Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਖੰਨਾ ਪੁਲਿਸ ਵੱਲੋਂ 22 ਕਿਲੋ ਗਾਂਜਾ ਸਮੇਤ 2 ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਖੰਨਾ/ਲੁਧਿਆਣਾ , 30 Aug 2021

Last updated on: Aug 30, 2021, 00:00 IST

ਗੁਰਸ਼ਰਨਦੀਪ ਸਿੰਘ ਗਰੇਵਾਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਖੰਨਾ, ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਨਾ ਪੁਲਿਸ ਵੱਲੋ ਨਸ਼ਿਆ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਸਪੈਸ਼ਲ ਮੁਹਿੰਮ ਵਿੱਚ ਖੰਨਾ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।ਜਿਸ ਦੇ ਤਹਿਤ ਜੇਰ ਸਰਕਰਦਗੀ ਸ਼੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ (ਆਈ) ਖੰਨਾ, ਸ਼੍ਰੀ ਹਰਦੀਪ ਸਿੰਘ ਪੀ.ਪੀ.ਐੱਸ. ਉਪ ਪੁਲਿਸ ਕਪਤਾਨ ਪਾਇਲ, ਥਾਣੇਦਾਰ ਨਛੱਤਰ ਸਿੰਘ ਮੁੱਖ ਅਫਸਰ ਥਾਣਾ ਦੋਰਾਹਾ ਦੇ ਥਾਣੇਦਾਰ ਪਵਿੱਤਰ ਸਿੰਘ ਸਮੇਤ ਪੁਲਿਸ ਪਾਰਟੀ ਬਰਾਏ ਗਸ਼ਤ ਅੜੈਚਾ ਚੌਂਕ ਦੋਰਾਹਾ ਪੁਲ ਪਾਸ ਮੌਜੂਦ ਸੀ ਤਾਂ ਇੱਕ ਨੌਜਵਾਨ ਲੜਕਾ ਅਤੇ ਲੜਕੀ ਪਾਸ ਵਜਨਦਾਰ ਥੈਲਾ ਪਲਾਸਟਿਕ ਸੀ, ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਏ। ਪੁਲਿਸ ਪਾਰਟੀ ਵੱਲੋ ਪੁੱਛ-ਗਿੱਛ ਦੌਰਾਨ ਲੜਕੀ ਨੇ ਆਪਣਾ ਨਾਮ ਕਾਜਲ ਕੁਮਾਰੀ ਪੁੱਤਰੀ ਮੋਤੀ ਪ੍ਰੀਸ਼ਦ ਗੁਪਤਾ ਵਾਸੀ ਬਲਾਕ ਨੰਬਰ 4-ਏ ਵਿਜੈ ਨਗਰ ਥਾਣਾ ਪੱਤਰਕਾਰ ਨਗਰ ਜਿਲਾ ਪਟਨਾ (ਬਿਹਾਰ) ਅਤੇ ਲੜਕੇ ਨੇ ਆਪਣਾ ਨਾਮ ਰਵੀ ਕੁਮਾਰ ਪੁੱਤਰ ਲਾਲ ਬਹਾਦਰ ਰਾਏ ਵਾਸੀ ਫਜਾਮਪੁਰ, ਸਬਲਪੁਰ ਥਾਣਾ ਦੀਦਾਰਗੰਜ਼ ਜਿਲਾ ਪਟਨਾ (ਬਿਹਾਰ) ਦੱਸਿਆ। ਜਿਹਨਾ ਦੇ ਥੈਲਾ ਪਲਾਸਟਿਕ ਦੀ ਤਲਾਸ਼ੀ ਲੈਣ 'ਤੇ ਉਸ ਵਿੱਚੋਂ 22 ਕਿਲੋ ਗਾਂਜਾ ਬ੍ਰਾਮਦ ਹੁਇਆ। ਜਿਸਤੇ ਮੁੱਕਦਮਾ ਨੰਬਰ 134, ਮਿਤੀ 29-08-2021 ਅ/ਧ 20/61/85 ਐੱਨ.ਡੀ.ਪੀ.ਐਸ. ਐਕਟ ਥਾਣਾ ਦੋਰਾਹਾ, ਦਰਜ਼ ਰਜਿਸਟਰ ਕਰਕੇ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆਨ ਪਾਸੋਂ ਪੁੱਛਗਿੱਛ ਜਾਰੀ ਹੈ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ :

1) 22 ਕਿਲੋ ਗਾਂਜਾ

ਗ੍ਰਿਫਤਾਰ ਦੋਸ਼ੀ :

1) ਕਾਜਲ ਕੁਮਾਰੀ ਪੁੱਤਰੀ ਮੋਤੀ ਪ੍ਰੀਸ਼ਦ ਗੁਪਤਾ ਵਾਸੀ ਬਲਾਕ ਨੰਬਰ 4-ਏ ਵਿਜੈ ਨਗਰ ਥਾਣਾ ਪੱਤਰਕਾਰ ਨਗਰ ਜਿਲਾ

ਪਟਨਾ (ਬਿਹਾਰ)

2) ਰਵੀ ਕੁਮਾਰ ਪੁੱਤਰ ਲਾਲ ਬਹਾਦਰ ਰਾਏ ਵਾਸੀ ਫਜਾਮਪੁਰ, ਸਬਲਪੁਰ ਥਾਣ ਦੀਦਾਰਗੰਜ਼ ਜਿਲਾ ਪਟਨਾ (ਬਿਹਾਰ)

 

Tags: Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD