Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

75 ਲੱਖ ਦੀ ਲਾਗਤ ਨਾਲ ਬਣਾਇਆ ਖੇਡ ਪਾਰਕ ਵਿਜੈ ਇੰਦਰ ਸਿੰਗਲਾ ਨੇ ਪਿੰਡ ਕਾਕੜਾ ਵਾਸੀਆਂ ਨੂੰ ਕੀਤਾ ਅਰਪਿਤ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਖੋਪੀਰ ਵਿਖੇ ਵੀ 15 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਡਿਸਪੈਂਸਰੀ ਦੀ ਇਮਾਰਤ ਦਾ ਕੀਤਾ ਉਦਘਾਟਨ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਭਵਾਨੀਗੜ/ਸੰਗਰੂਰ , 29 Aug 2021

Last updated on: Aug 29, 2021, 00:00 IST

ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਪਿੰਡ ਕਾਕੜਾ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਪਾਰਕ ਨੂੰ ਪਿੰਡ ਵਾਸੀਆਂ ਨੂੰ ਅਰਪਿਤ ਕੀਤਾ ਅਤੇ ਇਸਦਾ ਨਾਂ ਦੀਵਾਨ ਟੋਡਰ ਮੱਲ ਜੀ ਦੇ ਨਾਂ ’ਤੇ ਰੱਖਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਸਕੂਲ ਸਿੱਖਿਆ ਮੰਤਰੀ ਸ਼੍ਰੀ ਸਿੰਗਲਾ ਨੇ ਪਿੰਡ ਦੇ ਸਰਕਾਰੀ ਸਮਾਰਟ ਸਕੂਲ ’ਚ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਸਾਇਕੋਮੀਟਿ੍ਰਕ ਟੈਸਟ’ ਦੇ ਨਤੀਜੇ ਵੀ ਵੰਡੇ ਜੋ ਉਨਾਂ ਨੂੰ ਕਰੀਅਰ ਤੇ ਉਚੇਰੀ ਸਿੱਖਿਆ ਲਈ ਸਭ ਤੋਂ ਚੰਗੇ ਕੋਰਸ ਚੁਣਨ ’ਚ ਸਹਾਈ ਹੋਣਗੇ। ਇਸ ਤੋਂ ਬਾਅਦ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪਿੰਡ ਬਖੋਪੀਰ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਡਿਸਪੈਂਸਰੀ ਦੀ ਇਮਾਰਤ ਦਾ ਵੀ ਉਦਘਾਟਨ ਕੀਤਾ।ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਦੇ ਪਿੰਡਾਂ ’ਚ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਵਚਨਬੱਧ ਹਨ ਤੇ ਇਸੇ ਕਵਾਇਦ ਤਹਿਤ ਹਲਕੇ ’ਚ ਬਿਨਾਂ ਕਿਸੇ ਭੇਦ-ਭਾਵ ਤੋਂ ਮਿਆਰੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਹਲਕੇ ’ਚ ਆਉਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨ ਤੋਂ ਇਲਾਵਾ ਇਲਾਕੇ ਦੀਆਂ ਲਗਭਗ ਸਾਰੀਆਂ ਸੜਕਾਂ ਦਾ ਨਵੀਨੀਕਰਨ ਕਰਵਾਇਆ ਜਾ ਚੁੱਕਾ ਹੈ। 

ਉਨਾਂ ਕਿਹਾ ਕਿ ਅੱਜ ਹਲਕੇ ਦੇ ਹਰ ਪਿੰਡ ’ਚ ਸਾਫ਼ ਪੀਣਯੋਗ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ ਅਤੇ ਗੰਦੇ ਪਾਣੀ ਦੀ ਯੋਗ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਕਾਕੜਾ ਵਿਖੇ ਤਿਆਰ ਕਰਵਾਏ ਗਏ ਖੇਡ ਪਾਰਕ ’ਚ ਟਰੈਕ ਅਤੇ ਬੱਚਿਆਂ ਦੇ ਖੇਡਣ ਲਈ ਵੱਖਰੇ ਕੋਨੇ ਤੋਂ ਇਲਾਵਾ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਤਿਆਰ ਕਰਵਾਏ ਗਏ ਇਸ ਪਾਰਕ ’ਚ ਹੋਰਨਾਂ ਸੁਵਿਧਾਵਾਂ ਦੇ ਨਾਲ-ਨਾਲ ਪਾਰਕਿੰਗ ਅਤੇ ਬੈਠਣ ਲਈ ਸ਼ੈੱਡ ਵੀ ਬਣਾਏ ਗਏ ਹਨ। ਉਨਾਂ ਦੱਸਿਆ ਕਿ ਇਹ ਨਮੂਨੇ ਦਾ ਪਾਰਕ ਬਣਾਇਆ ਗਿਆ ਹੈ ਅਤੇ ਇਸੇ ਤਰਜ਼ ’ਤੇ ਆਧਾਰਿਤ ਹੋਰਨਾਂ ਪਿੰਡਾਂ ’ਚ ਵੀ ਅਜਿਹੇ ਪਾਰਕ ਬਣਵਾਏ ਜਾ ਰਹੇ ਹਨ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪਿੰਡਾਂ ’ਚ ਦੀਆਂ ਗਲੀਆਂ ’ਚ ਇੰਟਰਲਾਕ ਟਾਈਲਾਂ ਲਗਵਾਉਣ ਤੋਂ ਇਲਾਵਾ ਪੱਕੀਆਂ ਫਿਰਨੀਆਂ ਅਤੇ ਹੋਰਨਾਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸਦੇ ਨਾਲ ਹੀ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ’ਚ ਵੀ ਸੁਧਾਰ ਕੀਤਾ ਗਿਆ ਹੈ ਜਿਸਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪੰਨਵਾ, ਚੇਅਰਮੈਨ ਮਾਰਕਿਟ ਕਮੇਟੀ ਪਰਦੀਪ ਕੱਦ, ਕੁਲਦੀਪ ਸਿੰਘ ਭੁੱਲਰ, ਪਿੰਡਾਂ ਦੀਆਂ ਪੰਚਾਇਤ ਦੇ ਨੁਮਾਇੰਦੇ ਤੇ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD