Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਰਸਮੀ ਵਿਦਾਈ ਸਮਾਰੋਹ ਪਿਛੋਂ ਆਪਣੇ ਅਹੁਦੇ ਦਾ ਚਾਰਜ ਛੱਡਿਆ

VP Singh Badnore, Punjab Governor, Punjab Raj Bhavan, Amarinder Singh, Captain Amarinder Singh

Web Admin

Web Admin

5 Dariya News

ਚੰਡੀਗੜ , 30 Aug 2021

Last updated on: Aug 30, 2021, 00:00 IST

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ, ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ’ਤੇ ਅੱਜ ਇੱਥੇ ਆਪਣੇ ਅਹੁਦਾ ਦਾ ਚਾਰਜ ਛੱਡ ਦਿੱਤਾ।ਸ੍ਰੀ ਬਦਨੌਰ ਨੇ 22 ਅਗਸਤ, 2016 ਨੂੰ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ ਦੇ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ ਸੀ।ਆਪਣੇ ਭਾਵਨਾਤਮਕ ਵਿਦਾਇਗੀ ਭਾਸ਼ਣ ਵਿੱਚ, ਸ਼੍ਰੀ ਬਦਨੌਰ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ ਦੇ ਪ੍ਰਸ਼ਾਸਕ ਵਜੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਰਾਜ ਭਵਨ, ਪੰਜਾਬ ਸਰਕਾਰ ਅਤੇ ਯੂ.ਟੀ. ਪ੍ਰਸ਼ਾਸਨ ਵਿੱਚ ਆਪਣੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਸੰਪੂਰਨ ਸਹਿਯੋਗ ਲਈ ਉਨਾਂ ਦੇ ਰਿਣੀ ਰਹਿਣਗੇ। ਉਨਾਂ ਨੇ ਇਨਾਂ ਪੰਜ ਸਾਲਾਂ ਦੌਰਾਨ ਪੰਜਾਬ ਅਤੇ ਚੰਡੀਗੜ ਦੇ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਪਿਆਰ ਲਈ ਉਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਬਦਨੌਰ ਵੱਲੋਂ ਭੇਟ ਕੀਤੀ ਗਈ ਕੌਫੀ ਟੇਬਲ ਬੁੱਕ ਰਾਜ ਭਵਨ ਪੰਜਾਬ ਏ ਗਲੋਰੀਅਸ ਜ਼ਰਨੀ ਵੀ ਜਾਰੀ ਕੀਤੀ ਜਿਸ ਦੀ ਇੱਕ ਕਾਪੀ ਮੁੱਖ ਮੰਤਰੀ ਨੂੰ ਭੇਟ ਕੀਤੀ ਗਈ।  

ਇਸ ਕਿਤਾਬ ਵਿੱਚ 1947 ਤੋਂ ਹੁਣ ਤੱਕ ਦੇ ਰਾਜਪਾਲਾਂ ਦੇ ਸਾਰੇ ਮਹੱਤਵਪੂਰਨ ਕਾਰਜਾਂ ਅਤੇ ਹੋਰ ਵੇਰਵਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੂੰ ’ਪੰਜਾਬ ਰਾਜ ਭਵਨ ਮਿੰਨੀ ਰਾਕ ਗਾਰਡਨ- ਪਦਮਸ਼੍ਰੀ ਨੇਕ ਚੰਦ ਨੂੰ ਸ਼ਰਧਾਂਜਲੀ’ ਨਾਂ ਦੀ ਇੱਕ ਹੋਰ ਕਿਤਾਬ ਵੀ ਭੇਟ ਕੀਤੀ ਗਈ।ਇਸ ਮੌਕੇ ਹਾਜ਼ਰੀਨ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ  ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ, ਸ਼੍ਰੀ ਸੁਰੇਸ਼ ਕੁਮਾਰ, ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਤੇਜਵੀਰ ਸਿੰਘ, ਰਾਜਪਾਲ ਦੇ ਪ੍ਰਮੁੱਖ ਸਕੱਤਰ, ਸ਼੍ਰੀ ਜੇ.ਐਮ. ਬਾਲਾਮੁਰੁਗਨ, ਯੂ.ਟੀ. ਪ੍ਰਸ਼ਾਸਕ ਦੇ ਸਲਾਹਕਾਰ ਸ਼੍ਰੀ ਧਰਮਪਾਲ, ਗ੍ਰਹਿ ਸਕੱਤਰ ਯੂਟੀ, ਸ੍ਰੀ ਅਰੁਣ ਗੁਓਤਾ, ਐਮਸੀ ਕਮਿਸ਼ਨਰ ਚੰਡੀਗੜ, ਸ੍ਰੀਮਤੀ ਅਨਿੰਦਿਤਾ ਮਿਤਰਾ, ਡੀਜੀਪੀ ਚੰਡੀਗੜ, ਸ੍ਰੀ ਪ੍ਰਵੀਨ ਰੰਜਨ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀ ਕਮਲ ਕਿਸ਼ੋਰ ਯਾਦਵ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਯੂਟੀ ਚੰਡੀਗੜ ਦੇ ਮੌਜੂਦਾ ਸੀਨੀਅਰ ਅਤੇ ਸੇਵਾਮੁਕਤ ਅਧਿਕਾਰੀ ਸ਼ਾਮਲ ਸਨ।ਸ਼੍ਰੀ ਬਦਨੌਰ ਅਤੇ ਉਨਾਂ ਦੀ ਪਤਨੀ ਸ੍ਰੀਮਤੀ ਅਲਕਾ ਸਿੰਘ ਨੂੰ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਅਤੇ ਸਟਾਫ ਨੇ ਰਸਮੀ ਵਿਦਾਇਗੀ ਦਿੱਤੀ। 

 

Tags: VP Singh Badnore , Punjab Governor , Punjab Raj Bhavan , Amarinder Singh , Captain Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD