Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਸਵੱਪਨ ਸ਼ਰਮਾ

ਅਮਨ ਕਾਨੂੰਨ ਦੀ ਸਥਿਤੀ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ-ਐਸ.ਐਸ.ਪੀ

SSP Sangrur

Web Admin

Web Admin

5 Dariya News

ਸੰਗਰੂਰ , 30 Aug 2021

Last updated on: Aug 30, 2021, 00:00 IST

ਜ਼ਿਲਾ ਸੰਗਰੁਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਢੰਗ ਨਾਲ ਮਾਹੌਲ ਖਰਾਬ ਕਰਨ ਦੀ ਇਜਾਜਤ ਨਹੀ ਦਿੱਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲੇ ਦੇ ਨਵਨਿਯੁਕਤ ਐਸ.ਐਸ.ਪੀ. ਸ੍ਰੀ ਸਵੱਪਨ ਸ਼ਰਮਾ ਨੇ ਵੱਖ-ਵੱਖ ਸੰਸਥਾਨਕ ਪੁਲਿਸ ਲਾਇਨ ਵਿਖੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਕੀਤਾ।ਸ੍ਰੀ ਸਵੱਪਨ ਸ਼ਰਮਾ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਾਣਾ ਪੱਧਰ ’ਤੇ ਲੰਬਿਤ ਮਾਮਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਨਜਿੱਠਿਆ ਜਾਵੇ, ਤਾਂ ਜੋ ਪੁਲਿਸ ਅਤੇ ਲੋਕਾਂ ਦਾ ਰਿਸ਼ਤਾ ਹੋਰ ਜ਼ਿਆਦਾ ਮਜ਼ਬੂਤ ਹੋ ਸਕੇ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮਹਿਲਾਵਾਂ ਪ੍ਰਤੀ ਹੋਣ ਵਾਲੀਆਂ ਵਧੀਕੀਆਂ ਦੇ ਨਿਪਟਾਰੇ ਲਈ ਸਥਾਪਤ ਪੁਲਿਸ ਥਾਣੇ ਅੰਦਰ ਸਟਾਫ ਦਾ ਵਾਧਾ ਕੀਤਾ ਜਾਵੇਗਾ। ਉਨਾਂ ਥਾਣਾ ਮੁਖੀਆ ਨੂੰ ਹਦਾਇਤ ਕੀਤੀ ਕਿ ਹਰੇਕ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਤਨਦੇਹੀ ਨਾਲ ਡਿਊਟੀ ਕਰਨ ਨੂੰ ਪਹਿਲ ਦਿੱਤੀ ਜਾਵੇ, ਡਿਊਅੀ ਪ੍ਰਤੀ ਕੁਤਾਹੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀ ਕੀਤੀ ਜਾਵੇਗੀ।

ਐਸ.ਐਸ.ਪੀ ਸ੍ਰੀ ਸ਼ਰਮਾ ਨੇ ਜ਼ਿਲੇ ਅੰਦਰ ਟੈ੍ਰਫਿਕ ਸਮੱਸਿਆ ਦੇ ਹਲ ਲਈ ਟੈ੍ਰਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਟੈ੍ਰਫਿਕ ਸਮੱਸਿਆ ਦੇ ਢੁੱਕਵੇਂ ਹਲ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲਾ ਪੁਲਿਸ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ। ਉਨਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹੈ, ਜਿਸਨੂੰ ਧਿਆਨ ’ਚ ਰੱਖਦਿਆਂ ਲੋਕਾਂ ਨੂੰ ਪੁਲਿਸ ਪ੍ਰਤੀ ਚੰਗਾ ਰਵੱਈਆ ਰੱਖਦੇ ਹੋਏ ਮਾੜੇ ਅਨਸਰਾਂ ਪ੍ਰਤੀ ਪਹਿਲ ਦੇ ਆਧਾਰ ਤੇ ਸੂਚਿਤ ਕਰਨਾ ਸਮੇਂ ਦੀ ਲੋੜ ਹੈ।ਇਸ ਤੋਂ ਪਹਿਲਾ ਸ੍ਰੀ ਸਵੱਪਨ ਸ਼ਰਮਾ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੇ ਮੁਬਾਰਕਬਾਦ ਦਿੱਤੀ। ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਰਾਤ ਵੇਲੇ ਕੋਵਿਡ-19 ਦੇ ਮੱਦੇਨਜ਼ਰ ਮੰਦਰਾਂ ਵਿੱਚ ਵਧੇਰੇ ਇਕੱਠ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨਾਂ ਸ਼ਰਾਰਤੀ ਅਨਸਰਾਂ ਨੂੰ ਮੁੜ ਤੋਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਅੰਦਰ ਖਲਲ ਪਾਉਣ ਵਾਲਿਆਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਾਵਾਈ ਅਮਲ ’ਚ ਲਿਆਂਦੀ ਜਾਵੇਗੀ।

 

Tags: SSP Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD