Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘100 ਦਿਨ 100 ਉਦਘਾਟਨ’ ਮੁਹਿੰਮ ਤਹਿਤ ਚੇਅਰਮੈਨ ਸੇਖੜੀ ਨੇ ਗੌਂਸਪੁਰਾ, ਬਾਜਵਾ ਕਲੋਨੀ, ਸ਼ਾਸਤਰੀ ਨਗਰ ਅਤੇ ਗੁਰੂ ਅਮਰਦਾਸ ਕਲੋਨੀ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਵਿਕਾਸ ਦੇ ਨਾਲ ਸ਼ਹਿਰ ਨੂੰ ਖੂਬਸੂਰਤ ਬਣਾਉਣ ਦੇ ਯਤਨ ਵੀ ਜਾਰੀ ਰਹਿਣਗੇ - ਅਸ਼ਵਨੀ ਸੇਖੜੀ

Ashwani Sekhri, Congress, Punjab Congress, Punjab Health Systems Corporation, PHSC

Web Admin

Web Admin

5 Dariya News

ਬਟਾਲਾ , 30 Aug 2021

Last updated on: Aug 30, 2021, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਬਟਾਲਾ ਸ਼ਹਿਰ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਚੇਅਰਮੈਨ ਸ੍ਰੀ ਸੇਖੜੀ ਵੱਲੋਂ ‘100 ਦਿਨ 100 ਉਦਘਾਟਨ’ ਮੁਹਿੰਮ ਤਹਿਤ ਹਰ ਰੋਜ਼ ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ੍ਰੀ ਸੇਖੜੀ ਵੱਲੋਂ ਅੱਜ ਗੌਂਸਪੁਰਾ, ਬਾਜਵਾ ਕਲੋਨੀ, ਸ਼ਾਸਤਰੀ ਨਗਰ ਅਤੇ ਗੁਰੂ ਅਮਰਦਾਸ ਕਲੋਨੀ ਵਿਖੇ ਸੀਵਰੇਜ, ਜਲ-ਸਪਲਾਈ ਅਤੇ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਅਤੇ ਸੁੰਦਰ ਬਣਾਉਣਾ ਉਨ੍ਹਾਂ ਦਾ ਏਜੰਡਾ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਦੀ ਨੁਹਾਰ ਲਗਾਤਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਪੀਣ ਲਈ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਾਲ ਹਰ ਘਰ ਨੂੰ ਸੀਵਰੇਜ ਸਪਲਾਈ ਨਾਲ ਜੋੜਨ ਲਈ ਅਮੁਰਤ ਯੋਜਨਾ ਉੱਪਰ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਸਪਲਾਈ ਪੈਣ ਨਾਲ ਸ਼ਹਿਰ ਦੇ ਬਹੁਤ ਸਾਰੇ ਮੁਹੱਲੇ ਅਤੇ ਕਲੋਨੀਆਂ ਦੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਹੋਈ ਹੈ। ਸ੍ਰੀ ਸੇਖੜੀ ਨੇ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਵਿੱਚ ਸੀਵਰੇਜ ਤੇ ਜਲ ਸਪਲਾਈ ਤੋਂ ਇਲਾਵਾ ਹੋਰ ਵੀ ਜੋ ਵਿਕਾਸ ਕਾਰਜ ਰਹਿੰਦੇ ਸਨ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।

ਚੇਅਰਮੈਨ ਸ੍ਰੀ ਸੇਖੜੀ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਾਲ ਸ਼ਹਿਰ ਦੀ ਖੂਬਸੂਰਤੀ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਪਾਰਕਾਂ ਨੂੰ ਹੋਰ ਵਿਕਸਤ ਕੀਤਾ ਜਾਵੇਗਾ ਅਤੇ ਸੁਭਾਸ਼ ਪਾਰਕ ਵਿੱਚ ਜਲਦੀ ਹੀ ਓਪਨ ਜਿੰਮ ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਜ਼ੀਰਾ ਪਾਰਕ ਨੂੰ ਹੋਰ ਵਿਕਸਤ ਕਰਨ ਅਤੇ ਜਲ ਮਹਿਲ ਨੂੰ ਮੁੜ-ਸੁਰਜੀਤ ਕਰਨ ਲਈ ਵੀ ਉਹ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੁਰਾਤੱਤਵ ਵਿਭਾਗ ਕੋਲ ਇਸ ਸਬੰਧੀ ਪਹੁੰਚ ਕੀਤੀ ਗਈ ਹੈ ਅਤੇ ਉਮੀਦ ਹੈ ਕਿ ਇਸ ਸਬੰਧੀ ਜਲਦ ਹੀ ਬਟਾਲਾ ਵਾਸੀਆਂ ਨੂੰ ਚੰਗੀ ਖਬਰ ਸੁਣਨ ਨੂੰ ਮਿਲੇਗੀ।ਸ੍ਰੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ‘100 ਦਿਨ 100 ਉਦਘਾਟਨ’ ਮੁਹਿੰਮ ਚਲਾਈ ਜਾ ਰਹੀ ਹੈ ਪਰ 100 ਦਿਨਾਂ ਵਿੱਚ 100 ਦੀ ਬਜਾਏ 200 ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਬਟਾਲਾ ਸ਼ਹਿਰ ਆਪਣੇ ਵਿਕਾਸ ਦੇ ਸੁਨਿਹਰੀ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਲੋਕ ਇਸ ਵਿਕਾਸ ਨੂੰ ਦਹਾਕਿਆਂ ਤੱਕ ਯਾਦ ਰੱਖਣਗੇ।ਇਸ ਮੌਕੇ ਉਨ੍ਹਾਂ ਨਾਲ ਸਿਟੀ ਕਾਂਗਰਸ ਪ੍ਰਧਾਨ ਸਵਰਨ ਮੁੱਢ, ਸਵਿੰਦਰ ਸਿੰਘ ਭਾਗੋਵਾਲੀਆ, ਹਰਮਿੰਦਰ ਸਿੰਘ ਸੈਂਡੀ, ਹੀਰਾ ਅੱਤਰੀ, ਪਿਆਰਾ ਲਾਲ, ਦਰਸ਼ਨ ਲਾਲ, ਤਰਸੇਮ ਲਾਲ, ਜਨਕ ਰਾਜ, ਮੋਹਨ ਲਾਲ, ਗੁਰਮੀਤ ਬਿੱਲੂ, ਤਿਲਕ ਰਾਜ, ਇੰਦਰਪਾਲ ਸਿੰਘ, ਜਤਿੰਦਰ ਸਿੰਘ ਡਿੱਕੀ ਬਾਲ, ਟੋਨੀ ਖੋਸਲਾ, ਸੰਨੀ ਬੱਬਰ, ਰਾਕੇਸ਼ ਮਹਾਜਨ, ਲੱਡੂ ਸਾਨਨ, ਬਾਬਾ ਭੁਪਿੰਦਰ ਸਿੰਘ ਅਤੇ ਰਛਪਾਲ ਸਿੰਘ ਭੋਲਾ ਸਮੇਤ ਸ਼ਹਿਰ ਦੇ ਮੋਹਤਬਰ ਹਾਜ਼ਰ ਸਨ।

 

Tags: Ashwani Sekhri , Congress , Punjab Congress , Punjab Health Systems Corporation , PHSC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD