Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸੰਦੀਪ ਸੰਧੂ ਨੇ ਤਕਰੀਬਨ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੀਵਰੇਜ ਵਾਲੀਆਂ ਇੰਟਰਲਾਕ ਗਲੀਆਂ ਦਾ ਕੀਤਾ ਉਦਘਾਟਨ

ਪਿੰਡ ਚੱਕ ਕਲਾਂ ਦੇ ਲੋਕਾਂ ਦੀਆਂ ਸਾਰੀਆਂ ਛੋਟੀਆਂ ਵੱਡੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ - ਕੈਪਟਨ ਸੰਧੂ

Captain Sandeep Singh Sandhu, Congress, Punjab Congress, Sandeep Singh Sandhu

Web Admin

Web Admin

5 Dariya News

ਚੱਕ ਕਲਾਂ (ਲੁਧਿਆਣਾ) , 29 Aug 2021

Last updated on: Aug 29, 2021, 00:00 IST

ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਚੱਕ ਕਲਾਂ ਵਿਖੇ ਤਕਰੀਬਨ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਜਿਨ੍ਹਾਂ ਵਿੱਚ ਸੀਵਰੇਜ ਰਾਹੀਂ ਗੰਦੇ ਪਾਣੀ ਦਾ ਨਿਕਾਸ ਕੀਤਾ ਗਿਆ ਅਤੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਹਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਿੰਡ ਦੇ ਸਰਪੰਚ ਸ਼੍ਰੀ ਅਜਮਿੰਦਰ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਸ੍ਰ. ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ।ਪਿੰਡ ਦੇ ਸਰਪੰਚ ਅਤੇ ਮੋਧਵਾਰ ਵਿਅਕਤੀਆਂ ਵੱਲੋਂ ਪਿੰਡ ਪਹੁੰਚਣ 'ਤੇ ਕੈਪਟਨ ਸੰਦੀਪ ਸਿੰਘ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਰਪੰਚ ਸ਼੍ਰੀ ਅਜਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਲੀਆਂ ਦੀ ਕਾਫੀ ਲੰਮੇ ਸਮੇਂ ਤੋਂ ਗਲੀਆਂ ਨਾਲੀਆਂ ਵਿੱਚ ਸੀਵਰੇਜ਼ ਪਾਉਣ ਅਤੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੀ ਮੰਗ ਸੀ ਜਿਹੜੀ ਕਿ ਕੈਪਟਨ ਸੰਧੂ ਵੱਲੋਂ ਪੂਰੀ ਕੀਤੀ ਗਈ। ਸਰਪੰਚ ਅਜਮਿੰਦਰ ਧਾਲੀਵਾਲ ਨੇ ਸਮੂਹ ਨਗਰ ਨਿਵਾਸੀ ਅਤੇ ਪੰਚਾਇਤ ਵੱਲੋਂ ਕੈਪਟਨ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਦੇ ਵਿਕਾਸ ਕਾਰਜਾਂ ਦੀ ਨੁਹਾਰ ਹਰ ਪਾਸੇ ਦਿਖਾਈ ਦੇ ਰਹੀ ਹੈ ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਵੱਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੀ ਕਮੀ ਨਹੀਂ ਆਉਣ ਦਿੱਤੀ, ਜਿਸ ਸਦਕਾ ਪਿੰਡ ਚੱਕ ਕਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਕੈਪਟਨ ਸੰਧੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡਾਂ ਵਿੱਚ ਗਲੀਆਂ ਦੇ ਸੀਵਰੇਜ਼ ਅਤੇ ਪੱਕਾ ਕਰਨ ਦੇ ਕੰਮ ਅਧੂਰੇ ਪਏ ਸਨ ਜਿਨ੍ਹਾਂ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਦੇ ਹਰ ਪਿੰਡ ਦੀ ਤਸਵੀਰ ਬਦਲੀ ਜਾ ਰਹੀ ਹੈ, ਜਿਸ ਅਧੀਨ ਪਿੰਡ ਚੱਕ ਕਲਾਂ ਦੇ ਵਿਕਾਸ ਅਤੇ ਪਿੰਡ ਦੀ ਸੁੰਦਰਤਾ ਵੱਲ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚੱਕ ਕਲਾਂ ਦੇ ਲੋਕਾਂ ਦੀਆਂ ਸਾਰੀਆਂ ਛੋਟੀਆਂ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਜਾਂਦੇ ਹਨ ਅਤੇ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ।ਪੰਚ ਸੁਖਦੀਪ ਸਿੰਘ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਪੁਰਾਣੀ ਸਮੱਸਿਆਵਾਂ ਐਸ.ਸੀ. ਪਰਿਵਾਰਾਂ ਦੇ ਘਰਾਂ ਉੱਤੋਂ ਦੀ ਗੁਜਰਦੀ 11 ਹਜ਼ਾਰ ਕੇ.ਵੀ. ਤਾਰ ਨੂੰ ਸ਼ਿਫਟ ਕੀਤਾ ਗਿਆ ਅਤੇ ਗੁਰੂ ਤੇਗ ਬਹਾਦਰ ਬਗੀਚੀ ਦਾ ਬੂਟਾ ਲਗਾ ਕੇ ਉਦਘਾਟਨ ਕੀਤਾ ਗਿਆ ਜਿੱਥੇ ਤਕਰੀਬਨ 400 ਦੇ ਕਰੀਬ ਬੂਟੇ ਲਗਾਏ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਚ ਸੁਖਦੀਪ ਸਿੰਘ, ਡਾ. ਮੁਸਤਾਨ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ ਬਲਾਕ ਸੰਮਤੀ ਮੈਂਬਰ ਸੁਖਮਿੰਦਰ ਕੌਰ, ਹਰਦੀਪ ਸਿੰਘ, ਸਤਵਿੰਦਰ ਸਿੰਘ, ਗੁਰਵਿੰਦਰ ਸਿੰਘ, ਪਾਲ ਸਿੰਘ, ਮਨਜੋਤ ਸਿੰਘ ਗਿੱਲ, ਬੇਅੰਤ ਸਿੰਘ, ਗੁਰਜੀਤ ਸਿੰਘ, ਦਰਸ਼ਨ ਸਿੰਘ ਧੂਰਕੋਟੀਆ, ਹਰਵਿੰਦਰ ਸਿੰਘ, ਕੈਪਟਨ ਬਲਜੀਤ ਸਿੰਘ, ਇੰਦਰਜੀਤ ਕੌਰ, ਸੁਖਮਿੰਦਰ ਕੌਰ, ਹਰਪਾਲ ਕੌਰ, ਰੁਪਿੰਦਰ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।

 

Tags: Captain Sandeep Singh Sandhu , Congress , Punjab Congress , Sandeep Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD