Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਉਦਯੋਗਪਤੀ ਦੁਰਗਾ ਦਾਸ ਗੋਇਲ ਨੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਛੱਡ ਚੁਣਿਆ ਕਾਂਗਰਸ ਦਾ ਸਾਥ

ਸੰਗਰੁਰ-ਸੁਨਾਮ ਰੋਡ ਨੂੰ 30 ਕਰੋੜ ਦੀ ਲਾਗਤ ਨਾਲ 4-ਲੇਨ ‘ਚ ਕੀਤਾ ਜਾਵੇਗਾ ਅਪਗ੍ਰੇਡ: ਕੈਬਨਿਟ ਮੰਤਰੀ ਸਿੰਗਲਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 30 Aug 2021

Last updated on: Aug 30, 2021, 00:00 IST

ਕੈਬਨਿਟ ਮੰਤਰੀ ਪੰਜਾਬ ਸਰਕਾਰ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਵਿਕਾਸ ਅਤੇ ਉਨਾਂ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਕੈਪਟਨ ਕਰਮ ਸਿੰਘ ਨਗਰ ਤੋਂ ਮਸ਼ਹੂਰ ਉਦਯੋਗਪਤੀ ਸ਼੍ਰੀ ਦੁਰਗਾ ਦਾਸ ਗੋਇਲ ਨੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ। ਨਵੇਂ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਆਖਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ’ਚ ਹਰ ਵਰਕਰ ਤੇ ਆਗੂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਅਤੇ ਅੱਜ ਸ਼ਾਮਲ ਹੋਏ ਪਰਿਵਾਰਾਂ ਦਾ ਵੀ ਪਾਰਟੀ ਵਿੱਚ ਬਣਦੇ ਮਾਨ ਸਨਮਾਨ ਦਾ ਪੂਰਾ ਖਿਆਲ ਰੱਖਿਆ ਜਾਵੇਗਾ  । ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਰਚਿਤ ਗੋਇਲ, ਨਤਿਸ਼ ਗੋਇਲ, ਚੰਦਨ ਗੋਇਲ, ਵਰਿੰਦਰ ਕੁਮਾਰ, ਮਨੀ ਗੋਇਲ,ਨਿਸ਼ਾ ਗੋਇਲ, ਰੂਚੀ ਗੋਇਲ,ਆਸ਼ੀਸ਼ ਕੁਮਾਰ, ਰੌਕੀ ਗੋਇਲ, ਸੋਮ ਨਾਥ ਗੋਇਲ, ਕਮਲੇਸ਼ ਗੋਇਲ, ਮਦਨ ਲਾਲ ਬਾਂਸਲ, ਪਵਨ ਗਰਗ, ਰਾਕੇਸ਼ ਗਰਗ, ਪੁਲਕਿਤ ਗੋਇਲ, ਜੈਸਮੀਨ, ਸੁਰੇਸ਼ ਅਤੇ ਸੁਭਾਸ਼ ਅਰੋੜਾ ਸ਼ਾਮਲ ਹਨ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਸਦਕਾ ਸੰਗਰੂਰ ਹਲਕੇ ’ਚ ਵਸਦੇ ਲੋਕਾਂ ਨੂੰ ਉੱਚ-ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕਿਸੇ ਨਾਲ ਵੀ ਕੋਈ ਵਿਤਕਰਾ ਜਾਂ ਭੇਦਭਾਵ ਨਹੀਂ ਕੀਤਾ ਜਾਂਦਾ ਸਗੋਂ ਸਰਵਪੱਖੀ ਵਿਕਾਸ ਵੱਲ ਹੀ ਧਿਆਨ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਹੀ ਸੋਚ ਹੈ ਕਿ ਹਲਕੇ ਹਰ ਪਿੰਡ ਤੇ ਵਾਰਡ ਨੂੰ ਪੱਕੀ ਤੇ ਨਵੀਂ ਸੜਕ ਨਾਲ ਜੋੜਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸੰਗਰੁਰ-ਸੁਨਾਮ ਰੋਡ ਨੂੰ 30 ਕਰੋੜ ਦੀ ਲਾਗਤ ਨਾਲ 4-ਲੇਨ ‘ਚ ਅਪਗ੍ਰੇਡ ਕੀਤਾ ਜਾ ਰਿਹਾ ਹੈ ਜਿਸ ਨਾਲ ਟ੍ਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।ਸ਼੍ਰੀ ਸਿੰਗਲਾ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਹੀ ਸੰਗਰੂਰ ਹਲਕੇ ਵਿਚ ਘਾਬਦਾਂ ਵਿਖੇ ਪੀ.ਜੀ.ਆਈ. ਅਤੇ ਸੰਗਰੂਰ ਸ਼ਹਿਰ ਵਿਚ ਟਾਟਾ ਮੈਮੋਰੀਅਲ ਸੈਂਟਰ ਦੀ ਯੂਨਿਟ ਸਥਾਪਿਤ ਕਰਵਾਈ ਗਈ ਹੈ ਜੋ ਕਿ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ।ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਸੜਕਾਂ ਤੇ ਸਿਹਤ ਦੇ ਖੇਤਰ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਸਕੂਲਾਂ ਦੀ ਦਸ਼ਾ ਸੁਧਾਰਨ ਦੇ ਨਾਲ-ਨਾਲ ਭਵਾਨੀਗੜ ਨੇੜੇ ਡਿਗਰੀ ਕਾਲਜ ਵੀ ਸਥਾਪਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸੇ ਤਰਾਂ ਸੰਗਰੂਰ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀ ਮੰਗ ਅਨੁਸਾਰ ਹਰ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਉਣ ਲਈ ਉਹ ਲਗਾਤਾਰ ਮਿਹਨਤ ਕਰ ਰਹੇ ਹਨ। ਉਨਾਂ ਕਿਹਾ ਕਿ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ ਅਤੇ ਆਨਲਾਇਨ ਸਿੱਖਿਆ ਵਰਗੀਆਂ ਤਕਨੀਕਾਂ ਨੂੰ ਇਨਾਂ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਰਤਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਹਲਕੇ ਦੇ ਹਰ ਪਿੰਡ ਤੇ ਵਾਰਡ ਨੂੰ ਜੋੜਨ ਵਾਲੀ ਸੜਕ ਨੂੰ ਲੋੜ ਮੁਤਾਬਕ ਚੌੜਾ ਕਰਨ ਦੇ ਨਾਲ-ਨਾਲ ਨਵੇਂ ਸਿਰਿਉ ਬਣਵਾਇਆ ਗਿਆ ਹੈ ਤਾਂ ਜੋ ਲੋਕਾਂ ਦੀ ਸੁਵਿਧਾਵਾਂ ਤੱਕ ਪਹੁੰਚ ਨੂੰ ਸੁਧਾਰਿਆ ਜਾ ਸਕੇ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD