Wednesday, 15 May 2024

 

 

ਖ਼ਾਸ ਖਬਰਾਂ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਟਾਰਟ ਅਪ ਖੇਤਰ ਨੂੰ ਮਜ਼ਬੂਤ ਕਰਨ ਲਈ ‘ਇਨੋਵੇਸ਼ਨ ਮਿਸ਼ਨ ਪੰਜਾਬ’ ਦੀ ਸ਼ੁਰੂਆਤ

450 ਸਟਾਰਟ ਅਪਸ ਨਾਲ ਪੰਜਾਬ ਦੇ ਮਜ਼ਬੂਤ ਉਦਯੋਗਿਕ ਤੇ ਉੱਦਮ ਪੱਖੀ ਵਾਤਾਵਰਣ ਦੀ ਤਸਵੀਰ ਪੇਸ਼ ਕੀਤੀ

Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of Punjab, Innovation Mission Punjab, IMPunjab

Web Admin

Web Admin

5 Dariya News

ਚੰਡੀਗੜ , 01 Sep 2021

ਉੱਦਮ ਅਤੇ ਉਦਯੋਗਿਕ ਖੇਤਰ ਵਿੱਚ ਪੰਜਾਬ ਦੀਆਂ ਅਣਗਿਣਤ ਸੰਭਾਵਨਾਵਾਂ ਦਾ ਚੰਗੀ ਤਰਾਂ ਇਸਤੇਮਾਲ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ‘ਇਨੋਵੇਸ਼ਨ ਮਿਸ਼ਨ ਪੰਜਾਬ’ (ਆਈ.ਐਮ.ਪੰਜਾਬ) ਦੀ ਸ਼ੁਰੂਆਤ ਕੀਤੀ ਜੋ ਕਿ ਪੀ.ਪੀ.ਪੀ. (ਪਬਲਿਕ ਪ੍ਰਾਈਵੇਟ ਭਾਈਵਾਲੀ) ’ਤੇ ਆਧਾਰਿਤ ਹੋਵੇਗਾ ਜਿਸ ਨਾਲ ਸੂਬੇ ਵਿੱਚ ਦੁਨੀਆ ਭਰ ਤੋਂ ਨਿਵੇਸ਼ਕਾਰਾਂ ਨੂੰ ਆਕਰਸ਼ਿਤ ਕਰਨ ਅਤੇ ਸਟਾਰਟ ਅਪਸ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਸੂਬਾ ਇਸ ਨਿਵੇਕਲੇ ਖੇਤਰ ਵਿੱਚ ਚੋਟੀ ਦੇ ਤਿੰਨ ਸੂਬਿਆਂ ਵਿੱਚ ਸ਼ੁਮਾਰ ਹੋ ਜਾਵੇਗਾ।ਵਰਚੁਅਲ ਤੌਰ ’ਤੇ ਇਸ ਸਮਾਗਮ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਸ਼ਨ ਰੂਪੀ ਨਿਵੇਕਲੀ ਪਹਿਲ ਨਾਲ ਸੂਬੇ ਦੇ ਅਰਥਚਾਰੇ ਨੂੰ ਮਜ਼ਬੂਤੀ ਮਿਲੇਗੀ ਅਤੇ ਨੌਕਰੀਆਂ ਪੈਦਾ ਹੋਣ ਦੇ ਨਾਲ-ਨਾਲ ਵਧ ਤੋਂ ਵਧ ਨਿਵੇਸ਼ ਵੀ ਸੂਬੇ ਵਿੱਚ ਆਵੇਗਾ। ਉਨਾਂ ਅੱਗੇ ਕਿਹਾ ਕਿ ਇਸ ਮਿਸ਼ਨ ਤਹਿਤ ਬਾਜ਼ਾਰ ਤੱਕ ਪਹੁੰਚ ਬਣਾਉਣ, ਨਿਵੇਸ਼ ਲਈ ਭਾਈਵਾਲ ਤਲਾਸ਼ ਕਰਨ ਅਤੇ ਸਟਾਰਟ ਅਪਸ ਸ਼ੁਰੂ ਕਰਨ ਸਬੰਧੀ ਜਾਣਕਾਰੀ ਦੇਣ ਲਈ ਹੰਭਲੇ ਮਾਰੇ ਜਾਣਗੇ। ਉਨਾਂ ਅੱਗੇ ਕਿਹਾ ਕਿ ਇਸ ਉੱਦਮ ਵਿੱਚ ਵਿਦੇਸ਼ਾਂ ’ਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੀ ਹਿੱਸੇਦਾਰ ਬਣਾਇਆ ਜਾਵੇਗਾ ਅਤੇ ਮਹਿਲਾਵਾਂ ਵਿੱਚ ਉੱਦਮਤਾ ਦੀ ਭਾਵਨਾ ਨੂੰ ਹੁਲਾਰਾ ਦੇਣ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।ਇਸ ਮੌਕੇ ਇਕ ਵੱਡੇ ਪੱਧਰ ’ਤੇ ‘ਆਈਡੀਆਥੌਨ’ (ਵਿਚਾਰ ਚਰਚਾ) ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਜਿਸ ਵਿੱਚ ਸੂਬੇ ਭਰ ਤੋਂ ਵਿਦਿਆਰਥੀ, ਨੌਜਵਾਨ ਕਿੱਤਾ ਮਾਹਰ, ਉੱਭਰਦੇ ਉੱਦਮੀ ਹਿੱਸਾ ਲੈਣਗੇ।

ਪੰਜਾਬ ਨੂੰ ਭਾਰਤ ਅਤੇ ਦੁਨੀਆ ਭਰ ਵਿੱਚ ਇਕ ਮਜ਼ਬੂਤ ਉਦਯੋਗਿਕ ਤੇ ਉੱਦਮੀ ਸੂਬੇ ਵਜੋਂ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 450 ਸਟਾਰਟ ਅਪਸ ਅਤੇ 20 ਤੋਂ ਜਿਆਦਾ ਇਨਕਿਊਬੇਟਰ ਮੌਜੂਦ ਹਨ ਜਿਨਾਂ ਦੇ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ ਇਸ ਨਾਲ ਜੁੜੀਆਂ ਸਾਰੀਆਂ ਧਿਰਾਂ ਜਿਵੇਂ ਕਿ ਨਿਵੇਸ਼ਕਾਰ, ਅਗਾਂਹ ਵਧੂ ਕਿਸਾਨ, ਮੀਡੀਆ, ਕਾਰਪੋਰੇਟ ਜਗਤ, ਸਰਕਾਰ ਅਤੇ ਅਕਾਦਮਿਕ ਦੀ ਮਦਦ ਲਈ ਜਾਵੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਨਿਵੇਕਲਾ ਮਿਸ਼ਨ ਸਰਕਾਰੀ ਤੇ ਨਿੱਜੀ ਦੋਵਾਂ ਖੇਤਰਾਂ ਦੀ ਭਾਈਵਾਲੀ ਨਾਲ ਅੱਗੇ ਵਧੇਗਾ ਅਤੇ ਇਸ ਦੇ ਭਾਗੀਦਾਰਾਂ ਵਜੋਂ ਖੇਤੀਬਾੜੀ, ਉਦਯੋਗ ਤੇ ਵਣਜ ਵਿਭਾਗ, ਮੰਡੀ ਬੋਰਡ ਅਤੇ ਸਟਾਰਟ ਅਪ ਪੰਜਾਬ ਵੱਲੋਂ ਪਹਿਲੇ ਤਿੰਨ ਵਰਿਆਂ ਲਈ ਚਾਲੂ ਖਰਚਿਆਂ ਵਜੋਂ ਨਕਦ ਅਤੇ ਹੋਰ ਵਸਤਾਂ ਦੇ ਰੂਪ ਵਿੱਚ 30 ਕਰੋੜ ਰੁਪਏ ਤੋਂ ਵਧ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਕਾਲਕਟ ਭਵਨ ਵਿਖੇ 12000 ਸਕੁਏਅਰ ਫੁੱਟ ਦੀ ਥਾਂ 10 ਵਰਿਆਂ ਲਈ ਬਿਨਾਂ ਕਿਰਾਏ ਤੋਂ ਪੱਟੇ ’ਤੇ ਦੇ ਕੇ ਸੂਬੇ ਵਿਚਲੇ ਸਟਾਰਟ ਅਪਸ ਦੀ ਮਦਦ ਕੀਤੀ ਜਾਵੇਗੀ। ਇਸ ਮਿਸ਼ਨ ਦੇ ਤਿੰਨ ਪੱਖ ਹਨ। ਪਹਿਲਾ ਪੱਖ ਹੈ ਪੌਲੀਨੇਟਰ ਜਿਸ ਵਿੱਚ ਵਰਚੁਅਲ ਇਨਕਿਊਬੇਟਰਾਂ ਦਾ ਇਕ ਨੈਟਵਰਕ ਸਥਾਪਿਤ ਕਰ ਕੇ ਬੂਟ ਕੈਂਪ, ਆਈਡੀਆਥੌਨ ਆਦਿ ਕਈ ਸਮਾਗਮ ਕਰਵਾਏ ਜਾਂਦ ਹਨ ਤਾਂ ਜੋ ਇਕ ਸਮਰੱਥ ਸਟਾਰਟ ਅਪ ਢਾਂਚਾ ਵਿਕਸਿਤ ਹੋ ਸਕੇ। ਦੂਜਾ ਪੱਖ ਹੈ ਐਕਸੈਲਰੇਟਰ ਜਿਸ ਵਿੱਚ ਨਵੇਂ ਸਟਾਰਟ ਅਪਸ ਸ਼ੁਰੂ ਕਰਨ ਵਾਲਿਆਂ ਨੂੰ ਮਾਹਿਰਾਂ ਵੱਲੋਂ ਉਨਾਂ ਦੇ ਸਟਾਰਟ ਅਪਸ ਨਾਲ ਸਬੰਧਿਤ ਖੇਤਰਾਂ ਬਾਰੇ ਅਤੇ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ। ਇਹ ਐਕਸੈਲਰੇਟਰ ਕਾਲਕਟ ਭਵਨ ਵਿਖੇ ਸਥਾਪਿਤ ਹੋਵੇਗਾ ਅਤੇ ਤੀਸਰਾ ਪੱਖ ਵੈਨਚਰ ਫੰਡ ਦਾ ਹੋਵੇਗਾ ਜਿਸ ਤਹਿਤ 150 ਕਰੋੜ ਰੁਪਏ ਦੀ ਮਦਦ ਨਵੇਂ  ਸਟਾਰਟ ਅਪਸ ਨੂੰ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਹੋਰ ਵਿਕਸਿਤ ਹੋ ਸਕਣ। ਸੂਬਾ ਸਰਕਾਰ ਵੱਲੋਂ ਕਾਰਪਸ (ਕੋਸ਼) ਵਿੱਚੋਂ 10 ਫੀਸਦੀ ਹਿੱਸਾ ਅਤੇ 10 ਕਰੋੜ ਰੁਪਏ ਤੱਕ ਦੀ ਗਾਰੰਟੀ ਮੁੱਢਲੇ ਦੌਰ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਮਹੱਈਆ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਮਿਸ਼ਨ ਸਿਹਤ ਸੰਭਾਲ, ਫਾਰਮਾ ਅਤੇ ਬਾਇਓਟੈਕ, ਖੁਰਾਕ ਤੇ ਖੇਤੀਬਾੜੀ, ਉਤਪਾਦਨ ਅਤੇ ਮੀਡੀਆ ਤੇ ਮਨੋਰੰਜਨ ਆਦਿ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਵੇਗਾ ਜੋ ਕਿ ਪੰਜਾਬ ਦਾ ਮਜ਼ਬੂਤ ਪੱਖ ਹਨ।ਇਸ ਮੌਕੇ ਉੱਘੇ ਅਰਥਸ਼ਾਸਤਰੀ ਮੌਂਟੇਕ ਸਿੰਘ ਆਹਲੂਵਾਲੀਆ ਨੇ ਸਟਾਰਟ ਅਪਸ ਖੇਤਰ ਵਿੱਚ ਨਿਵੇਕਲੀਆਂ ਪੇਸ਼ਕਦਮੀਆਂ ਕੀਤੇ ਜਾਣ ਨੂੰ ਬੇਹੱਦ ਅਹਿਮ ਕਰਾਰ ਦਿੰਦਿਆਂ ਕਿਹਾ ਕਿ ਇਹ ਇਨੋਵੇਸ਼ਨ ਮਿਸ਼ਨ ਅਸਲ ਵਿੱਚ ਉਦੋਂ ਰਫਤਾਰ ਫੜੇਗਾ ਜਦੋਂ ਕੋਵਿਡ ਦਾ ਅਸਰ ਮੱਧਮ ਪੈਣ ਪਿੱਛੋਂ ਸਥਿਤੀ ਆਮ ਵਰਗੀ ਹੋਵੇਗੀ। ਉਨਾਂ ਸਟਾਰਟ ਅਪ ਖੇਤਰ ਵਿੱਚ ਡਿਜੀਟਲ ਕਨੈਕਟੀਵਿਟੀ ਤੇ ਆਰਟੀਫਿਸ਼ਲ ਇੰਟੈਲੀਜੈਂਸ ਨੂੰ ਅਹਿਮ ਪੱਖ ਦੱਸਿਆ।ਇਸ ਸਮੇਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਸਟਾਰਟ ਅਪ ਖੇਤਰ ਇਕ ਨਵਾਂ ਖੇਤਰ ਹੈ ਅਤੇ ਇਸ ਵਿੱਚ ਪੰਜਾਬ ਦੇ ਉੱਭਰਨ ਦਾ ਸਮਾਂ ਆ ਚੁੱਕਾ ਹੈ। ਉਨਾਂ ਅੱਗੇ ਦੱਸਿਆ ਕਿ 2017 ਵਿੱਚ ਨਵੀਂ ਵਪਾਰਕ ਨੀਤੀ ਉਲੀਕਦੇ ਸਮੇਂ ਸਟਾਰਟ ਅਪਸ ਨੂੰ ਪ੍ਰਮੁੱਖਤਾ ਦਿੱਤੀ ਗਈ ਸੀ। ਉਨਾਂ ਨਵੇਂ ਸਟਾਰਟ ਅਪਸ ਨੂੰ ਪੰਜਾਬ ਵਿੱਚ ਵੱਡੀ ਪੱਧਰ ’ਤੇ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ।ਇਸ ਮੌਕੇ ਮਿਸ਼ਨ ਦੇ ਮਕਸਦ ਬਾਰੇ ਜਾਣਕਾਰੀ ਦਿੰਦੇ ਹੋਏ ਜੈਨਪੈਕਟ ਅਤੇ ਆਸ਼ਾ ਇੰਪੈਕਟ ਦੇ ਬਾਨੀ ਅਤੇ ਪ੍ਰਮੋਦ ਭਸੀਨ ਨੇ ਕਿਹਾ,‘‘ਸਟਾਰਟ ਅਪਸ ਇਸ ਸਮੇਂ ਉਦਯੋਗਿਕ ਖੇਤਰ ਵਿੱਚ ਇਕ ਅਹਿਮ ਸਥਾਨ ਹਾਸਲ ਕਰ ਚੁੱਕੇ ਹਨ ਅਤੇ ਮੋਹਾਲੀ, ਚੰਡੀਗੜ ਤੇ ਲੁਧਿਆਣਾ ਵਿੱਚ ਸਟਾਰਟ ਅਪ ਦੇ ਪ੍ਰਮੁੱਖ ਕੇਂਦਰਾਂ ਵਜੋਂ ਉੱਭਰ ਕੇ ਸਾਹਮਣੇ ਆਉਣ ਦੀ ਪ੍ਰਤਿਭਾ ਹੈ। ਪੰਜਾਬ ਨੂੰ ਇਸ ਖੇਤਰ ਵਿੱਚ ਆਲਮੀ ਪੱਧਰ ’ਤੇ ਲਿਜਾਣ ਲਈ ਅਤੇ ਉੱਦਮੀਕਰਨ ਪੱਖੀ ਮਾਹੌਲ ਬਣਾਉਣ ਲਈ ਨਿਵੇਸ਼ਕਾਰਾਂ, ਉਦਯੋਗ ਜਗਤ ਅਤੇ ਹੋਰਨਾਂ ਸਬੰਧਿਤ ਧਿਰਾਂ ਨਾਲ ਤਾਲਮੇਲ ਕੀਤਾ ਜਾਵੇਗਾ।’’ਇਸ ਮੌਕੇ ਸੀਕੁਓਆ ਕੈਪੀਟਲ ਦੇ ਮੈਨੇਜਿੰਗ ਡਾਇਰੈਕਟਰ ਰਾਜਨ ਆਨੰਦਨ, ਸਨੈਪਡੀਲ ਦੇ ਸਹਿ-ਬਾਨੀ ਅਤੇ ਸੀ.ਈ.ਓ. ਕੁਨਾਲ ਬਹਿਲ ਤੇ ਸੌਕਸੋਹੋ ਕੰਪਨੀ ਦੀ ਬਾਨੀ ਪ੍ਰੀਤਿਕਾ ਮਹਿਤਾ ਨੇ ਵੀ ਆਪਣੇ ਵਿਚਾਰ ਰੱਖੇ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab , Innovation Mission Punjab , IMPunjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD