜ ਛੇਤੀ ਸ਼ੁਰੂ ਕੀਤਾ ਜਾ ਸਕੇ।ਮਰੀਜ਼ਾਂ ਦੀ ਦੇਖਭਾਲ ਵਾਲੇ ਖੇਤਰਾਂ ਨੂੰ ਕਾਰਜਸ਼ੀਲ ਕਰਨ ਅਤੇ ਮਸ਼ੀਨਾਂ ਦੀ ਸਥਾਪਨਾ ਜਿਹੇ ਕਾਰਜ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਲਈ ਆਖਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਡੀ-ਵਿੰਗ ਵਿੱਚ ਲਿਨਾਕ ਮਸ਼ੀਨ ਦੀ ਸਥਾਪਨਾ 3 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ। 

ਉਨ੍ਹਾਂ ਨੇ ਹਸਪਤਾਲ ਅਤੇ ਦਫ਼ਤਰ ਦੇ ਵੱਖ-ਵੱਖ ਫ਼ਰਨੀਚਰ ਸਬੰਧੀ ਵੀ ਜਾਣਕਾਰੀ ਲਈ।ਡਾ. ਆਰ.ਏ. ਬਡਵੇ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਫਰਨੀਚਰ ਅਤੇ ਹੋਰ ਉਪਕਰਣਾਂ ਦੀ ਖਰੀਦ ਪ੍ਰਗਤੀ ਅਧੀਨ ਹੈ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਸਾਈਟ `ਤੇ ਪਹੁੰਚਾ ਦਿੱਤੇ ਜਾਣਗੇ।ਪਾ੍ਜੈਕਟ ਦੀ ਪ੍ਰਗਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ, ਮੁੱਖ ਸਕੱਤਰ ਨੇ ਸਮੁੱਚੇ ਪ੍ਰੋਜੈਕਟ ਨੂੰ ਚਲਾਉਣ ਵਾਲੀ ਟੀਮ ਨੂੰ ਨਿਰਧਾਰਤ ਸਮੇਂ ਅਨੁਸਾਰ ਟੀਚਿਆਂ ਨੂੰ ਹਾਸਲ ਅਤੇ ਪੂਰਾ ਕਰਨ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 300 ਬਿਸਤਰਿਆਂ ਵਾਲੇ ਇਸ ਅਤਿ ਆਧੁਨਿਕ ਕੈਂਸਰ ਹਸਪਤਾਲ ਨੂੰ ਲੋਕਾਂ ਲਈ ਛੇਤੀ ਤੋਂ ਛੇਤੀ ਉਪਲੱਬਧ ਕਰਵਾਉਣ ਲਈ ਕਿਹਾ ਹੈ।ਇਹ ਹਸਪਤਾਲ ਪੂਰੇ ਉੱਤਰੀ ਖੇਤਰ ਨੂੰ ਟਰਸ਼ਰੀ ਕੇਅਰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਏਗਾ।ਜ਼ਿਕਰਯੋਗ ਹੈ ਕਿ 663.74 ਕਰੋੜ ਰੁਪਏ ਦੀ ਮਨਜ਼ੂਰਸ਼ੁਦਾ ਲਾਗਤ ਨਾਲ ਸਥਾਪਤ ਕੀਤੇ ਜਾ ਰਹੇ ਇਸ ਅਹਿਮ ਪਾ੍ਜੈਕਟ ਲਈ ਪੰਜਾਬ ਸਰਕਾਰ ਵੱਲੋਂ 50 ਏਕੜ ਜ਼ਮੀਨ ਮੁਫਤ ਮੁਹੱਈਆ ਕਰਵਾਈ ਗਈ ਹੈ। ਇਹ ਕੈਂਸਰ ਕੇਅਰ ਸੈਂਟਰ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਇਲਾਜ ਸਹੂਲਤਾਂ ਜਿਵੇਂ ਦੋ ਲੀਨੀਅਰ ਐਕਸਲਰੇਟਰ, ਬੈ੍ਰਚੀਥੈਰੇਪੀ, ਪੀਈਸੀਟੀ ਸੀਟੀ, ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ), ਸੀਟੀ ਸਿਮੂਲੇਟਰ, ਐਮਆਰ ਸਿਮੂਲੇਟਰ, ਇੰਟਰਵੈਂਸ਼ਨਲ ਰੇਡੀਓਲੋਜੀ ਅਤੇ ਸਰਜੀਕਲ ਸਹੂਲਤਾਂ ਨਾਲ ਲੈਸ ਹੋਵੇਗਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮਡੀ ਪੀਐਚਐਸਸੀ ਤਨੂ ਕਸ਼ਯਪ, ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਸੁਜਾਤਾ ਸ਼ਰਮਾ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਨਿਊ ਚੰਡੀਗੜ੍ਹ ਦੇ ਡਾਇਰੈਕਟਰ ਡਾ. ਰਾਕੇਸ਼ ਕਪੂਰ, ਐਚ.ਬੀ.ਸੀ.ਐਚ. ਐਂਡ ਆਰ.ਸੀ. ਦੇ ਇੰਚਾਰਜ ਅਧਿਕਾਰੀ ਡਾ. ਅਸ਼ੀਸ਼ ਗੁਲੀਆ, ਸਹਾਇਕ ਮੈਡੀਕਲ ਸੁਪਰਡੈਂਟ ਐਚ.ਬੀ.ਸੀ.ਐਚ. ਐਂਡ ਆਰ.ਸੀ. ਡਾ. ਨਿਤਿਨ ਮਰਾਠੇ, ਐਸ.ਪੀ.ਸੀ.ਐਲ. ਦੇ ਮੁਖੀ ਐਸ. ਦੀਕਸ਼ਿਤ, ਏਜੀਐਮ ਐਸਪੀਸੀਐਲ ਡਾ. ਗੁਰਪ੍ਰੀਤ ਮਾਨ ਮੌਜੂਦ ਸਨ।

ਨਵੰਬਰ ਤੋਂ ਜਨਤਾ ਲਈ ਉਪਲੱਬਧ ਹੋਣ ਵਾਲੀਆਂ ਸਹੂਲਤਾਂ

ਇਸ ਹਸਪਤਾਲ ਵਿੱਚ ਨਵੰਬਰ ਤੋਂ ਜਨਤਾ ਲਈ ਰੇਡੀਓਥੈਰੇਪੀ, ਰੇਡੀਓਲੋਜੀ, ਸੀਟੀ ਸਕੈਨ, ਐਮਆਰਆਈ, ਅਲਟ੍ਰਾਸਾਊਂਡ, ਐਕਸ-ਰੇ, ਮੈਮੋਗ੍ਰਾਫੀ, ਮੈਡੀਕਲ ਓਨਕੋਲੋਜੀ, ਕੀਮੋਥੈਰੇਪੀ, ਡੇ-ਕੇਅਰ ਵਾਰਡ, ਪੈਥੋਲੋਜੀ, ਲੈਬ ਸਹੂਲਤਾਂ ਅਤੇ ਕੁਝ ਓਟੀ ਸਹੂਲਤਾਂ ਤੋਂ ਇਲਾਵਾ ਓਪੀਡੀ ਸੇਵਾਵਾਂ ਜਿਵੇਂ  ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪੈਲੀਏਟਿਵ ਕੇਅਰ ਪ੍ਰੀਵੈਂਟਿਵ ਓਨਕੋਲੋਜੀ ਸਹੂਲਤ ਸ਼ੁਰੂ ਹੋ ਜਾਵੇਗੀ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD