Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਡੀਗੜ੍ਹ ਪੁਲੀਸ ਖ਼ਿਲਾਫ਼ ਮਨੀਸ਼ਾ ਗੁਲਾਟੀ ਨੂੰ ਮਿਲਿਆ ‘ਆਪ’ ਦਾ ਮਹਿਲਾ ਵਿੰਗ

ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਪੁਰਸ ਮੁਲਾਜ਼ਮਾਂ ਨੇ ਕੀਤੀ ਬਦਸਲੂਕੀ: ਰਾਜਵਿੰਦਰ ਕੌਰ ਥਿਆੜਾ

Punjab State Women Commission, Manisha Gulati, Punjab Admin, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 31 Aug 2021

Last updated on: Aug 31, 2021, 00:00 IST

ਭਾਜਪਾ ਖ਼ਿਲਾਫ਼ ਬੀਤੇ ਦਿਨੀਂ ਰੋਸ ਪ੍ਰਦਰਸ਼ਨ ਕਰਨ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਮਹਿਲਾ ਕਾਰਕੁੰਨਾਂ ਨਾਲ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਦੁਰਵਿਵਹਾਰ ਅਤੇ ਬਦਸਲੂਕੀ ਵਿਰੁੱਧ ਮਹਿਲਾ ਆਗੂਆਂ ਦੇ ਇੱਕ ਵਫ਼ਦ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਦੋਸ਼ੀ ਪੁਲੀਸ ਮੁਲਾਜ਼ਮਾਂ ਅਤੇ ਸਿਵਲ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਮੰਗਲਵਾਰ ਨੂੰ ਚੰਡੀਗੜ੍ਹ ਪੁਲੀਸ ਦੀਆਂ ਵਧੀਕੀਆਂ ਖ਼ਿਲਾਫ਼ ‘ਆਪ’ ਦੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨਾਲ ਉਨ੍ਹਾਂ ਦੇ ਦਫ਼ਤਰ ’ਚ ਮੁਲਾਕਾਤ ਕੀਤੀ ਅਤੇ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਤੇ ਸਿਵਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹਿੱਤ ਇੱਕ ਸ਼ਿਕਾਇਤ ਪੱਤਰ ਦਿੱਤਾ।ਇਸ ਸ਼ਿਕਾਇਤ ਰਾਹੀਂ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਸਹਿ ਪ੍ਰਧਾਨ ਬਲਜਿੰਦਰ ਕੌਰ ਨੇ ਦੱਸਿਆ ਕਿ 29 ਅਗਸਤ ਨੂੰ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਗੁੰਡਿਆਂ ਵੱਲੋਂ ਪੰਜਾਬ ਸਮੇਤ ਦੇਸ਼ ਭਰ ’ਚ ਔਰਤਾਂ ਅਤੇ ਕਿਸਾਨਾਂ ’ਤੇ ਕੀਤੇ ਜਾਂਦੇ ਹਮਲਿਆਂ ਖ਼ਿਲਾਫ਼ ਚੰਡੀਗੜ੍ਹ ’ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ, ‘ਪ੍ਰਦਰਸ਼ਨਕਾਰੀਆਂ  ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਮਹਿਲਾ ਪੁਲੀਸ ਕਰਮੀਆਂ ਦੀ ਥਾਂ ਪੁਰਸ਼ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ ਅਤੇ ਇਨ੍ਹਾਂ ਪੁਲੀਸ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀ ਮਹਿਲਾਵਾਂ ਨਾਲ ਬਦਸਲੂਕੀ ਅਤੇ ਸਰੀਰਕ ਛੇੜਛਾੜ ਕੀਤੀ। 

ਐਨਾ ਹੀ ਨਹੀਂ ਸਗੋਂ ਪੁਲੀਸ ਵੱਲੋਂ ਮਹਿਲਾਵਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਜਿਸ ਕਾਰਨ ਦਰਜ਼ਨਾਂ ਵਰਕਰਾਂ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੇ ਕੱਪੜੇ ਤੱਕ ਫਟ ਗਏ।’‘ਆਪ’ ਮਹਿਲਾ ਆਗੂਆਂ ਨੇ ਦੋਸ਼ ਲਾਇਆ,‘‘ ਚੰਡੀਗੜ੍ਹ ਪੁਲੀਸ ਦਾ ਵਤੀਰਾ ਅਤਿ ਨਿੰਦਣਯੋਗ ਅਤੇ ਮੰਦਭਾਗਾ ਸੀ। ਪੁਲੀਸ ਮੁਲਾਜ਼ਮਾਂ ਵੱਲੋਂ ਮਹਿਲਾ ਪ੍ਰਦਰਸ਼ਨਕਾਰੀਆਂ ਦੇ ਕੱਪੜੇ ਫਾੜੇ ਗਏ ਅਤੇ ਉਨ੍ਹਾਂ ਨਾਲ ਸਰੀਰਕ ਛੇੜਛਾੜ ਕੀਤੀ ਗਈ, ਜੋ ਕਿ ਕਾਨੂੰਨਨ ਅਤੇ ਇਖ਼ਲਾਕੀ ਤੌਰ ’ਤੇ ਗਲਤ ਹੈ। ਪੁਲੀਸ ਮੁਲਾਜ਼ਮਾਂ ਨੇ ਉਮਰਦਰਾਜ਼ ਪ੍ਰਦਰਸ਼ਨਕਾਰੀਆਂ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ਦੇ ਪੇਟ ਵਿੱਚ ਡੰਡੇ ਮਾਰੇ ਗਏ।’’ ਪੁਲੀਸ ਦੇ ਇਸ ਘਟੀਆ ਦਰਜੇ ਦੇ ਵਤੀਰੇ ਅਤੇ ਮਹਿਲਾ ਕਾਰਕੁਨਾਂ ਨਾਲ ਸਰੀਰਕ ਛੇੜਛਾੜ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਦੀ ਮੰਗ ਕਰਦਿਆਂ ਮਹਿਲਾ ਆਗੂਆਂ ਨੇ ਦੋਸ਼ੀ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਮੇਤ ਡਿਊਟੀ ’ਤੇ ਮੌਜ਼ੂਦ ਸਿਵਲ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ’ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਭੇਜਿਆ ਜਾਵੇਗਾ ਅਤੇ ਤਿੰਨ ਦਿਨਾਂ ’ਚ ਪ੍ਰਸ਼ਾਸਨ ਤੋਂ ਰਿਪੋਰਟ ਤਲਬ ਕੀਤੀ ਜਾਵੇਗੀ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।ਇਸ ਵਫ਼ਦ ਵਿੱਚ ‘ਆਪ’ ਮਹਿਲਾ ਵਿੰਗ ਦੀਆਂ ਆਗੂ ਸੰਯੁਕਤ ਸਕੱਤਰ ਪੰਜਾਬ ਸਵਰਨਜੀਤ ਕੌਰ ਬਲਟਾਣਾ, ਐਡਵੋਕੇਟ ਅਮਰਦੀਪ ਕੌਰ, ਜ਼ਿਲ੍ਹਾ ਪ੍ਰਧਾਨ ਮੋਹਾਲੀ ਕਸ਼ਮੀਰ ਕੌਰ ਅਤੇ ਜ਼ਿਲ੍ਹਾ ਸਕੱਤਰ ਮੋਹਾਲੀ ਪ੍ਰਭਜੋਤ ਕੌਰ ਆਦਿ ਸ਼ਾਮਲ ਸਨ।

 

Tags: Punjab State Women Commission , Manisha Gulati , Punjab Admin , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD