Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਨੀਤ ਕੌਰ ਤੇ ਵਿਜੇ ਇੰਦਰ ਸਿੰਗਲਾ ਵੱਲੋਂ ਸ੍ਰੀ ਰਾਧਾ ਕ੍ਰਿਸ਼ਨ ਜਨ ਸੇਵਾ ਸਮਿਤੀ ਦੇ ਜਨ ਸੇਵਾ ਕੇਂਦਰ ਦੀ ਸ਼ੁਰੂਆਤ

ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ 'ਚ ਸਮਾਜ ਸੇਵੀ ਸੰਸਥਾਵਾਂ ਦਾ ਸਰਕਾਰ ਨਾਲ ਕੀਤਾ ਸਹਿਯੋਗ ਸ਼ਲਾਘਾਯੋਗ-ਪ੍ਰਨੀਤ ਕੌਰ, ਸਿੰਗਲਾ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 29 Aug 2021

Last updated on: Aug 29, 2021, 00:00 IST

ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਅਤੇ ਪੰਜਾਬ ਦੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਇੱਥੇ ਸ੍ਰੀ ਰਾਧਾ ਕ੍ਰਿਸ਼ਨ ਜਨ ਸੇਵਾ ਸਮਿਤੀ ਵੱਲੋਂ ਸ਼ੁਰੂ ਕੀਤੇ ਗਏ ਜਨ ਸੇਵਾ ਕੇਂਦਰ, ਕੰਪਿਊਟਰ ਸੈਂਟਰ, ਮੈਡੀਕਲ ਚੈਕਅਪ ਅਤੇ ਸਿਲਾਈ ਮਸ਼ੀਨ ਸੈਂਟਰ ਦਾ ਉਦਘਾਟਨ ਸਾਂਝੇ ਰੂਪ 'ਚ ਕੀਤਾ।ਸਮਿਤੀ ਵੱਲੋਂ ਕਰਵਾਏ ਗਏ ਸਮਾਰੋਹ ਨੂੰ ਸੰਬੋਧਨ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਸ੍ਰੀ ਰਾਧਾ ਕ੍ਰਿਸ਼ਨ ਜਨ ਸੇਵਾ ਸਮਿਤੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਸਮਾਜ ਸੇਵੀ ਕਾਰਜਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ, ਜਦੋਂ ਸਰਕਾਰ ਨਾਲ ਮਿਲਕੇ ਲੋਕ ਸੇਵਾ ਦਾ ਕਾਰਜ ਕਰਦੀਆਂ ਹਨ ਤਾਂ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ।ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਸਥਾਨਕ ਸਮਾਜ ਸੇਵੀ ਸੰਸਥਾਵਾਂ ਲਈ ਵੀ ਫੰਡਾਂ ਦੀ ਕਦੇ ਕੋਈ ਤੋਟ ਨਹੀਂ ਆਉਣ ਦਿੱਤੀ, ਕਿਉਂਜੋ ਪਟਿਆਲਾ ਸ਼ਹਿਰ ਨੇ ਪਿਛਲੀਆਂ 2 ਸਰਕਾਰਾਂ ਸਮੇਂ 10 ਸਾਲ ਸੰਤਾਪ ਭੋਗਿਆ ਅਤੇ ਇੱਥੋਂ ਦੇ ਵਸਨੀਕਾਂ ਨੇ ਬਹੁਤ ਹੀ ਸਬਰ ਤੇ ਸੰਤੋਖ ਨਾਲ ਤਸ਼ੱਦਦ ਹੰਢਾਇਆ।ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾੜੀ ਮਾਲੀ ਹਾਲਤ, ਕੇਂਦਰ ਦੇ ਪੰਜਾਬ ਪ੍ਰਤੀ ਮਾੜੇ ਰਵੱਈਏ ਅਤੇ ਕੋਵਿਡ ਦੀ ਔਖੀ ਘੜੀ ਦੇ ਬਾਵਜੂਦ ਲੋਕਾਂ ਵੱਲੋਂ ਦਿੱਤੀ ਤਾਕਤ ਦੇ ਬਲਬੂਤੇ ਸੂਬੇ 'ਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ। ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੌਰਾਨ ਸ੍ਰੀ ਰਾਧਾ ਕ੍ਰਿਸ਼ਨ ਜਨ ਸੇਵਾ ਸਮਿਤੀ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਛਾ ਮੁਤਾਬਕ ਸਮਿਤੀ ਵੱਲੋਂ ਹੁਣ ਮਾਡਲ ਟਾਊਨ ਸਥਿਤ ਰਾਧੇ ਕ੍ਰਿਸ਼ਨ ਮੰਦਿਰ ਦੇ ਸਾਹਮਣੇ ਓਲਡ ਏਜ਼ ਹੋਮ ਵੀ ਚਲਾਇਆ ਜਾਵੇਗਾ।ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਰਾਧਾ ਕ੍ਰਿਸ਼ਨ ਜਨ ਸੇਵਾ ਸਮਿਤੀ ਦੀ ਭਰਵੀਂ ਪ੍ਰਸ਼ੰਸਾ ਕੀਤੀ ਤੇ ਇਸ ਵੱਲੋਂ ਲੋਕ ਸੇਵਾ ਦੇ ਕੀਤੇ ਜਾ ਰਹੇ ਕਾਰਜਾਂ ਲਈ ਸਮਿਤੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਸਮਾਜ ਸੇਵੀਆਂ ਦਾ ਸ਼ਹਿਰ ਹੈ ਅਤੇ ਕੋਵਿਡ ਦੌਰਾਨ ਇਨ੍ਹਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਆਮ ਲੋਕਾਂ ਦੀ ਕੀਤੀ ਸੇਵਾ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਸੂਬੇ ਦੇ ਵਸਨੀਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ।

ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਵਾਉਣ ਲਈ ਦਿੱਤੀ ਜਾਂਦੀ ਇਲਾਜ ਸਹੂਲਤ ਹੁਣ 5 ਲੱਖ ਰੁਪਏ ਕਰ ਦਿੱਤੀ ਹੈ ਅਤੇ ਸੰਗਰੂਰ ਵਿਖੇ ਟਾਟਾ ਵੱਲੋਂ ਚਲਾਏ ਜਾ ਰਹੇ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਕੈਂਸਰ ਮਰੀਜਾਂ ਦਾ ਬਿਹਤਰ ਇਲਾਜ ਮੁਫ਼ਤ ਹੋ ਰਿਹਾ ਹੈ, ਹੁਣ ਹੋਰਨਾਂ ਰਾਜਾਂ ਦੇ ਮਰੀਜ ਵੀ ਇਲਾਜ ਲਈ ਇੱਥੇ ਆ ਰਹੇ ਹਨ।ਸ੍ਰੀ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕੈਂਸਰ ਹਸਪਤਾਲ ਲਈ ਤਿੰਨ ਨਵੀਆਂ ਅਤਿਆਧੁਨਿਕ ਮਸ਼ੀਨਾਂ ਖ੍ਰੀਦਣ ਲਈ 45 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਤਾਂ ਕਿ ਇਥੇ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਮਿਲ ਸਕੇ। ਉਨ੍ਹਾਂ ਦੱਸਿਆ ਲੋਕਾਂ ਨੂੰ ਕੈਂਸਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਉਨ੍ਹਾਂ ਨੇ ਸੰਗਰੂਰ ਦੇ 37 ਪਿੰਡਾਂ, ਸ਼ਹਿਰ ਦੇ 15 ਵਾਰਡਾਂ ਤੇ ਭਵਾਨੀਗੜ੍ਹ ਦੇ 7 ਵਾਰਡਾਂ 'ਚ ਘਰ-ਘਰ ਜਾ ਕੇ ਕੈਂਸਰ ਦੀ ਸਕਰੀਨਿੰਗ ਕਰਵਾਈ ਹੈ।ਇਸ ਮੌਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਸ੍ਰੀਮਤੀ ਪ੍ਰਨੀਤ ਕੌਰ ਤੇ ਸ੍ਰੀ ਵਿਜੇ ਇੰਦਰ ਸਿੰਗਲਾ ਦਾ ਸਵਾਗਤ ਕਰਦਿਆਂ ਸ੍ਰੀ ਰਾਧਾ ਕ੍ਰਿਸ਼ਨ ਜਨ ਸੇਵਾ ਸਮਿਤੀ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਵਰਨਣ ਕੀਤਾ। ਸਮਿਤੀ ਦੇ ਫਾਊਂਡਰ ਪ੍ਰਧਾਨ ਅਨੀਸ਼ ਮੰਗਲਾ ਨੇ ਸਮਿਤੀ ਲਈ ਯੋਗਦਾਨ ਪਾਉਣ ਵਾਲਿਆਂ ਦਾ ਸਨਮਾਨ ਕਰਵਾਉਂਦਿਆਂ ਸ੍ਰੀਮਤੀ ਪ੍ਰਨੀਤ ਕੌਰ ਅਤੇ ਸ੍ਰੀ ਵਿਜੇ ਇੰਦਰ ਸਿੰਗਲਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਸ੍ਰੀ ਅਨੀਸ਼ ਮੰਗਲਾ ਨੇ ਕਿਹਾ ਕਿ ਸਮਿਤੀ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਹਰ ਵੇਲੇ ਤਤਪਰ ਰਹੇਗੀ।ਇਸ ਮੌਕੇ ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਹਨੀ, ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਅਨਿਲ ਮੰਗਲਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਸਮਿਤੀ ਦੇ ਫਾਊਂਡਰ ਪ੍ਰਧਾਨ ਅਨੀਸ਼ ਮੰਗਲਾ, ਡਾਇਰੈਕਟਰ ਪੀ.ਐਸ.ਟੀ.ਸੀ.ਐਲ. ਵਿਨੋਦ ਬਾਂਸਲ, ਮਹਿਲਾ ਸ਼ਹਿਰੀ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਡਾ. ਨਵੀਨ ਸਾਰੋਂਵਾਲਾ, ਡਾ. ਕਵਿਤਾ ਸਾਰੋਂਵਾਲਾ, ਸਤਿੰਦਰ ਵਾਲੀਆ, ਤਰਸੇਮ ਬਾਂਸਲ, ਲਲਿਤ ਗੁਪਤਾ, ਸਵਿਤਾ ਗੁਪਤਾ, ਐਸ.ਕੇ. ਗੁਪਤਾ, ਇੰਦੂ ਗੁਪਤਾ, ਸਮਿਤੀ ਚੇਅਰਮੈਨ ਸੀ.ਏ. ਰਾਜੀਵ ਗੋਇਲ, ਪ੍ਰਧਾਨ ਓਮ ਪ੍ਰਕਾਸ਼, ਜਨਰਲ ਸਕੱਤਰ ਰਮੇਸ਼ ਸ਼ਰਮਾ, ਖ਼ਜ਼ਾਨਚੀ ਸੁਰਿੰਦਰ ਜਿੰਦਲ, ਵਪਾਰ ਸੈਲ ਦੇ ਵਾਈਸ ਚੇਅਰਮੈਨ ਅਤੁਲ ਜੋਸ਼ੀ, ਅਨੁਜ ਖੋਸਲਾ, ਇੰਦਰ ਜੀਤ ਮਹਾਜਨ ਅਨੁਭਾ ਮਹਾਜਨ, ਹਰੀਸ਼ ਕਪੂਰ, ਸੀ.ਏ. ਅਸ਼ੋਕ ਗੋਇਲ, ਰਾਜੀਵ ਬਾਂਸਲ, ਸ਼ਾਂਤੀ ਸਰੂਪ ਸ਼ਰਮਾ, ਡਾ. ਗਾਇਤਰੀ ਸ਼ਰਮਾ, ਡਾ. ਅਸ਼ੋਕ ਕੁਮਾਰ, ਡਾ. ਭਰਤ ਸਿੰਗਲਾ, ਆਰਕੀਟੈਕਟ ਆਰ.ਕੇ. ਬਾਂਸਲ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD