Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਐਚ.ਐਸ.ਸੀ. ਦੇ ਚੇਅਰਮੈਨ ਵੱਲੋਂ ਸਾਹਨੇਵਾਲ ਕਮਿਊਨਿਟੀ ਹੈਲਥ ਸੈਂਟਰ ਵਿਖੇ ਅਚਨਚੇਤ ਚੈਕਿੰਗ

ਸਰਕਾਰ ਵੱਲੋਂ ਸੈਂਟਰ 'ਚ ਬਲੱਡ ਬੈਂਕ ਤੇ ਅਲਟਰਾਸਾਊਂਡ ਮਸ਼ੀਨ ਜਲਦ ਕੀਤੀ ਜਾਵੇਗੀਸਥਾਪਤ - ਸੇਖੜੀ

Ashwani Sekhri, Congress, Punjab Congress, Punjab Health Systems Corporation, PHSC, Sahnewal Community Health Centre

Web Admin

Web Admin

5 Dariya News

ਲੁਧਿਆਣਾ , 29 Aug 2021

Last updated on: Aug 29, 2021, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ) ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਵੱਲੋਂ ਅੱਜ ਸਾਹਨੇਵਾਲ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿਖੇ ਅਚਨਚੇਤ ਚੈਕਿੰਗ ਕੀਤੀ।ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਬਿੱਟੀ ਦੇ ਨਾਲ, ਸ੍ਰੀ ਸੇਖੜੀ ਹਰ ਵਾਰਡ, ਐਮਰਜੈਂਸੀ ਵਿਭਾਗ ਵਿੱਚ ਗਏ ਅਤੇ ਉੱਥੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਸੇਖੜੀ ਨੂੰ ਸਿਹਤ ਅਧਿਕਾਰੀਆਂ ਵੱਲੋਂ ਕੇਂਦਰ ਵਿੱਚ ਡਾਕਟਰਾਂ, ਬਲੱਡ ਬੈਂਕ ਅਤੇ ਅਲਟਰਾਸਾਊਂਡ ਮਸ਼ੀਨਾਂ ਦੀ ਘਾਟ ਬਾਰੇ ਜਾਣੂ ਕਰਵਾਇਆ ਗਿਆ ਜਿਸ 'ਤੇ ਪੀ.ਐਚ.ਐਸ.ਸੀ. ਦੇ ਚੇਅਰਮੈਨ ਨੇ ਸਿਹਤ ਢਾਂਚੇ ਨੂੰ ਵਧਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸਿਹਤ ਵਿਭਾਗ ਜਲਦ ਹੀ ਬਲੱਡ ਬੈਂਕ ਸਥਾਪਤ ਕਰੇਗਾ ਅਤੇ ਇੱਥੇ ਅਲਟਰਾਸਾਊਂਡ ਮਸ਼ੀਨ ਵੀ ਲਗਾਏਗਾ।

ਅਸ਼ਵਨੀ ਸੇਖੜੀ ਨੇ ਕਿਹਾ ਕਿ ਪੰਜਾਬ ਸਰਕਾਰ ਲੋੜਵੰਦਾਂ ਅਤੇ ਗਰੀਬ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਸਿਰਫ ਪੰਜਾਬ ਸੂਬਾ ਹੀ ਸੀ ਜਿਸਨੇ ਦੂਜੀ ਲਹਿਰ ਦੌਰਾਨ ਕੋਵਿਡ ਮਰੀਜ਼ਾਂ ਲਈ ਆਪਣੇ ਦਰਵਾਜ਼ੇ ਹਮੇਸ਼ਾ ਖੁੱਲੇ ਰੱਖੇ ਜਦੋਂ ਕਿ ਦੂਜੇ ਰਾਜਾਂ ਨੇ ਬਾਹਰਲੇ ਮਰੀਜ਼ਾਂ ਲਈ ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਪੰਜਾਬ ਸਿਹਤ ਵਿਭਾਗ ਨੇ ਸੰਭਾਵਤ ਤੀਜੀ ਲਹਿਰ ਨਾਲ ਨਜਿੱਠਣ ਲਈ ਲੋੜੀਂਦੇ ਸਿਹਤ ਬੁਨਿਆਦੀ ਢਾਂਚੇ ਨੂੰ ਪਹਿਲਾਂ ਹੀ ਵਧਾ ਦਿੱਤਾ ਹੈ ਅਤੇ ਕਿਹਾ ਕਿ ਆਕਸੀਜਨ ਦੀ ਉਪਲਬਧਤਾ, ਬੱਚਿਆਂ ਅਤੇ ਬਾਲਗਾਂ ਲਈ ਆਈ.ਸੀ.ਯੂ. ਬੈਡ, ਡਾਕਟਰਾਂ ਦੀ ਭਰਤੀ, ਪੈਰਾ ਮੈਡੀਕਲ ਅਤੇ ਹੋਰ ਜ਼ਰੂਰੀ ਚੀਜ਼ਾਂ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯਕੀਨੀ ਬਣਾਇਆ ਜਾ ਰਿਹਾ ਹੈ।

 

Tags: Ashwani Sekhri , Congress , Punjab Congress , Punjab Health Systems Corporation , PHSC , Sahnewal Community Health Centre

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD