Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਡੀਗੜ੍ਹ ਚ ਚਾਲੂ ਹੋਣਗੇ ਪੰਜ ਮੁਫ਼ਤ ਗੱਤਕਾ ਸਿਖਲਾਈ ਕੇਂਦਰ

ਸਕੂਲਾਂ-ਕਾਲਜਾਂ ਦੇ ਗੱਤਕਾ ਮੁਕਾਬਲੇ ਕਰਵਾਉਣ ਦੀਆਂ ਤਿਆਰੀਆਂ

Gatka, National Gatka Association, Harjeet Singh Grewal, Chandigarh Gatka Association, Hardeep Singh Butrela, Fourth Tri-City Virsa Sambhal Gatka Championship

Web Admin

Web Admin

5 Dariya News

ਚੰਡੀਗੜ੍ਹ , 31 Aug 2021

Last updated on: Aug 31, 2021, 00:00 IST

ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਨਿਯਮਾਂ ਮੁਤਾਬਿਕ ਗੱਤਕਾ ਖੇਡ ਦੀ ਮੁਫ਼ਤ ਸਿਖਲਾਈ ਦੇਣ ਲਈ ਵੱਖ-ਵੱਖ ਸੈਕਟਰਾਂ ਵਿੱਚ ਪੰਜ ਗੱਤਕਾ ਸਿਖਲਾਈ ਕੇਂਦਰ ਚਾਲੂ ਕਰਨ ਤੋਂ ਇਲਾਵਾ ਜਲਦ ਹੀ ਸਕੂਲਾਂ ਅਤੇ ਕਾਲਜਾਂ ਦੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ ਅਤੇ ਸੈਕਟਰ 34 ਵਿਖੇ 'ਚੌਥੀ ਟਰਾਈ ਸਿਟੀ ਵਿਰਸਾ ਸੰਭਾਲ ਗੱਤਕਾ ਚੈਂਪੀਅਨਸ਼ਿਪ' ਕਰਵਾਈ ਜਾਵੇਗੀ।ਇਹ ਫੈਸਲੇ ਅੱਜ ਇੱਥੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਤੋਂ ਮਾਨਤਾ ਪ੍ਰਾਪਤ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ (ਰਜਿ.) ਦੀ ਕਾਰਜਕਾਰਨੀ ਦੇ ਸਾਲਾਨਾ ਇਜਲਾਸ ਦੌਰਾਨ ਲਏ ਗਏ ਜਿਸ ਵਿਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਉਚੇਚੇ ਤੌਰ ‘ਤੇ ਸ਼ਾਮਲ ਹੋਏ।ਇਜਲਾਸ ਉਪਰੰਤ ਗੱਲਬਾਤ ਕਰਦਿਆਂ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟਰੇਲਾ ਅਤੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ ਨੇ ਦੱਸਿਆ ਕਿ ਇਸ ਸਲਾਨਾ ਇਜਲਾਸ ਵਿੱਚ ਗੱਤਕਾ ਸੰਸਥਾ ਵੱਲੋਂ ਪਿੱਛਲੇ ਅਰਸੇ ਦੌਰਾਨ ਵਿਰਾਸਤੀ ਖੇਡ ਗੱਤਕਾ ਨੂੰ ਹਰਮਨ ਪਿਆਰਾ ਬਨਾਉਣ ਲਈ ਜਾਰੀ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਵਿੱਚ ਮੁਫ਼ਤ ਗੱਤਕਾ ਸਿਖਲਾਈ ਤੇ ਸੂਬਾ ਪੱਧਰੀ ਚੈਂਪੀਅਨਸ਼ਿੱਪ ਕਰਵਾਉਣ ਸਮੇਤ ਵਿਰਸਾ ਸੰਭਾਲ ਮੁਕਾਬਲੇ ਕਰਵਾਉਣ ਦੀ ਰੂਪ-ਰੇਖਾ ਵੀ ਉਲੀਕੀ ਗਈ।ਉਂਨਾਂ ਦੱਸਿਆ ਕਿ ਕੋਵਿਡ ਦੀ ਮਹਾਂਮਾਰੀ ਕਾਰਨ ਸਾਰੇ ਗੱਤਕਾ ਟ੍ਰੇਨਿੰਗ ਸੈਂਟਰਾਂ ਵਿਚ ਮੁਫ਼ਤ ਗੱਤਕਾ ਸਿਖਲਾਈ ਰੋਕ ਦਿੱਤੀ ਗਈ ਸੀ ਪਰ ਹੁਣ ਅਕਤੂਬਰ ਮਹੀਨੇ ਤੋਂ ਸੈਕਟਰ 40, ਸੈਕਟਰ 49, ਸੈਕਟਰ 22, ਸੈਕਟਰ 28/ਮਨੀਮਾਜਰਾ ਅਤੇ ਪੰਜਾਬ ਯੂਨੀਵਰਸਿਟੀ ਵਿਖੇ ਮੁਫ਼ਤ ਗੱਤਕਾ ਸਿਖਲਾਈ ਕੇਂਦਰ ਦੁਬਾਰਾ ਸ਼ੁਰੂ ਕੀਤੇ ਜਾਣਗੇ। 

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਸਕੂਲਾਂ ਅਤੇ ਕਾਲਜਾਂ ਦੀਆਂ ਗੱਤਕਾ ਟੀਮਾਂ ਦੇ ਅੰਤਰ-ਸਕੂਲ ਅਤੇ ਅੰਤਰ-ਕਾਲਜ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਚੌਥੀ ਇੰਟਰਸਿਟੀ ਵਿਰਸਾ ਸੰਭਾਲ ਗੱਤਕਾ ਚੈਂਪੀਅਨਸ਼ਿਪ ਵੀ ਜਨਵਰੀ ਮਹੀਨੇ ਕਰਵਾਈ ਜਾਵੇਗੀ ਜਿਸ ਵਿਚ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪੰਚਕੂਲਾ ਸਥਿਤ ਚੋਟੀ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।ਸ. ਹਰਦੀਪ ਸਿੰਘ ਬੁਟਰੇਲਾ ਤੇ ਕੌਮੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਐਲਾਨ ਵੀ ਕੀਤਾ ਜਿਸ ਵਿੱਚ ਸਰਬ-ਸੰਮਤੀ ਨਾਲ ਸੁਖਜਿੰਦਰ ਸਿੰਘ ਯੋਗੀ ਅਤੇ ਅਜੀਤ ਸਿੰਘ ਸੁਪਰਡੈਂਟ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਸੈਣੀ ਮੀਤ ਪ੍ਰਧਾਨ, ਇੰਜੀਨੀਅਰ ਰਾਜਦੀਪ ਸਿੰਘ ਜਨਰਲ ਸਕੱਤਰ, ਰਣਜੀਤ ਸਿੰਘ ਜੰਮੂ ਸਹਾਇਕ ਸਕੱਤਰ, ਸਿਮਰਨਜੀਤ ਸਿੰਘ ਵਿੱਤ-ਸਕੱਤਰ, ਗੁਰਚਰਨ ਸਿੰਘ ਅਤੇ ਬੀਬੀ ਚਰਨਜੀਤ ਕੌਰ ਦੋਵੇਂ ਸੰਯੁਕਤ ਸਕੱਤਰ, ਮਨਿੰਦਰ ਸਿੰਘ ਸਟੇਟ ਕੋਆਰਡੀਨੇਟਰ, ਯੋਗਰਾਜ ਸਿੰਘ ਤੇ ਇੰਦਰਜੀਤ ਸਿੰਘ ਦੋਵੇਂ ਸੀਨੀਅਰ ਸਟੇਟ ਕੋਚ ਵਜੋਂ ਚੁਣੇ ਗਏ।ਬੀਬੀ ਚਰਨਜੀਤ ਕੌਰ ਨੂੰ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਇਸਤਰੀ ਵਿੰਗ ਦੀ ਕੋਆਰਡੀਨੇਟਰ ਵੀ ਥਾਪਿਆ ਗਿਆ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਰਾਜ ਨੂੰ ਪੰਜ ਜ਼ੋਨਾਂ ਵਿੱਚ ਵੰਡ ਕੇ ਜ਼ੋਨਲ ਕੋਆਰਡੀਨੇਟਰ ਵੀ ਜਲਦ ਨਿਯੁਕਤ ਕੀਤੇ ਜਾਣਗੇ। ਇਸ ਮੌਕੇ ਸਮੂਹ ਅਹੁਦੇਦਾਰਾਂ ਨੇ ਅਹਿਦ ਕੀਤਾ ਕਿ ਉਹ ਗੱਤਕਾ ਖੇਡ ਦੀ ਤਰੱਕੀ ਲਈ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਿਲਾ ਗੱਤਕਾ ਐਸੋਸੀਏਸ਼ਨ ਸ਼ਾਹਿਬਜਾਦਾ ਅਜੀਤ ਸਿੰਘ ਨਗਰ ਦੇ ਪ੍ਰਧਾਨ ਸ. ਕੰਵਰ ਹਰਬੀਰ ਸਿੰਘ ਢੀਂਡਸਾ, ਮੀਤ ਪ੍ਰਧਾਨ ਲਖਵੀਰ ਸਿੰਘ, ਅਤੇ ਜਨਰਲ ਸਕੱਤਰ ਸ. ਹਰਪ੍ਰੀਤ ਸਿੰਘ ਸਰਾੳ ਵੀ ਹਾਜਰ ਸਨ।

 

Tags: Gatka , National Gatka Association , Harjeet Singh Grewal , Chandigarh Gatka Association , Hardeep Singh Butrela , Fourth Tri-City Virsa Sambhal Gatka Championship

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD